Thursday, July 30, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

30 ਜੁਲਾਈ, 2026 07:33 PM

ਕਪੂਰਥਲਾ : ਖੇਤਰੀ ਟਰਾਂਸਪੋਰਟ ਅਫ਼ਸਰ (ਆਰਟੀਓ) ਹਰਕਰਮ ਸਿੰਘ ਨੇ ਕਿਹਾ ਕਿ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਲੋਕਾਂ ਦੀ ਜਾਨ ਬਚਾਉਣ ਦੇ ਉਦੇਸ਼ ਨਾਲ ਸਰਕਾਰ ਵੱਲੋਂ ਚਲਾਈ ਜਾ ਰਹੀ ਪੀਐਮ-ਰਾਹਤ ਯੋਜਨਾ ਆਮ ਲੋਕਾਂ ਲਈ ਬਹੁਤ ਹੀ ਲਾਭਦਾਇਕ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੜਕ ਹਾਦਸਾ ਹੋਣ ਦੀ ਸੂਰਤ ਵਿੱਚ ਜ਼ਖ਼ਮੀਆਂ ਦੀ ਤੁਰੰਤ ਮਦਦ ਕਰਨ ਅਤੇ ਬਿਨਾਂ ਕਿਸੇ ਡਰ ਜਾਂ ਝਿਝਕ ਦੇ ਉਨ੍ਹਾਂ ਨੂੰ ਨਜ਼ਦੀਕੀ ਸੂਚੀਬੱਧ ਹਸਪਤਾਲ ਵਿੱਚ ਪਹੁੰਚਾਉਣ।

ਆਰਟੀਓ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸੜਕ ਹਾਦਸੇ ਦੇ ਹਰ ਪੀੜਤ ਨੂੰ ਹਾਦਸੇ ਦੀ ਮਿਤੀ ਤੋਂ ਵੱਧ ਤੋਂ ਵੱਧ ਸੱਤ ਦਿਨਾਂ ਤੱਕ 1.50 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਾਦਸੇ ਤੋਂ ਬਾਅਦ ਦੇ ਪਹਿਲੇ 24 ਤੋਂ 48 ਘੰਟੇ, ਜਿਨ੍ਹਾਂ ਨੂੰ ‘ਗੋਲਡਨ ਆਵਰ’ ਕਿਹਾ ਜਾਂਦਾ ਹੈ, ਜਾਨ ਬਚਾਉਣ ਲਈ ਸਭ ਤੋਂ ਮਹੱਤਵਪੂਰਨ ਹੁੰਦੇ ਹਨ। ਇਸ ਲਈ ਹਸਪਤਾਲਾਂ ਨੂੰ ਪੀੜਤਾਂ ਦਾ ਤੁਰੰਤ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਭਾਰਤ ਦੀਆਂ ਸੜਕਾਂ 'ਤੇ ਵਾਹਨ ਹਾਦਸੇ ਦਾ ਸ਼ਿਕਾਰ ਹੋਣ ਵਾਲਾ ਹਰ ਭਾਰਤੀ ਅਤੇ ਵਿਦੇਸ਼ੀ ਨਾਗਰਿਕ ਇਸ ਯੋਜਨਾ ਦਾ ਲਾਭ ਲੈਣ ਦਾ ਹੱਕਦਾਰ ਹੈ। ਇਸ ਲਈ ਵਾਹਨ ਦਾ ਬੀਮਾ ਹੋਣਾ ਵੀ ਲਾਜ਼ਮੀ ਨਹੀਂ ਹੈ। ਹਾਦਸੇ ਦੀ ਸਥਿਤੀ ਵਿੱਚ ਐਂਬੂਲੈਂਸ ਅਤੇ ਨਜ਼ਦੀਕੀ ਸੂਚੀਬੱਧ ਹਸਪਤਾਲ ਦੀ ਜਾਣਕਾਰੀ ਲਈ 112 ਹੈਲਪਲਾਈਨ 'ਤੇ ਤੁਰੰਤ ਸੰਪਰਕ ਕੀਤਾ ਜਾ ਸਕਦਾ ਹੈ। ਯੋਜਨਾ ਦਾ ਸੰਚਾਲਨ ਈ-ਡਾਰ ਅਤੇ ਨੈਸ਼ਨਲ ਹੈਲਥ ਅਥਾਰਟੀ ਦੇ ਟੀਐਮਐਸ 2.0 ਪੋਰਟਲ ਰਾਹੀਂ ਕੀਤਾ ਜਾਂਦਾ ਹੈ ਅਤੇ ਇਲਾਜ ਦਾ ਖਰਚਾ ਮੋਟਰ ਵਾਹਨ ਦੁਰਘਟਨਾ ਫੰਡ ਵਿੱਚੋਂ ਭਰਿਆ ਜਾਂਦਾ ਹੈ। ਹਿੱਟ ਐਂਡ ਰਨ ਮਾਮਲਿਆਂ ਵਿੱਚ ਇਹ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ‘ਰਾਹ-ਵੀਰ (ਗੁੱਡ ਸਮੈਰੀਟਨ) ਯੋਜਨਾ’ ਤਹਿਤ ਜੋ ਵਿਅਕਤੀ ਹਾਦਸੇ ਦੇ ਪਹਿਲੇ 60 ਮਿੰਟਾਂ ਦੇ ਅੰਦਰ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਉਣ ਵਿੱਚ ਮਦਦ ਕਰਦਾ ਹੈ, ਉਸ ਨੂੰ 25,000 ਰੁਪਏ ਦਾ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰ ਦਿੱਤਾ ਜਾਂਦਾ ਹੈ। ਇੱਕ ਵਿਅਕਤੀ ਨੂੰ ਇੱਕ ਸਾਲ ਵਿੱਚ ਵੱਧ ਤੋਂ ਵੱਧ ਪੰਜ ਵਾਰ ਇਹ ਇਨਾਮ ਮਿਲ ਸਕਦਾ ਹੈ। ਜੇਕਰ ਇੱਕ ਤੋਂ ਵੱਧ ਲੋਕ ਮਿਲ ਕੇ ਮਦਦ ਕਰਦੇ ਹਨ ਤਾਂ ਇਨਾਮੀ ਰਕਮ ਸਾਰਿਆਂ ਵਿੱਚ ਬਰਾਬਰ ਵੰਡੀ ਜਾਂਦੀ ਹੈ। ਇਸ ਤੋਂ ਇਲਾਵਾ ਹਰ ਸਾਲ ਸ਼ਾਨਦਾਰ ਰਾਹ-ਵੀਰਾਂ ਨੂੰ ਰਾਸ਼ਟਰੀ ਪੱਧਰ 'ਤੇ 1 ਲੱਖ ਰੁਪਏ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਰਾਹ-ਵੀਰ ਨੂੰ ਪੁਲਿਸ ਜਾਂ ਹਸਪਤਾਲ ਵੱਲੋਂ ਬੇਲੋੜੀ ਪੁੱਛਗਿੱਛ, ਐਫਆਈਆਰ ਦਰਜ ਕਰਵਾਉਣ ਜਾਂ ਗਵਾਹ ਬਣਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਜ਼ਖ਼ਮੀ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਤੋਂ ਬਾਅਦ ਉਹ ਤੁਰੰਤ ਉੱਥੋਂ ਜਾ ਸਕਦਾ ਹੈ। ਸਥਾਨਕ ਪੁਲਿਸ ਅਤੇ ਡਾਕਟਰ ਦੀ ਪੁਸ਼ਟੀ ਤੋਂ ਬਾਅਦ ਜ਼ਿਲ੍ਹਾ ਮੁਲਾਂਕਣ ਕਮੇਟੀ ਦੀ ਸਿਫ਼ਾਰਸ਼ 'ਤੇ ਇਨਾਮੀ ਰਕਮ ਪੀਐਫਐਮਐਸ ਰਾਹੀਂ ਸਿੱਧੀ ਲਾਭਪਾਤਰੀ ਦੇ ਬੈਂਕ ਖਾਤੇ ਵਿੱਚ ਭੇਜੀ ਜਾਂਦੀ ਹੈ।

ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੈਲਪਲਾਈਨ ਨੰਬਰ 01822-233777 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ