Friday, May 29, 2026
BREAKING
ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ 'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਹਿਮਾਚਲ

ਸੁੱਖੂ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਬਾਗੀ ਵਿਧਾਇਕਾਂ ਦੀ ਪੈਨਸ਼ਨ ਬਹਾਲ ਕਰਨ ਦੇ ਹੁਕਮ

10 ਅਪ੍ਰੈਲ, 2026 07:52 PM

ਸ਼ਿਮਲਾ : ਹਿਮਾਚਲ ਪ੍ਰਦੇਸ਼ ਵਿੱਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਹਾਈਕੋਰਟ ਵੱਲੋਂ ਇੱਕ ਹੋਰ ਕਰਾਰਾ ਝਟਕਾ ਲੱਗਾ ਹੈ। ਹਾਈਕੋਰਟ ਨੇ ਰਾਜ ਸਭਾ ਚੋਣਾਂ ਦੌਰਾਨ ਕਾਂਗਰਸ ਤੋਂ ਬਾਗੀ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਰੁਕੀ ਹੋਈ ਪੈਨਸ਼ਨ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਜਸਟਿਸ ਵਿਵੇਕ ਸਿੰਘ ਠਾਕੁਰ ਅਤੇ ਜਸਟਿਸ ਰੰਜਨ ਸ਼ਰਮਾ ਦੀ ਖੰਡਪੀਠ ਨੇ ਸਾਬਕਾ ਵਿਧਾਇਕ ਰਾਜੇਂਦਰ ਰਾਣਾ ਅਤੇ ਰਵੀ ਠਾਕੁਰ ਵੱਲੋਂ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਰਾਜ ਸਰਕਾਰ ਅਤੇ ਵਿਧਾਨ ਸਭਾ ਸਕੱਤਰੇਤ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ।

ਅਦਾਲਤ ਨੇ ਦਿੱਤਾ ਇਕ ਮਹੀਨੇ ਦਾ ਸਮਾਂ
ਇਸ ਮਾਮਲੇ ਦੇ ਸਬੰਧ ਵਿਚ ਅਦਾਲਤ ਨੇ ਕਿਹਾ ਹੈ ਕਿ ਪਟੀਸ਼ਨਰਾਂ ਦੀ ਬਕਾਇਆ ਅਤੇ ਨਿਯਮਤ ਪੈਨਸ਼ਨ ਇੱਕ ਮਹੀਨੇ ਦੇ ਅੰਦਰ ਜਾਰੀ ਕੀਤੀ ਜਾਵੇ। ਹਾਈਕੋਰਟ ਨੇ ਆਪਣੇ ਫੈਸਲੇ ਵਿੱਚ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਤੈਅ ਸਮਾਂ ਸੀਮਾ (ਇੱਕ ਮਹੀਨੇ) ਦੇ ਅੰਦਰ ਬਕਾਇਆ ਰਾਸ਼ੀ ਜਾਰੀ ਨਹੀਂ ਕੀਤੀ ਜਾਂਦੀ, ਤਾਂ ਵਿਧਾਨ ਸਭਾ ਸਕੱਤਰੇਤ ਨੂੰ ਬਕਾਏ 'ਤੇ 6 ਫੀਸਦੀ ਸਾਲਾਨਾ ਵਿਆਜ ਵੀ ਦੇਣਾ ਪਵੇਗਾ। ਹਾਈਕੋਰਟ ਦੇ ਇਸ ਫੈਸਲੇ ਤੋਂ ਬਾਅਦ ਭਾਜਪਾ ਨੇ ਸੁੱਖੂ ਸਰਕਾਰ 'ਤੇ ਸਿਆਸੀ ਹਮਲੇ ਤੇਜ਼ ਕਰ ਦਿੱਤੇ ਹਨ।

ਕੀ ਸੀ ਪੂਰਾ ਮਾਮਲਾ?
ਦੱਸ ਦੇਈਏ ਕਿ ਸਾਲ 2024 ਦੀਆਂ ਰਾਜ ਸਭਾ ਚੋਣਾਂ ਦੌਰਾਨ ਇਨ੍ਹਾਂ ਵਿਧਾਇਕਾਂ ਨੇ ਬਗਾਵਤ ਕੀਤੀ ਸੀ, ਜਿਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਨੇ ਇਨ੍ਹਾਂ ਨੂੰ ਅਯੋਗ ਕਰਾਰ ਦੇ ਦਿੱਤਾ ਸੀ। ਇਸ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਦੀ ਪੈਨਸ਼ਨ ਰੋਕ ਦਿੱਤੀ ਸੀ। ਸਾਬਕਾ ਵਿਧਾਇਕਾਂ ਨੇ ਉਸ ਸੋਧ ਬਿੱਲ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿੱਚ ਦਲ-ਬਦਲ ਕਾਨੂੰਨ (10ਵੀਂ ਅਨੁਸੂਚੀ) ਤਹਿਤ ਅਯੋਗ ਵਿਧਾਇਕਾਂ ਦੀ ਪੈਨਸ਼ਨ ਖ਼ਤਮ ਕਰਨ ਦਾ ਪ੍ਰਬੰਧ ਸੀ।

ਨਵਾਂ ਬਿੱਲ ਹਾਲੇ ਰਾਜਪਾਲ ਕੋਲ ਲੰਬਿਤ
ਸੁਣਵਾਈ ਦੌਰਾਨ ਵਿਧਾਨ ਸਭਾ ਸਕੱਤਰੇਤ ਨੇ ਅਦਾਲਤ ਨੂੰ ਦੱਸਿਆ ਕਿ ਸਰਕਾਰ ਨੇ ਪੁਰਾਣਾ ਬਿੱਲ ਵਾਪਸ ਲੈ ਕੇ ਇੱਕ ਨਵਾਂ ਬਿੱਲ ਪਾਸ ਕੀਤਾ ਹੈ। ਇਸ ਨਵੇਂ ਬਿੱਲ ਅਨੁਸਾਰ, 14ਵੀਂ ਵਿਧਾਨ ਸਭਾ ਜਾਂ ਉਸ ਤੋਂ ਬਾਅਦ ਚੁਣੇ ਗਏ ਵਿਧਾਇਕ ਜੇਕਰ ਅਯੋਗ ਹੁੰਦੇ ਹਨ ਤਾਂ ਉਨ੍ਹਾਂ ਨੂੰ ਪੈਨਸ਼ਨ ਨਹੀਂ ਮਿਲੇਗੀ। ਹਾਲਾਂਕਿ ਇਹ ਬਿੱਲ ਹਾਲੇ ਰਾਜਪਾਲ ਦੀ ਮਨਜ਼ੂਰੀ ਲਈ ਪੈਂਡਿੰਗ ਹੈ। ਅਦਾਲਤ ਨੇ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਬਾਗੀ ਵਿਧਾਇਕਾਂ ਨੂੰ ਰਾਹਤ ਦੇਣ ਦਾ ਫੈਸਲਾ ਸੁਣਾਇਆ ਹੈ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼ 'ਚ ਪੰਚਾਇਤ ਚੋਣਾਂ: ਦੂਜੇ ਪੜਾਅ 'ਚ ਸਵੇਰੇ 11 ਵਜੇ ਤੱਕ 43% ਤੋਂ ਵੱਧ ਹੋਈ ਵੋਟਿੰਗ

ਹਿਮਾਚਲ ਪ੍ਰਦੇਸ਼ 'ਚ ਪੰਚਾਇਤ ਚੋਣਾਂ: ਦੂਜੇ ਪੜਾਅ 'ਚ ਸਵੇਰੇ 11 ਵਜੇ ਤੱਕ 43% ਤੋਂ ਵੱਧ ਹੋਈ ਵੋਟਿੰਗ

ਹਿਮਾਚਲ ਪੰਚਾਇਤ ਚੋਣਾਂ : ਕਿਤੇ ਹਿੰਸਾ ਤੇ ਕਿਤੇ ਚੋਣਾਂ ਦਾ ਬਾਈਕਾਟ; ਅਰਕੀ 'ਚ ਨੌਜਵਾਨ ਦੀ ਮੌਤ

ਹਿਮਾਚਲ ਪੰਚਾਇਤ ਚੋਣਾਂ : ਕਿਤੇ ਹਿੰਸਾ ਤੇ ਕਿਤੇ ਚੋਣਾਂ ਦਾ ਬਾਈਕਾਟ; ਅਰਕੀ 'ਚ ਨੌਜਵਾਨ ਦੀ ਮੌਤ

ਹਿਮਾਚਲ: ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਕਾਂਗਰਸ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਅੱਜ ਕਰੇਗੀ ਪ੍ਰਦਰਸ਼ਨ

ਹਿਮਾਚਲ: ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਕਾਂਗਰਸ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਅੱਜ ਕਰੇਗੀ ਪ੍ਰਦਰਸ਼ਨ

ਹਮੀਰਪੁਰ: ਵਪਾਰੀਆਂ ਲਈ ਰਾਹਤ ਦੀ ਖ਼ਬਰ, ਟ੍ਰੇਡ ਲਾਇਸੈਂਸ ਬਣਾਉਣ ਦੀ ਮਿਤੀ 30 ਜੂਨ ਤੱਕ ਵਧਾਈ

ਹਮੀਰਪੁਰ: ਵਪਾਰੀਆਂ ਲਈ ਰਾਹਤ ਦੀ ਖ਼ਬਰ, ਟ੍ਰੇਡ ਲਾਇਸੈਂਸ ਬਣਾਉਣ ਦੀ ਮਿਤੀ 30 ਜੂਨ ਤੱਕ ਵਧਾਈ

ਹਿਮਾਚਲ 'ਚ ਬਦਲੇਗਾ ਮੌਸਮ! ਅਗਲੇ 5 ਦਿਨ ਪਵੇਗਾ ਮੀਂਹ, ਹਨ੍ਹੇਰੀ-ਝੱਖੜ ਦਾ ਯੈਲੋ ਅਲਰਟ ਜਾਰੀ

ਹਿਮਾਚਲ 'ਚ ਬਦਲੇਗਾ ਮੌਸਮ! ਅਗਲੇ 5 ਦਿਨ ਪਵੇਗਾ ਮੀਂਹ, ਹਨ੍ਹੇਰੀ-ਝੱਖੜ ਦਾ ਯੈਲੋ ਅਲਰਟ ਜਾਰੀ

ਹਿਮਾਚਲ 'ਚ ਨਗਰ ਨਿਗਮ ਦੀਆਂ ਚੋਣਾਂ ਲਈ ਪੈ ਰਹੀਆਂ ਵੋਟਾਂ, ਵੋਟਿੰਗ ਕੇਂਦਰਾਂ ਦੇ ਬਾਹਰ ਲੱਗੀਆਂ ਲਾਈਨਾਂ

ਹਿਮਾਚਲ 'ਚ ਨਗਰ ਨਿਗਮ ਦੀਆਂ ਚੋਣਾਂ ਲਈ ਪੈ ਰਹੀਆਂ ਵੋਟਾਂ, ਵੋਟਿੰਗ ਕੇਂਦਰਾਂ ਦੇ ਬਾਹਰ ਲੱਗੀਆਂ ਲਾਈਨਾਂ

ਹਿਮਾਚਲ ਦਾ ਇਹ ਜ਼ਿਲ੍ਹਾ 'ਡਰਾਈ ਡੇ' ਐਲਾਨਿਆ, ਡੀਸੀ ਨੇ ਜਾਰੀ ਕੀਤੇ ਹੁਕਮ

ਹਿਮਾਚਲ ਦਾ ਇਹ ਜ਼ਿਲ੍ਹਾ 'ਡਰਾਈ ਡੇ' ਐਲਾਨਿਆ, ਡੀਸੀ ਨੇ ਜਾਰੀ ਕੀਤੇ ਹੁਕਮ

ਕਾਂਗੜਾ ਦੀ ਅਨਮੋਲ ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ 'ਚ ਹਾਸਲ ਕੀਤਾ ਪਹਿਲਾ ਸਥਾਨ

ਕਾਂਗੜਾ ਦੀ ਅਨਮੋਲ ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ 'ਚ ਹਾਸਲ ਕੀਤਾ ਪਹਿਲਾ ਸਥਾਨ

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

ਕਾਂਗੜਾ ਦੇ ਮੈਕਲਿਓਡਗੰਜ 'ਚ ਅੱਗ ਦਾ ਗੋਲਾ ਬਣਿਆ ਕੈਫੇ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ

ਕਾਂਗੜਾ ਦੇ ਮੈਕਲਿਓਡਗੰਜ 'ਚ ਅੱਗ ਦਾ ਗੋਲਾ ਬਣਿਆ ਕੈਫੇ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ