Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸੁਭ-ਅਰੰਭ

31 ਅਕਤੂਬਰ, 2025 07:23 AM

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ‘ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸੁਰੂਆਤ ਕੀਤੀ ਗਈ।

ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ‘ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਵਿਸ਼ੇਸ਼ ਫ਼ਰਜ਼ ਬਣਦਾ ਹੈ ਕਿ ਉਹ ਵਧੇਰੇ ਜਨਤਕ ਮਹੱਤਤਾ ਵਾਲੇ ਅਜਿਹੇ ਪ੍ਰੋਜੈਕਟਾਂ ਨੂੰ ਤਰਜੀਹ ਦੇਵੇ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਕਦੇ ਵੀ ਜਨਤਕ ਮਹੱਤਤਾ ਵਾਲੇ ਇਨ੍ਹਾਂ ਕੰਮਾਂ ਨੂੰ ਕਰਨ ਦੀ ਖੇਚਲ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਮਾਤਾ ਰਾਣੀ ਨੇ ਆਪ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਇੱਕ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ।
‘ਆਪ‘ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਰ ਉੱਤਰੀ ਭਾਰਤ ਦੇ ਸਭ ਤੋਂ ਸਤਿਕਾਰਤ ਅਤੇ ਇਤਿਹਾਸਕ ਮੰਦਰਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇਹ ਮੰਦਰ ਪੰਜਾਬ ਦੀ ਅਮੀਰ ਅਧਿਆਤਮਕ ਵਿਰਾਸਤ ਅਤੇ ਸਾਹੀ ਸਰਪ੍ਰਸਤੀ ਦਾ ਪ੍ਰਮਾਣ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਦੇ ਕੰਪਲੈਕਸ ਵਿੱਚ ਕਾਲੀ ਮਾਤਾ ਨੂੰ ਸਮਰਪਿਤ ਮੁੱਖ ਮੰਦਰ ਦੇ ਨਾਲ ਸਕਤੀ ਦੇ ਬ੍ਰਹਮ ਸਵਰੂਪ ਸ੍ਰੀ ਰਾਜ ਰਾਜੇਸਵਰੀ ਜੀ ਦਾ ਪ੍ਰਾਚੀਨ ਮੰਦਰ ਵੀ ਹੈ।

‘ਆਪ‘ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਰਧਾ ਦੇ ਇਹ ਦੋਵੇਂ ਅਸਥਾਨ ਮੰਦਰ ਦੇ ਕੰਪਲੈਕਸ ਨੂੰ ਅਧਿਆਤਮਿਕ ਤੌਰ ‘ਤੇ ਵਧੇਰੇ ਮਹੱਤਵਪੂਰਨ ਅਤੇ ਵਾਸਤੂ-ਕਲਾ ਦੇ ਪੱਖ ਤੋਂ ਵਧੇਰੇ ਵਿਲੱਖਣ ਬਣਾਉਂਦੇ ਹਨ, ਜਿੱਥੇ ਸਦੀਆਂ ਪੁਰਾਣੀਆਂ ਪਰੰਪਰਾਵਾਂ ਦਾ ਆਧੁਨਿਕ ਬੁਨਿਆਦੀ ਢਾਂਚੇ ਨਾਲ ਬੇਹੱਦ ਸੁੰਦਰ ਸੁਮੇਲ ਵੇਖਣ ਨੂੰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਮੰਦਰ ਦੀ ਮਹੱਤਤਾ ਇਸ ਤੱਥ ਤੋਂ ਸਪੱਸਟ ਹੁੰਦੀ ਹੈ ਕਿ ਇਥੇ ਲਗਪਗ 10,000 ਸਰਧਾਲੂ ਰੋਜਾਨਾ, ਲਗਭਗ 40,000 ਹਰ ਸਨੀਵਾਰ ਨੂੰ ਆਉਂਦੇ ਹਨ ਅਤੇ ਨਵਰਾਤਰੀ ਦੇ ਤਿਉਹਾਰ ਦੌਰਾਨ ਇਹ ਗਿਣਤੀ ਲਗਪਗ ਇੱਕ ਲੱਖ ਹੋ ਜਾਂਦੀ ਹੈ। ਸ੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜ ਸਰਕਾਰ ਨੇ ਸ੍ਰੀ ਕਾਲੀ ਮਾਤਾ ਮੰਦਰ ਨੂੰ ਨਵਾਂ ਰੂਪ ਦੇਣ ਲਈ 73.52 ਕਰੋੜ ਰੁਪਏ ਦੇ ਕਈ ਪ੍ਰੋਜੈਕਟ ਸੁਰੂ ਕੀਤੇ ਹਨ।

‘ਆਪ‘ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਮੰਦਰ ਦੇ ਸਰੋਵਰ ਨੂੰ ਭਾਖੜਾ ਨਹਿਰ ਤੋਂ ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੰਮ ਚੱਲ ਰਿਹਾ ਹੈ ਅਤੇ ਇਸ ਪ੍ਰੋਜੈਕਟ ਲਈ 1.15 ਕਰੋੜ ਰੁਪਏ ਦੀ ਰਾਸ਼ੀ ਮਨਜੂਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮੰਦਰ ਦੇ ਮੌਜੂਦਾ ਸੀਵਰੇਜ ਸਿਸਟਮ ਅਤੇ ਮੀਂਹ ਦੇ ਪਾਣੀ ਦੇ ਨਿਕਾਸ ਢਾਂਚੇ ਨੂੰ 49.06 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਸ੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਕੰਪਲੈਕਸ ਦੇ ਅੰਦਰ 25 ਲੱਖ ਰੁਪਏ ਦੀ ਲਾਗਤ ਨਾਲ ਆਮ ਆਦਮੀ ਕਲੀਨਿਕ ਸਥਾਪਤ ਕੀਤਾ ਜਾ ਰਿਹਾ ਹੈ, ਜੋ ਨਾ ਸਿਰਫ ਸਥਾਨਕ ਨਿਵਾਸੀਆਂ ਸਗੋਂ ਇਥੇ ਆਉਣ ਵਾਲੇ ਸਰਧਾਲੂਆਂ ਨੂੰ ਵੀ ਡਾਕਟਰੀ ਸਹਾਇਤਾ ਪ੍ਰਦਾਨ ਕਰੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੰਦਰ ਦੀ ਅਧਿਆਤਮਿਕਤਾ ਅਤੇ ਸੁੰਦਰਤਾ ਵਿੱਚ ਵਾਧਾ ਕਰਨ ਲਈ ਪ੍ਰਮੁੱਖ ਤੀਰਥ ਅਸਥਾਨਾਂ ਦੀ ਤਰ੍ਹਾਂ ਸਰੋਵਰ ਨਜਦੀਕ ਇੱਕ ਲਾਈਟ ਐਂਡ ਸਾਊਂਡ ਸੋਅ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ‘ਤੇ 6.78 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਸਬੰਧੀ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਨਵੀਂ ਬਣੀ ਇਮਾਰਤ ਵਿੱਚ 15.11 ਲੱਖ ਰੁਪਏ ਦੀ ਲਾਗਤ ਨਾਲ ਇੱਕ ਲਿਫਟ ਲਗਾਈ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਧਾਲੂਆਂ ਦੀ ਸਹੂਲਤ ਲਈ ਸਰੋਵਰ ਦੇ ਨੇੜੇ ਨਵਾਂ ਰਸਤਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਦਰ ਦੀ ਨਵੀਂ ਇਮਾਰਤ, ਗਲਿਆਰਾ, ਚਾਰਦੀਵਾਰੀ, ਪ੍ਰਵੇਸ ਦੁਆਰ ਅਤੇ ਸਰੋਵਰ ਸਬੰਧੀ ਪ੍ਰੋਜੈਕਟ ਸਮੂਹਿਕ ਤੌਰ ‘ਤੇ ਸੁਰੂ ਕੀਤੇ ਗਏ ਹਨ। ਸਿੱਖ ਅਤੇ ਹਿੰਦੂ ਪਰੰਪਰਾਵਾਂ ਮੁਤਾਬਕ ਆਉਣ ਵਾਲੇ ਸ਼ਰਧਾਲੂਆਂ ਖਾਸ ਕਰਕੇ ਦੂਰ-ਦੁਰਾਡੇ ਜਾਂ ਆਰਥਿਕ ਤੌਰ ‘ਤੇ ਕਮਜੋਰ ਸਰਧਾਲੂਆਂ ਲਈ ਭਗਵੰਤ ਸਿੰਘ ਮਾਨ ਰੋਜਾਨਾ ਲੰਗਰ ਸੇਵਾ ਸੁਰੂ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਮੰਦਰ ਦੇ ਸਰੋਵਰ ਦਾ ਮੁਕੰਮਲ ਤੌਰ ‘ਤੇ ਨਵੀਨੀਕਰਨ ਕੀਤਾ ਜਾਵੇਗਾ, ਜਿਸ ਵਿੱਚ ਗਾਰ ਕੱਢਣਾ, ਵਾਟਰਪ੍ਰੂਫਿੰਗ, ਕਿਨਾਰਿਆਂ ਦੇ ਨਾਲ ਪੱਥਰ ਦਾ ਕੰਮ ਅਤੇ ਰਸਤੇ ਦੀ ਤਿਆਰੀ ਸਾਮਲ ਹੈ।

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੰਦਰ ਦੀ ਪਵਿੱਤਰਤਾ ਅਤੇ ਇਸਦੀ ਵਿਰਾਸਤੀ ਆਰਕੀਟੈਕਚਰ ਨੂੰ ਬਰਕਰਾਰ ਰੱਖਦਿਆਂ ਇਸਦੀ ਸਾਨ ਵਿੱਚ ਵਾਧਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਸਰ ਜ਼ਿਆਦਾ ਟ੍ਰੈਫਿਕ ਦੌਰਾਨ ਵਰਤੇ ਜਾਂਦੇ ਪਿਛਲੇ ਗੇਟ ਨੂੰ ਦੁਬਾਰਾ ਖੋਲ੍ਹਣ ਅਤੇ ਇਸ ਦੇ ਨਵੀਨੀਕਰਨ ਦਾ ਪ੍ਰਸਤਾਵ ਰੱਖਿਆ ਗਿਆ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੰਦਰ ਦੇ ਸਾਰੇ ਪ੍ਰਵੇਸ ਦੁਆਰਾਂ ਨੂੰ ਰਵਾਇਤੀ ਵਾਸਤੂ ਕਲਾ ਮੁਤਾਬਕ ਮੁੜ ਡਿਜਾਈਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਫ਼ਤੇ ਦੇ ਆਖਰੀ ਦਿਨਾਂ ਅਤੇ ਨਵਰਾਤਰੀ ਦੌਰਾਨ, ਜਦੋਂ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਹੁੰਦੀ ਹੈ ਤਾਂ ਉਨ੍ਹਾਂ ਦੀ ਸੁਚੱਜੀ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਬੈਰੀਕੇਡ ਵਾਲੀਆਂ ਲੇਨਾਂ ਅਤੇ ਸਾਈਨ ਬੋਰਡਾਂ ਦੇ ਨਾਲ ਇੱਕ ਯੋਜਨਾਬੱਧ ਕਤਾਰ ਪ੍ਰਬੰਧਨ ਪ੍ਰਣਾਲੀ ਸੁਰੂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਹਿਰੀ ਯੋਜਨਾਬੰਦੀ ਅਤੇ ਵਿਰਾਸਤ ਦੇ ਮਾਹਰਾਂ ਨਾਲ ਸਲਾਹ-ਮਸਵਰਾ ਕਰਕੇ ਭਵਿੱਖੀ ਉਸਾਰੀ, ਵਿਰਾਸਤੀ ਸਾਂਭ-ਸੰਭਾਲ, ਤੀਰਥ ਯਾਤਰਾ ਸਬੰਧੀ ਸਹੂਲਤਾਂ, ਸੈਨੀਟੇਸਨ, ਪਾਰਕਿੰਗ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਕਵਰ ਕਰਦਿਆਂ ਵਿਆਪਕ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭੀੜ-ਭੜੱਕੇ ਨੂੰ ਰੋਕਣ ਅਤੇ ਪ੍ਰਸਾਦ ਦੀ ਸੁਚਾਰੂ ਵੰਡ ਨੂੰ ਯਕੀਨੀ ਬਣਾਉਣ ਲਈ, ਮਾਤਾ ਵੈਸਨੋ ਦੇਵੀ ਮੰਦਰ ਦੀ ਤਰ੍ਹਾਂ ਇੱਕ ਟੋਕਨ ਪ੍ਰਣਾਲੀ ਸੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਮੌਸਮਾਂ ਦੌਰਾਨ ਬਜੁਰਗ ਸਰਧਾਲੂਆਂ, ਮਾਵਾਂ ਅਤੇ ਅਪਾਹਜ ਵਿਅਕਤੀਆਂ ਦੀ ਸਹੂਲਤ ਲਈ ਸੰਗਤ ਹਾਲ ਨੂੰ ਪੂਰੀ ਤਰ੍ਹਾਂ ਏਅਰ-ਕੰਡੀਸਨਡ ਹਾਲ ਵਿੱਚ ਅਪਗ੍ਰੇਡ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਾਰ ਦਾ ਫਰਜ ਹੈ ਕਿ ਉਹ ਸੂਬੇ ਦੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲੇ ਤਾਂ ਜੋ ਨੌਜਵਾਨ ਪੀੜ੍ਹੀ ਆਪਣੇ ਸਾਨਦਾਰ ਅਤੀਤ ਨਾਲ ਜੁੜੀ ਰਹੇ।

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਰਧਾਲੂਆਂ ਦੇ ਠਹਿਰਨ ਲਈ ਮੰਦਰ ਅੰਦਰ ਇੱਕ ਹਾਲ ਬਣਾਇਆ ਗਿਆ ਹੈ ਅਤੇ 300 ਵਾਹਨਾਂ ਲਈ ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਰੂਹਾਨੀ ਕੇਂਦਰ ਨੂੰ ਪੰਜਾਬ ਦੇ ਇੱਕ ਵਾਸਤੂ ਕਲਾ ਦੇ ਨਮੂਨੇ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.