Monday, October 05, 2026
BREAKING
• ਸੁਨਾਮ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ; ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ • ਸੁਨਾਮ ਅਤੇ ਪੰਜਾਬ ਦਾ ਵਿਕਾਸ ਮੇਰੀ ਤਰਜੀਹ, ਕ੍ਰੈਡਿਟ ਦੀ ਕੋਈ ਲਾਲਸਾ ਨਹੀਂ: ਅਮਨ ਅਰੋੜਾ • ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ: ਅਮਨ ਅਰੋੜਾ • ਗਣਿਤ ਵਿਗਿਆਨ ਮੇਲਾ ਹੋਇਆ  ਸਫਲਤਾਪੂਰਵਕ ਸੰਪੰਨ • ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ • ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ • ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ • ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ • ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ : ਲਾਲ ਚੰਦ ਕਟਾਰੂਚੱਕ • ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ

ਪੰਜਾਬ

ਸੁਨਾਮ ਅਤੇ ਪੰਜਾਬ ਦਾ ਵਿਕਾਸ ਮੇਰੀ ਤਰਜੀਹ, ਕ੍ਰੈਡਿਟ ਦੀ ਕੋਈ ਲਾਲਸਾ ਨਹੀਂ: ਅਮਨ ਅਰੋੜਾ

05 ਅਕਤੂਬਰ, 2026 07:54 PM
ਸੁਨਾਮ (ਰਮੇਸ਼ ਗਰਗ) : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਅਤੇ ਪੰਜਾਬ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਦਾ ਸਿਹਰਾ ਲੈਣ ਦੀ ਬਜਾਏ ਉਨ੍ਹਾਂ ਦਾ ਧਿਆਨ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਵਿਕਾਸ ਪ੍ਰਾਜੈਕਟਾਂ ’ਤੇ ਖ਼ਰਚ ਕੀਤਾ ਜਾਣ ਵਾਲਾ ਪੈਸਾ ਲੋਕਾਂ ਦੇ ਟੈਕਸਾਂ ਤੋਂ ਇਕੱਠਾ ਹੁੰਦਾ ਹੈ ਅਤੇ ਇਸ ਨੂੰ ਲੋਕ ਭਲਾਈ ਲਈ ਵਰਤਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ।
 
ਸੁਨਾਮ ਵਿੱਚ ਵਿਕਾਸ ਪ੍ਰਾਜੈਕਟ ਦੇ ਫੰਡਾਂ ਸਬੰਧੀ ਭਾਜਪਾ ਆਗੂ ਦਾਮਨ ਬਾਜਵਾ ਵੱਲੋਂ ਉਠਾਏ ਸਵਾਲਾਂ ਦਾ ਜਵਾਬ ਦਿੰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਸਬੰਧਤ ਪ੍ਰਾਜੈਕਟ ਅੰਮ੍ਰਿਤ 2.0 ਯੋਜਨਾ ਤਹਿਤ ਕਰੀਬ ਢਾਈ ਕਰੋੜ ਰੁਪਏ ਦੀ ਲਾਗਤ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਇਸ ਪ੍ਰਾਜੈਕਟ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਹਿੱਸੇਦਾਰੀ 50-50 ਫ਼ੀਸਦੀ ਹੈ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਵਿਕਾਸ ਕਾਰਜ ਲਈ ਮਿਲਣ ਵਾਲੇ ਫੰਡ ਕਿਸੇ ਆਗੂ ਦੀ ਨਿੱਜੀ ਜੇਬ ਵਿੱਚੋਂ ਨਹੀਂ ਆਉਂਦੇ। ਇਹ ਲੋਕਾਂ ਦਾ ਪੈਸਾ ਹੈ, ਜਿਸ ਨੂੰ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ’ਤੇ ਖ਼ਰਚ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਕੇਂਦਰੀ ਯੋਜਨਾਵਾਂ ਤਹਿਤ ਪੰਜਾਬ ਨੂੰ ਮਿਲਣ ਵਾਲੇ ਫੰਡਾਂ ਨੂੰ ਕਿਸੇ ਸਿਆਸੀ ਆਗੂ ਜਾਂ ਪਾਰਟੀ ਦੇ ਅਹਿਸਾਨ ਵਜੋਂ ਪੇਸ਼ ਕਰਨਾ ਉਚਿਤ ਨਹੀਂ ਹੈ।
 
ਅਮਨ ਅਰੋੜਾ ਨੇ ਕਿਹਾ ਕਿ ਦੇਸ਼ ਦੇ ਸੰਘੀ ਢਾਂਚੇ ਵਿੱਚ ਕੇਂਦਰ ਅਤੇ ਸੂਬਿਆਂ ਦੀਆਂ ਆਪੋ-ਆਪਣੀਆਂ ਜ਼ਿੰਮੇਵਾਰੀਆਂ ਹਨ। ਪੰਜਾਬ ਦੇ ਲੋਕ ਵੀ ਟੈਕਸਾਂ ਰਾਹੀਂ ਦੇਸ਼ ਦੇ ਮਾਲੀਏ ਵਿੱਚ ਯੋਗਦਾਨ ਪਾਉਂਦੇ ਹਨ। ਇਸ ਲਈ ਕੇਂਦਰੀ ਯੋਜਨਾਵਾਂ ਅਧੀਨ ਪੰਜਾਬ ਦੇ ਵਿਕਾਸ ਲਈ ਫੰਡ ਪ੍ਰਾਪਤ ਕਰਨਾ ਅਤੇ ਉਨ੍ਹਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣਾ ਲੋਕ ਨੁਮਾਇੰਦਿਆਂ ਅਤੇ ਸਰਕਾਰਾਂ ਦਾ ਫ਼ਰਜ਼ ਹੈ।
 
ਉਨ੍ਹਾਂ ਕਿਹਾ ਕਿ ਕਿਸੇ ਪ੍ਰਾਜੈਕਟ ਨੂੰ ਅਮਲੀ ਰੂਪ ਦੇਣ ਲਈ ਉਸ ਦੀ ਯੋਜਨਾਬੰਦੀ, ਮਨਜ਼ੂਰੀ, ਫੰਡਾਂ ਦਾ ਪ੍ਰਬੰਧ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਵਾਉਣਾ ਜ਼ਰੂਰੀ ਹੁੰਦਾ ਹੈ। ਉਹ ਸੁਨਾਮ ਦੀਆਂ ਲੋੜਾਂ ਅਨੁਸਾਰ ਵਿਕਾਸ ਪ੍ਰਾਜੈਕਟਾਂ ਨੂੰ ਅੱਗੇ ਵਧਾਉਣ ਲਈ ਲਗਾਤਾਰ ਯਤਨ ਕਰ ਰਹੇ ਹਨ ਅਤੇ ਲੋਕਾਂ ਦੀਆਂ ਸਹੂਲਤਾਂ ਨਾਲ ਜੁੜੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਉਣ ਲਈ ਵਚਨਬੱਧ ਹਨ।
 
ਪਿਛਲੀ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਸ ਸਮੇਂ ਹਲਕੇ ਦੀ ਨੁਮਾਇੰਦਗੀ ਦਾ ਦਾਅਵਾ ਕਰਨ ਵਾਲੇ ਆਗੂਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਸੁਨਾਮ ਲਈ ਵਿਕਾਸ ਪ੍ਰਾਜੈਕਟ ਮਨਜ਼ੂਰ ਕਰਵਾਉਣ ਅਤੇ ਫੰਡ ਲਿਆਉਣ ਵਾਸਤੇ ਕੀ ਉਪਰਾਲੇ ਕੀਤੇ ਸਨ। ਉਨ੍ਹਾਂ ਕਿਹਾ ਕਿ ਲੋਕ ਨੁਮਾਇੰਦਿਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਉਨ੍ਹਾਂ ਵੱਲੋਂ ਕਰਵਾਏ ਕੰਮਾਂ ਅਤੇ ਲੋਕਾਂ ਨੂੰ ਮਿਲੀਆਂ ਸਹੂਲਤਾਂ ਦੇ ਆਧਾਰ ’ਤੇ ਹੋਣਾ ਚਾਹੀਦਾ ਹੈ।
 
ਪੰਜਾਬ ਦੇ ਪੇਂਡੂ ਵਿਕਾਸ ਫੰਡ ਦਾ ਮੁੱਦਾ ਉਠਾਉਂਦਿਆਂ ਅਮਨ ਅਰੋੜਾ ਨੇ ਦਾਅਵਾ ਕੀਤਾ ਕਿ ਕੇਂਦਰ ਵੱਲੋਂ ਪੰਜਾਬ ਦੇ ਕਰੀਬ 10,000 ਕਰੋੜ ਰੁਪਏ ਦੇ ਆਰ.ਡੀ.ਐੱਫ. ਫੰਡ ਰੋਕੇ ਗਏ ਹਨ। ਉਨ੍ਹਾਂ ਦਾਮਨ ਬਾਜਵਾ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਕੋਲ ਇਹ ਮਾਮਲਾ ਉਠਾ ਕੇ ਪੰਜਾਬ ਦੇ ਫੰਡ ਜਾਰੀ ਕਰਵਾਉਣ ਲਈ ਯਤਨ ਕਰਨ। ਉਨ੍ਹਾਂ ਆਖਿਆ ਕਿ ਇਹ ਰਾਸ਼ੀ ਮਿਲਣ ਨਾਲ ਪੇਂਡੂ ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾ ਸਕੇਗੀ।
 
ਕੈਬਨਿਟ ਮੰਤਰੀ ਨੇ ਕਿਹਾ, “ਮੈਨੂੰ ਕ੍ਰੈਡਿਟ ਲੈਣ ਦੀ ਕੋਈ ਲਾਲਸਾ ਨਹੀਂ ਹੈ। ਜੇਕਰ ਦਾਮਨ ਬਾਜਵਾ ਕੇਂਦਰ ਤੋਂ ਪੰਜਾਬ ਦੇ ਰੋਕੇ ਹੋਏ ਫੰਡ ਜਾਰੀ ਕਰਵਾ ਦਿੰਦੇ ਹਨ ਤਾਂ ਮੈਂ ਸਾਰਾ ਸਿਹਰਾ ਉਨ੍ਹਾਂ ਨੂੰ ਦੇਣ ਲਈ ਤਿਆਰ ਹਾਂ। ਮੇਰੇ ਲਈ ਸਭ ਤੋਂ ਅਹਿਮ ਗੱਲ ਇਹ ਹੈ ਕਿ ਪੰਜਾਬ ਨੂੰ ਉਸ ਦਾ ਹੱਕ ਮਿਲੇ ਅਤੇ ਇਹ ਪੈਸਾ ਲੋਕਾਂ ਦੇ ਵਿਕਾਸ ਲਈ ਵਰਤਿਆ ਜਾਵੇ।”
 
ਅਮਨ ਅਰੋੜਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੁਨਾਮ ਦੇ ਵਿਕਾਸ ਲਈ ਹਰ ਸੰਭਵ ਸਰੋਤ ਤੋਂ ਫੰਡ ਲਿਆਉਣ ਅਤੇ ਪ੍ਰਵਾਨਿਤ ਪ੍ਰਾਜੈਕਟਾਂ ਨੂੰ ਅਮਲੀ ਰੂਪ ਦੇਣ ਲਈ ਯਤਨ ਜਾਰੀ ਰਹਿਣਗੇ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਸੁਨਾਮ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ; ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ

ਸੁਨਾਮ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ; ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ: ਅਮਨ ਅਰੋੜਾ

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ: ਅਮਨ ਅਰੋੜਾ

ਗਣਿਤ ਵਿਗਿਆਨ ਮੇਲਾ ਹੋਇਆ  ਸਫਲਤਾਪੂਰਵਕ ਸੰਪੰਨ

ਗਣਿਤ ਵਿਗਿਆਨ ਮੇਲਾ ਹੋਇਆ  ਸਫਲਤਾਪੂਰਵਕ ਸੰਪੰਨ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ

ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ

ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ

ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ

ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ : ਲਾਲ ਚੰਦ ਕਟਾਰੂਚੱਕ

ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ : ਲਾਲ ਚੰਦ ਕਟਾਰੂਚੱਕ

ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ

ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ

ਪੰਜਾਬ ਕਾਂਗਰਸ ਦੀ ਕਮਾਨ ਮਿਲਣ ਮਗਰੋਂ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਪਰਗਟ ਸਿੰਘ

ਪੰਜਾਬ ਕਾਂਗਰਸ ਦੀ ਕਮਾਨ ਮਿਲਣ ਮਗਰੋਂ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਪਰਗਟ ਸਿੰਘ