Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵੀ ਤੇ ਕੀਰਤਨ ਦਰਬਾਰ ਸ਼ਨੀਵਾਰ ਅਤੇ ਐਤਵਾਰ ਨੂੰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵੀ ਤੇ ਕੀਰਤਨ ਦਰਬਾਰ ਸ਼ਨੀਵਾਰ ਅਤੇ ਐਤਵਾਰ ਨੂੰ

31 ਅਕਤੂਬਰ, 2025 05:53 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਪੁਰਬ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ 1 ਨਵੰਬਰ ਨੂੰ ਪਿੰਡ ਸਰਹਾਲ ਕਾਜੀਆਂ ਵਿਖੇ ਬਾਬਾ ਜਵਾਹਰ ਸਿੰਘ ਝੰਡਾ ਜੀ ਵਿਖੇ ਕਵੀ ਦਰਬਾਰ ਅਤੇ ਕੀਰਤਨ ਦਰਬਾਰ ਹੋਵੇਗਾ।
  ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦੀ ਪੁਰਬ ਨੂੰ ਸਮਰਪਿਤ ਕਵੀ ਅਤੇ ਕੀਰਤਨ ਦਰਬਾਰ ਕਰਵਾਏ ਜਾ ਰਹੇ ਹਨ ਜਿੱਥੇ ਗੁਰੂ ਜੀ ਦੇ ਜੀਵਨ ਬਾਰੇ ਅਤੇ ਸਿਖਿਆਵਾਂ ਦਾ ਪ੍ਰਚਾਰ ਪ੍ਰਸਾਰ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ 2 ਨਵੰਬਰ ਨੂੰ ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ, ਚੱਕ ਗੁਰੂ ਵਿਖੇ ਸਮਾਗਮ ਕਰਵਾਇਆ ਜਾਵੇਗਾ ਅਤੇ 15 ਨਵੰਬਰ ਨੂੰ ਇਹ ਸਮਾਗਮ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਵੇਗਾ।
  ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 25 ਅਕਤੂਬਰ ਨੂੰ ਦੇਸ਼ ਦੀ ਰਾਜਧਾਨੀ ਵਿਖੇ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਅਰਦਾਸ ਕਰਕੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ ਜਿਸ ਉਪਰੰਤ ਮਹੀਨਾਭਰ ਵੱਖ-ਵੱਖ ਥਾਂਵਾਂ ‘ਤੇ ਹੋਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਵੀ ਉਲੀਕੀ ਗਈ ਹੈ। ਪੰਜਾਬ ਸਰਕਾਰ ਵੱਲੋਂ 1 ਤੋਂ 18 ਨਵੰਬਰ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ ਜਿਸ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਫਲਸਫ਼ੇ ਨੂੰ ਦਰਸਾਇਆ ਜਾਵੇਗਾ। ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਹਾਨ ਬਲੀਦਾਨ, ਜਿਸ ਤੋਂ ਦੁਨੀਆ ਭਰ ਦੇ ਲੱਖਾਂ ਲੋਕ ਪ੍ਰੇਰਨਾ ਲੈਂਦੇ ਹਨ, ਬਾਰੇ ਲੋਕਾਈ ਨੂੰ ਜਾਣੂ ਕਰਵਾਉਣ ’ਤੇ ਕੇਂਦਰਿਤ ਹੋਵੇਗਾ। ਇਸੇ ਤਰ੍ਹਾਂ 18 ਨਵੰਬਰ ਨੂੰ ਸ਼੍ਰੀਨਗਰ ਵਿੱਚ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਅਤੇ 19 ਨਵੰਬਰ ਨੁੰ ਸ਼੍ਰੀਨਗਰ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ। ਇਸੇ ਤਰ੍ਹਾਂ ਇਹ ਨਗਰ ਕੀਰਤਨ 19 ਨਵੰਬਰ ਨੂੰ ਜੰਮੂ ਵਿਖੇ, 20 ਨਵੰਬਰ ਨੂੰ ਪਠਾਨਕੋਟ ਵਿੱਚ ਅਤੇ 21 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਠਹਿਰਾਅ ਕਰੇਗਾ ਅਤੇ 22 ਨਵੰਬਰ ਨੂੰ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਸੰਪੂਰਨ ਹੋਵੇਗਾ। ਇਸੇ ਦੌਰਾਨ 20 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫ਼ਰੀਦਕੋਟ ਅਤੇ ਗੁਰਦਾਸਪੁਰ ਤੋਂ ਤਿੰਨ ਨਗਰ ਕੀਰਤਨ ਸਜਾਏ ਜਾਣਗੇ ਅਤੇ ਇਹ ਸਾਰੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿੱਚ ਸੰਪੂਰਨ ਹੋਣਗੇ। ਇਸ ਇਤਿਹਾਸਕ ਯਾਦਗਾਰੀ ਮੌਕੇ ਸੂਬਾ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ 23 ਨਵੰਬਰ ਤੋਂ 25 ਨਵੰਬਰ ਤੱਕ ਵਿਆਪਕ ਪੱਧਰ ’ਤੇ ਸਮਾਗਮ ਕਰਵਾਏ ਜਾਣਗੇ ਜਿੱਥੇ ਵੱਡੀ ਗਿਣਤੀ ਵਿਚ ਪਹੁੰਚਣ ਵਾਲੇ ਸ਼ਰਧਾਲੂਆਂ ਦੇ ਠਹਿਰਾਅ ਲਈ ਟੈਂਟ ਸਿਟੀ ਬਣਾਈ ਜਾਵੇਗੀ, ਜਿਸ ਦਾ ਨਾਮ ‘ਚੱਕ ਨਾਨਕੀ’ ਹੋਵੇਗਾ। ਇਸ ਟੈਂਟ ਸਿਟੀ ਵਿੱਚ ਰੋਜ਼ਾਨਾ 15 ਹਜ਼ਾਰ ਸੰਗਤ ਦੇ ਠਹਿਰਨ ਦੀ ਸਮਰੱਥਾ ਹੋਵੇਗੀ। ਇਸ ਇਤਿਹਾਸਕ ਨਗਰੀ ਵਿੱਚ ਗੁਰੂ ਸਾਹਿਬ ਦੇ ਜੀਵਨ ਤੇ ਫਲਸਫ਼ੇ ਨੂੰ ਦਰਸਾਉਂਦੀ ਪ੍ਰਦਰਸ਼ਨੀ ਤੇ ਡਰੋਨ ਸ਼ੋਅ ਵੀ ਕਰਵਾਇਆ ਜਾਵੇਗਾ। 24 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾਵੇਗਾ ਜਿੱਥੇ ਗੁਰੂ ਸਾਹਿਬ ਜੀ ਦੇ ਮਹਾਨ ਜੀਵਨ, ਫਲਸਫੇ ਅਤੇ ਮਨੁੱਖੀ ਹੱਕਾਂ ਤੇ ਧਾਰਮਿਕ ਆਜ਼ਾਦੀ ਲਈ ਦਿੱਤੇ ਬਲੀਦਾਨ ਬਾਰੇ ਉੱਘੀਆਂ ਸ਼ਖਸੀਅਤਾਂ ਆਪਣੇ ਵਿਚਾਰ ਸਾਂਝੇ ਕਰਨਗੀਆਂ।
  ਕਾਬਿਲੇਗੌਰ ਹੈ ਕਿ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸ਼ੁਰੂ ਹੋਏ ਲੜੀਵਾਰ ਸਮਾਗਮਾਂ ਦੀ ਸੰਪੂਰਨਤਾ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ 25 ਨਵੰਬਰ ਨੂੰ ਸੂਬਾ ਪੱਧਰ ’ਤੇ ਖ਼ੂਨਦਾਨ ਕੈਂਪ ਲਾਇਆ ਜਾਵੇਗਾ ਅਤੇ ਜੰਗਲਾਤ ਵਿਭਾਗ ਵੱਲੋਂ ਵੱਡੇ ਪੱਧਰ ਉੱਤੇ ਪੌਦੇ ਲਾਉਣ ਦੀ ਮੁਹਿੰਮ ਸਣੇ ‘ਸਰਬੱਤ ਦਾ ਭਲਾ ਇਕੱਤਰਤਾ’ ਵੀ ਕਰਵਾਈ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.