ਚੰਡੀਗੜ੍ਹ : ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਅਕਾਲੀ ਦਲ ਨੂੰ ਸਲਾਹ ਦਿੰਦਿਆਂ ਕਿਹਾ ਹੈ ਕਿ ਇਕ ਮਜ਼ਬੂਤ ਪੰਥਕ ਪਾਰਟੀ ਨਾ ਸਿਰਫ ਪੰਥ, ਕੌਮ ਅਤੇ ਪੰਜਾਬ ਦੀ ਲੋੜ ਹੈ, ਸਗੋਂ ਇਹ ਦੇਸ਼ ਦੀ ਲੋੜ ਹੈ।
ਉਨ੍ਹਾਂ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ ਕਿ ਸਾਰੀਆਂ ਅਕਾਲੀ ਧਿਰਾਂ ਨੂੰ ਆਪਸੀ ਹਉਮੈ ਦਾ ਤਿਆਗ ਕਰਕੇ ਕੌਮੀ ਹਿੱਤਾਂ ਲਈ ਇਕਜੁੱਟ ਹੋ ਕੇ ਪੰਥ ਅਤੇ ਪੰਜਾਬ ਲਈ ਅੱਗੇ ਆਉਣਾ ਚਾਹੀਦਾ ਹੈ। ਇਹੀ ਸੁਖਦੇਵ ਸਿੰਘ ਢੀਂਡਸਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਉਨ੍ਹਾਂ ਨੇ ਇਹ ਵੀ ਲਿਖਿਆ ਕਿ ਇੱਥੇ ਇਹ ਯਾਦ ਰੱਖਣਾ ਹੋਵੇਗਾ ਕਿ ਕਿਤੇ ਆਪਸੀ ਮਤਭੇਦਾਂ ਦੇ ਚੱਲਦਿਆਂ ਪੰਜਾਬ ਦੀ ਮਹਾਨ ਵਿਰਾਸਤ ਦਾ ਇੰਤਕਾਲ ਕੋਈ ਹੋਰ ਹੀ ਆਪਣੇ ਨਾਮ ਨਾ ਕਰਵਾ ਜਾਵੇ, ਜਿਸ ਦਾ ਖਾਮਿਆਜ਼ਾ ਪੰਥ, ਕੌਮ ਅਤੇ ਪੰਜਾਬ ਨੂੰ ਭੁਗਤਣਾ ਪਵੇ।