Monday, November 23, 2026
BREAKING
• ਚੀਨੀ ਜਾਸੂਸੀ ਏਜੰਸੀ ਦਾ ਨਵਾਂ ਲਕਸ਼ ! AI ਚਿੱਪ ਤਕਨਾਲੋਜੀ ਅਤੇ ਅਮਰੀਕੀ ਕੰਪਨੀਆਂ 'ਤੇ ਨਜ਼ਰ • ਦੱਖਣੀ ਚੀਨ ਸਾਗਰ 'ਤੇ ਚੀਨ ਤੇ ਆਸੀਆਨ ਦੇਸ਼ਾਂ ਵਿਚਕਾਰ ਆਚਾਰ ਸੰਹਿਤਾ 'ਤੇ ਗੱਲਬਾਤ ਅਧੂਰੀ • ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਕਰਨਗੇ ਰੂਸ ਦਾ ਅਧਿਕਾਰਤ ਦੌਰਾ • ਕਾਰਤਿਕ ਆਰੀਅਨ ਦੀ ਮੌਨਸਟਰ ਥ੍ਰਿਲਰ 'ਕਾਲੀਆ' ਦਾ ਐਲਾਨ, ਇਸ ਦਿਨ ਹੋਵੇਗੀ ਰਿਲੀਜ਼ • ਧਨੁਸ਼ ਸਟਾਰਰ 'ਓਮ' ਨੇ ਬਾਕਸ ਆਫਿਸ 'ਤੇ 50 ਕਰੋੜ ਰੁਪਏ ਦਾ ਅੰਕੜਾ ਕੀਤਾ ਪਾਰ • ਪਿੱਚ 'ਤੇ 10 ਵਿਕਟਾਂ ਲੈਣਾ ਚੁਣੌਤੀਪੂਰਨ ਸੀ: ਸ਼ੁਭਮਨ ਗਿੱਲ • ਸਿਰਾਜ ਨੂੰ ਟੀਮ 'ਚੋਂ ਬਾਹਰ ਰੱਖਣਾ ਔਖਾ ਫ਼ੈਸਲਾ ਸੀ: ਸ਼ੁਭਮਨ ਗਿੱਲ • ਸੁਨੀਲ ਗਾਵਸਕਰ ਨੇ ਰਿਸ਼ਭ ਪੰਤ ਦੇ ਸ਼ਾਨਦਾਰ ਸੈਂਕੜੇ ਨੂੰ ਕੀਤਾ 'ਸੈਲੂਟ'; ਸਟੰਪ ਮਾਈਕ ਦੀ ਚੈਟ ਵੀ ਚਰਚਾ 'ਚ • ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਭਾਰੀ ਗਿਰਾਵਟ , 23 ਪੈਸੇ ਡਿੱਗਾ ਰੁਪਿਆ • ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ 1.50 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ ਲਾਇਬ੍ਰੇਰੀ ਲੋਕਾਂ ਨੂੰ ਸਮਰਪਿਤ

ਪੰਜਾਬ

ਸੁਨਾਮ ਨੂੰ ਵਿਕਾਸ ਪੱਖੋਂ ਪੰਜਾਬ ਦਾ ਨੰਬਰ ਇੱਕ ਹਲਕਾ ਬਣਾਉਣਾ ਮੇਰੀ ਦਿਲੀ ਇੱਛਾ: ਅਮਨ ਅਰੋੜਾ

23 ਨਵੰਬਰ, 2026 04:08 PM

ਸੁਨਾਮ (ਰਮੇਸ਼ ਗਰਗ) : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਦੇ ਸੁੰਦਰੀਕਰਨ ਦੀ ਪਹਿਲਕਦਮੀ ਤਹਿਤ ਸੁਨਾਮ ਵਿਚੋਂ ਲੰਘਦੇ ਹਾਈਵੇਅ ’ਤੇ ਵਿਕਸਤ ਕੀਤੇ ਗਏ ‘ਮੇਰਾ ਦਿਲ, ਮੇਰੀ ਜਾਨ, ਊਧਮ ਸਿੰਘ ਵਾਲਾ ਸੁਨਾਮ’ ਭਾਵਨਾ ਨੂੰ ਸਮਰਪਿਤ ਚੌਕ ਦਾ ਉਦਘਾਟਨ ਕੀਤਾ। ਇਸ ਮੌਕੇ ਹਲਕਾ ਵਾਸੀਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।

 
ਉਦਘਾਟਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਚੌਕ ਰਾਹੀਂ ਪ੍ਰਗਟਾਈ ਗਈ ਇਹ ਭਾਵਨਾ ਉਨ੍ਹਾਂ ਲਈ ਕੇਵਲ ਇੱਕ ਨਾਅਰਾ ਨਹੀਂ, ਸਗੋਂ ਸੁਨਾਮ ਦੀ ਧਰਤੀ ਅਤੇ ਇੱਥੋਂ ਦੇ ਲੋਕਾਂ ਪ੍ਰਤੀ ਉਨ੍ਹਾਂ ਦੇ ਪਿਆਰ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਸੁਨਾਮ ਦੇ ਲੋਕਾਂ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਇਸ ਲਈ ਹਲਕੇ ਦੀ ਤਰੱਕੀ ਨਾਲ ਜੁੜਿਆ ਹਰ ਕੰਮ ਉਹ ਆਪਣੀ ਜ਼ਿੰਮੇਵਾਰੀ ਸਮਝ ਕੇ ਕਰਦੇ ਹਨ।
 
ਉਨ੍ਹਾਂ ਕਿਹਾ ਕਿ ਮੁੱਖ ਸੜਕ ’ਤੇ ਵਿਕਸਤ ਕੀਤਾ ਗਿਆ ਇਹ ਚੌਕ ਇੱਥੋਂ ਲੰਘਣ ਵਾਲੇ ਰਾਹਗੀਰਾਂ ਅਤੇ ਸੁਨਾਮ ਆਉਣ ਵਾਲੇ ਲੋਕਾਂ ਦਾ ਧਿਆਨ ਇਸ ਇਤਿਹਾਸਕ ਧਰਤੀ ਵੱਲ ਖਿੱਚੇਗਾ। ਉਨ੍ਹਾਂ ਕਿਹਾ, “ਸ਼ਹੀਦ ਊਧਮ ਸਿੰਘ ਜੀ ਨੇ ਦੇਸ਼ ਲਈ ਜੋ ਕੁਰਬਾਨੀ ਦਿੱਤੀ, ਉਸ ਨੇ ਸੁਨਾਮ ਦਾ ਨਾਮ ਦੁਨੀਆ ਭਰ ਵਿੱਚ ਰੌਸ਼ਨ ਕੀਤਾ। ਉਨ੍ਹਾਂ ਦੀ ਧਰਤੀ ਦੇ ਵਾਰਸ ਹੋਣ ’ਤੇ ਸਾਨੂੰ ਸਾਰਿਆਂ ਨੂੰ ਬੇਹੱਦ ਮਾਣ ਹੈ।”
 
ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਸ਼ਹਿਰ ਦੀ ਪਛਾਣ ਉਸ ਦੇ ਇਤਿਹਾਸ ਅਤੇ ਲੋਕਾਂ ਨਾਲ ਬਣਦੀ ਹੈ। ਸੁਨਾਮ ਦੀ ਪਛਾਣ ਸ਼ਹੀਦ ਊਧਮ ਸਿੰਘ ਨਾਲ ਜੁੜੀ ਹੈ ਅਤੇ ਇਸ ਵਿਰਾਸਤ ਨੂੰ ਸਤਿਕਾਰ ਨਾਲ ਸੰਭਾਲਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਹ ਚੌਕ ਹਲਕਾ ਵਾਸੀਆਂ ਦੇ ਆਪਣੀ ਧਰਤੀ ਪ੍ਰਤੀ ਪਿਆਰ ਅਤੇ ਮਾਣ ਨੂੰ ਪ੍ਰਗਟ ਕਰਦਾ ਹੈ। ਇਹ ਨੌਜਵਾਨ ਪੀੜ੍ਹੀ ਨੂੰ ਵੀ ਆਪਣੇ ਇਤਿਹਾਸ ਨਾਲ ਜੁੜਨ ਲਈ ਪ੍ਰੇਰਿਤ ਕਰੇਗਾ।
 
ਹਲਕੇ ਦੇ ਵਿਕਾਸ ਬਾਰੇ ਗੱਲ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਸੁਨਾਮ ਦੇ ਸਰਬਪੱਖੀ ਵਿਕਾਸ ਦਾ ਸੁਪਨਾ ਦੇਖਿਆ ਸੀ। ਹਲਕਾ ਵਾਸੀਆਂ ਵੱਲੋਂ ਮਿਲੇ ਭਰੋਸੇ ਨੇ ਇਸ ਸੁਪਨੇ ਨੂੰ ਅਮਲੀ ਰੂਪ ਦੇਣ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਲੋਕਾਂ ਦੀਆਂ ਲੋੜਾਂ ਅਤੇ ਸੁਝਾਵਾਂ ਨੂੰ ਅਹਿਮੀਅਤ ਦਿੱਤੀ ਜਾ ਰਹੀ ਹੈ।
 
ਉਨ੍ਹਾਂ ਕਿਹਾ ਕਿ ਹਲਕੇ ਵਿੱਚ ਚੱਲ ਰਹੇ ਕੰਮਾਂ ਦੇ ਨਾਲ ਆਉਣ ਵਾਲੇ ਸਮੇਂ ਲਈ ਵੀ ਕਈ ਪ੍ਰੋਜੈਕਟ ਯੋਜਨਾਬੱਧ ਹਨ। ਇਨ੍ਹਾਂ ਨੂੰ ਪੂਰਾ ਕਰਕੇ ਲੋਕਾਂ ਨੂੰ ਸਮਰਪਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾਣਗੇ। ਸੁਨਾਮ ਦੇ ਹਰ ਹਿੱਸੇ ਤੱਕ ਵਿਕਾਸ ਦਾ ਲਾਭ ਪਹੁੰਚਾਉਣਾ ਉਨ੍ਹਾਂ ਦੀ ਵਚਨਬੱਧਤਾ ਹੈ।
 
ਅਮਨ ਅਰੋੜਾ ਨੇ ਕਿਹਾ, “ਮੇਰੀ ਦਿਲੀ ਇੱਛਾ ਹੈ ਕਿ ਸੁਨਾਮ ਵਿਕਾਸ ਪੱਖੋਂ ਸਾਰੇ ਪੰਜਾਬ ਦਾ ਨੰਬਰ ਇੱਕ ਹਲਕਾ ਬਣੇ। ਇਹ ਟੀਚਾ ਹਲਕਾ ਵਾਸੀਆਂ ਦੇ ਸਹਿਯੋਗ ਨਾਲ ਹੀ ਪੂਰਾ ਹੋਵੇਗਾ। ਲੋਕਾਂ ਦਾ ਭਰੋਸਾ ਅਤੇ ਆਸ਼ੀਰਵਾਦ ਸਾਨੂੰ ਹੋਰ ਮਿਹਨਤ ਕਰਨ ਦੀ ਤਾਕਤ ਦਿੰਦਾ ਹੈ।”
 
ਇਸ ਮੌਕੇ ਸਥਾਨਕ ਆਗੂ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਹਲਕਾ ਵਾਸੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ 1.50 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ ਲਾਇਬ੍ਰੇਰੀ ਲੋਕਾਂ ਨੂੰ ਸਮਰਪਿਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ 1.50 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ ਲਾਇਬ੍ਰੇਰੀ ਲੋਕਾਂ ਨੂੰ ਸਮਰਪਿਤ

ਰਾਜ ਪੱਧਰੀ ਭਾਰਤ ਕੋ ਜਾਨੋ ਪ੍ਰਤਿਯੋਗਤਾ ਵਿੱਚ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਦੇ ਵਿਦਿਆਰਥੀਆਂ ਨੇ ਹਾਸਲ ਕੀਤਾ ਪਹਿਲਾ ਸਥਾਨ

ਰਾਜ ਪੱਧਰੀ ਭਾਰਤ ਕੋ ਜਾਨੋ ਪ੍ਰਤਿਯੋਗਤਾ ਵਿੱਚ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਦੇ ਵਿਦਿਆਰਥੀਆਂ ਨੇ ਹਾਸਲ ਕੀਤਾ ਪਹਿਲਾ ਸਥਾਨ

ਵਿਧਾਇਕ ਸੰਤੋਸ਼ ਕਟਾਰੀਆ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ

ਵਿਧਾਇਕ ਸੰਤੋਸ਼ ਕਟਾਰੀਆ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ

ਪਲਸ ਪੋਲੀਓ ਮੁਹਿੰਮ: ਹਰ ਯੋਗ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਟੀਮਾਂ ਵੱਲੋਂ ਘਰ-ਘਰ ਪਹੁੰਚ ਯਕੀਨੀ ਬਣਾਈ ਜਾਵੇ: ਡਾ. ਹਰਪਿੰਦਰ ਸਿੰਘ

ਪਲਸ ਪੋਲੀਓ ਮੁਹਿੰਮ: ਹਰ ਯੋਗ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਟੀਮਾਂ ਵੱਲੋਂ ਘਰ-ਘਰ ਪਹੁੰਚ ਯਕੀਨੀ ਬਣਾਈ ਜਾਵੇ: ਡਾ. ਹਰਪਿੰਦਰ ਸਿੰਘ

ਐਂਟੀਬਾਇਓਟਿਕਸ ਦੀ ਬੇਲੋੜੀ ਵਰਤੋਂ ਮਨੁੱਖੀ ਸਿਹਤ ਲਈ ਖ਼ਤਰੇ ਦੀ ਘੰਟੀ : ਡਾ. ਪਰਵਿੰਦਰ ਚਾਵਲਾ

ਐਂਟੀਬਾਇਓਟਿਕਸ ਦੀ ਬੇਲੋੜੀ ਵਰਤੋਂ ਮਨੁੱਖੀ ਸਿਹਤ ਲਈ ਖ਼ਤਰੇ ਦੀ ਘੰਟੀ : ਡਾ. ਪਰਵਿੰਦਰ ਚਾਵਲਾ

ਮਾਇਆ ਗਾਰਡਨ ਕਲੋਨੀ ਵਿੱਚ ਭਾਗਵਤ ਕਥਾ ਲਈ ਸ਼ਰਧਾਲੂਆਂ ਦੀ ਭੀੜ ਇਕੱਠੀ ਹੋ ਰਹੀ ਹੈ

ਮਾਇਆ ਗਾਰਡਨ ਕਲੋਨੀ ਵਿੱਚ ਭਾਗਵਤ ਕਥਾ ਲਈ ਸ਼ਰਧਾਲੂਆਂ ਦੀ ਭੀੜ ਇਕੱਠੀ ਹੋ ਰਹੀ ਹੈ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਪ੍ਰਧਾਨ, ਜਨਰਲ ਇਜਲਾਸ 'ਚ ਕਈ ਅਹਿਮ ਮਤੇ ਪਾਸ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਪ੍ਰਧਾਨ, ਜਨਰਲ ਇਜਲਾਸ 'ਚ ਕਈ ਅਹਿਮ ਮਤੇ ਪਾਸ

ਚਾਈਨੀਜ਼ ਡੋਰ ਨਾਲ ਹੋ ਰਹੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰੇ ਪੰਜਾਬ ਸਰਕਾਰ : ਹਾਈ ਕੋਰਟ

ਚਾਈਨੀਜ਼ ਡੋਰ ਨਾਲ ਹੋ ਰਹੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰੇ ਪੰਜਾਬ ਸਰਕਾਰ : ਹਾਈ ਕੋਰਟ

ਮਾਇਆ ਗਾਰਡਨ ਕਲੋਨੀ ਵਿੱਚ ਸ਼੍ਰੀਮਦ ਭਾਗਵਤ ਕਥਾ ਨੇ ਮਾਹੌਲ ਨੂੰ ਸ਼ਰਧਾ ਨਾਲ ਭਰ ਦਿੱਤਾ

ਮਾਇਆ ਗਾਰਡਨ ਕਲੋਨੀ ਵਿੱਚ ਸ਼੍ਰੀਮਦ ਭਾਗਵਤ ਕਥਾ ਨੇ ਮਾਹੌਲ ਨੂੰ ਸ਼ਰਧਾ ਨਾਲ ਭਰ ਦਿੱਤਾ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ