Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸੁਖਵਿੰਦਰ 'ਕਲਕੱਤਾ' ਕਤਲਕਾਂਡ 'ਚ ਨਵਾਂ ਮੋੜ! 'ਆਪ' ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ

06 ਅਕਤੂਬਰ, 2025 05:36 PM

ਚੰਡੀਗੜ੍ਹ : ਸ਼ਹਿਣਾ ਪਿੰਡ ਦੇ ਸਾਬਕਾ ਸਰਪੰਚ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਦੇ ਕਤਲਕਾਂਡ 'ਤੇ ਸਿਆਸਤ ਲਗਾਤਾਰ ਭੱਖਦੀ ਜਾ ਰਹੀ ਹੈ। ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਵੱਲੋਂ ਇਸ ਬਾਰੇ ਜਿੱਥੇ ਸੱਤਾਧਿਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ, ਉੱਥੇ ਹੀ ਹੁਣ ਆਮ ਆਦਮੀ ਪਾਰਟੀ ਨੇ ਇਸ ਮਾਮਲੇ ਵਿਚ ਵੱਡੇ ਖ਼ੁਲਾਸੇ ਕੀਤੇ ਹਨ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਸੁਖਵਿੰਦਰ ਸਿੰਘ ਦਾ ਕਤਲ ਕਰਨ ਵਾਲਾ ਨੌਜਵਾਨ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਦਾ ਕਰੀਬੀ ਸੀ। ਉਨ੍ਹਾਂ ਨੇ ਦੋਹਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਖਵਿੰਦਰ ਸਿੰਘ ਦਾ ਅਸਲਾ ਵਾਪਸ ਲਏ ਜਾਣ ਦੇ ਦੋਸ਼ਾਂ ਬਾਰੇ ਵੀ ਅਸਲੀਅਤ ਦੱਸੀ ਹੈ।

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਬਲਤੇਜ ਪੰਨੂ ਅਤੇ ਨੀਲ ਗਰਗ ਵੱਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਇਸ ਮੰਦਭਾਗੀ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਬਹੁਤ ਦੁੱਖ ਹੈ ਕਿ ਕੁਝ ਸਿਆਸੀ ਲੀਡਰ ਲਾਸ਼ਾਂ ਦੀ ਰਾਜਨੀਤੀ ਕਰ ਕੇ ਪੰਜਾਬ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕਰਨ ਦੀ ਕੋਸ਼ਿਸ਼ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦੇ ਡੀ. ਆਈ. ਜੀ. ਨੇ ਪ੍ਰੈੱਸ ਕਾਨਫ਼ਰੰਸ ਵਿਚ ਦੱਸਿਆ ਕਿ ਸੁਖਵਿੰਦਰ ਸਿੰਘ ਕਲਕੱਤਾ ਤੇ ਉਸ ਦੇ ਤਿੰਨ ਸਾਥੀਆਂ ਵਿਚਾਲੇ ਰੰਜਿਸ਼ ਸੀ, ਜਿਸ ਕਾਰਨ ਇਹ ਕਤਲ ਹੋਇਆ। 'ਆਪ' ਆਗੂਆਂ ਨੇ ਕਿਹਾ ਕਿ ਪੰਜਾਬ ਪੁਲਸ ਨੇ 24 ਘੰਟਿਆਂ ਦੇ ਅੰਦਰ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਕੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਦਿੱਤਾ।

ਬਲਤੇਜ ਪੰਨੂ ਨੇ ਕਿਹਾ ਕਿ ਪਿਛਲੇ ਦਹਾਕਿਆਂ ਤੋਂ ਪੰਜਾਬ ਵਿਚ ਪੰਚੀ-ਸਰਪੰਚੀ ਕਾਰਨ ਦੁਸ਼ਮਣੀਆਂ ਪੈਂਦੀਆਂ ਰਹੀਆਂ ਹਨ। ਇਹ ਕਤਲਕਾਂਡ ਵੀ ਅਜਿਹੀ ਹੀ ਦੁਸ਼ਮਣੀ ਦਾ ਨਤੀਜਾ ਹੈ। ਗੁਰਦੀਪ ਸਿੰਘ ਦੀਪੀ ਬਾਵਾ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਬਹੁਤ ਨਜ਼ਦੀਕੀਆਂ ਵਿਚੋਂ ਇਕ ਹੈ। ਉਨ੍ਹਾਂ ਨੇ ਰਾਜਾ ਵੜਿੰਗ ਤੇ ਦੀਪੀ ਬਾਵਾ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਤੇ ਕਿਹਾ ਕਿ ਇਹ ਤਸਵੀਰਾਂ ਦੀਪੀ ਬਾਵਾ ਦੇ ਸੋਸ਼ਲ ਮੀਡੀਆ 'ਤੇ ਹੀ ਮੌਜੂਦ ਹਨ। ਪੰਨੂ ਨੇ ਅੱਗੇ ਕਿਹਾ ਕਿ ਸੁਖਵਿੰਦਰ ਕਲਕੱਤਾ ਤੇ ਦੀਪੀ ਬਾਵਾ ਇੱਕੋ ਪਿੰਡ ਦੇ ਰਹਿਣ ਵਾਲੇ ਸੀ ਤੇ ਦੋਹਾਂ ਵਿਚ ਕਾਫ਼ੀ ਨੇੜਤਾ ਸੀ। 2018 ਦੀਆਂ ਸਰਪੰਚੀ ਦੀਆਂ ਚੋਣਾਂ ਵੇਲੇ ਦੀਪੀ ਬਾਵਾ ਨੇ ਆਪਣੀ ਪਤਨੀ ਨੂੰ ਸੁਖਵਿੰਦਰ ਸਿੰਘ ਕਲਕੱਤਾ ਦੀ ਮਾਤਾ ਜੀ ਦੇ ਖ਼ਿਲਾਫ਼ ਚੋਣ ਲੜਾਈ ਸੀ। ਇਸ ਕਾਰਨ ਹੀ ਦੋਹਾਂ ਵਿਚ ਰੰਜਿਸ਼ ਸ਼ੁਰੂ ਹੋਈ ਸੀ। ਸ਼ਹਿਣਾ ਦੇ ਮੌਜੂਦਾ ਪੰਚਾਇਤ ਘਰ ਵਾਲੀ ਜ਼ਮੀਨ ਤੇ ਦੀਪੀ ਬਾਵਾ ਦੇ ਰਿਸ਼ਤੇਦਾਰਾਂ ਨੇ ਕਬਜ਼ਾ ਕੀਤਾ ਹੋਇਆ ਸੀ, ਸੁਖਵਿੰਦਰ ਕਲਕੱਤਾ ਨੇ ਉਸ ਜਗ੍ਹਾ ਨੂੰ ਛੁਡਵਾ ਕੇ ਉੱਥੇ ਪੰਚਾਇਤ ਘਰ ਬਣਵਾਇਆ। ਸਰਪੰਚੀ ਵੇਲੇ ਸੁਖਵਿੰਦਰ ਕਲਕੱਤਾ ਨੇ ਸਰਕਾਰੀ ਦਰਖ਼ਤ ਵਢਵਾ ਦਿੱਤੇ ਤੇ ਦੀਪੀ ਬਾਵਾ ਨੇ ਇਸ ਦਾ ਵਿਰੋਧ ਕੀਤਾ ਅਤੇ ਕਾਂਗਰਸ ਹਾਈਕਮਾਂਡ ਤਕ ਸ਼ਿਕਾਇਤ ਕੀਤੀ। ਦੀਪੀ ਬਾਵਾ ਦੇ ਬੰਦਿਆਂ ਵੱਲੋਂ ਪਹਿਲਾਂ ਵੀ ਇਕ ਵਾਰ ਕਲਕੱਤਾ 'ਤੇ ਹਮਲਾ ਕੀਤਾ ਗਿਆ ਸੀ।

ਅਸਲਾ ਵਾਪਸ ਲਏ ਜਾਣ ਦੇ ਦੋਸ਼ ਬੇਬੁਨਿਆਦ: ਨੀਲ ਗਰਗ
ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਵਿਰੋਧੀਆਂ ਵੱਲੋਂ ਲਗਾਤਾਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਸੁਖਵਿੰਦਰ ਸਿੰਘ ਕਲਕੱਤਾ ਦਾ ਹਥਿਆਰ ਜਮ੍ਹਾਂ ਕਰਵਾ ਲਿਆ ਸੀ, ਜੋ ਤੱਥਾਂ ਤੋਂ ਬਿਲਕੁੱਲ ਪਰ੍ਹੇ ਹੈ। ਮਈ 2025 ਵਿਚ ਸੁਖਵਿੰਦਰ ਸਿੰਘ ਕਲਕੱਤਾ ਨੇ ਖ਼ੁਦ ਆਪਣਾ ਹਥਿਆਰ ਵੇਚਣ ਲਈ ਐੱਨ. ਓ. ਸੀ. ਲਈ ਸੀ। ਉਨ੍ਹਾਂ ਦੇ ਲਾਇਸੰਸ ਦੀ ਵੈਲਿਡਿਟੀ 2029 ਤਕ ਹੈ। ਉਨ੍ਹਾਂ ਨੇ ਪੁਰਾਣਾ ਹਥਿਆਰ ਵੇਚ ਕੇ ਨਵਾਂ ਹਥਿਆਰ ਲੈਣਾ ਸੀ। ਇਸ ਲਈ ਸੂਬੇ ਦੀ ਸਰਕਾਰ 'ਤੇ ਲਾਏ ਜਾ ਰਹੇ ਸਾਰੇ ਦੋਸ਼ ਬੇਬੁਨਿਆਦ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.