Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

26 ਦਸੰਬਰ, 2025 04:41 PM

ਅੰਮ੍ਰਿਤਸਰ: ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨ ਪਰਵਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਗੱਤਕਾ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਗੁਰੂ ਜਸ ਗਾਇਨ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੀਵਨ ਲਾਸਾਨੀ ਅਤੇ ਪ੍ਰੇਰਣਾਦਾਇਕ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੀ ਖੰਡੇ ਬਾਟੇ ਦੀ ਦਾਤ ਪ੍ਰਾਪਤ ਕਰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਨਗਰ ਕੀਰਤਨ ਦਾ ਪਲਾਜ਼ਾ ਘੰਟਾ ਘਰ, ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਜੌੜਾ ਪਿੱਪਲ, ਬਜ਼ਾਰ ਲੁਹਾਰਾ, ਚੌਂਕ ਲਛਮਣਸਰ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ ਆਦਿ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਜਸਵਿੰਦਰ ਸਿੰਘ ਜੱਸੀ, ਸ. ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਨਰਿੰਦਰ ਸਿੰਘ, ਸੁਪ੍ਰਿੰਟੈਂਡੈਂਟ ਪ੍ਰਚਾਰ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਬਲਵਿੰਦਰ ਸਿੰਘ, ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ, ਸ. ਅੰਮ੍ਰਿਤਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼