Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਸੁਖਬੀਰ ਬਾਦਲ ਨੂੰ ਝੂਠੇ ਮਾਮਲੇ 'ਚ ਫਸਾਉਣ ਦੀ ਸਾਜ਼ਿਸ਼ ਰਚ ਰਹੀ AAP: ਹਰਸਿਮਰਤ ਬਾਦਲ

11 ਜਨਵਰੀ, 2026 03:53 PM

ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਤੇ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਕਰ ਆਮ ਆਦਮੀ ਪਾਰਟੀ 'ਤੇ ਕਈ ਗੰਭੀਰ ਆਰੋਪ ਲਗਾਏ ਹਨ। ਆਪਣੀ ਪੋਸਟ 'ਚ ਉਨ੍ਹਾਂ ਲਿਖਿਆ, ਸ਼੍ਰੋਮਣੀ ਅਕਾਲੀ ਦਲ ਦੀ ਮੁੜ ਉਭਰ ਰਹੀ ਤਾਕਤ ਕਾਰਨ ਬੌਖਲਾਹਟ ‘ਚ ਆਏ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਸਾਮ, ਦਾਮ, ਦੰਡ, ਭੇਦ’ ਦੀ ਨੀਤੀ ’ਤੇ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਗੁੰਮ ਹੋਣ ਦੀ ਜਾਂਚ ਦੇ ਨਾਮ ’ਤੇ ਇੱਕ SIT ਦਾ ਗਠਨ ਕੀਤਾ ਹੈ। ਇਸ SIT ਦਾ ਅਸਲ ਅਤੇ ਇਕਲੌਤਾ ਮਕਸਦ ਆਮ ਆਦਮੀ ਪਾਰਟੀ ਦੇ ਰਾਜਨੀਤਿਕ ਏਜੰਡੇ ਤਹਿਤ ਸੁਖਬੀਰ ਸਿੰਘ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣਾ ਹੈ।

ਇਸ SIT ਵਿੱਚ ਜਾਣਬੁੱਝ ਕੇ ਉਹ ਅਫ਼ਸਰ ਸ਼ਾਮਿਲ ਕੀਤੇ ਗਏ ਹਨ, ਜੋ ਆਮ ਆਦਮੀ ਪਾਰਟੀ ਦੇ ਪਿਆਦੇ ਬਣ ਕੇ ਕੰਮ ਕਰਦੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਨਿੱਜੀ ਰੰਜਿਸ਼ ਰੱਖਦੇ ਹਨ। 

ਇਹ ਹੈ SIT:
1. ਮੁੱਖੀ - ਸ਼੍ਰੀ ਅੰਮ੍ਰਿਤਸਰ ਸਾਹਿਬ ਦਾ ਸੀਪੀ (CP) ਗੁਰਪ੍ਰੀਤ ਸਿੰਘ ਭੁੱਲਰ
ਜਦੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਜਾਨਲੇਵਾ ਹਮਲੇ ਦੀ ਕੋਸ਼ਿਸ਼ ਕੀਤੀ ਗਈ ਸੀ, ਤਾਂ ਗੁਰਪ੍ਰੀਤ ਸਿੰਘ ਭੁੱਲਰ ਨੇ ਛੇ ਘੰਟਿਆਂ ਤੱਕ FIR ਦਰਜ ਕਰਨ ਦੀ ਖੇਚਲ ਤੱਕ ਨਹੀਂ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਰਿਕਾਰਡ ’ਤੇ ਆ ਕੇ ਇਹ ਵੀ ਕਹਿ ਦਿੱਤਾ ਸੀ ਕਿ ਇਹ ਹਮਲਾ ਲੋਕਾਂ ਦੀ ਹਮਦਰਦੀ ਹਾਸਲ ਕਰਨ ਲਈ ਸ. ਸੁਖਬੀਰ ਸਿੰਘ ਬਾਦਲ ਵੱਲੋਂ ਖੁਦ ਕਰਵਾਇਆ ਹੋ ਸਕਦਾ ਹੈ।
2. SIT ਮੈਂਬਰ - ਐੱਸਪੀ (SP) ਹਰਪਾਲ ਸਿੰਘ
ਇਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਹਮਲਾ ਕਰਨ ਵਾਲੇ ਵਿਅਕਤੀ ਦੀ ਉਸ ਜਗ੍ਹਾ ਦੀ ਰੇਕੀ ਕਰਨ ਦੇ ਵਿੱਚ ਮਦਦ ਕੀਤੀ ਸੀ, ਜਿੱਥੇ ਸ. ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਸੇਵਾ ਨਿਭਾ ਰਹੇ ਸਨ।
3. SIT ਮੈਂਬਰ - ਐੱਸਪੀ (SP) ਗੁਰਬੰਸ ਸਿੰਘ ਬੈਂਸ
ਇਹ ਇੱਕ ਦਾਗ਼ੀ ਅਫ਼ਸਰ ਹੈ, ਜਿਸ ਨੂੰ ਅਕਾਲੀ ਸਰਕਾਰ ਦੌਰਾਨ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਜ਼ਾ ਮਿਲੀ ਸੀ ਅਤੇ ਇਹ ਉਸ SIT ਦਾ ਵੀ ਮੈਂਬਰ ਹੈ, ਜਿਸ ਨੇ ਸ. ਬਿਕਰਮ ਸਿੰਘ ਮਜੀਠੀਆ ਖਿਲਾਫ਼ ਝੂਠਾ ਕੇਸ ਦਰਜ ਕੀਤਾ ਹੈ।
4. SIT ਮੈਂਬਰ - ਡੀਐੱਸਪੀ (DSP) ਬੇਅੰਤ ਜੁਨੇਜਾ
ਇਹ ਪਟਿਆਲਾ ਦੇ ਆਮ ਆਦਮੀ ਪਾਰਟੀ ਦੇ ਇੱਕ ਆਗੂ ਦਾ ਸਕਾ ਭਰਾ ਹੈ ਅਤੇ ਹਾਲ ਹੀ ਵਿੱਚ ਉਸ ਨੂੰ ਤਰੱਕੀ ਦੇ ਕੇ ਲੁਧਿਆਣਾ ਵਿੱਚ DSP  ਲਗਾਇਆ ਹੈ।
5. ਆਪਣੇ ਏਜੰਡੇ ਨੂੰ ਅੱਗੇ ਵਧਾਉਣ ਲਈ ਆਮ ਆਦਮੀ ਪਾਰਟੀ ਨੇ ਹੁਣ ਹੁਣ ਸਾਬਕਾ SSP, ਤਰਨਤਾਰਨ - ਡਾ. ਰਵਜੋਤ ਕੌਰ ਗਰੇਵਾਲ, ਜਿਨ੍ਹਾਂ ਨੂੰ ਤਰਨਤਾਰਨ ਉਪ ਚੋਣ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸ਼ਿਕਾਇਤ 'ਤੇ ਮੁਅੱਤਲ ਕਰ ਦਿੱਤਾ ਗਿਆ ਸੀ, ਨੂੰ ਵਿਜੀਲੈਂਸ ਵਿਭਾਗ ਵਿੱਚ ਤਾਇਨਾਤ ਕੀਤਾ ਗਿਆ ਹੈ, ਜਦੋਂ ਕਿ ਅਰਵਿੰਦ ਕੇਜਰੀਵਾਲ ਦੇ ਚਹੇਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਪਤਨੀ ਜੋਤੀ ਯਾਦਵ ਨੂੰ ਸੀਨੀਅਰ ਅਕਾਲੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਉਣ ਦੇ ਉਦੇਸ਼ ਨਾਲ ਬਠਿੰਡਾ ਦੀ SSP ਨਿਯੁਕਤ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਇਹ ਗੱਲ ਸਪੱਸ਼ਟ ਤੌਰ ‘ਤੇ ਸਮਝ ਲੈਣੀ ਚਾਹੀਦੀ ਹੈ ਕਿ ਸ. ਸੁਖਬੀਰ ਸਿੰਘ ਬਾਦਲ ਫੇਲ੍ਹ ਹੋ ਚੁੱਕੀ ਸਰਕਾਰ ਦੀਆਂ ਇਹਨਾਂ ਗਿੱਦੜ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਇਹ ਕਾਰਵਾਈਆਂ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਉਭਰ ਰਹੀ ਤਾਕਤ ਤੋਂ ਬੌਖਲਾਹਟ ਵਿੱਚ ਆਈ ਆਪ ਸਰਕਾਰ ਦੀ ਘਬਰਾਹਟ ਨੂੰ ਸਾਫ਼ ਦਰਸਾਉਂਦੀਆਂ ਹਨ। 
ਪੰਜਾਬੀਆਂ ਦੇ ਸਾਥ ਅਤੇ ਅਸੀਸਾਂ ਸਦਕਾ ਅਸੀਂ ਇਸ ਫੇਲ੍ਹ ਹੋ ਚੁੱਕੀ ਸਰਕਾਰ ਦਾ ਡਟ ਕੇ ਮੁਕਾਬਲਾ ਕਰਾਂਗੇ ਅਤੇ ਇਹਨਾਂ ਦਾ ਕਰੂਰ ਚਿਹਰਾ ਪੰਜਾਬੀਆਂ ਸਾਹਮਣੇ ਨੰਗਾ ਕਰਕੇ ਛੱਡਾਂਗੇ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼