ਸੁਨਾਮ (ਰਮੇਸ਼ ਗਰਗ) : ਬੁੱਧਵਾਰ ਨੂੰ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ । ਜਿਸਦਾ ਆਰੰਭ ਸਰਸਵਤੀ ਵੰਦਨਾਂ ਅਤੇ ਸ਼ਬਦ ਗਾਇਨ ਨਾਲ ਕੀਤਾ ਗਿਆ । ਇਸ ਪ੍ਰੋਗਰਾਮ ਵਿੱਚ ਰਾਮ ਮਹੁੰਮਦ ਸਿੰਘ ਅਜ਼ਾਦ ਕਲੱਬ ਦੇ ਪ੍ਰਧਾਨ ਸਰਦਾਰ ਕਰਨੈਲ ਸਿੰਘ ਅਤੇ ਸਾਬਕਾ ਪ੍ਰਧਾਨ ਸਰਦਾਰ ਅਵਤਾਰ ਸਿੰਘ ਜੀ , ਅਤੇ ਹਰਜਿੰਦਰ ਸਿੰਘ ਜੀ ਵਿਸ਼ੇਸ਼ ਮਹਿਮਾਨ ਵਜੋ ਸ਼ਾਮਲ ਹੋਏ । ਸਕੂਲ ਦੇ ਪ੍ਰਿੰਸੀਪਲ ਸ੍ਰੀ ਅਮਿਤ ਡੋਗਰਾ ਜੀ ਵੱਲੋਂ ਆਏ ਹੋਏ ਮਹਿਮਾਨਾਂ ਨਾਲ ਜਾਣ ਪਛਾਣ ਕਰਵਾਈ ਉਹਨਾਂ ਦਾ ਸਵਾਗਤ ਕੀਤਾ ਅਤੇ ਉਹਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ।
ਉਹਨਾਂ ਨੇ ਵਿਦਿਆਰਥੀਆਂ ਨੂੰ ਸ਼ਹੀਦ ਊਧਮ ਸਿੰਘ ਜੀ ਦੇ ਬਾਰੇ ਜਾਣਕਾਰੀ ਦਿੱਤੀ । ਇਸ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਅਵਤਾਰ ਸਿੰਘ ਜੀ ਵੱਲੋਂ ਉਹਨਾਂ ਦੇ ਜੀਵਨ ਦੇ ਕੁਝ ਅਣਸੁਣੇ ਤੱਥਾਂ ਤੇ ਚਾਨਣਾ ਪਾਇਆ ਗਿਆ । ਉਹਨਾਂ ਨੇ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਬਾਰੇ ਗਹਿਰਾਈ ਨਾਲ ਦੱਸਿਆ ਗਿਆ । ਉਹਨਾਂ ਨੇ ਕਿਹਾ ਕਿ ਅੱਜ ਸਾਨੂੰ ਉਹਨਾਂ ਦੇ ਜੀਵਨ ਤੋ ਸੇਧ ਲੈਣੀ ਚਾਹੀਦੀ ਹੈ । ਜਿਸ ਨਾਲ ਸਾਡੇ ਅੰਦਰ ਦੇਸ਼ ਪਿਆਰ ਦੀ ਭਾਵਨਾ ਪੈਦਾ ਹੋਵੇਗੀ । ਸਕੂਲ ਦੇ ਪ੍ਰਿੰਸੀਪਲ, ਮੁੱਖ ਮਹਿਮਾਨ ਅਤੇ ਸਮੂਹ ਸਟਾਫ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ । ਇਸ ਮੌਕੇ ਤੇ ਪ੍ਰਾਇਮਰੀ ਵਿਭਾਗ ,ਮਿਡਲ ਵਿਭਾਗ , ਸੀਨੀਅਰ ਸੈਕੰਡਰੀ ਵਿਭਾਗ ਦੇ ਵਿਦਿਆਰਥੀਆਂ ਵਿੱਚ ਕਵਿਤਾ ਗਾਇਨ , ਡਰਾਇੰਗ ਆਦਿ ਵੱਖ ਵੱਖ ਮੁਕਾਬਲੇ ਕਰਵਾਏ ਗਏ । ਵਿਦਿਆਰਥੀਆਂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਸਮਾਰਕ ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ ਪੰਜਾਬੀ ਕਲੱਬ ਦੇ ਵਿਦਿਆਰਥੀਆਂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਤੇ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ । ਸਮਾਜਿਕ ਵਿਗਿਆਨ ਕਲੱਬ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਤੇ ਇੱਕ ਫਿਲਮ ਵਿਦਿਆਰਥੀਆਂ ਨੂੰ ਦਿਖਾਈ ਗਈ । ਸਮਾਜਿਕ ਵਿਗਿਆਨ ਕਲੱਬ ਦੇ ਵਿਦਿਆਰਥੀਆਂ ਵੱਲੋਂ ਇੱਕ ਨਾਟਕ ਪੇਸ਼ ਕੀਤਾ ਗਿਆ । ਜੋ ਕਿ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਤੇ ਸ਼ਹੀਦੀ ਤੇ ਅਧਾਰਿਤ ਸੀ । ਇਹ ਪ੍ਰੋਗਰਾਮ ਪੰਜਾਬੀ ਕਲੱਬ , ਸਮਾਜਿਕ ਵਿਗਿਆਨ ਕਲੱਬ , ਅਤੇ ਨੈਤਿਕ ਤੇ ਅਧਿਆਤਮਿਕ ਕੌਸਿਲ ਵੱਲੋਂ ਕਰਵਾਇਆ ਗਿਆ ।