Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

04 ਜੂਨ, 2026 07:58 PM

ਸੁਲਤਾਨਪੁਰ ਲੋਧੀ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਸਬ ਡਵੀਜ਼ਨਲ ਹਸਪਤਾਲ ਸੁਲਤਾਨਪੁਰ ਲੋਧੀ ਨੂੰ ਐਮ.ਪੀ. ਲੈਡ ਫੰਡ ਵਿਚੋਂ ਲੈਕੇ ਦਿੱਤੀ ਅਤਿ ਆਧੁਨਿਕ ਆਰਥੋ ਆਪ੍ਰੇਸ਼ਨ ਟੇਬਲ ਲੋਕ ਅਰਪਿਤ ਕੀਤਾ। ਸੰਤ ਸੀਚੇਵਾਲ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਸਿਹਤ ਸਹੂਲਤਾਂ ਲਈ ਹੁਣ ਤੱਕ ਆਪਣੇ ਅਖਤਿਆਰ ਫੰਡ ਵਿੱਚੋਂ 73 ਲੱਖ 42 ਹਜ਼ਾਰ ਰੁਪਏ ਤੋਂ ਵੱਧ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਸਮਾਜ ਦੇ ਵਿਕਾਸ ਦੇ ਦੋ ਸਭ ਤੋਂ ਅਹਿਮ ਥੰਮ੍ਹ ਹਨ।

ਸੰਤ ਸੀਚੇਵਾਲ ਨੇ ਦੱਸਿਆ ਕਿ ਹਸਪਤਾਲ ਵਿੱਚ ਲਗਾਈ ਗਈ ਇਹ ਅਤਿ ਆਧੁਨਿਕ ਆਰਥੋ ਟੇਬਲ ਰਿਮੋਟ ਕੰਟਰੋਲ ਰਾਹੀਂ ਚੱਲੇਗੀ, ਜਿਸ ਨਾਲ ਹੱਡੀਆਂ ਅਤੇ ਗੋਡੇ ਬਦਲਣ ਵਰਗੇ ਔਖੇ ਆਪ੍ਰੇਸ਼ਨ ਹੋਰ ਵੀ ਸੁਚਾਰੂ ਢੰਗ ਨਾਲ ਕੀਤੇ ਜਾ ਸਕਣਗੇ। ਇਸ ਟੇਬਲ ਦੀ ਮਦੱਦ ਨਾਲ ਮਰੀਜ਼ ਨੂੰ ਆਪ੍ਰੇਸ਼ਨ ਦੌਰਾਨ ਵਾਰ-ਵਾਰ ਹਿਲਾਉਣ ਦੀ ਲੋੜ ਨਹੀਂ ਪਵੇਗੀ, ਸਗੋਂ ਟੇਬਲ ਨੂੰ ਹੀ ਲੋੜ ਅਨੁਸਾਰ ਘੁਮਾਇਆ ਜਾ ਸਕੇਗਾ।

ਇਸ ਮੌਕੇ ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਨੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਆਧੁਨਿਕ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਯੰਤਰ ਹਸਪਤਾਲ ਦੀਆਂ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਹਸਪਤਾਲ ਵਿੱਚ 4 ਬੈੱਡਾਂ ਵਾਲਾ ਆਈ.ਸੀ.ਯੂ. ਸਥਾਪਿਤ ਕੀਤਾ ਗਿਆ ਹੈ, ਜਿਸ ਨੂੰ ਸਟਾਫ ਦੀ ਭਰਤੀ ਤੋਂ ਬਾਅਦ ਜਲਦ ਹੀ ਚਾਲੂ ਕਰ ਦਿੱਤਾ ਜਾਵੇਗਾ।

ਹੱਡੀਆਂ ਦੇ ਰੋਗਾਂ ਦੇ ਮਾਹਰ ਡਾ. ਜਸਪ੍ਰੀਤ ਸਿੰਘ ਨੇ ਕਿਹਾ ਕਿ ਨਵੀਂ ਆਰਥੋ ਟੇਬਲ ਨਾਲ ਹੱਡੀਆਂ ਅਤੇ ਜੋੜਾਂ ਨਾਲ ਸੰਬੰਧਿਤ ਆਪ੍ਰੇਸ਼ਨਾਂ ਦੀ ਗੁਣਵੱਤਾ ਵਿੱਚ ਵੱਡਾ ਸੁਧਾਰ ਆਵੇਗਾ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦੇ ਨਾਲ ਹੁਣ ਬਹੁਤ ਸਾਰੇ ਮਰੀਜ਼ਾਂ ਨੂੰ ਇਲਾਜ ਲਈ ਆਪਣੇ ਇਲਾਕੇ ਵਿੱਚ ਹੀ ਮਾਹਰ ਸਿਹਤ ਸੇਵਾਵਾਂ ਮਿਲ ਸਕਣਗੀਆਂ।

ਇਸ ਮੌਕੇ ਐਸ.ਡੀ.ਐਮ. ਅਮਨਪਾਲ ਸਿੰਘ, ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਸਹਾਇਕ ਸਿਵਲ ਸਰਜਨ ਡਾ. ਅਨੂ ਰਤਨ, ਡੀ.ਐਸ.ਪੀ. ਧਰੇਂਦਰ ਵਰਮਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਅਸ਼ੀਸ਼ ਜੇਤਲੀ, ਡਾ. ਹਰਪ੍ਰੀਤ ਸਿੰਘ, ਡਾ. ਅਸ਼ੀਸ਼ ਸ਼ਰਾਫ, ਫਾਰਮੇਸੀ ਅਫ਼ਸਰ ਅਮਰਿੰਦਰਜੀਤ ਸਿੰਘ, ਐਸ.ਐਚ.ਓ. ਹਰਿੰਦਰ ਸਿੰਘ, ਸਟਾਫ ਨਰਸਾਂ ਅਤੇ ਹਸਪਤਾਲ ਦਾ ਹੋਰ ਸਟਾਫ ਹਾਜ਼ਰ ਸੀ।

ਬਾਕਸ ਆਈਟਮ : ਸਿਹਤ ਸਹੂਲਤਾਂ ਲਈ 73.42 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਨੂੰ 25 ਲੱਖ ਰੁਪਏ ਦੀ ਐਂਬੂਲੈਂਸ, ਦੋ ਮੋਰਚਰੀ ਫਰਿੱਜਾਂ ਲਈ 09 ਲੱਖ ਰੁਪਏ, ਅਯੂਰਵੈਦਿਕ ਡਿਸਪੈਂਸਰੀ ਦੀ ਇਮਾਰਤ ਲਈ 7.15 ਲੱਖ ਰੁਪਏ ਅਤੇ ਸਾਜ਼ੋ-ਸਾਮਾਨ ਲਈ 2.08 ਲੱਖ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸੇ ਤਰ੍ਹਾਂ ਸਿਵਲ ਹਸਪਤਾਲ ਕਪੂਰਥਲਾ ਲਈ ਡਿਜੀਟਲ ਐਕਸ-ਰੇ ਮਸ਼ੀਨ ਵਾਸਤੇ 16.40 ਲੱਖ ਰੁਪਏ ਅਤੇ ਬਲੇਰਖਾਨਪੁਰ ਡਿਸਪੈਂਸਰੀ ਲਈ 9.90 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ। ਹੁਣ ਤੱਕ ਸੰਤ ਸੀਚੇਵਾਲ ਵੱਲੋਂ ਸਿਹਤ ਸਹੂਲਤਾਂ ਲਈ 73.42 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀ ਜਾ ਚੁੱਕੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ