Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਪੰਜਾਬ

ਸੁਖਬੀਰ ਬਾਦਲ ਨੂੰ ਰਾਜਾ ਵੜਿੰਗ ਦੀ ਚੁਣੌਤੀ, ਕਿਹਾ-'ਗਿੱਦੜਬਾਹਾ ਕਾਂਗਰਸ ਦੀ ਝੋਲੀ ’ਚ ਪਾਵਾਂਗੇ'

07 ਜਨਵਰੀ, 2026 02:23 PM

ਮਾਨਸਾ : ਪੰਜਾਬ ’ਚ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਦੋ ਸਾਲ ਪਹਿਲਾਂ ਹੀ ਸਿਆਸੀ ਮਾਹੌਲ ਤਿੱਖੀ ਟਕਰਾਅ ਵਾਲੀ ਦਿਸ਼ਾ ਵੱਲ ਵੱਧਦਾ ਨਜ਼ਰ ਆ ਰਿਹਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਬਿਨਾਂ ਕਿਸੇ ਘੁੰਮਾਫਿਰਾ ਦੇ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਦੋ ਹਲਕਿਆਂ ਤੋਂ ਨਹੀਂ, ਸਗੋਂ ਸਿਰਫ ਇਕ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਹੀ ਚੋਣ ਲੜਨ।

ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਸੁਖਬੀਰ ਬਾਦਲ ਗਿੱਦੜਬਾਹਾ ਤੋਂ ਚੋਣ ਮੈਦਾਨ ’ਚ ਉਤਰਦੇ ਹਨ ਤਾਂ ਉਹ ਖੁਦ ਉਨ੍ਹਾਂ ਦੇ ਮੁਕਾਬਲੇ ਚੋਣ ਲੜਨਗੇ ਅਤੇ ਲੋਕਾਂ ਦੇ ਸਹਿਯੋਗ ਨਾਲ ਇਹ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ’ਚ ਪਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਨੀਤੀਆਂ ਤੋਂ ਪੰਜਾਬ ਦੀ ਜਨਤਾ ਪੂਰੀ ਤਰ੍ਹਾਂ ਤੰਗ ਆ ਚੁੱਕੀ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੁਖਬੀਰ ਬਾਦਲ ਹਮੇਸ਼ਾ ਸੁਰੱਖਿਅਤ ਹਲਕਿਆਂ ਦੀ ਭਾਲ ਕਰਦੇ ਰਹੇ ਹਨ ਪਰ ਹੁਣ ਸਮਾਂ ਆ ਗਿਆ ਹੈ ਕਿ ਉਹ ਆਪਣੀ ਲੋਕਪ੍ਰਿਯਤਾ ਦਾ ਅਸਲ ਇਮਤਿਹਾਨ ਦੇਣ। ਜੇਕਰ ਉਹ ਆਪਣੇ ਆਪ ਨੂੰ ਲੋਕਾਂ ਦਾ ਨੇਤਾ ਸਮਝਦੇ ਹਨ ਤਾਂ ਗਿੱਦੜਬਾਹਾ ਤੋਂ ਇਕੱਲੇ ਚੋਣ ਲੜ ਕੇ ਦਿਖਾਉਣ।

ਰਾਜਾ ਵੜਿੰਗ ਨੇ ਅਕਾਲੀ ਦਲ ਦੀ ਲੀਡਰਸ਼ਿਪ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਅਕਾਲੀ ਸਰਕਾਰਾਂ ਦੇ ਦੌਰਾਨ ਪੰਜਾਬ ਨੂੰ ਨਸ਼ੇ, ਬੇਰੋਜ਼ਗਾਰੀ ਅਤੇ ਕਰਜ਼ੇ ਦੀ ਦਲਦਲ ’ਚ ਧੱਕਿਆ ਗਿਆ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅੱਜ ਵੀ ਆਪਣੇ ਪੁਰਾਣੇ ਕੰਮਾਂ ਦਾ ਜਵਾਬ ਦੇਣ ਤੋਂ ਬਚ ਰਿਹਾ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਕਿ ਉਹ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਇਸ ਐਲਾਨ ਤੋਂ ਬਾਅਦ ਰਾਜਾ ਵੜਿੰਗ ਦੀ ਇਹ ਖੁੱਲ੍ਹੀ ਚੁਣੌਤੀ ਪੰਜਾਬ ਦੀ ਸਿਆਸਤ ’ਚ ਨਵਾਂ ਤੂਫਾਨ ਖੜ੍ਹਾ ਕਰ ਰਹੀ ਹੈ।

ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਬਿਆਨਬਾਜ਼ੀ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅਤੇ ਅਕਾਲੀ ਦਲ ਵਿਚਕਾਰ ਸਿੱਧੀ, ਫੈਸਲਾਕੁੰਨ ਟੱਕਰ ਦਾ ਸੰਕੇਤ ਹੈ। ਅਖੀਰ ’ਚ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਤੋਂ ਵੀ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਜਦੋਂ ਕਿ ਅਕਾਲੀ ਅਤੇ ਭਾਜਪਾ ਦੇ ਪੱਲੇ ਕੁੱਝ ਵੀ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਕਾਂਗਰਸ ਭਾਰੀ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ।

Have something to say? Post your comment

ਅਤੇ ਪੰਜਾਬ ਖਬਰਾਂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ-

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ"

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ