Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

'ਹਜ਼ੂਰ ਸਾਹਿਬ ਐਕਟ ਲਈ ਗਠਿਤ ਕੀਤੀ ਜਾਵੇਗੀ ਕਮੇਟੀ', ਫੜਨਵੀਸ ਸਰਕਾਰ ਦਾ ਵੱਡਾ ਫੈਸਲਾ

27 ਜੂਨ, 2026 06:09 PM

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਨਾਲ ਸਬੰਧਤ ਨਵੇਂ ਖਰੜੇ ਕਾਨੂੰਨ ਸਬੰਧੀ ਵੱਡਾ ਫੈਸਲਾ ਲਿਆ ਹੈ। ਸਿੱਖਾਂ ਵਲੋਂ ਕੀਤੇ ਜਾਣ ਵਾਲੇ ਸਖ਼ਤ ਵਿਰੋਧ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ਨਾਲ ਸਬੰਧਤ ਨਵੇਂ ਖਰੜੇ ਕਾਨੂੰਨ 'ਤੇ ਰੋਕ ਲੱਗਾ ਦਿੱਤੀ ਹੈ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਵਿਵਾਦ ਨੂੰ ਹੱਲ ਕਰਨ ਅਤੇ ਸਿੱਖ ਪ੍ਰਤੀਨਿਧੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਹੋਰ ਹਿੱਸੇਦਾਰਾਂ ਨਾਲ ਵਿਆਪਕ ਸਲਾਹ-ਮਸ਼ਵਰਾ ਕਰਨ ਲਈ ਇੱਕ ਕਮੇਟੀ ਦਾ ਗਠਨ ਕਰਨ ਦਾ ਐਲਾਨ ਕੀਤਾ ਹੈ। ਇਸ ਫ਼ੈਸਲੇ ਦਾ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਵਾਗਤ ਕਰਦਿਆਂ ਇਸ ਨੂੰ ਸਿੱਖ ਭਾਵਨਾਵਾਂ ਦਾ ਸਨਮਾਨ ਦੱਸਿਆ ਹੈ।

ਸੂਤਰਾਂ ਮੁਤਾਬਕ ਇਸ ਵਿਵਾਦ ਨੂੰ ਵਧਦਾ ਦੇਖ ਭਾਜਪਾ ਆਗੂਆਂ (ਆਰ.ਪੀ. ਸਿੰਘ ਅਤੇ ਕੇਵਲ ਸਿੰਘ ਢਿੱਲੋਂ) ਨੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਸ ਸਬੰਧ ਵਿਚ ਕਾਰਵਾਈ ਕਰਦੇ ਹੋਏ ਮੰਤਰੀ ਚੰਦਰਕਾਂਤ ਬਾਵਨਕੁਲੇ ਨੂੰ ਇਸ ਦੀ ਜ਼ਿੰਮੇਵਾਰੀ ਸੌਂਪੀ ਅਤੇ ਭਰੋਸਾ ਦਿੱਤਾ ਕਿ ਬਿੱਲ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਿੱਖ ਹਿੱਤਧਾਰਕਾਂ ਦੀ ਰਾਏ ਲੈਣ ਲਈ ਇੱਕ ਕਮੇਟੀ ਬਣਾਈ ਜਾਵੇਗੀ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕੇਵਲ ਸਿੰਘ ਢਿੱਲੋਂ ਨੂੰ ਭਰੋਸਾ ਦਿੱਤਾ ਹੈ ਕਿ ਪ੍ਰਸਤਾਵਿਤ ਬਿੱਲ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਿੱਖ ਵਿਦਵਾਨਾਂ, ਸੰਗਠਨਾਂ ਅਤੇ ਹੋਰ ਸਬੰਧਤ ਹਿੱਸੇਦਾਰਾਂ ਨਾਲ ਵਿਆਪਕ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਹਜ਼ੂਰ ਸਾਹਿਬ ਸਿਰਫ਼ ਧਾਰਮਿਕ ਸੰਸਥਾ ਨਹੀਂ, ਸਗੋਂ ਸਿੱਖ ਆਸਥਾ, ਮਾਣ ਅਤੇ ਵਿਰਾਸਤ ਦਾ ਪ੍ਰਤੀਕ ਹੈ। ਇਸ ਨਾਲ ਜੁੜਿਆ ਹਰ ਫ਼ੈਸਲਾ ਸਹਿਮਤੀ ਨਾਲ ਹੋਣਾ ਚਾਹੀਦਾ ਹੈ।

ਕੀ ਹੈ ਪੂਰਾ ਮਾਮਲਾ?
ਮਹਾਰਾਸ਼ਟਰ ਸਰਕਾਰ ਨਾਂਦੇੜ ਗੁਰਦੁਆਰਾ ਪ੍ਰਬੰਧਨ ਨੂੰ ਨਿਯੰਤਰਿਤ ਕਰਨ ਵਾਲੇ 70 ਸਾਲ ਪੁਰਾਣੇ ਕਾਨੂੰਨ, ਯਾਨੀ 'ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ਼੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956' ਨੂੰ ਬਦਲਣਾ ਚਾਹੁੰਦੀ ਹੈ। 22 ਜੂਨ ਨੂੰ ਮਹਾਰਾਸ਼ਟਰ ਕੈਬਨਿਟ ਨੇ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956 ਨੂੰ ਰੱਦ ਕਰਨ ਅਤੇ ਇੱਕ ਨਵਾਂ ਕਾਨੂੰਨ ਪੇਸ਼ ਕਰਨ ਦਾ ਫੈਸਲਾ ਕੀਤਾ ਸੀ। ਇਸ ਪ੍ਰਸਤਾਵਿਤ ਕਾਨੂੰਨ ਵਿੱਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਬੋਰਡ ਵਿੱਚ ਸਰਕਾਰੀ ਨੁਮਾਇੰਦਿਆਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ। ਪ੍ਰਸਤਾਵਿਤ ਕਾਨੂੰਨ ਨੂੰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰਾ ਐਕਟ ਕਿਹਾ ਜਾਂਦਾ ਹੈ। ਸਿੱਖ ਆਗੂਆਂ ਨੇ ਕਿਹਾ ਕਿ ਪ੍ਰਸਤਾਵਿਤ ਕਾਨੂੰਨ ਮਹਾਰਾਸ਼ਟਰ ਸਰਕਾਰ ਨੂੰ 17 ਮੈਂਬਰੀ ਬੋਰਡ ਵਿੱਚ 12 ਮੈਂਬਰ ਨਾਮਜ਼ਦ ਕਰਨ ਦੀ ਇਜਾਜ਼ਤ ਦੇਵੇਗਾ ਜਦੋਂ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਤੀਨਿਧਤਾ ਚਾਰ ਤੋਂ ਘਟਾ ਕੇ ਦੋ ਕਰ ਦਿੱਤੀ ਜਾਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ