Tuesday, August 11, 2026
BREAKING
6 ਸਾਲਾਂ 'ਚ 300 ਸੈਟੇਲਾਈਟ ਲਾਂਚ ਕਰੇਗਾ ISRO ! ਭਾਰਤ ਨੇ ਸਪੇਸ ਵੱਲ ਮਾਰੀ ਵੱਡੀ ਛਲਾਂਗ ਸਹਿਕਾਰੀ ਵਿਕਾਸ ਨਿਗਮ ਦਾ ਅਧਿਕਾਰ ਖੇਤਰ ਵਧਾਉਣ ਵਾਲਾ ਬਿੱਲ ਲੋਕ ਸਭਾ 'ਚ ਪਾਸ ਰਾਸ਼ਟਰਪਤੀ ਮੁਰਮੂ ਨੇ ਵੰਦੇ ਮਾਤਰਮ ਦੇ ਅਪਮਾਨ ਨੂੰ ਅਪਰਾਧ ਬਣਾਉਣ ਵਾਲੇ ਬਿੱਲ ਨੂੰ ਦਿੱਤੀ ਮਨਜ਼ੂਰੀ TMC ਨੂੰ SC ਤੋਂ ਨਹੀਂ ਮਿਲੀ ਰਾਹਤ, ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ 'ਤੇ HC ਦੇ ਹੁਕਮਾਂ 'ਚ ਦਖਲ ਦੇਣ ਤੋਂ ਇਨਕਾਰ ਤਾਮਿਲਨਾਡੂ ਵਿਧਾਨ ਸਭਾ ਨੇ NEET ਨੂੰ ਖਤਮ ਕਰਨ ਦੀ ਅਪੀਲ ਵਾਲੇ ਪ੍ਰਸਤਾਵ ਨੂੰ ਮਿਲੀ ਮਨਜ਼ੂਰੀ NDA ਸਾਂਸਦਾਂ ਦੀ ਮੀਟਿੰਗ 'ਮੰਗਲ ਮਿਲਾਨ' 'ਚ ਗੂੰਜਿਆ 'ਵੰਦੇ ਮਾਤਰਮ', ਲਹਿਰਾਇਆ ਗਿਆ ਤਿਰੰਗਾ ਸੁਨੀਲ ਸ਼ੈੱਟੀ ਨੇ ਬਿਹਾਰ ਦੇ CM ਸਮਰਾਟ ਚੌਧਰੀ ਨਾਲ ਕੀਤੀ ਮੁਲਾਕਾਤ ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ, ਕੈਨੇਡਾ 'ਚ ਲਿਆ ਆਖਰੀ ਸਾਹ

ਪੰਜਾਬ

ਸੁਨਾਮ ਹਲਕੇ ਵਿੱਚ ਸਿੱਖਿਆ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਹਿਮ ਉਪਰਾਲਾ; ਸਰਕਾਰੀ ਸਕੂਲਾਂ ਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਦੇਣ ਦੀ ਸ਼ੁਰੂਆਤ

11 ਅਗਸਤ, 2026 05:52 PM
 
ਸੁਨਾਮ/ ਲੌਂਗੋਵਾਲ (ਰਮੇਸ਼ ਗਰਗ) : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ ਸਕੂਲੀ ਸਿੱਖਿਆ ਦੇ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਇਕ ਵਿਸ਼ੇਸ਼ ਉਪਰਾਲੇ ਤਹਿਤ ਹਲਕੇ ਦੇ 129 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਮੁਹੱਈਆ ਕਰਵਾਉਣ ਦੀ ਸ਼ੁਰੂਆਤ 6ਵੀਂ ਤੋਂ 12ਵੀਂ ਜਮਾਤ ਤੱਕ ਦੀਆਂ 5,710 ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡ ਕੇ ਕੀਤੀ। ਇਸ ਮੌਕੇ ਸ਼੍ਰੀ ਅਰੋੜਾ ਦੀ ਧਰਮਪਤਨੀ ਸ਼੍ਰੀਮਤੀ ਸਬੀਨਾ ਅਰੋੜਾ ਵੀ ਉਹਨਾਂ ਦੇ ਨਾਲ ਸਨ। 
 
ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਪਹਿਲ ਉਨ੍ਹਾਂ ਦੇ ਪਰਿਵਾਰ ਵੱਲੋਂ ‘ਬਾਬੂ ਭਗਵਾਨ ਦਾਸ ਅਰੋੜਾ ਫਾਊਂਡੇਸ਼ਨ’ ਰਾਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਵੀ ਸਕੂਲ ਬੈਗ ਮੁਹੱਈਆ ਕਰਵਾਏ ਜਾਣਗੇ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਨਾਲ ਸਬੰਧਤ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮੰਤਵ ਵਿਦਿਆਰਥੀਆਂ ਨੂੰ ਸਹੂਲਤ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਪੜ੍ਹਾਈ ਪ੍ਰਤੀ ਉਤਸ਼ਾਹ ਅਤੇ ਆਤਮ-ਵਿਸ਼ਵਾਸ ਪੈਦਾ ਕਰਨਾ ਹੈ।
 
ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਸੁਨਾਮ ਹਲਕੇ ਦੇ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ, ਜਿਨ੍ਹਾਂ ਨੇ
ਐਨ.ਈ.ਈ.ਟੀ (NEET) ਅਤੇ ਜੇ.ਈ.ਈ. (JEE) ਵਰਗੀਆਂ ਕੌਮੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
 
ਉਨ੍ਹਾਂ ਦੱਸਿਆ ਕਿ ਹਲਕੇ ਦੇ 13 ਵਿਦਿਆਰਥੀਆਂ ਨੇ ਐਨ.ਈ.ਈ.ਟੀ/ ਜੇ.ਈ.ਈ.ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜਿਨ੍ਹਾਂ ਵਿੱਚ 8 ਵਿਦਿਆਰਥਣਾਂ ਸ਼ਾਮਲ ਹਨ। ਇਸ ਤੋਂ ਇਲਾਵਾ ਆਪਣੀਆਂ ਜਮਾਤਾਂ ਵਿੱਚ ਪਹਿਲੀਆਂ, ਦੂਜੀਆਂ ਅਤੇ ਤੀਜੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ  ਗਿਆ ਹੈ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਮੱਲਾਂ ਮਾਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਡੀਕਲ, ਨਾਨ-ਮੈਡੀਕਲ, ਡਿਫੈਂਸ ਅਤੇ ਸਿਵਲ ਸਰਵਿਸਿਜ਼ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੜਕੀਆਂ ਨੇ ਆਪਣੀ ਕਾਬਲੀਅਤ ਸਾਬਤ ਕੀਤੀ ਹੈ। ਉਨ੍ਹਾਂ ਕਿਹਾ ਕਿ ਧੀਆਂ ਦੀਆਂ ਪ੍ਰਾਪਤੀਆਂ ਸਮੁੱਚੇ ਸਮਾਜ ਲਈ ਮਾਣ ਵਾਲੀ ਗੱਲ ਹਨ ਅਤੇ ਉਨ੍ਹਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ।
 
ਇਸ ਮੌਕੇ ਮੀਡੀਆ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਮਨਮਾਨੀ ਫੀਸ ਵਸੂਲੀ ਤੋਂ ਰਾਹਤ ਦੇਣ ਲਈ ਕਾਨੂੰਨੀ ਕਦਮ ਚੁੱਕੇ ਗਏ ਹਨ।
 
ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਕੋਈ ਵੀ ਪ੍ਰਾਈਵੇਟ ਸਕੂਲ 5 ਫੀਸਦੀ ਤੋਂ ਵੱਧ ਫੀਸ ਵਾਧਾ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਕੂਲ ਵੱਲੋਂ ਨਿਰਧਾਰਤ ਸੀਮਾ ਤੋਂ ਵੱਧ ਫੀਸ ਵਸੂਲੀ ਜਾਂਦੀ ਹੈ ਤਾਂ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਵਾਧੂ ਵਸੂਲੀ ਵਾਪਸ ਕਰਵਾਉਣ ਲਈ ਕਦਮ ਚੁੱਕੇ ਜਾਣਗੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਸਿੱਖਿਆ ਦੇ ਵਪਾਰੀਕਰਨ ਨੂੰ ਰੋਕਣਾ ਅਤੇ ਮਾਪਿਆਂ 'ਤੇ ਬੇਲੋੜਾ ਵਿੱਤੀ ਬੋਝ ਪੈਣ ਤੋਂ ਬਚਾਉਣਾ ਹੈ।
 
ਸ਼੍ਰੀ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
 
ਉਨ੍ਹਾਂ ਕਿਹਾ ਕਿ “ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬੱਚਾ ਆਰਥਿਕ ਕਾਰਨਾਂ ਕਰਕੇ ਸਿੱਖਿਆ ਤੋਂ ਵਾਂਝਾ ਨਾ ਰਹੇ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਦੇ ਨਾਲ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਉਤਸ਼ਾਹਿਤ ਕਰਨਾ ਸਾਡੀ ਤਰਜੀਹ ਹੈ। ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕੌਮੀ ਪੱਧਰ 'ਤੇ ਵਧੀਆ ਪ੍ਰਦਰਸ਼ਨ ਕਰ ਰਹੇ ਹਨ, ਜੋ ਸਾਡੇ ਲਈ ਮਾਣ ਵਾਲੀ ਗੱਲ ਹੈ।”
 
ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਵਿਦਿਆਰਥੀ ਕਿਸੇ ਵੀ ਸਟ੍ਰੀਮ ਜਾਂ ਟਰੇਡ ਦਾ ਹੋਵੇ, ਉਹ ਸਦਾ ਹਰ ਵਿਦਿਆਰਥੀ ਦੇ ਨਾਲ ਖੜ੍ਹੇ ਹਨ ਤੇ ਹਰ ਵਿਦਿਆਰਥੀ ਦੇ ਰੌਸ਼ਨ ਭਵਿੱਖ ਲਈ ਯਤਨਸ਼ੀਲ ਹਨ। ਸਰਕਾਰ ਦਾ ਮੰਤਵ ਹਰ ਬੱਚੇ ਨੂੰ ਗੁਣਵੱਤਾਪੂਰਨ ਸਿੱਖਿਆ ਦੇ ਮੌਕੇ ਪ੍ਰਦਾਨ ਕਰਕੇ ਉਸ ਦੇ ਉੱਜਵਲ ਭਵਿੱਖ ਦੀ ਨੀਂਹ ਮਜ਼ਬੂਤ ਕਰਨਾ ਹੈ।
 
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ, ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਤਰਵਿੰਦਰ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਵਿਦਿਆਰਥੀ ਤੇ ਮਾਪੇ ਅਤੇ ਨਗਰ ਨਿਵਾਸੀ ਹਾਜ਼ਰ ਸਨ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ

ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ

ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗਲਾਕ ਪਿਸਤੌਲ ਸਮੇਤ ਕਾਬੂ

ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗਲਾਕ ਪਿਸਤੌਲ ਸਮੇਤ ਕਾਬੂ

ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ

ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ

ਵਣ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਐਲਾਨ : ਪੰਜਾਬ 'ਚ 760.30 ਕਰੋੜ ਦਾ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈਕਟ ਜਾਪਾਨੀ ਕੌਮਾਂਤਰੀ ਸਹਿਯੋਗ ਏਜੰਸੀ 'ਜੀਕਾ' ਦੇ ਸਹਿਯੋਗ ਨਾਲ ਲਾਗੂ ਹੋਵੇਗਾ

ਵਣ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਐਲਾਨ : ਪੰਜਾਬ 'ਚ 760.30 ਕਰੋੜ ਦਾ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈਕਟ ਜਾਪਾਨੀ ਕੌਮਾਂਤਰੀ ਸਹਿਯੋਗ ਏਜੰਸੀ 'ਜੀਕਾ' ਦੇ ਸਹਿਯੋਗ ਨਾਲ ਲਾਗੂ ਹੋਵੇਗਾ

ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ

ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ

ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ

ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ

ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ

ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ

ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ

ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ