Sunday, November 01, 2026
BREAKING
• ਸਿਰਫ਼ ਮਨੁੱਖੀ ਭਲਾਈ ਹੀ ਸਾਨੂੰ ਮੁਕਤੀ ਵੱਲ ਲਿਜਾ ਸਕਦੀ ਹੈ: ਸਾਧਵੀ ਮੰਗਲਾ ਭਾਰਤੀ • 'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ ਸ਼ਾਹ ਨੇ ਕੀਤਾ ਵੱਡਾ ਦਾਅਵਾ • ਨਿਊਜ਼ੀਲੈਂਡ ਨੇ 7 ਵਿਕਟਾਂ ਨਾਲ ਜਿੱਤਿਆ ਮੈਚ, ਟੀ20 ਸੀਰੀਜ਼ 'ਤੇ ਭਾਰਤ ਦਾ 3-2 ਨਾਲ ਕਬਜ਼ਾ • ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ ਕੀਤੀ ਕਾਮਨਾ • ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ ਪ੍ਰੈਜ਼ੀਡੈਂਟਸ ਪੁਲਸ ਕਲਰ • ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ 'ਤੇ ਕਲੰਕ: ਐਡਵੋਕੇਟ ਧਾਮੀ • ਪੀ. ਜੀ. ਆਈ. ’ਚ 12 ਅਧਿਕਾਰੀ ਤੇ ਕਰਮਚਾਰੀ ਹੋਏ ਸੇਵਾਮੁਕਤ • ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਐਕਸਪ੍ਰੈੱਸ ਨੂੰ ਦਿਖਾਈ ਹਰੀ ਝੰਡੀ • ਅਯੁੱਧਿਆ ਵਿਵਾਦ : ਨਿਰਧਾਰਿਤ ਜ਼ਮੀਨ ’ਤੇ ਹੀ ਰਾਮ ਮੰਦਰ ਬਣੇ ਹੋਣ ਦਾ ਪਤਾ ਲਗਾਉਣ ਲਈ ਸੁਪਰੀਮ ਕੋਰਟ ’ਚ ਪਟੀਸ਼ਨ • ਰਾਸ਼ਟਰਪਤੀ ਮੁਰਮੂ ਨੇ ਹਰਿਆਣਾ ਦੀ ਪਵਿੱਤਰ ਧਰਤੀ ਨੂੰ ਕੀਤਾ ਨਮਨ, ਕਿਹਾ- 'ਗੀਤਾ ਦੇ ਸੰਦੇਸ਼ ਨੂੰ ਪੂਰੀ ਦੁਨੀਆ 'ਚ...'

ਪੰਜਾਬ

ਸੁਨਾਮ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ: ਅਮਨ ਅਰੋੜਾ

01 ਨਵੰਬਰ, 2026 05:59 PM
ਸੁਨਾਮ (ਰਮੇਸ਼ ਗਰਗ) : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਵਿਧਾਨ ਸਭਾ ਹਲਕੇ ਦੇ ਸਰਬਪੱਖੀ ਵਿਕਾਸ, ਸ਼ਹਿਰੀ ਸੁੰਦਰੀਕਰਨ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਮੁਤਾਬਕ ਵਿਕਾਸ ਕਾਰਜ ਕਰਵਾਉਣ ਅਤੇ ਜਨਤਕ ਸਹੂਲਤਾਂ ਦੇ ਨਿਰੰਤਰ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
 
ਸੁਨਾਮ, ਚੀਮਾ ਅਤੇ ਲੌਂਗੋਵਾਲ ਵਿੱਚ ਲਗਭਗ 66 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਤਹਿਤ ਤਿੰਨਾਂ ਸ਼ਹਿਰਾਂ ਵਿੱਚ ਕੁੱਲ 510 ਨਵੀਆਂ ਸਟ੍ਰੀਟ ਲਾਈਟਾਂ ਅਤੇ 71 ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸੁਨਾਮ ਦੇ ਨਵਾਂ ਬਾਜ਼ਾਰ, ਪੁਰਾਣੀ ਅਨਾਜ ਮੰਡੀ ਅਤੇ ਪੀਰ ਵਾਲਾ ਗੇਟ ਵਿਖੇ ਤਿੰਨ ਆਧੁਨਿਕ ਜਨਤਕ ਪਖਾਨੇ ਬਣਾਏ ਜਾ ਰਹੇ ਹਨ, ਜਿਨ੍ਹਾਂ ਨਾਲ ਬਾਜ਼ਾਰਾਂ ਵਿੱਚ ਆਉਣ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਸਹੂਲਤ ਮਿਲੇਗੀ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਸਟ੍ਰੀਟ ਲਾਈਟਾਂ ਲੱਗਣ ਨਾਲ ਰਾਤ ਸਮੇਂ ਆਵਾਜਾਈ ਸੁਖਾਲੀ ਹੋਵੇਗੀ, ਜਦਕਿ ਸੀਸੀਟੀਵੀ ਕੈਮਰਿਆਂ ਨਾਲ ਜਨਤਕ ਸਥਾਨਾਂ ਦੀ ਨਿਗਰਾਨੀ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਦੱਸਿਆ ਕਿ ਲਾਈਟਾਂ ਅਤੇ ਕੈਮਰੇ ਲਗਾਉਣ ਦਾ ਕੰਮ ਅਗਲੇ 15 ਤੋਂ 20 ਦਿਨਾਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।
 
ਸ੍ਰੀ ਅਰੋੜਾ ਨੇ ਕਿਹਾ ਕਿ ਇਨ੍ਹਾਂ ਸਹੂਲਤਾਂ ਦੇ ਨਾਲ ਉਨ੍ਹਾਂ ਦੇ ਰੱਖ-ਰਖਾਅ ਦਾ ਵੀ ਪੁਖ਼ਤਾ ਪ੍ਰਬੰਧ ਕੀਤਾ ਗਿਆ ਹੈ। ਸਬੰਧਤ ਕੰਪਨੀ ਨਾਲ ਪੰਜ ਸਾਲਾਂ ਦਾ ਰੱਖ-ਰਖਾਅ ਇਕਰਾਰਨਾਮਾ ਕੀਤਾ ਗਿਆ ਹੈ, ਜਿਸ ਤਹਿਤ ਕੋਈ ਲਾਈਟ ਜਾਂ ਕੈਮਰਾ ਖ਼ਰਾਬ ਹੋਣ ’ਤੇ ਕੰਪਨੀ ਉਸ ਦੀ ਮੁਰੰਮਤ ਜਾਂ ਲੋੜ ਅਨੁਸਾਰ ਤਬਦੀਲੀ ਕਰਨ ਲਈ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਕਿਹਾ ਕਿ ਜਨਤਕ ਪੈਸੇ ਨਾਲ ਤਿਆਰ ਕੀਤੀਆਂ ਸਹੂਲਤਾਂ ਦਾ ਲੰਮੇ ਸਮੇਂ ਤੱਕ ਲੋਕਾਂ ਨੂੰ ਲਾਭ ਮਿਲਣਾ ਯਕੀਨੀ ਬਣਾਇਆ ਜਾ ਰਿਹਾ ਹੈ।
 
ਉਨ੍ਹਾਂ ਦੱਸਿਆ ਕਿ ਖ਼ਰਾਬ ਹੋਣ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਸੰਪਰਕ ਨੰਬਰ 82690-00302 ਜਨਤਕ ਕੀਤਾ ਗਿਆ ਹੈ। ਇਹ ਨੰਬਰ ਹਰੇਕ ਖੰਭੇ ’ਤੇ ਦਰਜ ਕੀਤਾ ਜਾਵੇਗਾ ਤਾਂ ਜੋ ਲੋਕ ਲੋੜ ਪੈਣ ’ਤੇ ਸਿੱਧਾ ਸੰਪਰਕ ਕਰ ਸਕਣ। 
 
ਰੇਲਵੇ ਅੰਡਰਬ੍ਰਿਜ ਨੇੜਲੀ ਸੜਕ ਦੇ ਮਸਲੇ ਬਾਰੇ ਸ੍ਰੀ ਅਰੋੜਾ ਨੇ ਕਿਹਾ ਕਿ ਰੇਲਵੇ ਵਿਭਾਗ ਵੱਲੋਂ ਕੰਮ ਵਿੱਚ ਹੋ ਰਹੀ ਦੇਰੀ ਕਾਰਨ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਨਗਰ ਕੌਂਸਲ ਆਪਣੇ ਪੱਧਰ ’ਤੇ ਇਸ ਸੜਕ ਨੂੰ ਪਹਿਲ ਦੇ ਆਧਾਰ ’ਤੇ ਬਣਾਏਗੀ।
 
‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਦੁਕਾਨਾਂ ਚਲਾ ਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰ ਰਹੇ ਯੋਗ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣਾ ਪੰਜਾਬ ਸਰਕਾਰ ਦਾ ਅਹਿਮ ਲੋਕ-ਪੱਖੀ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਸਕੀਮ ਦੀਆਂ ਸ਼ਰਤਾਂ ਤਹਿਤ ਸਰਕਾਰੀ ਜਾਂ ਮਿਊਂਸੀਪਲ ਜਾਇਦਾਦਾਂ ਵਿੱਚ 12 ਸਾਲਾਂ ਤੋਂ ਵੱਧ ਸਮੇਂ ਤੋਂ ਦੁਕਾਨਾਂ ਚਲਾ ਰਹੇ ਯੋਗ ਕਾਰੋਬਾਰੀਆਂ ਨੂੰ ਮਾਲਕੀ ਹੱਕ ਦੇਣ ਦੀ ਪ੍ਰਕਿਰਿਆ ਅੱਗੇ ਵਧਾਈ ਜਾ ਰਹੀ ਹੈ। ਸੁਨਾਮ ਵਿੱਚ ਅਜਿਹੇ 182 ਦੁਕਾਨਦਾਰਾਂ ਦੀ ਪਛਾਣ ਕੀਤੀ ਗਈ ਹੈ।
 
ਸ੍ਰੀ ਅਰੋੜਾ ਨੇ ਸੁਨਾਮ, ਚੀਮਾ ਅਤੇ ਲੌਂਗੋਵਾਲ ਦੇ ਯੋਗ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ 6 ਤਾਰੀਖ਼ ਤੱਕ ਆਪਣੇ ਅਰਜ਼ੀ ਫ਼ਾਰਮ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਬੰਧਤ ਨਗਰ ਕੌਂਸਲ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ। ਉਨ੍ਹਾਂ ਨਗਰ ਕੌਂਸਲਾਂ ਦੇ ਪ੍ਰਧਾਨਾਂ ਅਤੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਦੁਕਾਨਦਾਰਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਫ਼ਾਰਮ ਭਰਨ ਅਤੇ ਦਸਤਾਵੇਜ਼ ਪੂਰੇ ਕਰਨ ਵਿੱਚ ਸਹਿਯੋਗ ਦਿੱਤਾ ਜਾਵੇ ਤਾਂ ਜੋ ਕੋਈ ਯੋਗ ਲਾਭਪਾਤਰੀ ਜਾਣਕਾਰੀ ਦੀ ਘਾਟ ਕਾਰਨ ਵਾਂਝਾ ਨਾ ਰਹੇ।
 
ਉਨ੍ਹਾਂ ਕਿਹਾ ਕਿ ਕਈ ਦਹਾਕਿਆਂ ਤੋਂ ਕਾਰੋਬਾਰ ਕਰ ਰਹੇ ਪਰਿਵਾਰਾਂ ਨੂੰ ਉਜਾੜਨ ਦੀ ਥਾਂ ਉਨ੍ਹਾਂ ਦੇ ਰੋਜ਼ਗਾਰ ਨੂੰ ਸਥਿਰਤਾ ਦੇਣਾ ਸਰਕਾਰ ਦੀ ਤਰਜੀਹ ਹੈ। ਮਾਲਕੀ ਦੇ ਦਸਤਾਵੇਜ਼ ਮਿਲਣ ਨਾਲ ਦੁਕਾਨਦਾਰਾਂ ਦੀ ਅਨਿਸ਼ਚਿਤਤਾ ਦੂਰ ਹੋਵੇਗੀ ਅਤੇ ਉਹ ਨਿਯਮਾਂ ਅਨੁਸਾਰ ਬੈਂਕ ਕਰਜ਼ੇ ਵਰਗੀਆਂ ਸਹੂਲਤਾਂ ਦਾ ਲਾਭ ਲੈ ਕੇ ਆਪਣੇ ਕਾਰੋਬਾਰ ਨੂੰ ਅੱਗੇ ਵਧਾਉਣ ਦੇ ਯੋਗ ਹੋ ਸਕਣਗੇ।
 
ਇਸ ਮੌਕੇ ਨਗਰ ਕੌਂਸਲ ਸੁਨਾਮ, ਚੀਮਾ ਅਤੇ ਲੌਂਗੋਵਾਲ ਦੇ ਪ੍ਰਧਾਨ, ਕੌਂਸਲਰ, ਸਬੰਧਤ ਅਧਿਕਾਰੀ, ਟਰੇਡ ਯੂਨੀਅਨਾਂ ਦੇ ਨੁਮਾਇੰਦੇ ਅਤੇ ਸ਼ਹਿਰਾਂ ਦੇ ਪਤਵੰਤੇ ਹਾਜ਼ਰ ਸਨ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਸਿਰਫ਼ ਮਨੁੱਖੀ ਭਲਾਈ ਹੀ ਸਾਨੂੰ ਮੁਕਤੀ ਵੱਲ ਲਿਜਾ ਸਕਦੀ ਹੈ: ਸਾਧਵੀ ਮੰਗਲਾ ਭਾਰਤੀ

ਸਿਰਫ਼ ਮਨੁੱਖੀ ਭਲਾਈ ਹੀ ਸਾਨੂੰ ਮੁਕਤੀ ਵੱਲ ਲਿਜਾ ਸਕਦੀ ਹੈ: ਸਾਧਵੀ ਮੰਗਲਾ ਭਾਰਤੀ

ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ ਕੀਤੀ ਕਾਮਨਾ

ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ ਕੀਤੀ ਕਾਮਨਾ

ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ 'ਤੇ ਕਲੰਕ: ਐਡਵੋਕੇਟ ਧਾਮੀ

ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ 'ਤੇ ਕਲੰਕ: ਐਡਵੋਕੇਟ ਧਾਮੀ

40 ਉਮੀਦਵਾਰਾਂ ਦੀ ਪਹਿਲੀ ਸੂਚੀ ਨੇ ‘ਆਪ’ ਵਿੱਚ ਫੁੱਟ ਦੀਆਂ ਅਫ਼ਵਾਹਾਂ ਨੂੰ ਬੇਬੁਨਿਆਦ ਸਾਬਤ ਕੀਤਾ: ਅਮਨ ਅਰੋੜਾ

40 ਉਮੀਦਵਾਰਾਂ ਦੀ ਪਹਿਲੀ ਸੂਚੀ ਨੇ ‘ਆਪ’ ਵਿੱਚ ਫੁੱਟ ਦੀਆਂ ਅਫ਼ਵਾਹਾਂ ਨੂੰ ਬੇਬੁਨਿਆਦ ਸਾਬਤ ਕੀਤਾ: ਅਮਨ ਅਰੋੜਾ

ਬਜਰੰਗ ਦਾਸ ਗਰਗ ਨੂੰ ਸਨਮਾਨਿਤ ਕੀਤਾ ਗਿਆ   

ਬਜਰੰਗ ਦਾਸ ਗਰਗ ਨੂੰ ਸਨਮਾਨਿਤ ਕੀਤਾ ਗਿਆ   

Big Breaking : AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ ਭਗਵੰਤ ਮਾਨ

Big Breaking : AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ ਭਗਵੰਤ ਮਾਨ

ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦਾ ਵੱਡਾ ਬਿਆਨ

ਪੰਜਾਬ ਪੁਲਸ ਨੇ MP ਤੋਂ ਮੰਗਵਾਏ ਹਥਿਆਰਾਂ ਨਾਲ ਫੜੇ 3 ਮੁਲਜ਼ਮ! DGP ਨੇ ਕੀਤਾ ਖ਼ੁਲਾਸਾ

ਪੰਜਾਬ ਪੁਲਸ ਨੇ MP ਤੋਂ ਮੰਗਵਾਏ ਹਥਿਆਰਾਂ ਨਾਲ ਫੜੇ 3 ਮੁਲਜ਼ਮ! DGP ਨੇ ਕੀਤਾ ਖ਼ੁਲਾਸਾ

2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਚੋਣ ਬਿਗੁਲ ਵਜਾਉਣਗੇ ਰਾਹੁਲ ਗਾਂਧੀ

2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਚੋਣ ਬਿਗੁਲ ਵਜਾਉਣਗੇ ਰਾਹੁਲ ਗਾਂਧੀ

ਪੰਜਾਬ ਕੈਬਨਿਟ ਦੀ ਬੈਠਕ ਅੱਜ, ਮੁਲਾਜ਼ਮਾਂ ਦੇ ਡੀ. ਏ. ਤੇ ਕੱਚੇ ਮੁਲਾਜ਼ਮਾਂ ’ਤੇ ਫੈਸਲੇ ਦੀ ਉਮੀਦ

ਪੰਜਾਬ ਕੈਬਨਿਟ ਦੀ ਬੈਠਕ ਅੱਜ, ਮੁਲਾਜ਼ਮਾਂ ਦੇ ਡੀ. ਏ. ਤੇ ਕੱਚੇ ਮੁਲਾਜ਼ਮਾਂ ’ਤੇ ਫੈਸਲੇ ਦੀ ਉਮੀਦ