Thursday, July 30, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਪਾਕਿਸਤਾਨ ਨਹੀਂ ਜਾਣਗੇ ਸਿੱਖ ਸ਼ਰਧਾਲੂ, ਸਰਕਾਰ ਨੇ ਲਾਈ ਰੋਕ

15 ਸਤੰਬਰ, 2025 04:49 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਜੱਥਾ ਇਸ ਵਾਰ ਪਾਕਿਸਤਾਨ ਨਹੀਂ ਜਾਵੇਗਾ। ਭਾਰਤ ਸਰਕਾਰ ਵਲੋਂ ਸੁਰੱਖਿਆ ਦੇ ਕਾਰਨਾਂ ਦਾ ਹਵਾਲਾ ਦਿੰਦਿਆਂ ਇਸ ਜਥੇ ਨੂੰ ਭੇਜਣ ਉੱਤੇ ਰੋਕ ਲਗਾ ਦਿੱਤੀ ਹੈ।  ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਪੰਜਾਬ ਸਮੇਤ ਹੋਰ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਪੱਤਰ ਲਿਖ ਕੇ ਇਹ ਜਾਣਕਾਰੀ ਦਿੱਤੀ ਹੈ। ਜਿਸ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਤਣਾਅ ਅਤੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ, ਹਰਿਆਣਾ, ਜੰਮੂ ਕਸ਼ਮੀਰ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਸਰਕਾਰਾਂ ਦੇ ਮੁੱਖ ਸਕੱਤਰਾਂ ਨੂੰ ਪੱਤਰ ਭੇਜ ਕੇ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ’ਚ ਅਸਮਰੱਥਾ ਪ੍ਰਗਟਾਈ ਹੈ।

ਭਾਰਤ ਦੇ ਗ੍ਰਹਿ ਵਿਭਾਗ ਵਲੋਂ ਜਾਰੀ ਕੀਤੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਮੌਜੂਦਾ ਸੁਰੱਖਿਆ ਦ੍ਰਿਸ਼ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਪਾਕਿਸਤਾਨ ਨਾਲ ਮੌਜੂਦਾ ਸਥਿਤੀ ਦੇ ਕਾਰਨ ਨਵੰਬਰ 2025 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣਾ ਸੰਭਵ ਨਹੀਂ ਹੋਵੇਗਾ। ਉਨ੍ਹਾਂ ਨੇ ਪੱਤਰ ਵਿੱਚ ਸ਼ਾਮਲ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਸੂਬਿਆਂ ਵਿੱਚ ਸਿੱਖ ਸੰਗਠਨਾਂ ਨੂੰ ਇਸ ਸਥਿਤੀ ਬਾਰੇ ਜਾਣੂ ਕਰਾਉਣ ਅਤੇ ਅਰਜ਼ੀਆਂ ਤੇ ਪਾਸਪੋਰਟ ਭੇਜਣ ਦੀ ਪ੍ਰਕਿਰਿਆ ਸ਼ੁਰੂ ਨਾ ਕੀਤੀ ਜਾਵੇ। 

ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ, ਹਰਿਆਣਾ, ਦਿੱਲੀ ਰਾਜਸਥਾਨ, ਗੁਜਰਾਤ, ਜੰਮੂ ਕਸ਼ਮੀਰ, ਉੱਤਰਾਖੰਡ, ਉੱਤਰ ਪ੍ਰਦੇਸ਼ ਸਮੇਤ ਹੋਰਨਾਂ ਸੂਬਿਆਂ ਤੋਂ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਓਥੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਸ਼ਰਧਾਲੂਆਂ ਦਾ ਇਹ ਜਥਾ ਵਾਪਸ ਭਾਰਤ ਪਰਤਦਾ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ, ਗੁਰਦੁਆਰਾ ਸ਼ਹੀਦੀ ਅਸਥਾਨ ਸ੍ਰੀ ਗੁਰੂ ਅਰਜਨ ਦੇਵ ਜੀ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨਾਰੋਵਾਲ, ਗੁਰਦੁਆਰਾ ਸੱਚਾ ਸੌਦਾ ਚੂੜਕਾਣਾ ਤੇ ਗੁਰਦੁਆਰਾ ਰੋੜੀ ਸਾਹਿਬ ਫਾਰੂਕਾਬਾਦ ਦੇ ਦਰਸ਼ਨਾਂ ਨੂੰ ਜਾਣ ਵਾਲੀਆਂ ਸਿੱਖ ਸੰਗਤਾਂ ਇਸ ਵਾਰ ਪਾਕਿਸਤਾਨ ਵਿਚਲੇ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿਣਗੀਆਂ। 

ਇਥੇ ਇਹ ਦੱਸਣਾ ਬਣਦਾ ਹੈ ਕਿ ਪਹਿਲਗਾਮ ਵਿੱਚ ਅੱਤਵਾਦੀ ਹਮਲੇ ਮਗਰੋਂ ਭਾਰਤ ਨੇ ਪਾਕਿਸਤਾਨ ਨਾਲ ਕੂਟਨੀਤਕ ਅਤੇ ਹੋਰ ਸਬੰਧ ਤੋੜ ਲਏ ਸਨ। ਇਸ ਦੇ ਮੱਦੇਨਜ਼ਰ ਅਟਾਰੀ ਸਰਹੱਦ ਨੂੰ ਦੁਵੱਲੇ ਵਪਾਰ ਅਤੇ ਆਵਾਜਾਈ ਵਾਸਤੇ ਬੰਦ ਕਰ ਦਿੱਤਾ ਗਿਆ ਸੀ। ਇਸ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਜੰਗੀ ਹਾਲਾਤ ਵੀ ਬਣ ਗਏ ਸਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਨਾ ਭੇਜੇ ਜਾਣ ਸਬੰਧੀ ਫਿਲਹਾਲ ਸਿੱਖ ਸੰਸਥਾ ਨੂੰ ਕੋਈ ਪੱਤਰ ਨਹੀਂ ਮਿਲਿਆ। ਇਹ ਪੱਤਰ ਸੂਬਾ ਸਰਕਾਰ ਨੂੰ ਭੇਜਿਆ ਗਿਆ ਹੈ ਅਤੇ ਉਸ ਵੱਲੋਂ ਹੀ ਇਸ ਬਾਰੇ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਬਾਰੇ ਅਧਿਕਾਰਤ ਜਾਣਕਾਰੀ ਮਿਲਣ ਮਗਰੋਂ ਹੀ ਕੋਈ ਟਿੱਪਣੀ ਕੀਤੀ ਜਾ ਸਕਦੀ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਜੇਕਰ ਭਾਰਤ ਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਮੈਚ ਹੋ ਸਕਦਾ ਹੈ ਤਾਂ ਸਿੱਖ ਸ਼ਰਧਾਲੂਆਂ ਦਾ ਜੱਥਾ ਵੀ ਭੇਜਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਮੰਗ ਕਰ ਰਹੇ ਹਨ ਕਿ ਗੁਰਦੁਆਰਾ ਕਰਤਾਰਪੁਰ ਲਾਂਘਾ ਵੀ ਖੋਲ੍ਹਿਆ ਜਾਵੇ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ