Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

ਸੁਖਬੀਰ ਬਾਦਲ ਦਾ ਵੱਡਾ ਦਾਅਵਾ: ਸਰਕਾਰ ਬਣੀ ਤਾਂ ਨਵੇਂ ਪ੍ਰੋਜੈਕਟਾਂ ਦੀ ਲੱਗੇਗੀ ਲੜੀ

07 ਅਪ੍ਰੈਲ, 2026 06:35 PM

ਬੁਢਲਾਡਾ : ਬੁਢਲਾਡਾ ਤੋਂ “ਪੰਜਾਬ ਬਚਾਓ” ਰੈਲੀ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਦਾ ਇਕੱਠ ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਢਾਈ ਮਹੀਨਿਆਂ ਤੋਂ ਰੈਲੀਆਂ ਕਰ ਰਹੇ ਹਨ, ਪਰ ਅੱਜ ਵੱਡੇ ਪੱਧਰ ‘ਤੇ ਇਕੱਠ ਹੋਇਆ ਹੈ। ਇਸ ਦੌਰਾਨ ਉਨ੍ਹਾਂ ਨੇ ਡਾ. ਨਿਸ਼ਾਨ ਸਿੰਘ ਹਾਕਮਵਾਲਾ ਨੂੰ ਹਲਕਾ ਬੁਢਲਾਡਾ ਤੋਂ  ਵਿਧਾਇਕ ਬਣਾਓ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਾਡਾ ਆਪਣਾ ਘਰ ਹੈ, ਜਿਉਣਾ ਵੀ ਇੱਥੇ ਹੈ ਅਤੇ ਮਰਨਾ ਵੀ ਇੱਥੇ ਹੀ ਹੈ। ਜੇ ਘਰ ਤਰੱਕੀ ਕਰੇਗਾ ਤਾਂ ਹੀ ਬੱਚਿਆਂ ਦਾ ਭਵਿੱਖ ਸੁਰੱਖਿਅਤ ਹੋਵੇਗਾ। ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਹਿੰਦੁਸਤਾਨ ਦਾ ਸਭ ਤੋਂ ਅਮੀਰ ਸੂਬਾ ਸੀ।

ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਦੇਸ਼ ਆਜ਼ਾਦ ਹੋਇਆ, ਉਸ ਵੇਲੇ ਪੰਜਾਬ ਬਹੁਤ ਵੱਡਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਬਣੇ ਹੁੰਦੇ ਹੁਣ ਲਗਭਗ 60 ਸਾਲ ਹੋ ਚੁੱਕੇ ਹਨ, ਪਰ ਕਦੇ ਵੀ ਗੰਭੀਰਤਾ ਨਾਲ ਇਹ ਨਹੀਂ ਸੋਚਿਆ ਗਿਆ ਕਿ ਕਿਹੜੀ ਪਾਰਟੀ ਨੇ ਪੰਜਾਬ ਲਈ ਅਸਲ ਕੰਮ ਕੀਤੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਹਿਸਾਬ ਲਾਇਆ ਕਿ 60 ਸਾਲਾਂ ਵਿੱਚ ਲਗਭਗ 25 ਸਾਲ ਕਾਂਗਰਸ ਦੀ ਸਰਕਾਰ ਰਹੀ, ਪਰ ਵਿਕਾਸ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ 22 ਸਾਲ ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ। ਉਨ੍ਹਾਂ ਦਾਅਵਾ ਕੀਤਾ ਕਿ ਇਹ 22 ਸਾਲਾਂ ਤੋਂ ਇਲਾਵਾ ਕਿਸੇ ਹੋਰ ਮੁੱਖ ਮੰਤਰੀ ਨੇ ਵੱਡੇ ਪੱਧਰ ‘ਤੇ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸੜਕਾਂ, ਡੈਮ ਅਤੇ ਟਿਊਬਵੈੱਲ ਵਰਗੇ ਵੱਡੇ ਵਿਕਾਸੀ ਕੰਮ ਅਕਾਲੀ ਦਲ ਦੇ ਦੌਰਾਨ ਹੀ ਹੋਏ ਹਨ।

ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਤੁਸੀਂ ਹਰਸਿਮਰਤ ਕੌਰ ਬਾਦਲ ਨੂੰ ਚਾਰ ਵਾਰ ਸੰਸਦ ਮੈਂਬਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਤੁਹਾਡੇ ਹਲਕੇ ਵਿੱਚ ਵੱਡੇ ਪੱਧਰ ‘ਤੇ ਵਿਕਾਸ ਹੋਇਆ। ਖਾਸ ਤੌਰ ‘ਤੇ ਬੁਢਲਾਡਾ ਹਲਕੇ ਲਈ ਪੱਕੇ ਖਾਲਿਆਂ ਦੇ ਪ੍ਰੋਜੈਕਟ ਲਿਆਂਦੇ ਗਏ। ਉਨ੍ਹਾਂ ਕਿਹਾ ਕਿ ਅੱਜ ਦੇ ਹਾਲਾਤ ਵੇਖ ਲਓ, ਕੋਈ ਨਵਾਂ ਵਿਕਾਸ ਨਹੀਂ ਹੋਇਆ, ਜ਼ਿਆਦਾਤਰ ਕੰਮ ਉਸੇ ਸਮੇਂ ਦੌਰਾਨ ਹੋਏ ਸਨ। ਉਨ੍ਹਾਂ ਕਿਹਾ ਲੋਕ ਦਿੱਲੀ ਵਾਲੀਆਂ ਪਾਰਟੀਆਂ ਦੀਆਂ ਗੱਲਾਂ ਵਿੱਚ ਆ ਗਏ ਅਤੇ ਦਿੱਲੀ ਵਾਲਿਆਂ ਨੇ ਸੋਚਿਆ ਕਿ ਪੰਜਾਬ ਵਿੱਚ ਰਾਜ ਕਰਨ ਲਈ ਅਕਾਲੀ ਦਲ ਨੂੰ ਖ਼ਤਮ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਆਪਣੀ ਪਾਰਟੀ ਹੈ ਅਤੇ ਇਹ ਲੋਕਾਂ ਦੇ ਖੂਨ ਵਿੱਚ ਵੱਸਦੀ ਹੈ। ਉਨ੍ਹਾਂ ਇਸਨੂੰ ਲੋਕਾਂ ਦੀ ਫੌਜ ਕਰਾਰ ਦਿੰਦਿਆਂ ਕਿਹਾ ਕਿ ਇਹ ਹਮੇਸ਼ਾ ਲੋਕਾਂ ਲਈ ਖੜੀ ਰਹੀ ਹੈ ਅਤੇ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹਟੀ। ਉਨ੍ਹਾਂ ਮੰਨਿਆ ਕਿ ਪਿਛਲੇ ਦਸ ਸਾਲਾਂ ਵਿੱਚ ਅਕਾਲੀ ਦਲ ਕਮਜ਼ੋਰ ਹੋਇਆ ਹੈ, ਪਰ ਇਸਦੇ ਬਾਵਜੂਦ ਜਦੋਂ ਵੀ ਲੋਕਾਂ ‘ਤੇ ਮੁਸੀਬਤ ਆਈ, ਕੋਈ ਦਿੱਲੀ ਵਾਲੀ ਪਾਰਟੀ ਮਦਦ ਲਈ ਨਹੀਂ ਆਈ, ਸਗੋਂ ਅਕਾਲੀ ਦਲ ਦੇ ਵਰਕਰ ਅਤੇ ਪਾਰਟੀ ਹੀ ਹਮੇਸ਼ਾ ਲੋਕਾਂ ਦੇ ਨਾਲ ਖੜੀ ਰਹੀ ਹੈ।

ਇਸ ਦੌਰਾਨ ਉਨ੍ਹਾਂ  ਕਿਹਾ ਕਿ ਜੋ ਕੰਮ ਬਾਦਲ ਸਾਹਿਬ ਕਰਦੇ ਰਹੇ ਹਨ, ਉਹ ਅਸੀਂ ਜਾਰੀ ਰੱਖਾਂਗੇ। ਉਨ੍ਹਾਂ ਕਿਹਾ ਕਿ ਬੁਢਲਾਡਾ ਹਲਕੇ ਲਈ ਕੀ-ਕੀ ਕਰਨਾ ਹੈ, ਇਸ ‘ਤੇ ਹੁਣ ਧਿਆਨ ਦਿੱਤਾ ਜਾਵੇਗਾ ਅਤੇ ਜਿਹੜੇ ਵਾਅਦੇ ਕੀਤੇ ਗਏ ਹਨ, ਉਹ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਚਾਰ ਮਹੀਨੇ ਬਾਕੀ ਹਨ ਅਤੇ ਸਰਕਾਰ ਬਣਦੇ ਹੀ ਐਮਜ਼ ਵਰਗਾ ਮੈਡੀਕਲ ਕਾਲਜ ਖੋਲ੍ਹਿਆ ਜਾਵੇਗਾ। ਇਸ ਦੇ ਨਾਲ ਹੀ ਪਸ਼ੂਆਂ ਦੇ ਇਲਾਜ ਲਈ ਵੈਟਰਨਰੀ ਕਾਲਜ ਵੀ ਖੋਲੇ ਜਾਣਗੇ। ਉਨ੍ਹਾਂ ਕਿਹਾ ਕਿ ਹਰ ਸਾਲ ਲਗਭਗ ਢਾਈ ਹਜ਼ਾਰ ਪਿੰਡਾਂ ਵਿੱਚ ਵਿਕਾਸੀ ਕੰਮ ਕੀਤੇ ਜਾਣਗੇ ਅਤੇ ਸਾਰੀਆਂ ਸੜਕਾਂ ਪੱਕੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਵਾਅਦਾ ਕੀਤਾ ਕਿ ਅਗਲੇ ਪੰਜ ਸਾਲਾਂ ਵਿੱਚ ਪੰਜਾਬ ਵਿੱਚ ਕਿਸੇ ਵੀ ਗਰੀਬ ਦਾ ਘਰ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਹੀ ਸਰਕਾਰ ਬਣੇਗੀ, ਪਹਿਲੇ ਹਫ਼ਤੇ ਵਿੱਚ ਹੀ ਸਭ ਨੂੰ ਟਿਊਬਵੈੱਲ ਕਨੈਕਸ਼ਨ ਮਨਜ਼ੂਰ ਕੀਤੇ ਜਾਣਗੇ। ਅੰਡਰਗਰਾਊਂਡ ਪਾਈਪਾਂ ਰਾਹੀਂ ਖੇਤਾਂ ਤੱਕ ਪਾਣੀ ਪਹੁੰਚਾਇਆ ਜਾਵੇਗਾ। ਇਸ ਤੋਂ ਇਲਾਵਾ, ਰਾਜਸਥਾਨ ਵੱਲ ਜਾਣ ਵਾਲਾ ਪਾਣੀ ਰੋਕ ਕੇ ਨਹਿਰਾਂ ਵਿੱਚ ਲਿਆਂਦਾ ਜਾਵੇਗਾ।

ਕੀਤੇ ਵੱਡੇ ਐਲਾਨ

ਉਨ੍ਹਾਂ ਐਲਾਨ ਕੀਤਾ ਕਿ ਬਾਦਲ ਸਾਬ੍ਹ ਦੀ ਯਾਦ ਵਿੱਚ ਨੀਲੇ ਕਾਰਡ ਦੀ ਯੋਜਨਾ ਮੁੜ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਲਾਭਪਾਤਰੀਆਂ ਨੂੰ 30 ਕਿਲੋ ਆਟਾ ਅਤੇ 20 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਦਾਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ਦੀਆਂ ਧੀਆਂ ਦੀ ਸ਼ਾਦੀ ਲਈ ਸ਼ਗਨ ਸਕੀਮ ਤਹਿਤ 1 ਲੱਖ ਰੁਪਏ ਦਿੱਤੇ ਜਾਣਗੇ ਅਤੇ ਬਜ਼ੁਰਗਾਂ ਦੀ ਪੈਨਸ਼ਨ ਵਧਾ ਕੇ 3100 ਰੁਪਏ ਕੀਤੀ ਜਾਵੇਗੀ। ਲੜਕੀਆਂ ਲਈ ਸਕੂਲ ਜਾਣ ਵਾਸਤੇ ਸਾਈਕਲਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਲਈ ਸਕਿੱਲ ਕਾਲਜ ਖੋਲ੍ਹੇ ਜਾਣਗੇ, ਜਿੱਥੇ ਨੌਜਵਾਨ ਆਪਣੀ ਪਸੰਦ ਅਨੁਸਾਰ ਟ੍ਰੇਨਿੰਗ ਲੈ ਸਕਣਗੇ। ਟਰੱਕ ਰਿਪੇਅਰਿੰਗ ਵਰਗੇ ਕੰਮਾਂ ਦੀ ਟ੍ਰੇਨਿੰਗ ਦੇ ਨਾਲ ਸਰਟੀਫਿਕੇਟ ਵੀ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹਰ ਸਾਲ 1 ਲੱਖ ਬੱਚਿਆਂ ਨੂੰ ਇੱਕ ਸਾਲ ਦੀ ਟ੍ਰੇਨਿੰਗ ਦਿੱਤੀ ਜਾਵੇਗੀ।  

ਇਸ ਤੋਂ ਇਲਾਵਾ ਪੰਜਾਬ ਦੀ ਸਰਕਾਰੀ ਨੌਕਰੀ ਸਿਰਫ ਪੰਜਾਬ ਦੇ ਬੱਚਿਆਂ ਲਈ ਹੈ। ਇੰਡਸਟਰੀ ਲਿਆਂਦੀ ਜਾਵੇਗੀ ਅਤੇ ਪੰਜਾਬ ਦੇ ਬੱਚਿਆਂ 'ਚ 75 ਫੀਸਦੀ ਨੌਕਰੀਆਂ ਮਿਲਣਗੀਆਂ। ਉਨ੍ਹਾਂ ਕਿਹਾ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਵਿਆਜ-ਮੁਕਤ ਕਰਜ਼ਾ ਦਿੱਤਾ ਜਾਵੇਗਾ, ਜਿਸ ਨੂੰ ਪਹਿਲੇ 3 ਸਾਲ ਨਹੀਂ ਮੋੜਣਾ ਅਗਲੇ  7 ਸਾਲਾਂ 'ਚ ਵਾਪਸ ਕਰ ਸਕਦੇ ਹੋ।  ਇਸ ਦੌਰਾਨ ਉਨ੍ਹਾਂ ਕਿਸਾਨਾਂ ਬਾਰੇ ਬੋਲਦਿਆਂ ਕਿਹਾ ਜੇਕਰ ਕਿਸੇ ਨੇ ਡੇਅਰੀ ਫਾਰਮ ਖੋਲਣਾ ਹੈ ਤਾਂ 75 ਫੀਸਦੀ ਸਬਸੀਡੀ ਮਿਲੇਗੀ। ਉਨ੍ਹਾਂ ਕਿਹਾ ਜੇਕਰ ਆਪਣੇ ਬੱਚੇ ਸਟੈਂਡ ਹੋ ਜਾਣ ਤਾਂ ਬਾਹਰ ਜਾਣ ਦੀ ਲੋੜ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਹਰ ਸਾਲ ਢਾਈ ਹਾਜ਼ਰ ਪਿੰਡਾਂ ਦੇ ਪੱਕੇ ਵਿਕਾਸ ਕਾਰਜ ਕਰਾਂਗੇ। ਸਰਕਾਰ ਬਣਦੇ ਹੀ ਫਿਰ ਤੋਂ ਵਰਲਡ ਕਬੱਡੀ ਕੱਪ ਕਰਵਾਇਆ ਜਾਵੇਗਾ। ਪੰਜਾਬ 'ਚ ਜਾਨਵਰਾਂ ਦੇ ਮੇਲੇ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਜਿਵੇਂ ਵੱਡੇ ਬਾਦਲ ਨੇ ਟਰੈਕਟਰਾਂ ਦੇ ਟੈਕਸ ਮੁਆਫ ਕੀਤੇ ਸੀ ਉਵੇਂ ਹੀ ਹੁਣ ਆਪਣੀ ਸਰਕਾਰ 'ਚ ਮੋਰਟਸਾਈਕਲ 'ਤੇ ਡੈਕਸ ਮੁਆਫ ਹੋਵੇਗਾ, ਜਿੰਨਾ ਮਰਜ਼ੀ ਭਜਾਈ ਜਾਓ।  ਇਸ ਤੋਂ ਇਲਾਵਾ ਗੈਗਸਟਰਾਂ ਬਾਰੇ ਬੋਲਦਿਆਂ ਕਿਹਾ ਕਿ ਗੁੰਡਾਗਰਦੀ ਦਾ ਰਾਜ ਖ਼ਤਮ ਕਰਾਂਗੇ। ਆਪਣਾ ਪੰਜਾਬ ਤਾਂ ਹੀ ਬਚੇਗਾ ਜੇ ਕਾਨੂੰਨ ਬਣਾਵਾਂਗੇ। ਅੱਜ ਕੋਈ ਵੀ  ਕੋਈ ਵੀ ਇੱਥੇ ਰਹਿਣ ਨੂੰ ਤਿਆਰ ਨਹੀਂ ਹੈ।   

Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ