Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸੰਗਰੂਰ ਦੇ ਹੜ੍ਹ ਪੀੜਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦਾ ਮੁਆਵਜ਼ਾ ਜਾਰੀ, ਹਰਪਾਲ ਚੀਮਾ ਨੇ ਕੀਤੀ ਸ਼ੁਰੂਆਤ

15 ਅਕਤੂਬਰ, 2025 07:40 PM

ਧੂਰੀ, ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੜ੍ਹ ਪੀੜ੍ਹਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ਵਿੱਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ। ਜਿਸ ਵਿੱਚੋਂ ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਨੂੰ 3.50 ਕਰੋੜ ਰੁਪਏ ਵੰਡੇ ਜਾਣਗੇ। ਅੱਜ ਹਲਕਾ ਧੂਰੀ ਦੇ 8 ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਨਜ਼ੂਰੀ ਪੱਤਰ ਵੰਡ ਕੇ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਭਰ ਦੇ 13 ਕੈਬਨਿਟ ਮੰਤਰੀ ਮਿਸ਼ਨ ਪੁਨਰਵਾਸ ਤਹਿਤ ਰਾਹਤ ਰਾਸ਼ੀ ਵੰਡਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਅਜਨਾਲਾ ਵਿੱਚ 631 ਕਿਸਾਨਾਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡ ਕੇ ਮਿਸ਼ਨ ਪੁਨਰਵਾਸ ਦੀ ਸ਼ੁਰੂਆਤ ਕੀਤੀ ਸੀ। ਉਹਨਾਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਲੋਕਾਂ ਦੇ ਹਰ ਦੁੱਖ-ਸੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਉਨ੍ਹਾਂ ਕਿਹਾ ਕਿ ਭਾਰੀ ਮੀਂਹ ਅਤੇ ਹੜ੍ਹ ਕਾਰਨ ਸੂਬੇ ਭਰ ਵਿੱਚ ਵੱਡੀ ਪੱਧਰ ਉੱਤੇ ਫਸਲਾਂ ਖ਼ਰਾਬ ਹੋ ਗਈਆਂ ਸਨ। ਕਈ ਲੋਕਾਂ ਦੇ ਘਰ ਅਤੇ ਹੋਰ ਇਮਾਰਤਾਂ ਢਹਿ ਗਈਆਂ ਸਨ। ਹਰੇਕ ਪ੍ਰਭਾਵਿਤ ਪਰਿਵਾਰ ਨੂੰ ਹੋਏ ਨੁਕਸਾਨ ਦੀ ਪੜਤਾਲ ਉਪਰੰਤ ਰਾਹਤ ਰਾਸ਼ੀ ਦਿੱਤੀ ਜਾਵੇਗੀ। ਇਹ ਵੀ ਪਹਿਲੀ ਵਾਰ ਹੈ ਕਿ ਨੁਕਸਾਨੇ ਗਏ ਹਰੇਕ ਘਰ ਨੂੰ 40 ਹਜ਼ਾਰ ਰੁਪਏ ਮਿਲਣਗੇ ਜਦਕਿ ਪਹਿਲਾਂ ਸਿਰਫ਼ 4 ਹਜ਼ਾਰ ਰੁਪਏ ਮਿਲਦੇ ਸਨ। ਕਿਸਾਨਾਂ ਨੂੰ ਫ਼ਸਲ ਦੇ ਖ਼ਰਾਬੇ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਮਿਲਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀ ਲੋਕ ਹਰ ਮੁਸ਼ਕਿਲ ਦੀ ਘੜ੍ਹੀ ਵਿੱਚ ਕੁਦਰਤੀ ਕਰੋਪੀਆਂ ਦੇ ਪੀੜ੍ਹਤਾਂ ਨਾਲ ਖੜਦੇ ਆਏ ਹਨ। ਪਰ ਕੇਂਦਰ ਸਰਕਾਰ ਪੰਜਾਬ ਅਤੇ ਪੰਜਾਬੀਆਂ ਨਾਲ ਹਰ ਖੇਤਰ ਵਿਚ ਧੱਕਾ ਕਰਦੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਉਹਨਾਂ 1600 ਕਰੋੜ ਰੁਪਏ ਜਾਰੀ ਕਰਨ ਦੀ ਮੰਗ ਕੀਤੀ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਦੌਰਾਨ ਐਲਾਨ ਕਰਕੇ ਗਏ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕੇਂਦਰ ਵੱਲੋਂ ਜਾਰੀ ਕੀਤੇ ਗਏ 240 ਕਰੋੜ ਰੁਪਏ ਤਾਂ ਸਾਲਾਨਾ ਕਿਸ਼ਤ ਦਾ ਹਿੱਸਾ ਹਨ।

ਚੀਮਾ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਸਹਿਯੋਗ ਨਾਲ ਪੂਰੀ ਤਾਕਤ ਝੋਕ ਕੇ ਹੜ੍ਹਾਂ ਦਾ ਮੁਕਾਬਲਾ ਕੀਤਾ ਹੈ। ਜੇਕਰ ਸਮੇਂ ਸਿਰ ਬਚਾਅ ਅਤੇ ਰਾਹਤ ਕਾਰਜ ਨਾ ਸ਼ੁਰੂ ਕੀਤੇ ਜਾਂਦੇ ਤਾਂ ਨੁਕਸਾਨ ਬਹੁਤ ਜ਼ਿਆਦਾ ਹੋਣਾ ਸੀ। ਉਹਨਾਂ ਜ਼ਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਦੀ ਪਿੱਠ ਥਾਪੜਦਿਆਂ ਕਿਹਾ ਕਿ ਘੱਗਰ ਵਿਚ 747 ਫੁੱਟ ਪਾਣੀ ਹੋਣ ਉਤੇ ਪਾੜ ਪੈ ਜਾਂਦਾ ਸੀ। ਇਸ ਵਾਰ 755 ਫੁੱਟ ਪਾਣੀ ਹੋਣ ਉੱਤੇ ਵੀ ਸਥਿਤੀ ਕਾਬੂ ਵਿਚ ਰਹੀ।

ਇਸ ਤੋਂ ਪਹਿਲਾਂ ਰਾਹੁਲ ਚਾਬਾ ਡਿਪਟੀ ਕਮਿਸ਼ਨਰ, ਸੰਗਰੂਰ ਨੇ ਜ਼ਿਲ੍ਹਾ ਸੰਗਰੂਰ ਵਿਚ ਹੜ੍ਹ ਦਾ ਮੁਕਾਬਲਾ ਕਰਨ ਲਈ ਕੀਤੇ ਗਏ ਯਤਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਪੰਜਾਬ ਸਰਕਾਰ ਦਾ ਇਹ ਮੁਆਵਜ਼ਾ ਰਾਸ਼ੀ ਜਾਰੀ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਲੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੰਗਾਮੀ ਸਥਿਤੀ ਦਾ ਮੁਕਾਬਲਾ ਕਰਨ ਲਈ ਅਗਾਊਂ ਪ੍ਰਬੰਧ ਕੀਤੇ ਗਏ ਸਨ। ਭਾਰੀ ਮੀਂਹ ਦੇ ਬਾਵਜੂਦ ਜ਼ਿਲਾ ਸੰਗਰੂਰ ਵਿੱਚੋਂ ਲੰਘਦੇ ਘੱਗਰ ਦਰਿਆ ਦੇ 41 ਕਿਲੋਮੀਟਰ ਖੇਤਰ ਵਿੱਚ ਇੱਕ ਵੀ ਪਾੜ ਨਹੀਂ ਪੈਣ ਦਿੱਤਾ ਗਿਆ।

ਇਸ ਮੌਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ, ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐੱਸ ਡੀ ਐੱਮ ਰਿਸ਼ਭ ਬਾਂਸਲ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਅਨਵਰ ਭਸੌੜ, ਸੋਨੀ ਮੰਡੇਰ ਅਤੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.