Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਹਨੀ ਟਰੈਪ ਮਾਮਲੇ ’ਚ ਮੁਲਜ਼ਮ ਔਰਤ ਦੀ ਜ਼ਮਾਨਤ ਖਾਰਜ

01 ਸਤੰਬਰ, 2026 08:27 PM

ਮੋਹਾਲੀ : ਹਨੀ ਟਰੈਪ ਮਾਮਲੇ ’ਚ ਸਿਟੀ ਕੁਰਾਲੀ ਪੁਲਸ ਵੱਲੋਂ ਨਾਮਜ਼ਦ ਹਰਪ੍ਰੀਤ ਕੌਰ ਉਰਫ਼ ਜੋਤੀ ਦੀ ਜ਼ਮਾਨਤ ਅਰਜ਼ੀ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਖਾਰਜ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਮੁਲਜ਼ਮ ਖ਼ਿਲਾਫ਼ ਲੱਗੇ ਦੋਸ਼ ਗੰਭੀਰ ਹਨ ਤੇ ਇਸ ਪੜਾਅ ’ਤੇ ਉਸਨੂੰ ਜ਼ਮਾਨਤ ਦਾ ਲਾਭ ਨਹੀਂ ਦਿੱਤਾ ਜਾ ਸਕਦਾ। ਐੱਫ. ਆਈ. ਆਰ. ਅਨੁਸਾਰ ਸ਼ਿਕਾਇਤਕਰਤਾ ਇੰਦਰਪ੍ਰੀਤ ਸਿੰਘ ਦੀ ਜਾਣ-ਪਛਾਣ ਜੋਤੀ ਨੇ ਜ਼ੀਰਕਪੁਰ ਵਾਸੀ ਸੋਨੀਆ ਨਾਲ ਕਰਵਾਈ ਸੀ। 2 ਮਈ ਨੂੰ ਜੋਤੀ ਉਸ ਨੂੰ ਢਕੌਲੀ ਸਥਿਤ ਇਕ ਫਲੈਟ ’ਚ ਲੈ ਗਈ, ਜਿੱਥੇ ਉਸ ਨੂੰ ਸ਼ਰਾਬ ਪਿਲਾਈ ਗਈ। ਇਸ ਤੋਂ ਬਾਅਦ ਜੋਤੀ ਦੂਜੇ ਕਮਰੇ ’ਚ ਚਲੀ ਗਈ ਅਤੇ ਇੰਦਰਪ੍ਰੀਤ ਤੇ ਸੋਨੀਆ ਦੂਜੇ ਕਮਰੇ ’ਚ ਚਲੇ ਗਏ। ਐੱਫ. ਆਈ. ਆਰ. ਮੁਤਾਬਕ ਦੋਵੇਂ ਸਰੀਰਕ ਸਬੰਧ ਬਣਾਉਣ ਦੀ ਯੋਜਨਾ ਬਣਾ ਰਹੇ ਸਨ ਅਤੇ ਇਸ ਦੌਰਾਨ ਉਨ੍ਹਾਂ ਨੇ ਆਪਣੇ ਕੱਪੜੇ ਉਤਾਰ ਦਿੱਤੇ ਸਨ। ਇਸੇ ਦੌਰਾਨ ਦੋ ਵਿਅਕਤੀ ਅਚਾਨਕ ਫਲੈਟ ’ਚ ਦਾਖ਼ਲ ਹੋਏ।

ਉਨ੍ਹਾਂ ’ਚੋਂ ਇਕ ਵਿਅਕਤੀ ਨੇ ਖ਼ੁਦ ਨੂੰ ਸੋਨੀਆ ਦਾ ਪਤੀ ਦੱਸਦਿਆਂ ਇੰਦਰਪ੍ਰੀਤ ਦੀ ਕੁੱਟਮਾਰ ਕੀਤੀ। ਉਸ ਦਾ ਮੋਬਾਇਲ ਅਤੇ 12 ਹਜ਼ਾਰ ਰੁਪਏ ਖੋਹ ਲਏ ਤੇ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਅਤੇ ਵੀਡੀਓ ਬਣਾਈਆਂ। ਸ਼ਿਕਾਇਤ ਅਨੁਸਾਰ ਜੋਤੀ ਨੇ ਇੰਦਰਪ੍ਰੀਤ ਨੂੰ ਦੱਸਿਆ ਕਿ ਉਸ ਨੇ ਉਨ੍ਹਾਂ ਵਿਅਕਤੀਆਂ ਨੂੰ 3 ਲੱਖ ਰੁਪਏ ਦਿੱਤੇ ਹਨ ਅਤੇ ਉਹ ਸ਼ਿਕਾਇਤ ’ਚ ਉਸ ਦਾ ਨਾਮ ਨਹੀਂ ਲਿਖਣਗੇ। ਉਸ ਨੂੰ ਕਿਹਾ ਗਿਆ ਕਿ ਜੇਕਰ ਉਹ ਆਪਣੇ ਆਪ ਨੂੰ ਬਚਾਉਣਾ ਚਾਹੁੰਦਾ ਹੈ ਤਾਂ 7 ਲੱਖ ਰੁਪਏ ਹੋਰ ਦੇਣੇ ਪੈਣਗੇ। ਬਾਅਦ ’ਚ ਇਕ ਵਿਅਕਤੀ ਨੇ ਖ਼ੁਦ ਨੂੰ ਪੁਲਸ ਅਧਿਕਾਰੀ ਦੱਸਿਆ ਅਤੇ ਹੋਰ ਸਾਥੀਆਂ ਸਮੇਤ ਇੰਦਰਪ੍ਰੀਤ ਤੋਂ ਕੁੱਲ 10 ਲੱਖ ਰੁਪਏ ਦੀ ਫਿਰੌਤੀ ਮੰਗੀ।

ਉਸ ਨੂੰ ਧਮਕੀ ਦਿੱਤੀ ਗਈ ਕਿ ਪੈਸੇ ਨਾ ਦੇਣ ’ਤੇ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਤੇ ਵੀਡੀਓ ਜਨਤਕ ਕਰ ਦਿੱਤੀਆਂ ਜਾਣਗੀਆਂ। ਧਮਕੀਆਂ ਤੋਂ ਪਰੇਸ਼ਾਨ ਹੋ ਕੇ ਉਸ ਨੇ 6 ਮਈ ਨੂੰ ਕੁਰਾਲੀ ’ਚ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ, ਪਰ ਉਸ ਦੀ ਜਾਨ ਬਚ ਗਈ। ਜਾਂਚ ਦੌਰਾਨ ਪੁਲਸ ਨੇ ਧਾਰਾ 317(2), 108, 62, 351(2) ਅਤੇ ਆਈ.ਟੀ. ਐਕਟ ਦੀ ਧਾਰਾ 67 ਵੀ ਜੋੜੀ। ਅਦਾਲਤ ਨੇ ਕਿਹਾ ਕਿ ਜੇਕਰ ਮੁਲਜ਼ਮ ਨੂੰ ਜ਼ਮਾਨਤ ਦਿੱਤੀ ਗਈ ਤਾਂ ਗਵਾਹਾਂ ਨੂੰ ਪ੍ਰਭਾਵਿਤ ਜਾਂ ਧਮਕਾਉਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਨ੍ਹਾਂ ਹਾਲਾਤਾਂ ਨੂੰ ਦੇਖਦਿਆਂ ਹਰਪ੍ਰੀਤ ਕੌਰ ਉਰਫ਼ ਜੋਤੀ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ