Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਸੁਨਾਮ ਆਸ਼ਰਮ ਵਿੱਚ ‘ਵਿਸ਼ਵ ਜਲ ਦਿਵਸ 2026’ ਮਨਾਇਆ, ਜਲ ਸੰਭਾਲ ਲਈ ਸੰਗਤ ਨੂੰ ਕੀਤਾ ਜਾਗਰੂਕ

31 ਮਾਰਚ, 2026 02:55 PM
ਸੁਨਾਮ (ਰਮੇਸ਼ ਗਰਗ) : ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਆਸ਼ਰਮ ਸੁਨਾਮਵਿਖੇ ਸੰਸਥਾਨ ਦੇ ਸੰਰਕਸ਼ਣ ਪ੍ਰਕਲਪ ਦੇ ਅੰਤਰਗਤ 'ਵਿਸ਼ਵ ਜਲ ਦਿਵਸ 2026' ਦੇ ਮੌਕੇ ਤੇ 'ਜਲ ਨਹੀਂ ਤੇ ਕੱਲ੍ਹ ਨਹੀਂ ' ਨਾਮਕ ਪ੍ਰੋਗਰਾਮ ਕਰਵਾਇਆ ਗਿਆ।  ਇਸ ਸਮਾਗਮ ਦਾ ਮੁੱਖ ਉਦੇਸ਼ ਆਈ ਹੋਈ ਸਾਰੀ ਸੰਗਤ ਅਤੇ ਸਮਾਜ ਨੂੰ ਜਲ ਦੀ ਅਮੋਲਕ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਇਸ ਦੀ ਸੰਭਾਲ ਲਈ ਪ੍ਰੇਰਿਤ ਕਰਨਾ ਸੀ।
 
ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੀ ਪਰਮ ਸ਼ਿਸ਼ ਸਾਧਵੀ ਈਸਵਰਪ੍ਰੀਤਾ ਭਾਰਤੀ ਜੀ ਨੇ ਆਪਣੇ ਪ੍ਰੇਰਣਾਦਾਇਕ ਸੰਦੇਸ਼ ਵਿੱਚ ਜਲ ਦੀ ਅਹਿਮੀਅਤ ‘ਤੇ ਵਿਸਥਾਰ ਨਾਲ ਸਮਝਾਇਆ। ਉਨ੍ਹਾਂ ਕਿਹਾ ਕਿ ਜਲ ਸਿਰਫ਼ ਸਰੀਰਕ ਜੀਵਨ ਦੀ ਲੋੜ ਨਹੀਂ, ਸਗੋਂ ਇਹ ਪ੍ਰਕਿਰਤੀ ਦੀ ਇੱਕ ਪਵਿੱਤਰ ਦਾਤ ਹੈ, ਜੋ ਪਰਮਾਤਮਾ ਵੱਲੋਂ ਮਨੁੱਖਤਾ ਨੂੰ ਪ੍ਰਾਪਤ ਹੋਈ ਹੈ। ਉਨ੍ਹਾਂ ਨੇ ਇਸ ਗੱਲ ਤੇ ਜ਼ੋਰ ਦਿੰਦਿਆਂ ਕਿਹਾ, ਕਿ ਅੱਜ ਦੇ ਸਮੇਂ ਵਿੱਚ ਜਲ ਦੀ ਬੇਤਹਾਸਾ ਬਰਬਾਦੀ ਮਨੁੱਖਤਾ ਲਈ ਵੱਡਾ ਖ਼ਤਰਾ ਬਣਦੀ ਜਾ ਰਹੀ ਹੈ ਅਤੇ ਜੇਕਰ ਅਸੀਂ ਸਮੇਂ ਸਿਰ ਸਚੇਤ ਨਾ ਹੋਏ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਦੀ ਭਾਰੀ ਕਮੀ ਦਾ ਸਾਹਮਣਾ ਕਰਨਾ ਪਵੇਗਾ।
 
ਉਨ੍ਹਾਂ ਨੇ ਸੰਗਤ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅਸੀਂ ਹਰ ਇਕ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਛੋਟੇ-ਛੋਟੇ ਉਪਰਾਲੇ ਕਰਕੇ ਜਲ ਦੀ ਬਚਤ ਕਰਨੀ ਚਾਹੀਦੀ ਹੈ—ਜਿਵੇਂ ਕਿ ਬਿਨਾਂ ਲੋੜ ਪਾਣੀ ਨਾ ਵਗਣ ਦੇਣਾ, ਵਰਖਾ ਦੇ ਪਾਣੀ ਨੂੰ ਸੰਭਾਲਣਾ ਅਤੇ ਹੋਰਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨਾ।
 
ਇਸ ਮੌਕੇ ‘ਤੇ ਬੱਚਿਆਂ ਦੁਆਰਾ ਜਲ ਸੰਰੱਖਣ ਦੇ ਵਿਸ਼ੇ ‘ਤੇ ਇਕ ਸੁੰਦਰ ਨਾਟਕ ਪੇਸ਼ ਕੀਤਾ ਗਿਆ। ਜਿਸ ਵਿੱਚ ਪਾਣੀ ਦੀ ਕਮੀ ਅਤੇ ਇਸ ਦੇ ਨਤੀਜਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ,ਅਤੇ ਦਰਸ਼ਕਾਂ ਨੂੰ ਸੋਚਣ ਲਈ ਮਜਬੂਰ ਕੀਤਾ ਕਿ ਜਲ ਬਿਨਾਂ ਜੀਵਨ ਦੀ ਕਲਪਨਾ ਵੀ ਅਸੰਭਵ ਹੈ।
 
ਅੰਤ ਵਿੱਚ ਸਾਧਵੀ ਨੀਤੀਵਿਦਾ ਭਾਰਤੀ ਜੀ ਨੇ  ਆਪਣੇ ਵਿਚਾਰਾਂ ਵਿੱਚ ਕਿਹਾ ਕਿ ਪੂਰਨ ਗੁਰੂ ਦੀ  ਉਨ੍ਹਾਂ ਦੱਸਿਆ, ਸਗੋਂ ਉਸਨੂੰ ਕੁਦਰਤ ਦੀਆਂ ਨਿਆਮਤਾਂ ਦੀ ਕਦਰ ਕਰਨ ਅਤੇ ਉਨ੍ਹਾਂ ਦੀ ਰੱਖਿਆ ਕਰਨ ਲਈ ਵੀ ਪ੍ਰੇਰਿਤ ਕਰਦਾ ਹੈ। ਜਦੋਂ ਮਨੁੱਖ ਗੁਰੂ ਦੀ ਰਹਿਨੁਮਾਈ ਵਿੱਚ ਜੀਵਨ ਬਤੀਤ ਕਰਦਾ ਹੈ, ਤਦ ਉਹ ਜਲ ਵਰਗੀਆਂ ਅਨਮੋਲ ਦਾਤਾਂ ਦੀ ਮਹੱਤਤਾ ਨੂੰ ਵੀ ਸਮਝਦਾ ਹੈ ਅਤੇ ਉਨ੍ਹਾਂ ਦੀ ਸੰਭਾਲ ਨੂੰ ਆਪਣਾ ਫਰਜ਼ ਮੰਨਦਾ ਹੈ।
ਇਸ ਮੌਕੇ ‘ਤੇ ਸੰਗਤ ਵੱਲੋਂ ਇਹ ਸੰਕਲਪ ਲਿਆ ਗਿਆ ਕਿ ਉਹ ਜਲ ਦੀ ਹਰ ਬੂੰਦ ਦੀ ਕਦਰ ਕਰਨਗੇ ਅਤੇ ਇਸ ਦੀ ਸੰਭਾਲ ਲਈ ਆਪਣੇ ਜੀਵਨ ਵਿੱਚ ਢੁੱਕਵੇਂ ਕਦਮ ਚੁੱਕਣਗੇ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ