Tuesday, November 24, 2026
BREAKING
• ਵੱਡੇ ਭਰਾ ਦੀ ਭੂਮਿਕਾ 'ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ • ਰਵਨੀਤ ਬਿੱਟੂ ਨੇ ਗਠਜੋੜ ਨੂੰ ਲੈ ਕੇ ਦੱਸੀ ਅੰਦਰਲੀ ਗੱਲ, ਸੀਟਾਂ ਦੀ ਵੰਡ ਬਾਰੇ ਵੀ ਦਿੱਤਾ ਵੱਡਾ ਬਿਆਨ • ਗਠਜੋੜ ਦਾ ਐਲਾਨ ਪੰਜਾਬ ਦੀ ਅਮਨ-ਖ਼ੁਸ਼ਹਾਲੀ ਲਈ ਇਤਿਹਾਸਕ ਕਦਮ : ਕੇਵਲ ਸਿੰਘ ਢਿੱਲੋਂ • 'ਸ਼ੋਅ 'ਚ ਜਵਾਕਾਂ ਨੂੰ ਨਾ ਲੈ ਕੇ ਆਇਓ..!' ਦਿਲਜੀਤ ਦੇ 29 ਨਵੰਬਰ ਨੂੰ ਹੋਣ ਵਾਲੇ ਕੰਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ • ਅਮਿਤ ਸ਼ਾਹ ਨੇ ਕਰਤਾਪੁਰ ਸਾਹਿਬ ਤੇ ਬੰਦੀ ਸਿੰਘਾਂ ਬਾਰੇ ਦਿੱਤਾ ਵੱਡਾ ਬਿਆਨ • ਗੱਠਜੋੜ ਦੇ ਐਲਾਨ ਮੌਕੇ ਬੋਲੇ ਸੁਖਬੀਰ ਬਾਦਲ- 'ਅਕਾਲੀ-ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ' • ਗੱਠਜੋੜ 'ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, ਇਹ ਸੁਭਾਵਿਕ ਗੱਠਜੋੜ ਹੈ • ਜ਼ੀਰਕਪੁਰ ’ਚ ਅਣਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ • ਸ੍ਰੀ ਨਨਕਾਣਾ ਸਾਹਿਬ 'ਚ ਜਥੇ. ਗੜਗੱਜ ਦਾ ਵੱਡਾ ਸੰਦੇਸ਼, ਚੜ੍ਹਦੇ ਪੰਜਾਬ ਦੇ ਨੌਜਵਾਨ ਪਾਕਿ ਦੇ ਸਿੱਖਾਂ ਤੋਂ ਲੈਣ ਸਿੱਖਿਆ • ਚੰਡੀਗੜ੍ਹ 'ਚ ਹੋਵੇਗਾ BLACKOUT! ਅਚਾਨਕ ਵੱਜਣਗੇ ਸਾਇਰਨ, ਲੋਕਾਂ ਨੂੰ ਕੀਤੀ ਗਈ ਖ਼ਾਸ ਅਪੀਲ

ਪੰਜਾਬ

ਸ੍ਰੀ ਨਨਕਾਣਾ ਸਾਹਿਬ 'ਚ ਜਥੇ. ਗੜਗੱਜ ਦਾ ਵੱਡਾ ਸੰਦੇਸ਼, ਚੜ੍ਹਦੇ ਪੰਜਾਬ ਦੇ ਨੌਜਵਾਨ ਪਾਕਿ ਦੇ ਸਿੱਖਾਂ ਤੋਂ ਲੈਣ ਸਿੱਖਿਆ

24 ਨਵੰਬਰ, 2026 06:03 PM

ਸ੍ਰੀ ਨਨਕਾਣਾ ਸਾਹਿਬ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਦੇ ਚੱਲਦਿਆਂ ਬੀਤੀ ਰਾਤ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਜਥੇਦਾਰ ਗੜਗੱਜ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਕੀਤੀ।


ਜਥੇਦਾਰ ਗੜਗੱਜ ਨੇ ਸਿੰਧੀ ਭਾਈਚਾਰੇ ਨਾਲ ਸਬੰਧਤ ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਆਪਣੀ ਪਹਿਲੀ ਰਵਾਇਤ ਅਨੁਸਾਰ ਪਰਿਵਾਰਾਂ ਵਿੱਚੋਂ ਪਹਿਲਾ ਬੱਚਾ ਸਾਬਤ ਸੂਰਤ ਸਿੱਖ ਜ਼ਰੂਰ ਬਣਾਈਏ। ਉਨ੍ਹਾਂ ਕਿਹਾ ਜਿਹੜੇ ਚੜ੍ਹਦੇ ਪੰਜਾਬ ਵਾਲੇ ਸਿੱਖ ਨੌਜਵਾਨਾਂ ਕੇਸ ਕਤਲ ਕਰਦੇ ਹਨ ਉਹ ਪਾਕਿਸਤਾਨ ਦੇ ਸਿੱਖਾਂ ਤੋਂ ਸਿੱਖਿਆ ਜ਼ਰੂਰ ਲੈਣ ਕਿ ਇਨ੍ਹਾਂ ਨੇ ਔਖੇ ਤੋਂ ਔਖੇ ਹਾਲਾਤ ਵਿੱਚ ਵੀ ਸਿੱਖੀ ਨਹੀਂ ਛੱਡੀ ਅਤੇ ਕੋਈ ਵੀ ਸਿੱਖ ਇੱਥੇ ਕੇਸ ਕਤਲ ਨਹੀਂ ਕਰਦਾ। ਉਨ੍ਹਾਂ ਚੜ੍ਹਦੇ ਪੰਜਾਬ ਤੋਂ ਆਈ ਸੰਗਤ ਨੂੰ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਤੋਂ ਪਿਸ਼ੌਰੀ ਅਤੇ ਸਿੰਧੀ ਸੰਗਤ ਪਾਸੋਂ ਸੇਵਾ ਤੇ ਸ਼ਰਧਾ ਦਾ ਪ੍ਰੇਰਣਾ ਜ਼ਰੂਰ ਲੈ ਕੇ ਜਾਣ ਜੋ ਬਹੁਤ ਹੀ ਪ੍ਰੇਮ ਨਾਲ ਗੁਰਪੁਰਬ ਮੌਕੇ ਵੱਡੀਆਂ ਸੇਵਾਵਾਂ ਨਿਭਾਉਂਦੇ ਹਨ।


ਇਸ ਦੌਰਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਪੁੱਜੀਆਂ ਸਿੱਖ ਸੰਗਤਾਂ ਨਾਲ ਮੁਲਾਕਾਤ ਕੀਤੀ। ਸੰਗਤਾਂ ਦੇ ਮਨਾਂ ਵਿੱਚ ਬਹੁਤ ਚਾਅ ਅਤੇ ਉਤਸ਼ਾਹ ਹੈ ਕਿ ਆਪਣੇ ਵਿਛੜੇ ਹੋਏ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਉਨ੍ਹਾਂ ਨੂੰ ਮੌਕਾ ਮਿਲਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੰਗਤਾਂ ਵੱਡੀ ਗਿਣਤੀ ਵਿੱਚ ਇੱਥੇ ਪੁੱਜੀਆਂ ਹਨ। ਸੰਗਤ ਨੇ ਅਰਦਾਸ ਕੀਤੀ ਕਿ ਸ੍ਰੀ ਗੁਰੂ ਨਾਨਕ ਪਾਤਸ਼ਾਹ ਕਿਰਪਾ ਕਰਨ ਅਤੇ ਉਨ੍ਹਾਂ ਨੂੰ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰੇ ਪ੍ਰਾਪਤ ਹੋਣ।

 

Have something to say? Post your comment

ਅਤੇ ਪੰਜਾਬ ਖਬਰਾਂ

ਵੱਡੇ ਭਰਾ ਦੀ ਭੂਮਿਕਾ 'ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ

ਵੱਡੇ ਭਰਾ ਦੀ ਭੂਮਿਕਾ 'ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ

ਰਵਨੀਤ ਬਿੱਟੂ ਨੇ ਗਠਜੋੜ ਨੂੰ ਲੈ ਕੇ ਦੱਸੀ ਅੰਦਰਲੀ ਗੱਲ, ਸੀਟਾਂ ਦੀ ਵੰਡ ਬਾਰੇ ਵੀ ਦਿੱਤਾ ਵੱਡਾ ਬਿਆਨ

ਰਵਨੀਤ ਬਿੱਟੂ ਨੇ ਗਠਜੋੜ ਨੂੰ ਲੈ ਕੇ ਦੱਸੀ ਅੰਦਰਲੀ ਗੱਲ, ਸੀਟਾਂ ਦੀ ਵੰਡ ਬਾਰੇ ਵੀ ਦਿੱਤਾ ਵੱਡਾ ਬਿਆਨ

ਗਠਜੋੜ ਦਾ ਐਲਾਨ ਪੰਜਾਬ ਦੀ ਅਮਨ-ਖ਼ੁਸ਼ਹਾਲੀ ਲਈ ਇਤਿਹਾਸਕ ਕਦਮ : ਕੇਵਲ ਸਿੰਘ ਢਿੱਲੋਂ

ਗਠਜੋੜ ਦਾ ਐਲਾਨ ਪੰਜਾਬ ਦੀ ਅਮਨ-ਖ਼ੁਸ਼ਹਾਲੀ ਲਈ ਇਤਿਹਾਸਕ ਕਦਮ : ਕੇਵਲ ਸਿੰਘ ਢਿੱਲੋਂ

ਅਮਿਤ ਸ਼ਾਹ ਨੇ ਕਰਤਾਪੁਰ ਸਾਹਿਬ ਤੇ ਬੰਦੀ ਸਿੰਘਾਂ ਬਾਰੇ ਦਿੱਤਾ ਵੱਡਾ ਬਿਆਨ

ਅਮਿਤ ਸ਼ਾਹ ਨੇ ਕਰਤਾਪੁਰ ਸਾਹਿਬ ਤੇ ਬੰਦੀ ਸਿੰਘਾਂ ਬਾਰੇ ਦਿੱਤਾ ਵੱਡਾ ਬਿਆਨ

ਗੱਠਜੋੜ ਦੇ ਐਲਾਨ ਮੌਕੇ ਬੋਲੇ ਸੁਖਬੀਰ ਬਾਦਲ- 'ਅਕਾਲੀ-ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ'

ਗੱਠਜੋੜ ਦੇ ਐਲਾਨ ਮੌਕੇ ਬੋਲੇ ਸੁਖਬੀਰ ਬਾਦਲ- 'ਅਕਾਲੀ-ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ'

ਜ਼ੀਰਕਪੁਰ ’ਚ ਅਣਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ

ਜ਼ੀਰਕਪੁਰ ’ਚ ਅਣਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ

ਡਾ. ਹਰਪਿੰਦਰ ਸਿੰਘ ਨੇ ਸਲੱਮ ਏਰੀਏ ਅਤੇ ਇੱਟਾਂ ਦੇ ਭੱਠਿਆਂ ਵਿੱਚ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਕਾਰਜਾਂ ਦਾ ਕੀਤਾ ਨਿਰੀਖਣ

ਡਾ. ਹਰਪਿੰਦਰ ਸਿੰਘ ਨੇ ਸਲੱਮ ਏਰੀਏ ਅਤੇ ਇੱਟਾਂ ਦੇ ਭੱਠਿਆਂ ਵਿੱਚ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਕਾਰਜਾਂ ਦਾ ਕੀਤਾ ਨਿਰੀਖਣ

ਬੁੱਧ ਵਿਹਾਰ ਬਲਾਚੌਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ

ਬੁੱਧ ਵਿਹਾਰ ਬਲਾਚੌਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ

ਜੇਕਰ ਭਗਵਾਨ ਪੂਤਨਾ ਵਰਗੀ ਰਾਕਸ਼ਸੀ ਨੂੰ ਵੀ ਬਚਾ ਸਕਦੇ ਹਨ, ਤਾਂ ਉਹ ਆਪਣੇ ਭਗਤਾਂ ਨੂੰ ਕਿਉਂ ਨਹੀਂ ਬਚਾਏਗਾ? - ਸਵਾਮੀ ਰਾਮਗਿਰੀ

ਜੇਕਰ ਭਗਵਾਨ ਪੂਤਨਾ ਵਰਗੀ ਰਾਕਸ਼ਸੀ ਨੂੰ ਵੀ ਬਚਾ ਸਕਦੇ ਹਨ, ਤਾਂ ਉਹ ਆਪਣੇ ਭਗਤਾਂ ਨੂੰ ਕਿਉਂ ਨਹੀਂ ਬਚਾਏਗਾ? - ਸਵਾਮੀ ਰਾਮਗਿਰੀ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ 'ਚੋਂ ਮੁਅੱਤਲ ਕੀਤੇ ਇਸ ਵੱਡੇ ਆਗੂ ਦੀ ਵਾਪਸੀ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ 'ਚੋਂ ਮੁਅੱਤਲ ਕੀਤੇ ਇਸ ਵੱਡੇ ਆਗੂ ਦੀ ਵਾਪਸੀ