Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਸੋਨਮ ਰਘੂਵੰਸ਼ੀ ਨੂੰ ਮਿਲੀ ਜ਼ਮਾਨਤ ! ਰੱਦ ਕਰਵਾਉਣ ਸੁਪਰੀਮ ਕੋਰਟ ਜਾ ਪਹੁੰਚੀ ਮੇਘਾਲਿਆ ਸਰਕਾਰ

02 ਜੁਲਾਈ, 2026 07:19 PM

ਨਵੀਂ ਦਿੱਲੀ : ਮੇਘਾਲਿਆ 'ਚ ਹਨੀਮੂਨ ਦੌਰਾਨ ਆਪਣੇ ਪਤੀ ਦੇ ਕਤਲ ਦੀ ਮੁੱਖ ਮੁਲਜ਼ਮ ਸੋਨਮ ਰਘੂਵੰਸ਼ੀ ਨੂੰ ਜ਼ਮਾਨਤ ਮਿਲਣ ਦੇ ਖ਼ਿਲਾਫ਼ ਮੇਘਾਲਿਆ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਵੀਰਵਾਰ ਨੂੰ ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਸ਼ੀਲ ਨਾਗੂ ਦੀ ਬੈਂਚ ਦੇ ਸਾਹਮਣੇ ਪੇਸ਼ ਹੁੰਦਿਆਂ ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਹਾਈ ਕੋਰਟ ਦੇ ਇਸ ਫ਼ੈਸਲੇ ਨੂੰ ਗ਼ਲਤ ਦੱਸਿਆ ਅਤੇ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ। ਸੁਪਰੀਮ ਕੋਰਟ ਇਸ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਹੈ।

ਸਾਲੀਸਿਟਰ ਜਨਰਲ ਮਹਿਤਾ ਨੇ ਅਦਾਲਤ ਨੂੰ ਦੱਸਿਆ ਕਿ ਸੋਨਮ ਨੂੰ ਇਸ ਤਕਨੀਕੀ ਆਧਾਰ 'ਤੇ ਜ਼ਮਾਨਤ ਦਿੱਤੀ ਗਈ ਸੀ ਕਿ ਗ੍ਰਿਫ਼ਤਾਰੀ ਸਮੇਂ ਉਸ ਨੂੰ ਗ੍ਰਿਫ਼ਤਾਰੀ ਦੇ ਕਾਰਨਾਂ ਦੀ ਪੂਰੀ ਜਾਣਕਾਰੀ ਨਹੀਂ ਦਿੱਤੀ ਗਈ ਸੀ। ਮਹਿਤਾ ਨੇ ਦਲੀਲ ਦਿੱਤੀ ਕਿ ਡਾਕੂਮੈਂਟ ਉਪਲਬਧ ਨਾ ਕਰਵਾਉਣ ਦਾ ਮਾਮਲਾ ਟਾਈਪਿੰਗ ਦੀ ਗ਼ਲਤੀ ਕਾਰਨ ਹੋਇਆ ਸੀ, ਜਿਸ ਕਾਰਨ ਧਾਰਾ ਗ਼ਲਤ ਲਿਖੀ ਗਈ ਸੀ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਜ਼ਮਾਨਤ ਮਿਲਣ ਮਗਰੋਂ ਮੁਲਜ਼ਮ ਦੇ ਫ਼ਰਾਰ ਹੋਣ ਦੀ ਪੂਰੀ ਸੰਭਾਵਨਾ ਹੈ।

ਇਸ ਤੋਂ ਪਹਿਲਾਂ 29 ਜੂਨ ਨੂੰ ਮੇਘਾਲਿਆ ਹਾਈ ਕੋਰਟ ਨੇ ਹੇਠਲੀ ਅਦਾਲਤ ਵੱਲੋਂ 27 ਅਪ੍ਰੈਲ ਨੂੰ ਸੋਨਮ ਨੂੰ ਦਿੱਤੀ ਗਈ ਜ਼ਮਾਨਤ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਗ੍ਰਿਫ਼ਤਾਰੀ ਦੇ ਆਧਾਰ ਤਿਆਰ ਕਰਨ ਵੇਲੇ ਜਾਂਚ ਏਜੰਸੀ ਨੇ ਕਾਨੂੰਨੀ ਸੂਝ-ਬੂਝ ਤੋਂ ਕੰਮ ਨਹੀਂ ਲਿਆ ਅਤੇ ਦਸਤਾਵੇਜ਼ਾਂ ਵਿੱਚ ਕਿਤੇ ਵੀ ਸਪਸ਼ਟ ਇਲਜ਼ਾਮਾਂ ਦਾ ਜ਼ਿਕਰ ਨਹੀਂ ਸੀ।

ਜ਼ਿਕਰਯੋਗ ਹੈ ਕਿ ਮੱਧ ਪ੍ਰਦੇਸ਼ ਦੇ ਇੰਦੌਰ ਦੀ ਰਹਿਣ ਵਾਲੀ ਸੋਨਮ ਰਘੂਵੰਸ਼ੀ ਦਾ ਵਿਆਹ ਕਾਰੋਬਾਰੀ ਰਾਜਾ ਰਘੂਵੰਸ਼ੀ ਨਾਲ ਹੋਇਆ ਸੀ। ਇਹ ਨਵ-ਵਿਆਹਿਆ ਜੋੜਾ ਹਨੀਮੂਨ ਮਨਾਉਣ ਲਈ ਮੇਘਾਲਿਆ ਆਇਆ ਸੀ ਅਤੇ 23 ਮਈ 2025 ਨੂੰ ਸੋਹਰਾ (ਚੇਰਾਪੂੰਜੀ) ਇਲਾਕੇ ਵਿੱਚੋਂ ਰਹੱਸਮਈ ਹਾਲਾਤ ਵਿੱਚ ਲਾਪਤਾ ਹੋ ਗਿਆ ਸੀ। ਇਸ ਤੋਂ ਬਾਅਦ 2 ਜੂਨ 2025 ਨੂੰ ਇੱਕ ਡੂੰਘੀ ਖੱਡ 'ਚੋਂ ਰਾਜਾ ਰਘੂਵੰਸ਼ੀ ਦੀ ਲਾਸ਼ ਬਰਾਮਦ ਹੋਈ ਸੀ। ਪੁਲਸ ਜਾਂਚ ਮੁਤਾਬਕ, ਸੋਨਮ ਰਘੂਵੰਸ਼ੀ ਨੇ ਖ਼ੁਦ ਸੁਪਾਰੀ ਦੇ ਕੇ ਕਿਰਾਏ ਦੇ ਕਾਤਲਾਂ ਰਾਹੀਂ ਆਪਣੇ ਪਤੀ ਦੇ ਕਤਲ ਦੀ ਸਾਜ਼ਿਸ਼ ਰਚੀ ਸੀ, ਜਿਸ ਤੋਂ ਬਾਅਦ ਪਿਛਲੇ ਸਾਲ ਜੂਨ ਵਿੱਚ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ