Monday, August 03, 2026
BREAKING
ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ ਬ੍ਰਿਜ ਭੂਸ਼ਣ ਸਿੰਘ ਬਰੀ... ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਕੇਸ 'ਚ ਕੋਰਟ ਤੋਂ ਰਾਹਤ

ਪੰਜਾਬ

ਸੱਥ ਵੱਲੋਂ ਲਾਲੀ ਕਰਤਾਰਪੁਰੀ ਦੀ ਕਿਤਾਬ ‘ਵਾਵਰੋਲਿਆਂ ਦੇ ਦਰਮਿਆਨ’ ‘ਤੇ ਹੋਈ ਵਿਚਾਰ-ਚਰਚਾ ਅਤੇ ਕਵੀ ਦਰਬਾਰ ਕਰਵਾਇਆ ਗਿਆ

17 ਅਗਸਤ, 2025 07:18 PM

ਖਰੜ (ਪ੍ਰੀਤ ਪੱਤੀ) : ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ। ਪ੍ਰਧਾਨਗੀ ਮੰਡਲ ਵਿੱਚ ਸ਼ਾਇਰ ਲਾਲੀ ਕਰਤਾਰਪੁਰੀ, ਪ੍ਰਗਟ ਸਿੰਘ ਗਿੱਲ ਬਾਗੀ (ਆਸਟ੍ਰੇਲੀਆ), ਹਰਦੀਪ ਗਿੱਲ, ਪ੍ਰਧਾਨ ਪੰਜਾਬੀ ਲਿਖਾਰੀ ਸਭਾ ਕੁਰਾਲੀ, ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ ਅਤੇ ਪਿਆਰਾ ਸਿੰਘ ਰਾਹੀ ਸ਼ਾਮਿਲ ਹੋਏ। ਲਾਲੀ ਕਰਤਾਰਪੁਰੀ ਦੀ ਪੁਸਤਕ ‘ਵਾਵਰੋਲਿਆਂ ਦੇ ਦਰਮਿਆਨ’ (ਕਾਵਿ-ਸੰਗ੍ਰਹਿ) ਤੇ ਸਮੀਖਿਅਕ ਜਸਵਿੰਦਰ ਸਿੰਘ ਕਾਈਨੌਰ ਨੇ ਪੇਪਰ ਪੜ੍ਹਦਿਆਂ ਕਿਹਾ ਕਿ ਇਸ ਸੰਗ੍ਰਹਿ ਵਿੱਚ ਕਵਿਤਾ, ਗੀਤ, ਗ਼ਜ਼ਲ, ਨਜ਼ਮਾਂ, ਲੋਕ-ਤੱਥ, ਰੁਬਾਈਆਂ, ਦੋ ਗਾਣੇ, ਹਾਸ ਵਿਅੰਗ ਅਤੇ ਬਾਲ ਰਚਨਾਵਾਂ ਹਨ। ‘ਵਾਵਰੋਲਿਆਂ ਦੇ ਦਰਮਿਆਨ’ ਲਾਲੀ ਕਰਤਾਰਪੁਰੀ ਦਾ ਇਹ ਸ਼ਾਨਦਾਰ ਕਾਵਿ-ਸੰਗ੍ਰਹਿ ਹੈ ਜੋ ਕਿ ਪੰਜਾਬੀ ਸਾਹਿਤ ਵਿਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਦੀ ਸਮਰੱਥਾ ਰੱਖਦਾ ਹੈ। ਪੁਸਤਕ ਤੇ ਗੱਲ ਕਰਦਿਆਂ ਪਿਆਰਾ ਸਿੰਘ ਰਾਹੀ ਨੇ ਲਾਲੀ ਦੇ ਬਤੌਰ ਲੇਖਕ, ਗਾਇਕ, ਨਾਟਕਕਾਰ ਆਦਿ ਬਾਰੇ ਗੱਲ ਕਰਦਿਆਂ ਉਸ ਦੀ ਬਹੁ-ਪੱਖੀ ਸ਼ਖ਼ਸੀਅਤ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਤਾਬ ਵਿਚ ਵਰਤੇ ਸਾਰੇ ਕਾਵਿਕ ਰੂਪਾਂ ਨੂੰ ਪ੍ਰਪੱਕਤਾ ਨਾਲ ਨਿਭਾਉਣ ਦੀ ਪ੍ਰਸ਼ੰਸਾ ਕੀਤੀ। ਪ੍ਰਗਟ ਸਿੰਘ ਗਿੱਲ ਬਾਗੀ ਨੇ ਬੋਲਦਿਆਂ ਪੰਜਾਬੀ ਮਾਂ ਬੋਲੀ ਦੀ ਸੇਵਾ ਲਈ ਸਾਰੀਆਂ ਸੰਸਥਾਵਾਂ ਨੂੰ ਇਕੱਠੇ ਹੋ ਕੇ ਕੰਮ ਕਰਨ ਦਾ ਸੁਨੇਹਾ ਦਿੱਤਾ। ਹਰਦੀਪ ਗਿੱਲ ਨੇ ਜਿੱਥੇ ਲਾਲੀ ਨੂੰ ਉਹਨਾਂ ਦੀ ਪੁਸਤਕ ਦੀ ਵਧਾਈ ਦਿੱਤੀ ਨਾਲ ਹੀ ਸੱਥ ਦੇ ਕੀਤੇ ਉਪਰਾਲੇ/ਕੰਮਾਂ ਦੀ ਸ਼ਲਾਘਾ ਕੀਤੀ। ਇਸ ਤੋਂ ਬਾਅਦ ਲਾਲੀ ਕਰਤਾਰਪੁਰੀ ਨੇ ਸੱਥ ਵਲੋਂ ਕਰਵਾਈ ਗਈ ਵਿਚਾਰ-ਚਰਚਾ ਲਈ ਧੰਨਵਾਦ ਕੀਤਾ ਅਤੇ ਪੁਸਤਕ ਵਿਚੋਂ ਦੋ ਕਾਵਿ-ਰਚਨਾਵਾਂ ਤਰੰਨਮ ਵਿਚ ਪੇਸ਼ ਕੀਤੀਆਂ।

ਇਸ ਉਪਰੰਤ ਚੱਲੇ ਕਵੀ ਦਰਬਾਰ ਵਿੱਚ ਤਰਸੇਮ ਸਿੰਘ ਕਾਲੇਵਾਲ, ਖੁਸ਼ੀ ਰਾਮ ਨਿਮਾਣਾ, ਰਾਜਵਿੰਦਰ ਸਿੰਘ ਗੱਡੂ, ਦਲਬੀਰ ਸਿੰਘ ਸਰੋਆ, ਹਿੱਤ ਅਭਿਲਾਸ਼ੀ ਹਿੱਤ, ਨਵਨੀਤ ਕੁਮਾਰ, ਹਾਕਮ ਸਿੰਘ ਨੱਤਿਆਂ, ਮਹਿੰਦਰ ਸਿੰਘ ਗੋਸਲਾਂ, ਇੰਦਰਜੀਤ ਕੌਰ ਬਡਾਲਾ, ਮੰਦਰ ਗਿੱਲ ਸਾਹਿਬਚੰਦੀਆ, ਗੁਰਸ਼ਰਨ ਸਿੰਘ ਕਾਕਾ, ਬਲਵਿੰਦਰ ਸਿੰਘ ਢਿੱਲੋਂ, ਕੁਲਵਿੰਦਰ ਖੈਰਾਬਾਦ, ਪ੍ਰਤਾਪ ਪਾਰਸ ਗੁਰਦਾਸਪੁਰੀ, ਦਰਸ਼ਨ ਤਿਓਣਾ, ਜਸਮਿੰਦਰ ਸਿੰਘ ਰਾਓ, ਸਰਬਜੀਤ ਸਿੰਘ, ਪ੍ਰਗਟ ਸਿੰਘ ਗਿੱਲ ਬਾਗੀ, ਜਸਵਿੰਦਰ ਸਿੰਘ ਕਾਈਨੌਰ, ਹਰਦੀਪ ਗਿੱਲ, ਪਿਆਰਾ ਸਿੰਘ ਰਾਹੀ, ਅਮਰਜੀਤ ਕੌਰ ਮੋਰਿੰਡਾ, ਮਲਕੀਤ ਸਿੰਘ ਨਾਗਰਾ ਅਤੇ ਸੁਮਿੱਤਰ ਸਿੰਘ ਦੋਸਤ ਆਦਿ ਨੇ ਆਪੋ-ਆਪਣੀਆਂ ਕਾਵਿ-ਰਚਨਾਵਾਂ ਪੇਸ਼ ਕੀਤੀਆਂ। ਇਸ ਤੋਂ ਇਲਾਵਾ ਭਾਗ ਸਿੰਘ ਸ਼ਾਹਪੁਰ ਖਰੜ, ਕੁਲਦੀਪ ਕੁਮਾਰ, ਗਿਆਨ ਚੰਦ ਸ਼ਰਮਾ, ਅਤੇ ਸਨੇਹ ਲਤਾ ਆਦਿ ਵੀ ਹਾਜ਼ਰ ਹੋਏ। ਮੰਚ ਸੰਚਾਲਨ ਦੇ ਫ਼ਰਜ਼ ਪਿਆਰਾ ਸਿੰਘ ਰਾਹੀ ਵੱਲੋਂ ਨਿਭਾਉਂਦਿਆਂ ਇਸ ਗੱਲ ਦੀ ਖੁਸ਼ੀ ਜ਼ਾਹਰ ਕੀਤੀ ਗਈ ਕਿ ਅੱਜ ਦੀ ਇਕੱਤਰਤਾ ਵਿਚ ਕੁਰਾਲੀ, ਰੋਪੜ, ਮੋਰਿੰਡਾ, ਜਲੰਧਰ ਅਤੇ ਆਸਟ੍ਰੇਲੀਆ ਦੇ ਸ਼ਾਇਰਾਂ ਦੀ ਹਾਜ਼ਰੀ ਨਾਲ ਸੱਥ ਦਾ ਘੇਰਾ ਹੋਰ ਵੀ ਵਿਸ਼ਾਲ ਹੋਇਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ