Wednesday, August 26, 2026
BREAKING
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ ਤੇ ਮਨੁੱਖੀ ਸਨਮਾਨ ਦਾ ਸੰਦੇਸ਼ ਦਿੰਦੀ ਹੈ: ਕੁਲਵੰਤ ਸਿੰਘ ਪੰਡੋਰੀ ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ ਰੱਖੜੀ ਦੇ ਤਿਉਹਾਰ ਮੌਕੇ ਕਿਡਨੀ ਦਾਨ ਕਰਨ ਵਾਲੇ ਭੈਣ-ਭਰਾਵਾਂ ਦਾ ਕੀਤਾ ਗਿਆ ਸਨਮਾਨ ਵੱਡੀ ਖ਼ਬਰ : ਨੇਪਾਲ 'ਚ ਅਚਾਨਕ ਆਏ ਹੜ੍ਹ 'ਚ 100 ਤੋਂ ਵੱਧ ਭਾਰਤੀ ਲਾਪਤਾ ਜਾਨਲੇਵਾ ਹਮਲੇ ਮਗਰੋਂ ਪਹਿਲੀ ਵਾਰ ਸਟੇਜ 'ਤੇ ਗਰਜੇ ਸੁਖਬੀਰ ਬਾਦਲ, ਪੜ੍ਹੋ ਕੀ ਕਿਹਾ ਜਥੇਦਾਰ ਵੱਲੋਂ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ 1 ਸਤੰਬਰ ਤੋਂ ਔਰਤਾਂ ਨੂੰ ਮਿਲਣਗੇ 2500-2500 ਰੁਪਏ, CM ਰੇਖਾ ਗੁਪਤਾ ਨੇ ਸ਼ੁਰੂ ਕੀਤੀ ਲਕਸ਼ਮੀ ਯੋਜਨਾ ਤਿੱਬਤ ਤੋਂ ਆਏ ਭਿਆਨਕ ਹੜ੍ਹ ਨੇ ਨੇਪਾਲ 'ਚ ਮਚਾਈ ਤਬਾਹੀ, ਦਰਜਨਾਂ ਪਿੰਡ ਤਬਾਹ ਨਗਰ ਨਿਗਮ ਲੁਧਿਆਣਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ! E-Mail ਨਾਲ ਪਈਆਂ ਭਾਜੜਾਂ

ਪੰਜਾਬ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ ਤੇ ਮਨੁੱਖੀ ਸਨਮਾਨ ਦਾ ਸੰਦੇਸ਼ ਦਿੰਦੀ ਹੈ: ਕੁਲਵੰਤ ਸਿੰਘ ਪੰਡੋਰੀ

26 ਅਗਸਤ, 2026 08:02 PM

 

ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਪ੍ਰੀਤ ਪੱਤੀ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਸੱਤਵਾਂ ਰਾਜ ਪੱਧਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਮਹਿਲ ਕਲਾਂ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸ੍ਰੀ ਕੁਲਵੰਤ ਸਿੰਘ ਪੰਡੋਰੀ ਨੇ ਸ਼ਿਰਕਤ ਕੀਤੀ।

ਇਸ ਮੌਕੇ ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਸਲਾਹਕਾਰ ਸ੍ਰੀ ਦੀਪਕ ਬਾਲੀ, ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ ਦੇ ਮੁਖੀ ਸੰਤ ਬਾਬਾ ਨਿਰਮਲ ਦਾਸ ਜੀ, ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਮਨਜਿੰਦਰ ਸਿੰਘ, ਡੇਰਾ ਸੰਤ ਪ੍ਰੀਤਮ ਦਾਸ ਤੋਂ ਆਰਕੀਟੈਕਟ ਸੰਤੋਸ਼ ਕੁਮਾਰੀ, ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਗੁਰਵਿੰਦਰ ਸਿੰਘ ਬਾਹਰਾ, ਵਾਈਸ ਚਾਂਸਲਰ ਸ੍ਰੀ ਸੰਜੇ ਕੁਮਾਰ, ਰਜਿਸਟਰਾਰ ਪ੍ਰੋ. ਐਲ.ਕੇ. ਯਾਦਵ, ਡੀਨ ਵਿਦਿਆਰਥੀ ਭਲਾਈ ਡਾ. ਸਿਮਰਜੀਤ ਕੌਰ, ਯੂਨੀਵਰਸਿਟੀ ਦੇ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ੍ਰੀ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਮਹਾਨ ਸ਼ਖ਼ਸੀਅਤ ਕਿਸੇ ਇੱਕ ਵਰਗ, ਧਰਮ ਜਾਂ ਖੇਤਰ ਤੱਕ ਸੀਮਤ ਨਹੀਂ ਹੈ। ਉਨ੍ਹਾਂ ਦੀ ਬਾਣੀ ਅਤੇ ਵਿਚਾਰਧਾਰਾ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਪਿਆਰ, ਭਾਈਚਾਰੇ, ਸੱਚਾਈ ਅਤੇ ਮਨੁੱਖੀ ਸਨਮਾਨ ਦਾ ਸੰਦੇਸ਼ ਦਿੰਦੀ ਹੈ। ਗੁਰੂ ਸਾਹਿਬ ਨੇ ਆਪਣੇ ਸਮੇਂ ਦੀਆਂ ਸਮਾਜਿਕ ਅਸਮਾਨਤਾਵਾਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਅਜਿਹੇ ਸਮਾਜ ਦੀ ਕਲਪਨਾ ਕੀਤੀ, ਜਿੱਥੇ ਕਿਸੇ ਵੀ ਵਿਅਕਤੀ ਨਾਲ ਜਾਤ-ਪਾਤ ਜਾਂ ਕਿਸੇ ਹੋਰ ਆਧਾਰ ’ਤੇ ਭੇਦਭਾਵ ਨਾ ਹੋਵੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੇ ਸਾਲ ਦੌਰਾਨ ਵੱਖ-ਵੱਖ ਸਮਾਗਮਾਂ ਰਾਹੀਂ ਮਨਾਇਆ ਜਾ ਰਿਹਾ ਹੈ। ਇਸ ਦਾ ਮਕਸਦ ਕੇਵਲ ਇਤਿਹਾਸਕ ਦਿਹਾੜਾ ਮਨਾਉਣਾ ਨਹੀਂ, ਸਗੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਨੂੰ ਸਮਾਨਤਾ, ਸੇਵਾ ਤੇ ਮਨੁੱਖਤਾ ਦੇ ਸਿਧਾਂਤਾਂ ਨਾਲ ਜੋੜਨਾ ਹੈ।

ਵਿਧਾਇਕ ਪੰਡੋਰੀ ਨੇ ਕਿਹਾ ਕਿ ਯੂਨੀਵਰਸਿਟੀਆਂ ਗਿਆਨ ਅਤੇ ਵਿਚਾਰ-ਵਟਾਂਦਰੇ ਦੇ ਮਹੱਤਵਪੂਰਨ ਕੇਂਦਰ ਹਨ ਅਤੇ ਇੱਥੇ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਫ਼ਲਸਫ਼ੇ ’ਤੇ ਗੰਭੀਰ ਵਿਚਾਰ-ਵਟਾਂਦਰਾ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੀ ਵਿਚਾਰਧਾਰਾ ਨਾਲ ਡੂੰਘਾਈ ਨਾਲ ਜੋੜਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਹਰ ਕੰਮ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕੋਈ ਅਧਿਆਪਕ ਤਾਂ ਹੀ ਚੰਗੀ ਤਰ੍ਹਾਂ ਪੜ੍ਹਾ ਸਕਦਾ ਹੈ ਜੇ ਉਹ ਲਗਨ ਨਾਲ ਪੜ੍ਹਾਵੇ ਅਤੇ ਵਿਦਿਆਰਥੀ ਵੀ ਤਾਂ ਹੀ ਸਫ਼ਲ ਹੋ ਸਕਦਾ ਹੈ ਜੇ ਉਹ ਪੂਰੀ ਇਕਾਗਰਤਾ ਨਾਲ ਪੜ੍ਹਾਈ ਕਰੇ।

ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਪੰਜਾਬ ਦੇ ਪਿੰਡਾਂ ਵਿੱਚ ਮੋਬਾਇਲ ਐਲ.ਈ.ਡੀ. ਵੈਨਾਂ ਰਾਹੀਂ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਈ ਜਾ ਰਹੀ ਹੈ। ਇਸੇ ਤਰ੍ਹਾਂ ਵੱਖ-ਵੱਖ ਹਲਕਿਆਂ ਵਿੱਚ ਗੁਰੂ ਸਾਹਿਬ ਦੀ ਸ਼ਖ਼ਸੀਅਤ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਕਾਸ਼ੀ ਤੋਂ ਇਲਾਵਾ ਬਠਿੰਡਾ ਅਤੇ ਫਰੀਦਕੋਟ ਤੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਤੱਕ ਪਵਿੱਤਰ ਸ਼ੋਭਾ ਯਾਤਰਾਵਾਂ ਵੀ ਉਲੀਕੀਆਂ ਗਈਆਂ ਹਨ।

ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਕਿਹਾ ਕਿ ਭਾਰਤ ਵਿਭਿੰਨਤਾਵਾਂ ਭਰਪੂਰ ਦੇਸ਼ ਹੈ, ਜਿਸ ਦੀ ਬੌਧਿਕ ਅਤੇ ਅਧਿਆਤਮਿਕ ਵਿਰਾਸਤ ਬੇਹੱਦ ਅਮੀਰ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਮਨੁੱਖਤਾ ਸੁਭਾਅ ਪੱਖੋਂ ਇੱਕੋ ਜਿਹੀ ਹੈ—ਹਰ ਵਿਅਕਤੀ ਦੁੱਖ ਵਿੱਚ ਰੋਂਦਾ ਅਤੇ ਸੁੱਖ ਵਿੱਚ ਹੱਸਦਾ ਹੈ, ਪਰ ਇਸ ਦੇ ਬਾਵਜੂਦ ਸਮਾਜ ਅੱਜ ਵੀ ਜਾਤ-ਪਾਤ ਅਤੇ ਰੰਗ-ਭੇਦ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਦੀ ਪੀੜ ਨੂੰ ਮਹਿਸੂਸ ਕਰਦਿਆਂ ਅਸਮਾਨਤਾ ਵਿਰੁੱਧ ਆਵਾਜ਼ ਉਠਾਈ ਅਤੇ ‘ਬੇਗਮਪੁਰਾ’ ਦੇ ਸਿਧਾਂਤ ਰਾਹੀਂ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਪੇਸ਼ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਜਾਤ-ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਸਮੁੱਚੇ ਸੰਸਾਰ ਵਿੱਚ ਬਰਾਬਰੀ ਦਾ ਚਾਨਣ ਫੈਲਾਉਣ ਦਾ ਸੱਦਾ ਦਿੱਤਾ।

ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਆਏ ਪ੍ਰੋ. ਮਨਜਿੰਦਰ ਸਿੰਘ ਨੇ ਕਿਹਾ ਕਿ 650 ਸਾਲ ਪਹਿਲਾਂ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤਾ ਬਰਾਬਰੀ ਦਾ ਸੰਦੇਸ਼ ਅੱਜ ਵੀ ਓਨਾ ਹੀ ਪ੍ਰਸੰਗਿਕ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਅਤੇ ਉੱਚ ਸਿੱਖਿਆ ਸੰਸਥਾਵਾਂ ਸਮਾਜਿਕ ਬਦਲਾਅ ਦੇ ਕੇਂਦਰ ਹਨ। ਇਸ ਲਈ ਸਾਨੂੰ ਰੰਗ-ਭੇਦ, ਜਾਤ-ਪਾਤ ਅਤੇ ਹੋਰ ਸਮਾਜਿਕ ਕੁਰੀਤੀਆਂ ਤੋਂ ਉੱਪਰ ਉੱਠ ਕੇ ਗੁਰੂ ਸਾਹਿਬ ਦੀ ਬਾਣੀ ਅਤੇ ਸਿੱਖਿਆਵਾਂ ਅਨੁਸਾਰ ਬਰਾਬਰੀ ਵਾਲਾ ਸਮਾਜ ਸਿਰਜਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਗਿਆਨ ਅਤੇ ਪ੍ਰੇਮ ਦੀ ਧਾਰਾ ਰਾਹੀਂ ਸਮਾਜ ਵਿੱਚ ਬਰਾਬਰੀ ਸਥਾਪਤ ਕਰਨ ’ਤੇ ਜ਼ੋਰ ਦਿੱਤਾ ਅਤੇ ਅਨਿਆਂ ਸਹਿਣ ਦੇ ਬਾਵਜੂਦ ਪ੍ਰੇਮ ਦੀ ਭਾਸ਼ਾ ਨੂੰ ਹੀ ਆਪਣਾ ਮਾਧਿਅਮ ਬਣਾਇਆ।

ਆਰਕੀਟੈਕਟ ਸੰਤੋਸ਼ ਕੁਮਾਰੀ ਨੇ ਕਿਹਾ ਕਿ ਕਾਸ਼ੀ ਵਿਖੇ ਅਵਤਾਰ ਧਾਰਨ ਵਾਲੇ ਸ੍ਰੀ ਗੁਰੂ ਰਵਿਦਾਸ ਜੀ ਦਾ ਕਿਰਤ ਨਾਲ ਜੁੜਿਆ ਜੀਵਨ ਸਮੁੱਚੀ ਦੁਨੀਆ ਲਈ ਮਿਹਨਤ ਅਤੇ ਇਮਾਨਦਾਰੀ ਨਾਲ ਕਿਰਤ ਕਰਨ ਦਾ ਮਹਾਨ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਲੋਕਾਂ ਨੂੰ ਕਿਰਤ ਕਰਨ ਦੇ ਨਾਲ-ਨਾਲ ਅਧਿਆਤਮਿਕਤਾ ਅਤੇ ਧਰਮ ਨਾਲ ਜੁੜਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਸਮਾਜ ਵਿੱਚੋਂ ਹਰ ਤਰ੍ਹਾਂ ਦੇ ਭੇਦਭਾਵ ਨੂੰ ਖ਼ਤਮ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ।

ਸੰਤ ਬਾਬਾ ਨਿਰਮਲ ਦਾਸ ਜੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਨ ਸੰਤ ਅਤੇ ਸਮਾਜ ਸੁਧਾਰਕ ਸਨ, ਜਿਨ੍ਹਾਂ ਨੇ ਧਰਮ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਗਿਆਨ ਦੀ ਰੌਸ਼ਨੀ ਨਾਲ ਰੌਸ਼ਨ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਔਖੇ ਸਮੇਂ ਵਿੱਚ ਵਿਦਿਆ ਮਨੁੱਖ ਦੀ ਸਭ ਤੋਂ ਵੱਡੀ ਸਾਥੀ ਹੁੰਦੀ ਹੈ, ਇਸ ਲਈ ਪੜ੍ਹਾਈ ਵਿੱਚ ਇਕਾਗਰਤਾ ਅਤੇ ਮਿਹਨਤ ਬਹੁਤ ਜ਼ਰੂਰੀ ਹੈ। ਉਨ੍ਹਾਂ ਬੱਚਿਆਂ ਨੂੰ ਬੁਰਾਈਆਂ ਦਾ ਤਿਆਗ ਕਰਕੇ ਗੁਣਾਂ ਅਤੇ ਗਿਆਨ ਨੂੰ ਗ੍ਰਹਿਣ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਗੁਰਵਿੰਦਰ ਸਿੰਘ ਬਾਹਰਾ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਆਮ ਲੋਕਾਂ ਅਤੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਵਿੱਚ ਅਜਿਹੇ ਸੈਮੀਨਾਰ ਕਰਵਾਉਣ ਨਾਲ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਜੋੜਨ ਦਾ ਮੌਕਾ ਮਿਲ ਰਿਹਾ ਹੈ।

ਵਾਈਸ ਚਾਂਸਲਰ ਸ੍ਰੀ ਸੰਜੇ ਕੁਮਾਰ ਅਤੇ ਰਜਿਸਟਰਾਰ ਪ੍ਰੋ. ਐਲ.ਕੇ. ਯਾਦਵ ਨੇ ਵੀ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਅੱਜ ਦੇ ਸਮੇਂ ਵਿੱਚ ਬਰਾਬਰੀ ਅਤੇ ਮਨੁੱਖੀ ਸਨਮਾਨ ਦੀ ਸਥਾਪਨਾ ਲਈ ਮਹੱਤਵਪੂਰਨ ਦੱਸਦਿਆਂ ਵਿਦਿਆਰਥੀਆਂ ਨੂੰ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ।

ਡੀਨ ਵਿਦਿਆਰਥੀ ਭਲਾਈ ਡਾ. ਸਿਮਰਜੀਤ ਕੌਰ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਰੋਤਿਆਂ ਦੀ ਸਾਂਝ ਪਾਈ ਅਤੇ ਸਮੁੱਚੇ ਸੈਮੀਨਾਰ ਦਾ ਮੰਚ ਸੰਚਾਲਨ ਕੀਤਾ। ਇਸ ਮੌਕੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਵੀ ਦਿਖਾਈ ਗਈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

ਰੱਖੜੀ ਦੇ ਤਿਉਹਾਰ ਮੌਕੇ ਕਿਡਨੀ ਦਾਨ ਕਰਨ ਵਾਲੇ ਭੈਣ-ਭਰਾਵਾਂ ਦਾ ਕੀਤਾ ਗਿਆ ਸਨਮਾਨ

ਰੱਖੜੀ ਦੇ ਤਿਉਹਾਰ ਮੌਕੇ ਕਿਡਨੀ ਦਾਨ ਕਰਨ ਵਾਲੇ ਭੈਣ-ਭਰਾਵਾਂ ਦਾ ਕੀਤਾ ਗਿਆ ਸਨਮਾਨ

ਜਾਨਲੇਵਾ ਹਮਲੇ ਮਗਰੋਂ ਪਹਿਲੀ ਵਾਰ ਸਟੇਜ 'ਤੇ ਗਰਜੇ ਸੁਖਬੀਰ ਬਾਦਲ, ਪੜ੍ਹੋ ਕੀ ਕਿਹਾ

ਜਾਨਲੇਵਾ ਹਮਲੇ ਮਗਰੋਂ ਪਹਿਲੀ ਵਾਰ ਸਟੇਜ 'ਤੇ ਗਰਜੇ ਸੁਖਬੀਰ ਬਾਦਲ, ਪੜ੍ਹੋ ਕੀ ਕਿਹਾ

ਜਥੇਦਾਰ ਵੱਲੋਂ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ

ਜਥੇਦਾਰ ਵੱਲੋਂ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ

ਨਗਰ ਨਿਗਮ ਲੁਧਿਆਣਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ! E-Mail ਨਾਲ ਪਈਆਂ ਭਾਜੜਾਂ

ਨਗਰ ਨਿਗਮ ਲੁਧਿਆਣਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ! E-Mail ਨਾਲ ਪਈਆਂ ਭਾਜੜਾਂ

ਤੇਜ਼ ਰਫ਼ਤਾਰ ਸਕਾਰਪੀਓ ਨੇ ਮਹਿਲਾ ਤੇ ਬੱਚੀ ਨੂੰ ਕੁਚਲਿਆ, ਡਰਾਈਵਰ ਗੱਡੀ ਛੱਡ ਕੇ ਹੋਇਆ ਫਰਾਰ

ਤੇਜ਼ ਰਫ਼ਤਾਰ ਸਕਾਰਪੀਓ ਨੇ ਮਹਿਲਾ ਤੇ ਬੱਚੀ ਨੂੰ ਕੁਚਲਿਆ, ਡਰਾਈਵਰ ਗੱਡੀ ਛੱਡ ਕੇ ਹੋਇਆ ਫਰਾਰ

ਫਿਰੋਜ਼ਪੁਰ 'ਚ 44.5 ਕਿੱਲੋ ਹੈਰੋਇਨ ਤੇ 3 ਕਿੱਲੋ ਆਈਸ ਡਰੱਗ ਬਰਾਮਦ

ਫਿਰੋਜ਼ਪੁਰ 'ਚ 44.5 ਕਿੱਲੋ ਹੈਰੋਇਨ ਤੇ 3 ਕਿੱਲੋ ਆਈਸ ਡਰੱਗ ਬਰਾਮਦ

ਭਲਕੇ ਨਹੀਂ ਹੋਵੇਗਾ ਪੰਜਾਬ ਬੰਦ, ਮੁਲਾਜ਼ਮ ਕਰਨਗੇ ਮਹਾ ਹੜਤਾਲ, ਪੂਰੀ ਤਰ੍ਹਾਂ ਬਹਾਲ ਰਹਿਣਗੀਆਂ ਸਾਰੀਆਂ ਸੇਵਾਵਾਂ

ਭਲਕੇ ਨਹੀਂ ਹੋਵੇਗਾ ਪੰਜਾਬ ਬੰਦ, ਮੁਲਾਜ਼ਮ ਕਰਨਗੇ ਮਹਾ ਹੜਤਾਲ, ਪੂਰੀ ਤਰ੍ਹਾਂ ਬਹਾਲ ਰਹਿਣਗੀਆਂ ਸਾਰੀਆਂ ਸੇਵਾਵਾਂ

ਹੈਪੀ ਚੈਂਪਸ ਪ੍ਰੀ-ਸਕੂਲ ਵਿਖੇ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ

ਹੈਪੀ ਚੈਂਪਸ ਪ੍ਰੀ-ਸਕੂਲ ਵਿਖੇ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ