Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰੀ ਸਿੰਘ ਨਲਵਾ ਉੱਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼ ਰੱਦ

02 ਮਈ, 2026 07:19 PM

ਅੰਮ੍ਰਿਤਸਰ : ਮਹਾਨ ਸਿੱਖ ਯੋਧੇ ਹਰੀ ਸਿੰਘ ਨਲਵਾ ਦੇ ਜੀਵਨ ਉੱਤੇ ਫ਼ਿਲਮ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰ ਕਰਨ ਸਬੰਧੀ ਪੁੱਜੀ ਮੰਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਪ੍ਰਵਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ 28 ਦਸੰਬਰ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਪੁਰਾਤਨ ਸਿੱਖ ਯੋਧਿਆਂ ਉੱਤੇ ਫ਼ਿਲਮਾਂ/ਐਨੀਮੇਸ਼ਨ ਫ਼ਿਲਮਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਵੀਡੀਓ ਨਹੀਂ ਬਣਾਈਆਂ ਜਾ ਸਕਦੀਆਂ। ਉਨ੍ਹਾਂ ਕਿਹਾ ਕਿ ਹਰੀ ਸਿੰਘ ਨਲਵਾ ਵੀ ਪੁਰਾਤਨ ਸਿੱਖ ਯੋਧਿਆਂ ਦੀ ਸ਼੍ਰੇਣੀ ਵਿਚ ਆਉਂਦੇ ਹਨ, ਇਸ ਲਈ ਉਨ੍ਹਾਂ ਦੇ ਜੀਵਨ ਉੱਤੇ ਫ਼ਿਲਮ ਨੂੰ ਪ੍ਰਵਾਨਗੀ ਨਹੀਂ ਦਿੱਤੀ ਜਾ ਸਕਦੀ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੁੰਬਈ ਅਧਾਰਤ ਭਾਨੂਸ਼ਲੀ ਸਟੂਡੀਓ ਲਿਮੀਟਡ ਦੇ ਕੋ-ਪ੍ਰੋਡਿਊਸਰ ਸ੍ਰੀ ਭਾਵੇਸ਼ ਭਾਨੂੰਸ਼ਲੀ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇਕ ਪੱਤਰ ਲਿਖ ਕੇ ਇਹ ਬੇਨਤੀ ਕੀਤੀ ਸੀ ਕਿ ਉਨ੍ਹਾਂ ਦਾ ਫ਼ਿਲਮ ਨਿਰਮਾਤਾ ਘਰ ਮਹਾਨ ਸਿੱਖ ਯੋਧੇ ਹਰੀ ਸਿੰਘ ਨਲਵਾ ਦੇ ਜੀਵਨ ਉੱਤੇ ਫ਼ਿਲਮ ਬਣਾਉਣਾ ਚਾਹੁੰਦਾ ਹੈ ਅਤੇ ਇਸ ਲਈ ਉਹ ਉਨ੍ਹਾਂ ਨਾਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕਰਕੇ ਵਿਚਾਰ ਕਰਨਾ ਚਾਹੁੰਦੇ ਹਨ।  ਇਸ ਮਾਮਲੇ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਸਤਿਕਾਰਯੋਗ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਭਾਨੂਸ਼ਲੀ ਸਟੂਡੀਓ ਲਿਮੀਟਡ ਦੇ ਕੋ-ਪ੍ਰੋਡਿਊਸਰ ਨੂੰ ਲਿਖਤੀ ਤੌਰ ਉੱਤੇ ਇਹ ਜਾਣਕਾਰੀ ਭੇਜ ਦਿੱਤੀ ਗਈ ਹੈ ਕਿ ਸਿੱਖ ਯੋਧੇ ਹਰੀ ਸਿੰਘ ਨਲਵਾ ਦੇ ਜੀਵਨ ਉੱਤੇ ਫ਼ਿਲਮ ਨਹੀਂ ਬਣਾਈ ਜਾ ਸਕਦੀ। ਉਨ੍ਹਾਂ ਕਿਹਾ ਕਿ ਸ੍ਰੀ ਭਾਨੂਸ਼ਲੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਫ਼ਿਲਮਾਂ ਸਬੰਧੀ ਕੀਤੇ ਗਏ ਹਾਲੀਆ ਆਦੇਸ਼ ਦੀ ਅਸਲ ਅਤੇ ਅੰਗਰੇਜ਼ੀ ਵਿਚ ਤਰਜਮਾ ਕਰਕੇ ਕਾਪੀਆਂ ਵੀ ਭੇਜ ਦਿੱਤੀਆਂ ਗਈਆਂ ਹਨ ਤਾਂ ਜੋ ਉਹ ਭਵਿੱਖ ਵਿਚ ਸਿੱਖ ਵਿਸ਼ਿਆਂ ਸਬੰਧੀ ਫ਼ਿਲਮਾਂ ਬਣਾਉਣ ਤੋਂ ਪਹਿਲਾਂ ਸਾਵਧਾਨੀ ਵਰਤਣ ਅਤੇ ਪਾਬੰਦੀਆਂ ਨੂੰ ਧਿਆਨ ਵਿਚ ਰੱਖਦਿਆਂ ਕੰਮ ਕਰਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ