ਸੁਨਾਮ (ਰਮੇਸ਼ ਗਰਗ) : ਐਮ. ਡੀ. ਪਬਲਿਕ ਹਾਈ ਸਕੂਲ, ਸੁਨਾਮ ਵਿਖੇ ਗ੍ਰਾਮ ਪੰਚਾਇਤ ਰਾਜ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਵੱਲੋਂ ਨਾਟਕ ਪੇਸ਼ ਕੀਤਾ ਗਿਆ।
ਨਾਟਕ ਰਾਹੀਂ ਵਿਦਿਆਰਥੀਆਂ ਨੇ ਪਿੰਡ ਦੀ ਪੰਚਾਇਤ ਪ੍ਰਣਾਲੀ ਬਾਰੇ ਜਾਗਰੂਕਤਾ ਫੈਲਾਈ। ਇਸ ਦੌਰਾਨ ਸਰਪੰਚ ਅਤੇ ਪੰਜ ਪੰਚਾਂ ਦੀ ਭੂਮਿਕਾ ਤੇ ਜ਼ਿੰਮੇਵਾਰੀਆਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਦਰਸਾਇਆ ਗਿਆ। ਵਿਦਿਆਰਥੀਆਂ ਨੇ ਦਿਖਾਇਆ ਕਿ ਕਿਵੇਂ ਪੰਚਾਇਤ ਪਿੰਡ ਦੇ ਵਿਕਾਸ, ਨਿਆਂ ਅਤੇ ਸਫ਼ਾਈ ਵਰਗੇ ਮਹੱਤਵਪੂਰਨ ਕੰਮਾਂ ਨੂੰ ਸੰਭਾਲਦੀ ਹੈ।
ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਬੱਚਿਆਂ ਵਿੱਚ ਸਮਾਜਿਕ ਜਾਗਰੂਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ।