ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਅਦਾਕਾਰਾਂ ‘ਚ ਆਉਂਦੀ ਹੈ। ਉਸ ਨੇ ਦਿਲਜੀਤ ਦੋਸਾਂਝ ਸਣੇ ਕਈ ਵੱਡੇ ਕਲਾਕਾਰਾਂ ਦੇ ਨਾਲ ਕੰਮ ਕੀਤਾ ਹੈ। ਉਹ ਆਪਣੇ ਕਈ ਪ੍ਰੋਜੈਕਟ ‘ਤੇ ਕੰਮ ਕਰ ਰਹੀ ਹੈ ਅਤੇ ਜਲਦ ਹੀ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੀ ਹੈ। ਸੋਨਮ ਬਾਜਵਾ ਬੇਸ਼ੱਕ ਆਪਣੇ ਕੰਮਕਾਰ ਨੂੰ ਲੈ ਕੇ ਰੁੱਝੀ ਰਹਿੰਦੀ ਹੈ ਪਰ ਉਹ ਆਪਣੇ ਰੁੱਝੇ ਹੋਏ ਸਮੇਂ ਚੋਂ ਕੁਝ ਸਮਾਂ ਮਸਤੀ ਦੇ ਲਈ ਕੱਢ ਹੀ ਲੈਂਦੀ ਹੈ।
ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਸੋਨਮ ਬਾਜਵਾ ਆਪਣੀਆਂ ਖ਼ਾਸ ਦੋਸਤ ਜੈਕਲੀਨ ਫਰਨਾਡੀਜ਼ ‘ਤੇ ਇੱਕ ਹੋਰ ਦੋਸਤ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਅਦਾਕਾਰਾ ਪਹਾੜੀ ਵਾਦੀਆਂ ਦਾ ਲੁਤਫ ਉਠਾਉਂਦੀ ਦਿਖਾਈ ਦੇ ਰਹੀ ਹੈ। ਉਸ ਦੇ ਨਾਲ ਉਸ ਦਾ ਪਾਲਤੂ ਕੁੱਤਾ ਵੀ ਦਿਖਾਈ ਦੇ ਰਿਹਾ ਹੈ।
ਅਦਾਕਾਰਾ ਦੇ ਕੰਮ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹੈ।ਉਸ ਨੇ ਪਾਲੀਵੁੱਡ ਇੰਡਸਟਰੀ ਨੂੰ ਬਹੁਤ ਸਾਰੀਆਂ ਹਿੱਟ ਫ਼ਿਲਮਾਂ ਦਿੱਤੀਆਂ ਹਨ।