Thursday, July 30, 2026
BREAKING
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਪੰਜਾਬ

ਸੰਸਦ 'ਚ ਗੁਰਜੀਤ ਔਜਲਾ ਨੇ ਅੰਮ੍ਰਿਤਸਰ ਨੂੰ ਲੈ ਕੇ ਕੀਤੀ ਵੱਡੀ ਮੰਗ, ਸਰਕਾਰ ਤੋਂ ਮੰਗੇ ਜਵਾਬ

11 ਦਸੰਬਰ, 2025 06:16 PM

ਨਵੀਂ ਦਿੱਲੀ : ਲੋਕ ਸਭਾ 'ਚ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਸ੍ਰੀ ਗੁਰਜੀਤ ਸਿੰਘ ਔਜਲਾ ਨੇ ਨੈਸ਼ਨਲ ਹਾਈਵੇਅ (National Highway) ਪ੍ਰਾਜੈਕਟਾਂ ਦੇ ਰੁਕੇ ਹੋਏ ਕੰਮਾਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਨੇ ਸਦਨ ਰਾਹੀਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਧਿਆਨ ਇਸ ਮਾਮਲੇ ਵੱਲ ਦਿਵਾਉਂਦਿਆਂ ਕਿਹਾ ਕਿ ਭਾਵੇਂ ਮੰਤਰੀ ਸਾਹਿਬ ਨੇ ਚੰਗੇ ਪ੍ਰਾਜੈਕਟ ਦਿੱਤੇ ਹਨ, ਪਰ ਹੁਣ ਜ਼ਮੀਨ 'ਤੇ ਕੰਮ ਨਹੀਂ ਹੋ ਰਿਹਾ।

ਔਜਲਾ ਨੇ ਖਾਸ ਤੌਰ 'ਤੇ ਅੰਮ੍ਰਿਤਸਰ 'ਚ ਕਈ ਪ੍ਰਮੁੱਖ ਫਲਾਈਓਵਰਾਂ ਦੇ ਕੰਮਾਂ ਦੇ ਰੁਕਣ ਦਾ ਮੁੱਦਾ ਚੁੱਕਿਆ। ਉਨ੍ਹਾਂ ਦੱਸਿਆ ਕਿ ਬਾਬਾ ਬਕਾਲਾ ਨੇੜੇ ਕਿਲੋਮੀਟਰ 417 'ਤੇ ਬਣਨ ਵਾਲਾ ਸਿਕਸ ਲੇਨ ਫਲਾਈਓਵਰ ਪਿਛਲੇ ਤਿੰਨ ਸਾਲਾਂ ਤੋਂ ਬਿਲਕੁਲ ਰੁਕਿਆ ਹੋਇਆ ਹੈ। ਇਸ ਤੋਂ ਇਲਾਵਾ, ਬੱਲਾ ਨੇੜੇ ਕਿਲੋਮੀਟਰ 451 'ਤੇ ਸਿਕਸ ਲੇਨ ਫਲਾਈਓਵਰ ਦਾ ਕੰਮ ਵੀ ਨਹੀਂ ਹੋ ਰਿਹਾ ਅਤੇ ਲੋਹਾਰਕਾ ਰੋਡ ਨੇੜੇ ਐੱਨਐੱਚ3 'ਤੇ ਕਿਲੋਮੀਟਰ 462/160.160 'ਤੇ ਵੀ ਕੋਈ ਕਾਰਵਾਈ ਨਹੀਂ ਹੋ ਰਹੀ ਹੈ।
ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ ਇਹ ਕੰਮ ਨਾ ਹੋਣ ਕਾਰਨ ਭਾਰੀ ਟ੍ਰੈਫਿਕ ਜਾਮ ਲੱਗ ਰਿਹਾ ਹੈ, ਜਿਸ ਕਾਰਨ ਲੋਕ ਪ੍ਰੇਸ਼ਾਨ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੰਮ ਕਰਨ ਵਾਲੇ ਅਧਿਕਾਰੀ (ਪੀੜ੍ਹੀ) ਸਰਵਿਸ ਲੇਨ ਵੀ ਸਹੀ ਢੰਗ ਨਾਲ ਨਹੀਂ ਬਣਾ ਰਹੇ ਹਨ, ਪਰ ਉਨ੍ਹਾਂ 'ਤੇ ਕੋਈ ਅਸਰ ਨਹੀਂ ਹੋ ਰਿਹਾ।

ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼

ਔਜਲਾ ਨੇ 2 ਖਾਸ ਪੁਲਾਂ ਦੁਬੁਰਜੀ ਬਰਿੱਜ ਅਤੇ ਗੋਲਡਨ ਗੇਟ ਉੱਪਰ ਬਣੇ ਇਕ ਹੋਰ ਬਰਿੱਜ 'ਚ ਵੱਡੇ ਪੱਧਰ 'ਤੇ ਹੋਏ ਭ੍ਰਿਸ਼ਟਾਚਾਰ ਦਾ ਗੰਭੀਰ ਮੁੱਦਾ ਚੁੱਕਿਆ। ਉਨ੍ਹਾਂ ਨੇ ਸਦਨ ਨੂੰ ਦੱਸਿਆ ਕਿ ਜਦੋਂ ਇਹ ਬਰਿੱਜ ਬਣ ਰਹੇ ਸਨ, ਉਦੋਂ ਵੀ ਉਨ੍ਹਾਂ ਨੇ ਚਿਤਾਵਨੀ ਦਿੱਤੀ ਸੀ ਕਿ ਇਹ ਡਿੱਗ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੁਣ ਉਹ ਬਰਿੱਜ ਸਾਰੇ ਡਿੱਗਣ ਦੀ ਕਗਾਰ 'ਤੇ ਹਨ, ਪਰ ਕੋਈ ਇਸ ਦੀ ਖ਼ਬਰ ਨਹੀਂ ਲੈ ਰਿਹਾ।

ਮੰਤਰੀ ਸਾਹਿਬ ਨੂੰ ਸੰਬੋਧਨ ਕਰਦਿਆਂ ਔਜਲਾ ਨੇ ਮੰਗ ਕੀਤੀ ਕਿ:

1. ਜਿਹੜੇ ਕੰਮ ਰੁਕੇ ਹੋਏ ਹਨ, ਉਨ੍ਹਾਂ ਨੂੰ ਤੁਰੰਤ ਸ਼ੁਰੂ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਟ੍ਰੈਫਿਕ ਜਾਮ ਤੋਂ ਰਾਹਤ ਮਿਲ ਸਕੇ।
2. ਇਕ ਚੰਗੀ ਕਮੇਟੀ ਬਣਾ ਕੇ ਇਨ੍ਹਾਂ ਪ੍ਰਾਜੈਕਟਾਂ 'ਚ ਹੋਏ ਵੱਡੇ ਭ੍ਰਿਸ਼ਟਾਚਾਰ ਦੀ ਜਾਂਚ (ਇਨਕੁਆਰੀ) ਕਰਵਾਈ ਜਾਵੇ।
3. ਭ੍ਰਿਸ਼ਟਾਚਾਰ ਦੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ