Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸੁਨਾਮ ਵਿਖੇ ਬਣ ਰਹੇ ਨਵੇਂ ਤਹਿਸੀਲ ਕੰਪਲੈਕਸ, ਬੱਸ ਸਟੈਂਡ, ਸਕੂਲ, ਇਨਡੋਰ ਸਪੋਰਟਸ ਕੰਪਲੈਕਸ ਅਤੇ ਸ਼ਹੀਦ ਊਧਮ ਸਿੰਘ ਕਾਲਜ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਿਆ ਜਾਇਜ਼ਾ

23 ਸਤੰਬਰ, 2025 11:48 AM
 
ਸੁਨਾਮ (ਰਮੇਸ਼ ਗਰਗ) : ਸ਼ਹੀਦ ਊਧਮ ਸਿੰਘ ਦੀ ਧਰਤੀ, ਸੁਨਾਮ ਊਧਮ ਸਿੰਘ ਵਾਲਾ ਨੂੰ ਅਤਿ ਆਧੁਨਿਕ ਸ਼ਹਿਰਾਂ ਦੀ ਗਿਣਤੀ ਵਿੱਚ ਸ਼ੁਮਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਦਿਨ-ਰਾਤ ਇੱਕ ਕਰ ਕੇ ਕੰਮ ਕੀਤਾ ਕੀਤਾ ਜਾ ਰਿਹਾ ਹੈ ਤੇ ਸੁਨਾਮ ਸ਼ਹਿਰ ਵਿੱਚ ਕਰੀਬ 85 ਕਰੋੜ ਰੁਪਏ ਦੀ ਲਾਗਤ ਨਾਲ ਵੱਖੋ-ਵੱਖ ਵਿਕਾਸ ਕਾਰਜਾਂ ਸਬੰਧੀ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। 
 
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਇਹਨਾਂ ਪ੍ਰੋਜੈਕਟਾਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਮੌਕੇ ਕੀਤਾ। ਸ਼੍ਰੀ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਵਿੱਚ 15.32 ਕਰੋੜ ਰੁਪਏ ਦੀ ਲਾਗਤ ਨਾਲ ਤਹਿਸੀਲ ਕੰਪਲੈਕਸ ਦਾ ਅਪਗ੍ਰੇਡੇਸ਼ਨ ਪ੍ਰੋਜੈਕਟ ਸ਼ਾਮਲ ਹੈ। ਨਵੇਂ ਕੰਪਲੈਕਸ ਵਿੱਚ ਐਸ.ਡੀ.ਐਮ. ਦਫ਼ਤਰ, ਸਬ-ਰਜਿਸਟਰਾਰ ਦਫ਼ਤਰ, ਤਹਿਸੀਲਦਾਰ ਦਫ਼ਤਰ, ਖਜ਼ਾਨਾ ਦਫ਼ਤਰ, ਖੁਰਾਕ ਸਪਲਾਈ ਦਫ਼ਤਰ, ਟੈਕਸ ਦਫ਼ਤਰ, ਸਹਿਕਾਰੀ ਸਭਾ ਦਫ਼ਤਰ ਅਤੇ ਹੋਰ ਵਿਭਗਾਂ ਸਮੇਤ ਕੁਲ 11 ਵਿਭਾਗਾਂ ਦੇ ਦਫਤਰ ਹੋਣਗੇ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਹ ਕੰਪਲੈਕਸ ਪੰਜਾਬ ਦਾ ਪਹਿਲਾ ਅਜਿਹਾ ਤਹਿਸੀਲ ਕੰਪਲੈਕਸ ਹੋਵੇਗਾ, ਜਿਸ ਵਿੱਚ 11 ਵਿਭਾਗਾਂ ਦੇ ਦਫਤਰ ਹੋਣਗੇ। 
 
ਇਹ ਪ੍ਰਾਜੈਕਟ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਬਹੁਤ ਲਾਭ ਪਹੁੰਚਾਏਗਾ ਅਤੇ ਨਾਲ ਹੀ ਇਹ ਲੋਕਾਂ ਨੂੰ ਆਪਣੇ ਨੇੜੇ ਪ੍ਰਸ਼ਾਸਕੀ ਸੇਵਾਵਾਂ ਹਾਸਲ ਕਰਨ ਦੀ ਸਹੂਲਤ ਦੇਵੇਗਾ, ਜਿਸ ਨਾਲ ਉਨ੍ਹਾਂ ਦਾ ਸਮਾਂ, ਪੈਸੇ ਅਤੇ ਊਰਜਾ ਬਚੇਗੀ।
 
ਇਸੇ ਤਰ੍ਹਾਂ ਉਨ੍ਹਾਂ ਨੇ ਸੁਨਾਮ ਵਿੱਚ 13.64 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਨਵੇਂ ਬੱਸ ਸਟੈਂਡ ਦੇ ਪ੍ਰੋਜੈਕਟ ਦੀ ਸਮੀਖਿਆ ਕੀਤੀ। ਇਸ ਪ੍ਰਾਜੈਕਟ ਤਹਿਤ ਬੱਸ ਸਟੈਂਡ ਵਿੱਚ ਬੱਸ ਕਾਊਂਟਰਾਂ ਦੇ ਨਾਲ ਨਾਲ ਇੱਕ ਸ਼ਾਪਿੰਗ ਕੰਪਲੈਕਸ ਵੀ ਸ਼ਾਮਲ ਹੋਵੇਗਾ। ਸੁਨਾਮ ਵਿਖੇ ਕਰੀਬ 08.20 ਕਰੋੜ ਰੁਪਏ ਦੀ ਲਾਗਤ ਨਾਲ ਕੁੜੀਆਂ ਦੇ ਨਵੇਂ ਬਣਨ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰੋਜੈਕਟ ਦੀ ਵੀ ਸ਼੍ਰੀ ਅਰੋੜਾ ਨੇ ਸਮੀਖਿਆ ਕੀਤੀ।
 
ਸੁਨਾਮ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 18.95 ਕਰੋੜ ਰੁਪਏ ਦੀ ਲਾਗਤ ਨਾਲ ਇਨਡੋਰ ਸਪੋਰਟਸ ਕੰਪਲੈਕਸ ਬਣਾਉਣ ਬਾਬਤ ਕਾਰਵਾਈ ਜਾਰੀ ਹੈ। ਇਸ ਕੰਪਲੈਕਸ ਵਿੱਚ ਸਿੰਥੈਟਿਕ ਟਰੈਕ, ਬੈਡਮਿੰਟਨ, ਬਾਕਸਿੰਗ, ਜੂਡੋ, ਕੁਸ਼ਤੀ, ਬਾਸਕਟਬਾਲ, ਵਾਲੀਬਾਲ ਅਤੇ ਤਾਈਕਵਾਂਡੋ ਦੀਆਂ ਸਹੂਲਤਾਂ ਹੋਣਗੀਆਂ।  
 
ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿੱਚ ਵਿਕਾਸ ਕਾਰਜਾਂ ਤਹਿਤ ਐਸਟ੍ਰੋ ਟਰਫ, ਹਾਕੀ ਗਰਾਊਂਡ, ਲੈਕਚਰ ਹਾਲ, ਲਾਇਬ੍ਰੇਰੀ, ਪ੍ਰਬੰਧਕੀ ਬਲਾਕ ਅਤੇ ਹੋਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਪ੍ਰਾਜੈਕਟ ਦੀ ਕੁੱਲ ਲਾਗਤ 20.78 ਕਰੋੜ ਰੁਪਏ ਹੈ। ਇਸ ਤੋਂ ਇਲਾਵਾ ਸੁਨਾਮ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ 8.49 ਕਰੋੜ ਰੁਪਏ ਦੇ ਪ੍ਰਾਜੈਕਟਾਂ ਸਬੰਧੀ ਵੀ ਕੰਮ ਜਾਰੀ ਹੈ। 
 
ਇਸ ਮੌਕੇ ਕੈਬਨਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਇਹਨਾਂ ਪ੍ਰੋਜੈਕਟਾਂ ਸਬੰਧੀ ਕੰਮ ਤੈਅ ਸਮੇਂ ਵਿੱਚ ਪੂਰੇ ਕੀਤੇ ਜਾਣ। ਉਹਨਾਂ ਕਿਹਾ ਕਿ ਕੰਮ ਦੀ ਗੁਣਵੱਤਾ ਸਬੰਧੀ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 
 
ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੁਨਾਮ ਦੇ ਵਿਕਾਸ ਲਈ ਬਚਨਵੱਧ ਹੈ, ਜਿੰਨਾ ਕੰਮ ਪਿਛਲੇ ਤਿੰਨ ਸਾਲਾਂ ਵਿੱਚ ਵਿਧਾਨ ਸਭਾ ਹਲਕਾ ਸੁਨਾਮ ਵਿੱਚ ਹੋਇਆ ਹੈ, ਉਨਾਂ ਕੰਮ ਇਸ ਹਲਕੇ ਦੇ ਵਿੱਚ ਪਿਛਲੇ 70 ਸਾਲ ਵਿੱਚ ਨਹੀਂ ਹੋਇਆ। ਉਹਨਾਂ ਵੱਲੋਂ ਇਸ ਇਤਿਹਾਸਕ ਹਲਕੇ ਨੂੰ ਸੂਬੇ ਵਿੱਚੋਂ ਅੱਵਲ ਹਲਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਕਿ ਉਹ ਵਿਕਾਸ ਕਾਰਜਾਂ ਦੀ ਨਿਗਰਾਨੀ ਖੁਦ ਕਰਨ, ਜੇਕਰ ਕਿਤੇ ਕੋਈ ਕਮੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। 
 
ਇਸ ਮੌਕੇ ਐਕਸੀਅਨ ਲੋਕ ਨਿਰਮਾਣ ਵਿਭਾਗ ਅਜੈ ਗਰਗ,ਕੈਬਨਿਟ ਮੰਤਰੀ ਦੇ ਓ.ਐੱਸ.ਡੀ. ਅੰਮ੍ਰਿਤ ਸਿੱਧੂ, ਮੀਡੀਆ ਕੋਆਰਡੀਨੇਟਰ ਜਤਿੰਦਰ ਜੈਨ, ਬਲਾਕ ਪ੍ਰਧਾਨ ਸਾਹਿਬ ਸਿੰਘ, ਸੰਦੀਪ ਜਿੰਦਲ, ਮਨੀ ਸਰਾਓਂ, ਅਮਰੀਕ ਧਾਲੀਵਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ-ਵੱਖ ਅਹੁਦੇਦਾਰ, ਪਤਵੰਤੇ ਅਤੇ ਸ਼ਹਿਰ ਵਾਸੀ ਹਾਜ਼ਰ ਸਨ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.