Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ

13 ਸਤੰਬਰ, 2025 09:02 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਸ਼ੋਕ ਨਗਰ ਤੋਂ ਅਗਲੇ ਪੜਾਅ ਸਾਗਰ (ਭਗਵਾਨ ਗੰਜ) ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨੌਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸੇ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਮੱਧ ਪ੍ਰਦੇਸ਼ ਦੇ ਵਿਧਾਇਕ ਹਰੀ ਸਿੰਘ ਨੇ ਆਪਣੇ ਸਾਥੀਆਂ ਸਮੇਤ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸੇ ਤਹਿਤ ਗੁਰਦੁਆਰਾ ਇਸਰਪ੍ਰਕਾਸ਼ ਵਰਿਆਮਸਰ ਪੁਆਰਗੜ੍ਹ, ਸੰਸਕ੍ਰਿਤੀ ਸਕੂਲ ਅਕੈਡਮੀ, ਦਸਮੇਸ਼ ਇੰਜੀਨੀਅਰਿੰਗ ਵਰਕਸ ਵਿਖੇ ਵੀ ਸੰਗਤਾਂ ਨੇ ਸਵਾਗਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਇੰਚਾਰਜ ਸ. ਪਲਵਿੰਦਰ ਸਿੰਘ, ਵਧੀਕ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਅਮਰਜੀਤ ਸਿੰਘ ਜਿੰਦਵੜੀ, ਸਿੱਖ ਮਿਸ਼ਨ ਉਜੈਨ ਦੇ ਇੰਚਾਰਜ ਭਾਈ ਬਲਦੇਵ ਸਿੰਘ ਓਗਰਾ, ਸ. ਹਰਭਜਨ ਸਿੰਘ ਸੁਪਰਵਾਈਜ਼ਰ, ਮੀਤ ਮੈਨੇਜਰ ਭਾਈ ਗੁਰਪ੍ਰੀਤ ਸਿੰਘ, ਸ. ਸੁਰਜੀਤ ਸਿੰਘ, ਪ੍ਰਚਾਰਕ ਭਾਈ ਗਗਨਦੀਪ ਸਿੰਘ, ਭਾਈ ਗੁਰਪਿੰਦਰ ਸਿੰਘ, ਭਾਈ ਸੰਤੋਖ ਸਿੰਘ, ਭਾਈ ਵੀਰ ਸਿੰਘ, ਸ. ਗੁਰਸਾਹਿਬ ਸਿੰਘ, ਬਾਬਾ ਸਤਨਾਮ ਸਿੰਘ ਖੂਬੀਆਂ ਨੰਗਲ ਵਾਲੇ, ਸ. ਮਲਕੀਤ ਸਿੰਘ, ਸ. ਦਯਾ ਸਿੰਘ, ਸ. ਅੰਤਰ ਸਿੰਘ, ਸ. ਦਿਲਬਾਗ ਸਿੰਘ, ਸ. ਦਵਿੰਦਰ ਸਿੰਘ, ਸ. ਬੇਅੰਤ ਸਿੰਘ, ਸ. ਰਣਜੀਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.