Tuesday, October 20, 2026
BREAKING
• ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ • ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ • ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, CBI ਜਾਂਚ ਦਾ ਦਿੱਤਾ ਭਰੋਸਾ • ਪੰਜਾਬ 'ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ • ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ • "ਭੰਨਤੋੜ ਕਰਨ ਵਾਲਿਆਂ ਨੂੰ ਚੁਕਾਉਣੀ ਪਵੇਗੀ ਕੀਮਤ"; ਅਲਬਾਨੀਆ ਦੇ PM ਨੇ ਦੇ'ਤੀ ਚੇਤਾਵਨੀ • ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ • ਪੰਜਾਬ: 8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ • ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ, SGPC ਨੇ ਕੀਤੇ ਵਿਸ਼ੇਸ਼ ਪ੍ਰਬੰਧ • 'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ

ਪੰਜਾਬ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ, SGPC ਨੇ ਕੀਤੇ ਵਿਸ਼ੇਸ਼ ਪ੍ਰਬੰਧ

20 ਅਕਤੂਬਰ, 2026 06:15 PM

ਅੰਮ੍ਰਿਤਸਰ : ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪਾਵਨ ਪ੍ਰਕਾਸ਼ ਪੁਰਬ 27 ਤਾਰੀਖ ਨੂੰ ਦੁਨੀਆ ਭਰ ਵਿੱਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਇਸ ਇਤਿਹਾਸਕ ਪੁਰਬ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਕੱਤਰ ਕੁਲਵੰਤ ਸਿੰਘ ਮਨਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਅਤੇ ਸੰਗਤ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।


26 ਤਾਰੀਖ ਨੂੰ ਰਵਾਇਤੀ ਰਸਤਿਆਂ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
SGPC ਸਕੱਤਰ ਕੁਲਵੰਤ ਸਿੰਘ ਮਨਨ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 26 ਤਾਰੀਖ ਨੂੰ ਅੰਮ੍ਰਿਤਸਰ ਦੇ ਪੁਰਾਣੇ ਸ਼ਹਿਰ ਦੇ ਰਵਾਇਤੀ ਰਸਤਿਆਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਨਗਰ ਕੀਰਤਨ ਦੇ ਸਵਾਗਤ ਲਈ ਥਾਂ-ਥਾਂ ਸੰਗਤ ਵੱਲੋਂ ਲੰਗਰ ਅਤੇ ਜਲ ਛਕਾਉਣ ਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 27 ਤਾਰੀਖ ਨੂੰ ਮੁੱਖ ਪ੍ਰਕਾਸ਼ ਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ, ਆਤਿਸ਼ਬਾਜ਼ੀ, ਅਖੰਡ ਪਾਠ ਸਾਹਿਬ, ਕਥਾ ਅਤੇ ਗੁਰਬਾਣੀ ਕੀਰਤਨ ਦੇ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸੰਗਤ ਦੇ ਦਰਸ਼ਨਾਂ ਲਈ ਪਵਿੱਤਰ ਜਲੌਅ ਵੀ ਸਜਾਇਆ ਜਾਵੇਗਾ।


ਵੱਖ-ਵੱਖ ਧਾਰਮਿਕ ਜਥੇਬੰਦੀਆਂ ਅਤੇ ਮਹਾਂਪੁਰਖਾਂ ਵੱਲੋਂ ਸੇਵਾ
ਕੁਲਵੰਤ ਸਿੰਘ ਮਨਨ ਨੇ ਦੱਸਿਆ ਕਿ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਪ੍ਰਕਾਸ਼ ਪੁਰਬ ਦੌਰਾਨ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਲਈ ਲੰਗਰ ਅਤੇ ਪ੍ਰਸ਼ਾਦੇ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੰਤ ਬਾਬਾ ਜੀਤ ਸਿੰਘ ਜੀ ਹੰਸਾਲੀ ਵਾਲੇ, ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ ਅਤੇ ਬਾਬਾ ਸਤਨਾਮ ਸਿੰਘ ਜੀ ਆਨੰਦਗੜ੍ਹ ਵਾਲਿਆਂ ਸਮੇਤ ਵੱਖ-ਵੱਖ ਧਾਰਮਿਕ ਮਹਾਂਪੁਰਖਾਂ ਵੱਲੋਂ ਲੰਗਰ, ਲੱਡੂ ਪ੍ਰਸ਼ਾਦੇ ਅਤੇ ਹੋਰ ਸੇਵਾਵਾਂ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ।


ਸੜਕਾਂ ਦੇ ਨਿਰਮਾਣ ਅਤੇ ਪ੍ਰਸ਼ਾਸਨਿਕ ਸਹਿਯੋਗ ਦੇ ਪੁਖ਼ਤਾ ਪ੍ਰਬੰਧ
ਸੜਕਾਂ ਦੇ ਨਿਰਮਾਣ ਅਤੇ ਸਫ਼ਾਈ ਪ੍ਰਬੰਧਾਂ ਸਬੰਧੀ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ SGPC ਸਕੱਤਰ ਨੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ, ਸੰਯੁਕਤ ਕਮਿਸ਼ਨਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਬਾਬਾ ਦੀਪ ਸਿੰਘ ਜੀ ਮਾਰਗ ਅਤੇ ਸੁਲਤਾਨਵਿੰਡ ਮਾਰਗ ਸਮੇਤ ਮੁੱਖ ਰਸਤਿਆਂ ਅਤੇ ਸੜਕਾਂ ਦੇ ਸੁੰਦਰੀਕਰਨ ਤੇ ਮੁੜ ਨਿਰਮਾਣ ਦਾ ਕੰਮ ਜਲਦ ਪੂਰਾ ਕਰ ਲਿਆ ਜਾਵੇਗਾ। ਇਸ ਨਾਲ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੰਗਤ ਨੂੰ ਆਉਣ-ਜਾਣ ਸਮੇਂ ਕਿਸੇ ਕਿਸਮ ਦੀ ਦਿੱਕਤ ਤੋਂ ਬਚਾਉਣ ਵਿੱਚ ਮਦਦ ਮਿਲੇਗੀ।


ਸਰਾਵਾਂ ਅਤੇ ਹੋਟਲ ਮਾਲਕਾਂ ਵੱਲੋਂ ਵੀ ਸਹਿਯੋਗ ਦਾ ਭਰੋਸਾ
ਸੰਗਤ ਦੇ ਠਹਿਰਨ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਕੁਲਵੰਤ ਸਿੰਘ ਮਨਨ ਨੇ ਦੱਸਿਆ ਕਿ SGPC ਦੀਆਂ ਸਾਰੀਆਂ ਸਰਾਵਾਂ ਨੂੰ ਸੰਗਤ ਦੀ ਸੇਵਾ ਲਈ ਸਮਰਪਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਥਾਨਕ ਹੋਟਲ ਮਾਲਕਾਂ ਨੇ ਵੀ ਆਪਣੀ ਸਮਰੱਥਾ ਅਨੁਸਾਰ ਕਮਰੇ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਅੰਤ ਵਿੱਚ SGPC ਸਕੱਤਰ ਕੁਲਵੰਤ ਸਿੰਘ ਮਨਨ ਨੇ ਦੇਸ਼-ਵਿਦੇਸ਼ ਦੀ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਧ ਤੋਂ ਵੱਧ ਗਿਣਤੀ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਨਤਮਸਤਕ ਹੋਣ, ਗੁਰਬਾਣੀ ਕੀਰਤਨ ਦਾ ਆਨੰਦ ਮਾਣਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਤੇ ਅਸੀਸਾਂ ਪ੍ਰਾਪਤ ਕਰਨ।

 

Have something to say? Post your comment

ਅਤੇ ਪੰਜਾਬ ਖਬਰਾਂ

ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ

ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, CBI ਜਾਂਚ ਦਾ ਦਿੱਤਾ ਭਰੋਸਾ

ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, CBI ਜਾਂਚ ਦਾ ਦਿੱਤਾ ਭਰੋਸਾ

ਪੰਜਾਬ 'ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ

ਪੰਜਾਬ 'ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ

ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ

ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ

ਪੰਜਾਬ:  8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ

ਪੰਜਾਬ: 8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ

ਬਠਿੰਡਾ ਜ਼ਿਲ੍ਹੇ ’ਚ ਹੁਣ ਤੱਕ 37,667 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

ਬਠਿੰਡਾ ਜ਼ਿਲ੍ਹੇ ’ਚ ਹੁਣ ਤੱਕ 37,667 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

BIG BREAKING: ਪਰਵਿੰਦਰ ਝੋਟਾ ਕਤਲਕਾਂਡ ਦੀ ਹੋਵੇਗੀ CBI ਜਾਂਚ

BIG BREAKING: ਪਰਵਿੰਦਰ ਝੋਟਾ ਕਤਲਕਾਂਡ ਦੀ ਹੋਵੇਗੀ CBI ਜਾਂਚ

ਡੇੰਗੂ ਦੇ ਮੱਛਰ ਨੂੰ ਘਰਾਂ ਵਿੱਚ ਪਨਪਣ ਤੋਂ ਰੋਕੋ, ਹਰ ਸੋਮਵਾਰ ਤੇ ਸ਼ੁੱਕਰਵਾਰ ਨੂੰ ਮਨਾਓ ‘ਖੁਸ਼ਕ ਦਿਨ’ : ਏ.ਸੀ.ਐੱਸ.: ਡਾ. ਬਲਜੀਤ ਕਮਲ

ਡੇੰਗੂ ਦੇ ਮੱਛਰ ਨੂੰ ਘਰਾਂ ਵਿੱਚ ਪਨਪਣ ਤੋਂ ਰੋਕੋ, ਹਰ ਸੋਮਵਾਰ ਤੇ ਸ਼ੁੱਕਰਵਾਰ ਨੂੰ ਮਨਾਓ ‘ਖੁਸ਼ਕ ਦਿਨ’ : ਏ.ਸੀ.ਐੱਸ.: ਡਾ. ਬਲਜੀਤ ਕਮਲ

ਛਾਤੀ ਦੇ ਕੈਂਸਰ ਸਬੰਧੀ ਜਾਗਰੂਕਤਾ ਮਹੀਨਾ: ਛਾਤੀ ਵਿੱਚ ਗੰਢ ਮਹਿਸੂਸ ਹੋਵੇ ਤਾਂ ਦੇਰੀ ਨਾ ਕਰੋ, ਤੁਰੰਤ ਡਾਕਟਰੀ ਸਲਾਹ ਲਵੋ: ਸਿਵਲ ਸਰਜਨ ਡਾ. ਅਮਨ ਸੂਦ

ਛਾਤੀ ਦੇ ਕੈਂਸਰ ਸਬੰਧੀ ਜਾਗਰੂਕਤਾ ਮਹੀਨਾ: ਛਾਤੀ ਵਿੱਚ ਗੰਢ ਮਹਿਸੂਸ ਹੋਵੇ ਤਾਂ ਦੇਰੀ ਨਾ ਕਰੋ, ਤੁਰੰਤ ਡਾਕਟਰੀ ਸਲਾਹ ਲਵੋ: ਸਿਵਲ ਸਰਜਨ ਡਾ. ਅਮਨ ਸੂਦ