Wednesday, November 11, 2026
BREAKING
• ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ • ਚੰਡੀਗੜ੍ਹ ’ਚ ਭਲਕੇ ਸ਼ਾਮ ਤੋਂ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ • PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ • ਢਾਕਾ ਦੇ ਇਲਾਕਿਆਂ ਨੂੰ ਦਿੱਲੀ ਦਾ ਦੱਸ ਕੇ ਭਾਰਤ ਨੂੰ ਬਦਨਾਮ ਕਰ ਰਿਹਾ ਚੀਨੀ ਬਲੌਗਰ ਸਮੂਹ

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

11 ਨਵੰਬਰ, 2026 06:17 PM

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਦੇ ਕੀਰਤਨੀ ਜਥਿਆਂ 'ਤੇ ਸੰਗਤ ਵਿਚ ਕੀਰਤਨ ਕਰਨ ਤੋਂ ਮਿਤੀ 13 ਨਵੰਬਰ 2026 ਤੋਂ ਲੈ ਕੇ 12 ਦਸੰਬਰ 2026 ਤੱਕ ਇਕ ਮਹੀਨੇ ਲਈ ਰੋਕ ਲਗਾਈ ਗਈ ਹੈ। ਇਹ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਬੀਤੇ ਦਿਨਾਂ ਤੋਂ ਦੋਵਾਂ ਜਥਿਆਂ ਵਿਚਕਾਰ ਚੱਲ ਰਹੇ ਆਪਸੀ ਵਿਵਾਦ ਅਤੇ ਸੰਗਤ ਵੱਲੋਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਗਾਤਾਰ ਪੁੱਜ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੋਏ ਆਦੇਸ਼ ਵਿਚ ਕਿਹਾ ਗਿਆ ਹੈ ਕਿ ਸਿੱਖ ਰਹਿਤ ਮਰਯਾਦਾ, ਸੰਗਤ ਵਿਚ ਵਿਚਰਨ ਅਤੇ ਗੁਰਮਤਿ ਸੰਗੀਤ ਦੀ ਸੋਝੀ ਪ੍ਰਾਪਤ ਕਰਨ ਲਈ ਭਾਈ ਜਗਜੀਤ ਸਿੰਘ ਬਬੀਹਾ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕ ਮਹੀਨੇ ਲਈ ਗੁਰਮਤਿ ਦੀ ਜਾਣਕਾਰੀ ਪ੍ਰਾਪਤ ਕਰਨਗੇ ਅਤੇ ਮਨ ਵਿਚ ਨਿਮਰਤਾ ਲਿਆਉਣ ਲਈ ਲੰਗਰ ਹਾਲ ਵਿਚ ਸਵੇਰੇ-ਸ਼ਾਮ ਸੇਵਾ ਕਰਨ ਉਪਰੰਤ ਇਕ ਮਹੀਨੇ ਬਾਅਦ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਬੰਧਤ ਸੰਸਥਾਵਾਂ ਤੋਂ ਪ੍ਰਮਾਣ ਪੱਤਰ ਲੈ ਕੇ ਨਿਜੀ ਰੂਪ ਵਿਚ ਪੇਸ਼ ਹੋਣਗੇ।


ਸਕੱਤਰੇਤ ਵੱਲੋਂ ਆਦੇਸ਼ ਵਿਚ ਕਿਹਾ ਗਿਆ ਹੈ ਕਿ ਗੁਰਬਾਣੀ ਕੀਰਤਨ ਗੁਰ ਪਾਤਸ਼ਾਹ ਵੱਲੋਂ ਬਖਸ਼ੀ ਦਾਤ ਅਤੇ ਰੂਹ ਦੀ ਖੁਰਾਕ ਹੈ। ਗੁਰਬਾਣੀ ਕੀਰਤਨ ਕਰਨ ਵਾਲੇ ਇਨਸਾਨ ਵਿਚ ਗੁਰੂ ਦੀ ਭੈਅ ਭਾਵਨੀ, ਨਿਮਰਤਾ, ਸਿੱਖ ਰਹਿਤ ਮਰਯਾਦਾ ਦੀ ਜਾਣਕਾਰੀ ਅਤੇ ਗੁਰਬਾਣੀ ਸੰਗੀਤ ਪ੍ਰਣਾਲੀ ਦਾ ਗਿਆਨ ਹੋਣਾ ਜ਼ਰੂਰੀ ਹੈ। ਪਿਛਲੇ ਕੁਝ ਸਮੇਂ ਤੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਵੱਲੋਂ ਜਿਥੇ ਗੁਰਬਾਣੀ ਕੀਰਤਨ ਦੀ ਮਰਯਾਦਾ ਦੀ ਉਲੰਘਣਾ ਕੀਤੀ ਗਈ ਹੈ, ਉੱਥੇ ਹੀ ਇਕ ਦੂਜੇ ਵਿਰੁੱਧ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸੋਸ਼ਲ ਮੀਡੀਆ ਰਾਹੀਂ ਹਲਕੇ ਪੱਧਰ ਦੀ ਦੂਸ਼ਣਬਾਜੀ ਵੀ ਕੀਤੀ ਜਾ ਰਹੀ ਹੈ। ਕਿਹਾ ਗਿਆ ਕਿ ਇਸ ਨਾਲ ਪੁਰਾਤਨ ਕੀਰਤਨੀਏ ਅਤੇ ਸੰਗਤ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ