Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350ਵਾਂ ਸ਼ਹੀਦੀ ਦਿਵਸ ਸਮਾਗਮ ਨਾਂਦੇੜ ਵਿਖੇ ਹੋਇਆ ਸੰਪੂਰਨ

25 ਜਨਵਰੀ, 2026 07:46 PM

ਨੰਦੇੜ ਸਾਹਿਬ : 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350ਵਾਂ ਸ਼ਹੀਦੀ ਦਿਵਸ ਸਮਾਗਮ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਗੁਰਤਾ ਗੱਦੀ ਸਮਾਗਮ ਗੁਰੂ ਸਾਹਿਬਾਨ ਦੀ ਪਵਿੱਤਰ ਧਰਤੀ ਨਾਂਦੇੜ ਵਿਖੇ ਸੰਪੂਰਨ ਹੋ ਨਿੱਬੜਿਆ। ਇਸ ਮੌਕੇ 5 ਲੱਖ ਤੋਂ ਵੀ ਵਧੇਰੇ ਸੰਗਤ ਨੇ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੇ ਦੂਜੇ ਅਤੇ ਅੰਤਿਮ ਦਿਨ ਜਿੱਥੇ ਪੰਥ ਦੇ ਹੁਜ਼ੂਰੀ ਰਾਗੀ ਅਤੇ ਕੀਰਤਨੀ ਜਥਿਆਂ ਨੇ ਗੁਰਬਾਣੀ ਦੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਉੱਥੇ ਹੀ ਸਨਾਤਨ ਮਤ ਨਾਲ ਜੁੜੇ ਅਤੇ ਸੰਤ ਸਮਾਜ ਦੇ ਵੱਡੇ ਆਗੂਆਂ ਨੇ ਵੀ ਇਸ ਮੌਕੇ ਗੁਰੂ ਸਾਹਿਬਾਨ ਦਾ ਗੁਣਗਾਨ ਕੀਤਾ। ਸਮਾਗਮ ਦੇ ਆਖ਼ਿਰ ਵਿੱਚ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਉੱਪ ਮੁੱਖ ਮੰਤਰੀ ਅਜੀਤ ਪਵਾਰ, ਆਂਧਰਾ ਪ੍ਰਦੇਸ਼ ਦੇ ਡਿਪਟੀ CM ਪਵਨ ਕਲਿਆਣ ਸਣੇ ਸਿਆਸੀ ਅਤੇ ਧਾਰਮਿਕ ਸਖ਼ਸ਼ੀਅਤਾਂ ਨੇ ਗੁਰੂ ਸਾਹਿਬਾਨ ਦੇ ਜੀਵਨ ਅਤੇ ਇਤਿਹਾਸ 'ਤੇ ਚਾਨਣਾ ਪਾਇਆ ਨਾਲ ਹੀ ਗੁਰੂ ਸਾਹਿਬਾਨ ਨੂੰ ਕੋਟੀ ਕੋਟਿ ਨਮਨ ਕੀਤਾ। ਇਸ ਮੌਕੇ ਇਸ ਮਹਾਂਰਾਸ਼ਟਰ ਸ਼ਤਾਬਦੀ ਸਮਾਗਮਾਂ ਦੇ ਚੇਅਰਮੈਨ ਅਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੇ ਜੀਵਨ ਅਤੇ ਸਿਖਿਆਨਾਵਾਂ 'ਤੇ ਪ੍ਰਕਾਸ਼ ਪਾਇਆ ਤੇ ਨਾਲ ਹੀ ਕਿਹਾ ਕਿ ਗੁਰੂ ਤੇਗ ਬਹਾਦੁਰ ਸਾਹਿਬ ਸ਼ਹਾਦਤ ਨਾ ਦਿੰਦੇ ਤਾਂ ਭਾਰਤ ਵਿੱਚ ਇਸਲਾਮ ਤੋਂ ਇਲਾਵਾ ਕੋਈ ਦੂਜਾ ਧਰਮ ਨਹੀਂ ਬਚਣਾ ਸੀ, ਉਨ੍ਹਾਂ ਕਿਹਾ ਕਿ ਜ਼ਾਲਮ ਮੁਗ਼ਲੀਆ ਹੁਕੁਮਤ ਸਾਹਮਣੇ ਸਿਰਫ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਹੀ ਆਵਾਜ਼ ਬੁਲੰਦ ਕੀਤੀ ਅਤੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਤੋਂ ਬਾਅਦ ਔਰੰਗਜ਼ੇਬ ਭਾਰਤ ਵਿਚ ਕਿਸੇ ਦਾ ਵੀ ਧਰਮ ਨਹੀਂ ਬਦਲਵਾ ਸਕਿਆ। ਇਸ ਮੌਕੇ ਉਨ੍ਹਾਂਨੇ ਇਸ ਸਮਾਗਮ ਦੇ ਕਾਮਯਾਬ ਆਯੋਜਨ ਵਿਚ ਸਹਿਯੋਗ ਦੇਣ ਲਈ ਮਹਾਂਰਾਸ਼ਤਰ ਦੇ CM ਦੇਵੇਂਦਰ ਫੜਨਵੀਸ ਦਾ ਧੰਨਵਾਦ ਵੀ ਅਦਾ ਕੀਤਾ। ਨਾਲ ਹੀ ਗੁਰੂ ਸਾਹਿਬਾਨ ਦਾ ਇਤਿਹਾਸ ਮਹਾਂਰਾਸ਼ਤਰ ਦੇ ਸਕੂਲੀ ਬੱਚਿਆਂ ਦੇ ਸਿਲੇਬਸ ਵਿਚ ਜੋੜਨ ਲਈ ਵੀ ਉਨ੍ਹਾਂਨੇ CM ਫੜਨਵੀਸ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂਨੇ ਕਿਹਾ ਕਿ ਹਰ ਇਕ ਸਨਾਤਨੀ ਦੇ ਘਰ ਵਿਚ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਤਸਵੀਰ ਜ਼ਰੂਰ ਹੋਣੀ ਚਾਹੀਦੀ ਹੈ। ਇਸ ਮੌਜੇ ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਇਸ ਸਮਾਗਮ ਦੇ ਕਾਮਯਾਬ ਆਯੋਜਨ ਲਈ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂਨੇ ਗੁਰੂ ਸਾਹਿਬਾਨ ਨੂੰ ਸਮਰਪਿਤ ਐਡਾ ਵਡਾ ਸਮਾਗਮ ਕਦੇ ਨਹੀਂ ਵੇਖਿਆ। ਇਸ ਮੌਕੇ ਉਨ੍ਹਾਂ ਗੁਰੂ ਸਾਹਿਬਾਨ ਦੀ ਲਾਸਾਨੀ ਸ਼ਹਾਦਤ ਅਤੇ ਉਨ੍ਹਾਂਦੀਆਂ ਸਿੱਖਿਆਵਾਂ 'ਤੇ ਵੀ ਚਾਨਣਾ ਪਾਇਆ।

 

ਇਸ ਤੋਂ ਬਾਅਦ ਮਹਾਂਰਾਸ਼ਤਰ ਦੇ ਉੱਪ ਮੁੱਖ ਮੰਤਰੀ ਅਜੀਤ ਪਵਾਰ ਨੇ ਇਸ ਸਮਾਗਮ ਲਈ ਜਿਥੇ ਮਹਾਂਰਾਸ਼ਤਰ ਦੇ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ ਉਥੇ ਹੀ ਵੱਖੋ ਵੱਖ ਭਾਈਚਾਰਿਆਂ ਵਲੋਂ ਇਸ ਸਮਾਗਮ ਚ ਸ਼ਿਰਕਤ ਕਰਨ ਲਈ ਸੰਗਤਾਂ ਦਾ ਧੰਨਵਾਦ ਵੀ ਕੀਤਾ ਅਤੇ ਨਾਲ ਹੀ ਗੁਰੂ ਸਾਹਿਬਾਨ ਨੂੰ ਨਮਨ ਕੀਤਾ। ਉਧਰ ਆਂਧਰਾ ਪ੍ਰਦੇਸ਼ ਦੇ ਡਿਪਟੀ CM ਪਵਨ ਕਲਿਆਣ ਨੇ ਕਿਹਾ ਕਿ ਉਹ ਨਾਂਦੇੜ ਦੀ ਇਸ ਪਾਵਨ ਧਰਤਿ ਤੇ ਮਹਿਮਾਨ ਨਹੀਂ ਬਲਕਿ ਇੱਕ ਸ਼ਰਧਾਲੂ ਵਜੋਂ ਆਏ ਨੇ ਅਤੇ ਗੁਰੂ ਸਾਹਿਬਾਨ ਦੇ ਚਰਨਾਂ ਵਿੱਚ ਕੋਟੀ ਕੋਟਿ ਨਮਨ ਕਰਦੇ ਨੇ। ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਤੇਗ ਬਹਾਦੁਰ ਜੀ ਨੇ ਉਸ ਧਰਮ ਲਈ ਆਪਣਾ ਸੀਸ ਕੁਰਬਾਨ ਕਰ ਦਿੱਤਾ ਜੋ ਉਨ੍ਹਾਂਦਾ ਆਪਣਾ ਨਹੀਂ ਸੀ। ਸਮਾਗਮ ਦੇ ਆਖ਼ਿਰ ਵਿੱਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਮਹਾਂਰਾਸ਼ਤਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਗੁਰੂ ਤੇਗ ਬਹਾਦੁਰ ਸਾਹਿਬ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਇਹ ਗੱਲ ਬਿਲਕੁਲ ਸਹੀ ਹੈ ਕਿ ਜੇਕਰ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਕੁਰਬਾਨੀ ਨਾ ਦਿੱਤੀ ਹੁੰਦੀ ਤਾਂ ਅੱਜ ਅਸੀਂ ਇਸ ਮੰਚ 'ਤੇ ਨਹੀਂ ਹੋਣਾ ਸੀ, ਉਨ੍ਹਾਂਨੇ ਇਸ ਦੌਰਾਨ ਗੁਰੂ ਸਾਹਿਬਾਨ ਦੇ ਨਾਲ ਸ਼ਹੀਦ ਹੋਣ ਵਾਲੇ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦਾ ਵੀ ਜ਼ਿਕਰ ਕੀਤਾ ਤੇ ਨਾਲ ਹੀ ਭਾਈ ਲੱਖੀ ਸ਼ਾਹ ਬੰਜਰਾ ਜੀ ਦੀ ਹਿੱਮਤ ਅਤੇ ਦਲੇਰੀ ਨੂੰ ਵੀ ਨਮਨ ਕੀਤਾ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਸਮਾਗਮ ਰਾਹੀਂ ਨਾਨਕ ਨਾਮ ਲੇਵਾ 9 ਭਾਈਚਾਰਿਆਂ ਦਾ ਵੀ ਅਸੀਂ ਧੰਨਵਾਦ ਕਰਦੇ ਹਾਂ ਕਿਉਂਕਿ ਇਹ ਸਾਰੇ ਸਮਾਜ ਹਿੰਦੂਆਂ ਤੇ ਸਿੱਖਾਂ ਵਿੱਚ ਏਕਤਾ ਦਾ ਪ੍ਰਤੀਕ ਨੇ। ਉਨ੍ਹਾਂ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਮਹਾਂਰਾਸ਼ਤਰ ਸਰਕਾਰ ਆਪਣੇ ਸਕੂਲੀ ਸਿਲੇਬਸ ਵਿਚ ਵੀ ਸਿੱਖ ਗੁਰੂ ਸਾਹਿਬਾਨ ਦਾ ਇਤਿਹਾਸ ਸ਼ਾਮਿਲ ਕਰ ਰਹੀ ਹੈ ਤੇ ਅੱਗੇ ਵੀ ਗੁਰੂ ਸਾਹਿਬਾਨ ਨੂੰ ਸਮਰਪਿਤ ਇਸ ਤਰ੍ਹਾਂ ਦੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ।

 

ਕੁੱਲ ਮਿਲਾਕੇ ਤਖ਼ਤ ਸੱਚਖੰਡ ਸ੍ਰੀ ਹੁਜ਼ੂਰੁ ਸਾਹਿਬ ਬੋਰਡ ਅਤੇ ਮਹਾਂਰਾਸ਼ਟਰ ਸਰਕਾਰ ਵਲੋਂ ਕਰਵਾਇਆ ਗਿਆ ਇਹ ਸਮਾਗਮ ਬੇਹਦ ਕਾਮਯਾਬੀ ਨਾਲ ਸੰਪੂਰਨ ਹੋਇਆ ਤੇ ਸੰਗਤਾਂ ਦੇ ਹੜ੍ਹ ਨੇ ਨਾ ਸਿਰਫ ਗੁਰੂ ਸਾਹਿਬਾਨ ਦੇ ਜੀਵਨ ਅਤੇ ਸ਼ਹਾਦਤ ਬਾਰੇ ਜਾਣਕਾਰੀ ਹਾਸਿਲ ਕੀਤੀ ਸਗੋਂ ਸਿੱਖ ਫਲਸਫੇ ਦੇ ਮਹਾਨ ਰੂਪ ਦੇ ਵੀ ਦਰਸ਼ਨ ਕੀਤੇ ਜਿਸਦੇ ਤਹਿਤ ਗੁਰੂ ਨਾਨਕ ਸਾਹਿਬ ਦਾ ਅਟੁੱਟ ਲੰਗਰ ਰੂਪੀ ਪ੍ਰਸ਼ਾਦ ਵੀ ਸ਼ਰਧਾਲੂਆਂ ਨੇ ਗ੍ਰਹਿਣ ਕੀਤਾ ਅਤੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸਮਾਗਮ ਸਥਾਨ ਤੇ ਕੀਤੇ ਗਤਕੇ ਦੇ ਪ੍ਰਦਰਸ਼ਨ ਨੇ ਵੀ ਸੰਗਤਾਂ ਨੂੰ ਖਾਲਸਾਈ ਜਾਹੋ ਜਲਾਲ ਦੇ ਅਲੌਕਿਨ ਦਰਸ਼ਨ ਕਰਵਾਏ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ