Thursday, September 24, 2026
BREAKING
ਸਰਕਾਰੀ ਪਾਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ 62 ਨਵੇਂ ਵੋਟਰ ਰਜਿਸਟਰਡ ਖਰੜ ਸਿਵਲ ਹਸਪਤਾਲ ’ਚ ਸਿਹਤ ਕਾਰਡ ਵੰਡ ਸਮਾਗਮ, ਹਲਕਾ ਇੰਚਾਰਜ ਖਰੜ ਪਰਮਿੰਦਰ ਸਿੰਘ ਗੋਲਡੀ ਨੇ ਕੀਤੀ ਸ਼ਿਰਕਤ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਮਗਰ, ਸਵਾੜਾ ਤੇ ਝੰਜੇੜੀ ਵਿਖੇ ਦਿਖਾਈ ਗਈ ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ ਨਵੋਦਿਆ, ਚ ਦਾਖਲਾ ਮਿਲਣ ਤੇ ਅਗਰਵਾਲ ਸਭਾ ਮਹਿਲਾਂ ਵੱਲੋਂ ਵਿਦਿਆਰਥਣ ਸਨਮਾਨਿਤ  2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ ਪਹਿਲਾਂ ਸਰਕਾਰ ਦਾ ਵੱਡਾ ਫ਼ੈਸਲਾ ਫਿਰੋਜ਼ਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਹਾਈ ਅਲਰਟ 'ਤੇ ਪੁਲਸ ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾ*ਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ

ਪੰਜਾਬ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਮਗਰ, ਸਵਾੜਾ ਤੇ ਝੰਜੇੜੀ ਵਿਖੇ ਦਿਖਾਈ ਗਈ

24 ਸਤੰਬਰ, 2026 07:03 PM

ਖਰੜ (ਸਾਹਿਬਜ਼ਾਦਾ ਅਜੀਤ ਸਿੰਘ. ਨਗਰ) (ਪ੍ਰੀਤ ਪੱਤੀ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਖਰੜ ਬਲਾਕ ਦੇ ਪਿੰਡ ਮਗਰ, ਸਵਾੜਾ ਅਤੇ ਝੰਜੇੜੀ ਵਿਖੇ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਵਿਚਾਰਧਾਰਾ ਅਤੇ ਸਮਾਜ ਨੂੰ ਦਿੱਤੇ ਮਹਾਨ ਸੰਦੇਸ਼ ਨਾਲ ਸਬੰਧਤ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫਿਲਮ ਐਲ.ਈ.ਡੀ. ਸਕਰੀਨ ਰਾਹੀਂ ਦਿਖਾਈ ਗਈ।

ਇਸ ਮੌਕੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਸ਼ਰਧਾ ਅਤੇ ਉਤਸ਼ਾਹ ਨਾਲ ਡਾਕੂਮੈਂਟਰੀ ਦੇਖੀ। ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਸਮਾਜ ਵਿੱਚ ਬਰਾਬਰਤਾ, ਭਾਈਚਾਰਕ ਸਾਂਝ, ਮਾਨਵਤਾ ਅਤੇ ਆਪਸੀ ਸਤਿਕਾਰ ਦਾ ਸੰਦੇਸ਼ ਦੇਣ ਲਈ ਕੀਤੇ ਗਏ ਮਹਾਨ ਕਾਰਜਾਂ ਨੂੰ ਦਰਸਾਇਆ ਗਿਆ।

ਉੱਪ ਮੰਡਲ ਮੈਜਿਸਟ੍ਰੇਟ, ਖਰੜ ਸ੍ਰੀ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਡਾਕੂਮੈਂਟਰੀ ਪਿੰਡ-ਪਿੰਡ ਦਿਖਾਈ ਜਾ ਰਹੀ ਹੈ, ਤਾਂ ਜੋ ਲੋਕ ਵਿਸ਼ੇਸ਼ ਤੌਰ ’ਤੇ ਨੌਜਵਾਨ ਪੀੜ੍ਹੀ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੇ ਬਰਾਬਰੀ ਤੇ ਮਾਨਵਤਾ ਦੇ ਸੰਦੇਸ਼ ਤੋਂ ਜਾਣੂ ਹੋ ਸਕੇ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਨੇ ਆਪਣੀ ਬਾਣੀ ਅਤੇ ਵਿਚਾਰਾਂ ਰਾਹੀਂ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਅਤੇ ਊਚ-ਨੀਚ ਦੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸਾਰੇ ਮਨੁੱਖਾਂ ਨੂੰ ਬਰਾਬਰ ਸਮਝਣ ਅਤੇ ਆਪਸੀ ਪਿਆਰ, ਸਤਿਕਾਰ ਤੇ ਭਾਈਚਾਰਕ ਸਾਂਝ ਨਾਲ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਪ੍ਰੇਰਣਾ ਦਾ ਸਰੋਤ ਹਨ।

ਇਸ ਮੌਕੇ ਪਿੰਡਾਂ ਦੇ ਵਸਨੀਕਾਂ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਐਲ.ਈ.ਡੀ. ਸਕਰੀਨ ਰਾਹੀਂ ਦਿਖਾਈ ਜਾ ਰਹੀ ਡਾਕੂਮੈਂਟਰੀ ਰਾਹੀਂ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀ ਮਹਾਨ ਵਿਚਾਰਧਾਰਾ ਨੂੰ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸਮਝਣ ਦਾ ਮੌਕਾ ਮਿਲ ਰਿਹਾ ਹੈ।

ਡਾਕੂਮੈਂਟਰੀ ਦੌਰਾਨ ਹਾਜ਼ਰ ਲੋਕਾਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਭਾਈਚਾਰਕ ਸਾਂਝ, ਬਰਾਬਰੀ ਤੇ ਮਾਨਵਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਵੀ ਦਿੱਤਾ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਪਾਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ 62 ਨਵੇਂ ਵੋਟਰ ਰਜਿਸਟਰਡ

ਸਰਕਾਰੀ ਪਾਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ 62 ਨਵੇਂ ਵੋਟਰ ਰਜਿਸਟਰਡ

ਖਰੜ ਸਿਵਲ ਹਸਪਤਾਲ ’ਚ ਸਿਹਤ ਕਾਰਡ ਵੰਡ ਸਮਾਗਮ, ਹਲਕਾ ਇੰਚਾਰਜ ਖਰੜ ਪਰਮਿੰਦਰ ਸਿੰਘ ਗੋਲਡੀ ਨੇ ਕੀਤੀ ਸ਼ਿਰਕਤ

ਖਰੜ ਸਿਵਲ ਹਸਪਤਾਲ ’ਚ ਸਿਹਤ ਕਾਰਡ ਵੰਡ ਸਮਾਗਮ, ਹਲਕਾ ਇੰਚਾਰਜ ਖਰੜ ਪਰਮਿੰਦਰ ਸਿੰਘ ਗੋਲਡੀ ਨੇ ਕੀਤੀ ਸ਼ਿਰਕਤ

ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ

ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ

ਨਵੋਦਿਆ, ਚ ਦਾਖਲਾ ਮਿਲਣ ਤੇ ਅਗਰਵਾਲ ਸਭਾ ਮਹਿਲਾਂ ਵੱਲੋਂ ਵਿਦਿਆਰਥਣ ਸਨਮਾਨਿਤ 

ਨਵੋਦਿਆ, ਚ ਦਾਖਲਾ ਮਿਲਣ ਤੇ ਅਗਰਵਾਲ ਸਭਾ ਮਹਿਲਾਂ ਵੱਲੋਂ ਵਿਦਿਆਰਥਣ ਸਨਮਾਨਿਤ 

ਫਿਰੋਜ਼ਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਹਾਈ ਅਲਰਟ 'ਤੇ ਪੁਲਸ

ਫਿਰੋਜ਼ਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਹਾਈ ਅਲਰਟ 'ਤੇ ਪੁਲਸ

ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ

ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ

ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾ*ਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ

ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾ*ਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ

ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ

ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ

ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4 ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4 ਨੂੰ ਕੀਤਾ ਗ੍ਰਿਫ਼ਤਾਰ

ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ, ਹੁਕਮ ਜਾਰੀ

ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ, ਹੁਕਮ ਜਾਰੀ