Friday, February 27, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਪੰਜਾਬ

ਸੱਪ ਦੇ ਡੰਗਣ ਦੀ ਸੂਰਤ ਵਿੱਚ ਇਲਾਜ ਵਾਸਤੇ ਕਦੇ ਵੀ ਕਿਸੇ ਤਾਂਤਰਿਕ ਜਾਂ ਨੀਮ ਹਕੀਮ ਕੋਲ ਨਾ ਜਾਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸੱਪ ਦੇ ਡੰਗਣ ਦੀ ਸੂਰਤ ਵਿੱਚ ਇਲਾਜ ਵਾਸਤੇ ਕਦੇ ਵੀ ਕਿਸੇ ਤਾਂਤਰਿਕ ਜਾਂ ਨੀਮ ਹਕੀਮ ਕੋਲ ਨਾ ਜਾਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

19 ਸਤੰਬਰ, 2025 04:59 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) :  ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਸੱਪ ਦੇ ਡੰਗਣ ਸਬੰਧੀ ਅੰਤਰਾਸ਼ਟਰੀ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸੇ ਦੌਰਾਨ ਸਿਹਤ ਵਿਭਾਗ ਵੱਲੋਂ ਨੈਸ਼ਨਲ ਪੱਧਰ 'ਤੇ ਸੱਪ ਦੇ ਡੰਗਣ ਸਬੰਧੀ ਅੰਤਰਾਸ਼ਟਰੀ ਜਾਗਰੂਕਤਾ ਦਿਵਸ ਦੇ ਸੰਦਰਭ ਵਿੱਚ ਆਨਲਾਈਨ ਮੀਟ ਵਿੱਚ ਨਵਾਂਸ਼ਹਿਰ ਦੇ ਸਨੇਕਵਾੲਈਟ ਸਰਵਾਈਵਰ 10 ਸਾਲਾ ਮਾਸੂਮ ਬੱਚੇ ਸੁਲੇਮਾਨ ਖਾਨ ਨੇ ਆਪਣੀ ਕਹਾਣੀ ਬਿਆਨ ਕੀਤੀ। ਇਹ ਦਿਵਸ ਮਨਾਉਣ ਦਾ ਮੁੱਖ ਮਕਸਦ ਸੱਪ ਦੇ ਡੰਗਣ 'ਤੇ ਸਮੇਂ ਸਿਰ ਇਲਾਜ ਕਰਵਾਉਣ ਲਈ ਆਮ ਲੋਕਾਂ ਵਿੱਚ ਜਾਗਰੂਕਤਾ ਵਧਾਉਣਾ ਹੈ। 

 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਪਿੰਡ ਕਰੀਹਾ ਵਿਖੇ ਰਹਿੰਦੇ 10 ਸਾਲਾ ਮਾਸੂਮ ਬੱਚੇ ਸੁਲੇਮਾਨ ਖਾਨ ਨੂੰ ਤੋਹਫਾ ਦੇ ਕੇ ਸਨਮਾਨਿਤ ਕੀਤਾ, ਜਿਸ ਨੂੰ ਪਿਛਲੇ ਦਿਨੀਂ ਸੱਪ ਨੇ ਡੰਗ ਲਿਆ ਸੀ। ਇਸ ਮੌਕੇ ਸੁਲੇਮਾਨ ਖਾਨ ਦੇ ਪਿਤਾ ਮੁਰਾਦ ਅਲੀ ਵੱਲੋਂ ਪੀੜਤ ਬੱਚੇ ਨੂੰ ਤੁਰੰਤ ਸਰਕਾਰੀ ਹਸਪਤਾਲ ਨਵਾਂਸ਼ਹਿਰ ਵਿਖੇ ਲਿਆਉਣ 'ਤੇ ਸਿਹਤ ਵਿਭਾਗ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਸਮੇਂ ਸਿਰ ਇਲਾਜ ਮੁਹੱਈਆ ਕਰਵਾ ਕੇ ਉਸਦੀ ਜਾਨ ਬਚਾ ਲਈ। ਇਸ ਮੌਕੇ ਬੱਚੇ ਸੁਲੇਮਾਨ ਦੇ ਪਿਤਾ ਮੁਰਾਦ ਅਲੀ ਨੇ ਸਿਹਤ ਵਿਭਾਗ ਵੱਲੋਂ ਸਮੇਂ ਸਿਰ ਮੁਹੱਈਆ ਕਰਵਾਈਆਂ ਸਿਹਤ ਸੇਵਾਵਾਂ ਦਾ ਤਜ਼ਰਬਾ ਸਾਂਝਾ ਕੀਤਾ। ਉਨ੍ਹਾਂ ਸੱਪ ਦੇ ਡੰਗਣ ਦੀ ਘਟਨਾ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਿਹਤ ਵਿਭਾਗ ਦੀਆਂ ਬਿਹਤਰ ਸੇਵਾਵਾਂ ਸਦਕਾ ਅੱਜ ਸਾਡਾ ਬੱਚਾ ਬਿਲਕੁੱਲ ਤੰਦਰੁਸਤ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿੱਚ ਬਹੁਤ ਵਧੀਆ ਤੇ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਗਿਆ, ਜਿਸ ਲਈ ਅਸੀਂ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਸਮੇਤ ਸਮੁੱਚੇ ਸਟਾਫ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਸਿਹਤ ਸਟਾਫ ਨੇ ਉਨ੍ਹਾਂ ਦੇ ਬੱਚੇ ਦੀ ਬਿਹਤਰ ਦੇਖਭਾਲ ਕੀਤੀ। ਉਨ੍ਹਾਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਬੱਚੇ ਨੂੰ 24 ਘੰਟੇ ਨਿਗਰਾਨੀ ਹੇਠ ਰੱਖਿਆ ਗਿਆ ਤੇ ਪੂਰੀ ਤਸੱਲੀ ਹੋਣ ਉਪਰੰਤ ਹਸਪਤਾਲ ਵਿਚੋਂ ਡਿਸਚਾਰਜ ਕੀਤਾ ਗਿਆ। 
 
ਇਸ ਸਬੰਧੀ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਸੱਪ ਦੇ ਡੰਗਣ 'ਤੇ ਸਮੇਂ ਸਿਰ ਇਲਾਜ ਕਰਵਾਉਣ ਦੀ ਮਹੱਤਤਾ ਅਤੇ ਫਹਿਮਾ-ਭਰਨਾ ਤੋਂ ਦੂਰ ਰਹਿਣ ਦੀ ਲੋੜ 'ਤੇ ਜ਼ੋਰ ਦਿੱਤਾ। 
 
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਸੱਪ ਦੇ ਡੰਗਣ ‘ਤੇ ਲੋਕਾਂ ਦੀ ਪ੍ਰਤੀਕਿਰਿਆ ਸੱਪ ਦੇ ਡੰਗਣ ਨਾਲੋਂ ਜ਼ਿਆਦਾ ਖ਼ਤਰਨਾਕ ਹੁੰਦੀ ਹੈ। ਅੱਜ ਵੀ ਬਹੁਤ ਸਾਰੇ ਲੋਕ ਤਾਂਤਰਿਕਾਂ ਜਾਂ ਘਰੇਲੂ ਉਪਚਾਰਾਂ ‘ਤੇ ਵਿਸ਼ਵਾਸ ਕਰਦੇ ਹਨ। ਇਸ ਪ੍ਰਕਿਰਿਆ ਵਿੱਚ, ਜ਼ਹਿਰ ਸਰੀਰ ਵਿੱਚ ਫੈਲ ਜਾਂਦਾ ਹੈ ਅਤੇ ਫਿਰ ਇਲਾਜ ਮੁਸ਼ਕਲ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਸੱਪ ਦੇ ਡੰਗਣ ਦੇ ਪਹਿਲੇ 60 ਮਿੰਟਾਂ ਵਿੱਚ ਇਲਾਜ ਕੀਤਾ ਜਾਵੇ, ਤਾਂ ਪੀੜਤ ਦੀ ਜਾਨ ਬਚਾਉਣਾ ਆਸਾਨ ਹੁੰਦਾ ਹੈ। ਸੱਪ ਦੇ ਡੰਗਣ ਦੀ ਸੂਰਤ ਵਿੱਚ ਇਲਾਜ ਵਾਸਤੇ ਕਦੇ ਵੀ ਕਿਸੇ ਤਾਂਤਰਿਕ ਜਾਂ ਨੀਮ ਹਕੀਮ ਕੋਲ ਨਾ ਜਾਓ।
 
ਉਨ੍ਹਾਂ ਨੇ ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਸੱਪਾਂ ਦੇ ਡੰਗਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਸਬੰਧੀ ਸਲਾਹ ਵੀ ਦਿੱਤੀ ਹੈ।
 
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਸਾਤਾਂ ਦੇ ਮੌਸਮ ਦੌਰਾਨ ਸੱਪ ਦੇ ਡੰਗਣ ਦੀ ਸੂਰਤ ਵਿੱਚ ਇਲਾਜ ਲਈ ਪਹਿਲਾ ਇਕ ਘੰਟਾ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਸਮੇਂ ਅੰਦਰ ਇਲਾਜ ਨਾ ਮਿਲਣ 'ਤੇ ਪੀੜਤ ਵਿਅਕਤੀ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਸੱਪ ਦੇ ਡੰਗਣ ਦੀ ਸੂਰਤ ਵਿੱਚ ਪੀੜਤ ਦਾ ਤੁਰੰਤ ਇਲਾਜ ਉਸ ਦੀ ਜਾਨ ਬਚਾ ਸਕਦਾ ਹੈ। ਇਸ ਲਈ ਸਿਹਤ ਵਿਭਾਗ ਲੋਕਾਂ ਦੀ ਸਿਹਤ ਸੁਰੱਖਿਅਤ ਲਈ ਹਰ ਸਮੇਂ ਯਤਨਸ਼ੀਲ ਹੈ। ਸਿਹਤ ਵਿਭਾਗ ਸੱਪਾਂ ਦੇ ਡੰਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਐਮਰਜੈਂਸੀ ਮੈਡੀਕਲ ਸੇਵਾ ਉਪਲਬੱਧ ਕਰਵਾਉਣ ਲਈ ਪੂਰੀ ਤਰ੍ਹਾਂ ਚੌਕਸੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ, ਨਵਾਂਸ਼ਹਿਰ ਤੋਂ ਇਲਾਵਾ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਅਤੇ ਸੀ.ਐੱਚ.ਸੀ. ਪੱਧਰ ਦੇ ਹਸਪਤਾਲਾਂ ਵਿੱਚ ਐਂਟੀ ਵੇਨੋਮ ਇੰਜੈਕਸ਼ਨ ਉਪਲਬੱਧ ਹਨ। ਸੱਪ ਦੇ ਡੰਗਣ ਦੀ ਸੂਰਤ ਵਿੱਚ ਘਬਰਾਓ ਨਹੀਂ, ਸਗੋੰ ਪੀੜਤ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਐਂਬੂਲੈਂਸ ਨੂੰ ਬੁਲਾ ਕੇ ਹਸਪਤਾਲ ਲੈ ਜਾਓ ਅਤੇ ਮਾਹਰ ਡਾਕਟਰ ਕੋਲੋਂ ਹੀ ਇਲਾਜ ਕਰਵਾਓ। ਕਿਸੇ ਵੀ ਡਾਕਟਰੀ ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਡਾ. ਸਿੰਘ ਨੇ ਦੱਸਿਆ ਕਿ ਸੱਪ ਦੇ ਡੰਗਣ ਦੇ ਕੁਝ ਆਮ ਲੱਛਣਾਂ ਵਿੱਚ ਦਰਦ, ਸੋਜ, ਛਾਲੇ, ਪ੍ਰਭਾਵਿਤ ਸਥਾਨ ਤੋਂ ਖੂਨ ਵਹਿਣਾ, ਪਲਕਾਂ ਦਾ ਲਟਕਣਾ, ਸਾਹ ਲੈਣ ਵਿੱਚ ਮੁਸ਼ਕਿਲ, ਨਿਗਲਣ ਅਤੇ ਬੋਲਣ ਵਿੱਚ ਸਮੱਸਿਆ, ਗਰਦਨ ਦੀਆਂ ਮਾਸਪੇਸ਼ੀਆਂ ਵਿੱਚ ਕਮਜ਼ੋਰੀ, ਸਿਰ ਚੁੱਕਣ ਵਿੱਚ ਦਿੱਕਤ, ਕੰਨ, ਨੱਕ, ਗਲੇ ਜਾਂ ਮਸੂੜਿਆਂ ਵਿੱਚੋਂ ਖੂਨ ਵਗਣਾ ਆਦਿ ਸ਼ਾਮਲ ਹਨ।
 
ਇਸ ਸਬੰਧੀ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਰਾਕੇਸ਼ ਪਾਲ ਨੇ ਦੱਸਿਆ ਕਿ ਸਿਰਫ 30 ਫੀਸਦੀ ਸੱਪ ਹੀ ਜ਼ਹਿਰੀਲੇ ਹੁੰਦੇ ਹਨ ਜੋ ਡੰਗ ਲੈਣ ਤਾਂ ਜਾਨਲੇਵਾ ਸਿੱਧ ਹੋ ਸਕਦੇ ਹਨ। ਸੱਪ ਆਪਣੇ-ਆਪ ਨੂੰ ਬਚਾਉਣ ਸਮੇਂ ਹੀ ਡੰਗ ਮਾਰਦਾ ਹੈ। ਸੱਪ ਦੇ ਡੰਗਣ ਤੋਂ ਬਾਅਦ ਪੀੜਤ ਨੂੰ ਗੈਰ-ਸਿੱਖਿਅਤ ਲੋਕਾਂ ਕੋਲ ਜਾਣ ਦੀ ਬਜਾਏ ਸਰਕਾਰੀ ਹਸਪਤਾਲ ਜਾਣਾ ਚਾਹੀਦਾ ਹੈ। ਬਰਸਾਤਾਂ ਦੇ ਮੌਸਮ ਦੌਰਾਨ ਇਕੱਠੇ ਹੋਏ ਪਾਣੀ ਵਿੱਚ ਨਾ ਵੜਿਆ ਜਾਵੇ, ਕਿਉਂਕਿ ਬਰਸਾਤ ਦੇ ਮੌਸਮ ਵਿਚ ਖੜ੍ਹੇ ਪਾਣੀ ਦੌਰਾਨ ਸੱਪ ਦਾ ਡੰਗਣਾ ਆਮ ਗੱਲ ਹੈ। ਜੇਕਰ ਤੁਹਾਨੂੰ ਪਾਣੀ ਵਿੱਚ ਦਾਖਲ ਹੋਣ ਦੀ ਲੋੜ ਹੈ, ਤਾਂ ਲੰਬੇ ਬੂਟ ਪਾਓ।
 
ਸੱਪਾਂ ਦੇ ਡੰਗਣ ਦੀ ਸਥਿਤੀ ਵਿੱਚ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ ਹੈ, ਪ੍ਰਤੀ ਹਰ ਨਾਗਰਿਕ ਨੂੰ ਜਾਗਰੂਕ ਹੋਣਾ ਚਾਹੀਦਾ ਹੈ। 
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ ਬਲਬੀਰ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਸ਼ਿਆਮਾਵੇਦਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ,
ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। 
 
 
ਸੱਪ ਦੇ ਡੰਗਣ ਦੀ ਸਥਿਤੀ 'ਚ ਕੀ ਕਰਨਾ ਹੈ? 
 
 
• ਤੁਰੰਤ ਐਂਬੂਲੈਂਸ ਨੂੰ ਕਾਲ ਕਰੋ ਅਤੇ ਪੀੜਤ ਨੂੰ ਤੁਰੰਤ ਹਸਪਤਾਲ ਲੈ ਜਾਓ।
 
● ਪੀੜਤ ਨੂੰ ਹੌਂਸਲਾ ਦਿੰਦੇ ਰਹੋ।
 
● ਸਪਲਿੰਟ ਦੀ ਮਦਦ ਨਾਲ ਅੰਗ ਨੂੰ ਸਥਿਰ ਰੱਖੋ।
 
• ਹਮੇਸ਼ਾ ਕਿਸੇ ਮਾਹਰ ਡਾਕਟਰ ਤੋਂ ਹੀ ਇਲਾਜ ਕਰਵਾਓ।
 
 
 
ਸੱਪ ਦੇ ਡੰਗਣ ਦੀ ਸਥਿਤੀ 'ਚ ਕੀ ਨਹੀਂ ਕਰਨਾ ਹੈ?
 
 
ਡੰਗ ਮਾਰੀ ਹੋਈ ਥਾਂ ਨੂੰ ਨਾ ਕੱਟੋ ਅਤੇ ਨਾ ਹੀ ਮੂੰਹ ਨਾਲ ਜ਼ਹਿਰ ਕੱਢਣ ਦੀ ਕੋਸ਼ਿਸ਼ ਕਰੋ।
 
• ਡੰਗੀ ਹੋਈ ਥਾਂ 'ਤੇ ਬਰਫ਼ ਨਾ ਲਗਾਓ ਤੇ ਨਾ ਹੀ ਮਾਲਿਸ਼ ਕਰੋ
 
● ਆਪਣੇ ਆਪ ਕੋਈ ਦਵਾਈ ਨਾ ਲਓ ਅਤੇ ਨਾ ਹੀ ਡੰਗੀ ਹੋਈ ਥਾਂ ’ਤੇ ਕੋਈ ਜੜ੍ਹੀ ਬੂਟੀ ਲਗਾਓ।
 
 
ਸੱਪ ਦੇ ਡੰਗ ਤੋਂ ਕਿਵੇਂ ਬਚਿਆ ਜਾਵੇ?
 
ਬਰਸਾਤ ਦੇ ਪਾਣੀ ਵਿੱਚ ਜਾਣ ਤੋਂ ਪ੍ਰਹੇਜ਼। ਬਾਹਰ ਜਾਣ ਵੇਲੇ ਬੰਦ ਜੁੱਤੀਆਂ ਜਾਂ ਲੰਬੇ ਬੂਟ ਪਹਿਨੋ।
 
ਰਾਤ ਦੇ ਸਮੇਂ ਹਮੇਸ਼ਾ ਟਾਰਚ ਦੀ ਵਰਤੋਂ ਕਰੋ।
 
ਫਰਸ਼ 'ਤੇ ਸੌਣ ਤੋਂ ਬਚੋ ਅਤੇ ਚੰਗੀ ਤਰ੍ਹਾਂ ਟਿਕਾਈ ਹੋਈ ਮੱਛਰਦਾਨੀ ਦੀ ਵਰਤੋਂ ਕਰੋ।
 
ਘਰ ਅਤੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਸਮਾਨ ਨੂੰ ਟਿਕਾਣੇ ਸਿਰ ਰੱਖੋ।
 
 

Have something to say? Post your comment

ਅਤੇ ਪੰਜਾਬ ਖਬਰਾਂ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'