Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

ਸੁਪਰੀਮ ਕੋਰਟ ਦੇ ਜੱਜਾਂ ਦੀ ਗਿਣਤੀ ਵਧਾਉਣ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ; ਹੁਣ 34 ਦੀ ਬਜਾਏ ਹੋਣਗੇ 38 ਜੱਜ

17 ਮਈ, 2026 05:26 PM

ਨਵੀਂ ਦਿੱਲੀ : ਦੇਸ਼ ਦੀ ਸਰਵਉੱਚ ਅਦਾਲਤ 'ਚ ਕੇਸਾਂ ਦੇ ਵਧ ਰਹੇ ਬੋਝ ਨੂੰ ਘਟਾਉਣ ਲਈ ਇਕ ਵੱਡਾ ਕਦਮ ਚੁੱਕਦਿਆਂ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸੁਪਰੀਮ ਕੋਰਟ ਦੇ ਜੱਜਾਂ ਦੀ ਗਿਣਤੀ 34 ਤੋਂ ਵਧਾ ਕੇ 38 ਕਰਨ ਦੇ ਕੇਂਦਰੀ ਕੈਬਨਿਟ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ। ਮੇਘਵਾਲ ਅਨੁਸਾਰ, ਰਾਸ਼ਟਰਪਤੀ ਨੇ 'ਸੁਪਰੀਮ ਕੋਰਟ (ਜੱਜਾਂ ਦੀ ਗਿਣਤੀ) ਸੋਧ ਆਰਡੀਨੈਂਸ, 2026' ਜਾਰੀ ਕੀਤਾ ਹੈ, ਜਿਸ ਤਹਿਤ ਮੁੱਖ ਜੱਜ (CJI) ਨੂੰ ਛੱਡ ਕੇ ਜੱਜਾਂ ਦੀ ਗਿਣਤੀ 33 ਤੋਂ ਵਧਾ ਕੇ 37 ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ 5 ਮਈ ਨੂੰ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ।

ਕਾਨੂੰਨੀ ਭਾਈਚਾਰੇ ਨੇ ਇਸ ਫੈਸਲੇ ਦਾ ਭਰਵਾਂ ਸਵਾਗਤ ਕੀਤਾ ਹੈ। ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਕਾਸ ਸਿੰਘ ਨੇ ਕਿਹਾ ਕਿ ਜੱਜਾਂ ਦੀ ਗਿਣਤੀ ਵਧਾਉਣ ਦੀ ਮੰਗ ਲੰਬੇ ਸਮੇਂ ਤੋਂ ਸੀ ਕਿਉਂਕਿ ਕੇਸਾਂ ਦੀ ਫਾਈਲਿੰਗ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਸਾਲ ਦੇ ਅੰਤ ਤੱਕ ਸੁਪਰੀਮ ਕੋਰਟ ਦੀ ਨਵੀਂ ਇਮਾਰਤ ਦਾ ਇੱਕ ਹਿੱਸਾ ਵੀ ਚਾਲੂ ਹੋ ਜਾਵੇਗਾ, ਜਿੱਥੇ 38 ਜੱਜਾਂ ਲਈ ਕਾਫ਼ੀ ਥਾਂ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ 50 ਦੇ ਕਰੀਬ ਜੱਜਾਂ ਦੀ ਲੋੜ ਪੈ ਸਕਦੀ ਹੈ।

ਦਿੱਲੀ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਉਪ ਪ੍ਰਧਾਨ ਸਚਿਨ ਪੁਰੀ ਨੇ ਇਸ ਨੂੰ ਸਮੇਂ ਦੀ ਲੋੜ ਦੱਸਿਆ ਅਤੇ ਕਿਹਾ ਕਿ ਇਸ ਨਾਲ ਪੈਂਡਿੰਗ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਵਿੱਚ ਮਦਦ ਮਿਲੇਗੀ। ਐਡਵੋਕੇਟ ਜੂਹੀ ਅਰੋੜਾ ਗੁਪਤਾ ਨੇ ਵੀ ਇਸ ਨੂੰ ਨਿਆਂਇਕ ਕੁਸ਼ਲਤਾ ਵਧਾਉਣ ਲਈ ਅਹਿਮ ਕਦਮ ਦੱਸਿਆ ਹੈ। ਮਾਹਿਰ ਹਾਲਾਂਕਿ ਕੁਝ ਮਾਹਿਰਾਂ ਨੇ ਹੋਰ ਸੁਧਾਰਾਂ 'ਤੇ ਵੀ ਜ਼ੋਰ ਦਿੱਤਾ ਹੈ। ਸੁਪਰੀਮ ਕੋਰਟ ਦੇ ਵਕੀਲ ਸੁਮਿਤ ਗਹਿਲੋਤ ਨੇ ਕਿਹਾ ਕਿ ਅਦਾਲਤ ਵਿੱਚ ਲਗਭਗ 95,000 ਕੇਸ ਪੈਂਡਿੰਗ ਹਨ, ਜਿਸ ਲਈ ਸਿਰਫ਼ ਜੱਜ ਵਧਾਉਣਾ ਹੀ ਹੱਲ ਨਹੀਂ, ਸਗੋਂ ਢਾਂਚਾਗਤ ਸੁਧਾਰ ਅਤੇ ਬਿਹਤਰ ਕੇਸ ਪ੍ਰਬੰਧਨ ਵੀ ਜ਼ਰੂਰੀ ਹੈ। ਸਾਬਕਾ ਕੇਂਦਰੀ ਕਾਨੂੰਨ ਸਕੱਤਰ ਪੀ.ਕੇ. ਮਲਹੋਤਰਾ ਨੇ ਸੁਝਾਅ ਦਿੱਤਾ ਕਿ ਸਰਕਾਰ ਨੂੰ ਖੇਤਰੀ ਅਪੀਲੀ ਅਦਾਲਤਾਂ ਸਥਾਪਤ ਕਰਨ 'ਤੇ ਵਿਚਾਰ ਕਰਨਾ ਚਾਹੀਦਾ ਹੈ ਤਾਂ ਜੋ ਸੁਪਰੀਮ ਕੋਰਟ ਮੁੱਖ ਤੌਰ 'ਤੇ ਸੰਵਿਧਾਨਕ ਮਾਮਲਿਆਂ 'ਤੇ ਧਿਆਨ ਕੇਂਦਰਿਤ ਕਰ ਸਕੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ