Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਸੁਪਰੀਮ ਕੋਰਟ ਨੇ SIR ਦੌਰਾਨ BLOs ਦੀਆਂ ਮੌਤਾਂ 'ਤੇ ਸੂਬਿਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ

04 ਦਸੰਬਰ, 2025 05:28 PM

ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (SIR) ਪ੍ਰਕਿਰਿਆ ਦੌਰਾਨ ਬੂਥ ਲੈਵਲ ਅਫਸਰਾਂ (BLOs) 'ਤੇ ਵਧਦੇ ਕੰਮ, ਮੌਤਾਂ ਅਤੇ ਉਨ੍ਹਾਂ ਖਿਲਾਫ਼ ਕੇਸ ਦਰਜ ਕਰਨ ਦੀਆਂ ਧਮਕੀਆਂ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਾਫੀ ਸਖ਼ਤ ਰੁਖ ਅਪਣਾਇਆ ਹੈ। ਸੁਪਰੀਮ ਕੋਰਟ ਨੇ BLOs ਦੀਆਂ ਮੌਤਾਂ ਅਤੇ ਕੰਮ ਦੇ ਦਬਾਅ 'ਤੇ ਚਿੰਤਾ ਪ੍ਰਗਟਾਈ ਅਤੇ ਰਾਜ ਸਰਕਾਰਾਂ ਨੂੰ ਅਤਿਰਿਕਤ ਸਟਾਫ ਤਾਇਨਾਤ ਕਰਨ ਦਾ ਨਿਰਦੇਸ਼ ਦਿੱਤਾ ਹੈ ਤਾਂ ਜੋ ਸਾਰੇ ਕਰਮਚਾਰੀਆਂ ਵਿੱਚ ਕਾਰਜਭਾਰ ਸਮਾਨ ਰੂਪ ਨਾਲ ਵੰਡਿਆ ਜਾ ਸਕੇ।

ਮੌਤਾਂ ਅਤੇ FIRs 'ਤੇ ਅਦਾਲਤ ਨੇ ਜਤਾਈ ਚਿੰਤਾ:
ਅਦਾਲਤ ਨੂੰ ਦੱਸਿਆ ਗਿਆ ਕਿ SIR ਦੌਰਾਨ ਬਹੁਤ ਜ਼ਿਆਦਾ ਤਣਾਅ ਕਾਰਨ ਕਈ BLOs ਦੀ ਮੌਤ ਹੋ ਚੁੱਕੀ ਹੈ ਅਤੇ ਕਈਆਂ ਨੂੰ ਕੰਮ ਪੂਰਾ ਨਾ ਕਰਨ 'ਤੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਤਾਮਿਲਨਾਡੂ ਦੀ ਇੱਕ ਪਾਰਟੀ ਵੱਲੋਂ ਪਾਈ ਗਈ ਪਟੀਸ਼ਨ ਵਿੱਚ ਤਾਂ ਇਹ ਦਾਅਵਾ ਵੀ ਕੀਤਾ ਗਿਆ ਹੈ ਕਿ SIR ਕਾਰਨ ਹੁਣ ਤੱਕ 35 ਤੋਂ 40 BLOs ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ, ਉੱਤਰ ਪ੍ਰਦੇਸ਼ ਵਿੱਚ ਹੀ 50 FIRs ਦਰਜ ਹੋ ਚੁੱਕੀਆਂ ਹਨ ਅਤੇ ਕਈਆਂ ਨੂੰ 24-48 ਘੰਟਿਆਂ ਦੀ ਡੈੱਡਲਾਈਨ ਵਿੱਚ ਕੰਮ ਖਤਮ ਕਰਨ ਦੇ ਨੋਟਿਸ ਭੇਜੇ ਜਾ ਰਹੇ ਹਨ।
ਪਟੀਸ਼ਨਕਰਤਾਵਾਂ ਨੇ ਮੁੱਖ ਜੱਜ (CJI) ਨੂੰ ਦੱਸਿਆ ਕਿ ਇਹ BLOs, ਜੋ ਜ਼ਿਆਦਾਤਰ ਅਧਿਆਪਕ ਅਤੇ ਆਂਗਨਵਾੜੀ ਵਰਕਰ ਹਨ, ਸਵੇਰੇ ਸਕੂਲ ਵਿੱਚ ਪੜ੍ਹਾਉਣ ਤੋਂ ਬਾਅਦ ਰਾਤ ਨੂੰ 3 ਵਜੇ ਤੱਕ ਦਸਤਾਵੇਜ਼ ਅੱਪਲੋਡ ਕਰਦੇ ਹਨ, ਉਹ ਵੀ ਕਮਜ਼ੋਰ ਨੈੱਟਵਰਕ ਵਾਲੇ ਇਲਾਕਿਆਂ ਵਿੱਚ। ਇੱਕ ਮਾਮਲੇ ਵਿੱਚ ਤਾਂ ਇੱਕ BLO ਨੂੰ ਆਪਣੀ ਸ਼ਾਦੀ ਲਈ ਵੀ ਛੁੱਟੀ ਨਹੀਂ ਮਿਲੀ, ਜਿਸ ਕਾਰਨ ਉਸ ਨੇ ਆਤਮਹੱਤਿਆ ਕਰ ਲਈ।

SC ਦੇ ਅੰਤ੍ਰਿਮ ਨਿਰਦੇਸ਼:
ਸੁਪਰੀਮ ਕੋਰਟ ਨੇ ਅੰਤ੍ਰਿਮ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸੂਬਾ ਸਰਕਾਰਾਂ ਇਹ ਨਾ ਸਮਝਣ ਕਿ ਉਨ੍ਹਾਂ ਨੂੰ ਕਿਸੇ ਨਿਸ਼ਚਿਤ ਗਿਣਤੀ ਵਿੱਚ ਹੀ ਸਟਾਫ ਦੇਣਾ ਹੈ, ਉਹ ਲੋੜ ਅਨੁਸਾਰ ਕਰਮਚਾਰੀਆਂ ਦੀ ਗਿਣਤੀ ਵਧਾ ਸਕਦੀਆਂ ਹਨ। ਅਦਾਲਤ ਨੇ ਸਖ਼ਤੀ ਨਾਲ ਕਿਹਾ ਕਿ ਜੇਕਰ ਕੋਈ ਕਰਮਚਾਰੀ ਸਿਹਤ, ਗਰਭ ਅਵਸਥਾ ਜਾਂ ਹੋਰ ਨਿੱਜੀ ਕਾਰਨਾਂ ਕਰਕੇ SIR ਡਿਊਟੀ ਨਹੀਂ ਕਰ ਪਾ ਰਿਹਾ ਹੈ, ਤਾਂ ਉਸ ਦੀ ਮੰਗ ਕੇਸ-ਟੂ-ਕੇਸ ਦੇ ਆਧਾਰ 'ਤੇ ਦੇਖੀ ਜਾਵੇ। ਅਦਾਲਤ ਨੇ ਇਹ ਵੀ ਕਿਹਾ ਕਿ ਜਿਹੜੇ ਕਰਮਚਾਰੀ ਮੁਸ਼ਕਲ ਵਿੱਚ ਹਨ, ਉਨ੍ਹਾਂ ਨੂੰ ਰਾਜ ਤੁਰੰਤ ਦੂਜੇ ਕਰਮਚਾਰੀਆਂ ਨਾਲ ਬਦਲ ਦੇਣ।
ਮੁਆਵਜ਼ੇ ਦੀ ਮੰਗ 'ਤੇ ਕੋਰਟ ਨੇ ਸਪੱਸ਼ਟ ਕੀਤਾ ਕਿ ਪ੍ਰਭਾਵਿਤ ਪਰਿਵਾਰ BLOs ਦੀਆਂ ਮੌਤਾਂ ਲਈ ਮੁਆਵਜ਼ੇ ਵਾਸਤੇ ਵਿਅਕਤੀਗਤ ਅਰਜ਼ੀ ਰਾਹੀਂ ਰਾਹਤ ਮੰਗ ਸਕਦੇ ਹਨ। ਸੀ.ਜੇ.ਆਈ. ਨੇ ਕਿਹਾ ਕਿ ਅਦਾਲਤ ਸਰਦੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ SIR ਮਾਮਲਿਆਂ ਦੀ ਸੁਣਵਾਈ ਪੂਰੀ ਕਰਨਾ ਚਾਹੁੰਦੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ