Sunday, October 25, 2026
BREAKING
• ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ • ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ • 4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ • PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ' • ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ • ਝੋਟਾ ਕਤਲ ਕਾਂਡ ਦੀ ਜਾਂਚ ਤੇਜ਼, CBI ਦੀਆਂ 3 ਟੀਮਾਂ ਵੱਖ-ਵੱਖ ਪਹਿਲੂਆਂ ਦੀ ਕਰ ਰਹੀਆਂ ਜਾਂਚ • ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਦੁਨੀਆਂ

'ਹਮਜ਼ਾ' ਨੂੰ ਮਾਰ'ਤੀ ਗੋਲ਼ੀ ! ਇੰਟਰਵਿਊ ਮਗਰੋਂ ਵਾਪਸ ਜਾਂਦੇ ਸਮੇਂ ਪਾਕਿਸਤਾਨ 'ਚ ਹੋਇਆ ਕਾਂਡ

16 ਅਪ੍ਰੈਲ, 2026 04:40 PM

ਪਾਕਿਸਤਾਨ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇੱਕ ਅਤੇ ਹਾਫਿਜ਼ ਸਈਦ ਦੇ ਕਰੀਬੀ ਮੰਨੇ ਜਾਣ ਵਾਲੇ ਆਮਿਰ ਹਮਜ਼ਾ ਨੂੰ ਲਾਹੌਰ ਵਿੱਚ ਗੋਲ਼ੀ ਮਾਰ ਦਿੱਤੀ ਗਈ ਹੈ। ਰਿਪੋਰਟਾਂ ਅਨੁਸਾਰ, ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਸ ਦੀ ਗੱਡੀ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।


ਮਿਲੀ ਜਾਣਕਾਰੀ ਅਨੁਸਾਰ ਇਹ ਹਮਲਾ ਲਾਹੌਰ ਦੇ ਪਿੰਡੀ ਸਟਾਪ ਇਲਾਕੇ ਵਿੱਚ ਉਸ ਸਮੇਂ ਹੋਇਆ ਜਦੋਂ ਆਮਿਰ ਹਮਜ਼ਾ ਇੱਕ ਟੀਵੀ ਚੈਨਲ ਦੇ ਦਫ਼ਤਰ ਤੋਂ ਆਪਣਾ ਪ੍ਰੋਗਰਾਮ ਰਿਕਾਰਡ ਕਰਵਾ ਕੇ ਵਾਪਸ ਘਰ ਜਾ ਰਿਹਾ ਸੀ। ਹਮਲੇ ਤੋਂ ਤੁਰੰਤ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉਸ ਦੇ ਨਾਲ ਗੱਡੀ ਵਿੱਚ ਇੱਕ ਪਾਕਿਸਤਾਨੀ ਜੱਜ ਨਜ਼ੀਰ ਅਹਿਮਦ ਗਾਜ਼ੀ ਵੀ ਮੌਜੂਦ ਸਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇੱਕ ਸਾਲ ਦੇ ਅੰਦਰ ਆਮਿਰ ਹਮਜ਼ਾ 'ਤੇ ਇਹ ਦੂਜਾ ਹਮਲਾ ਹੈ। ਪਿਛਲੇ ਸਾਲ ਮਈ ਵਿੱਚ ਵੀ ਉਸ ਨੂੰ ਗੋਲੀ ਮਾਰੀ ਗਈ ਸੀ, ਪਰ ਉਹ ਬਚ ਗਿਆ ਸੀ।


ਦੱਸ ਦੇਈਏ ਕਿ ਆਮਿਰ ਹਮਜ਼ਾ ਲਸ਼ਕਰ-ਏ-ਤੋਇਬਾ ਦਾ ਸਭ ਤੋਂ ਪੁਰਾਣਾ ਮੈਂਬਰ ਹੈ ਅਤੇ ਉਸ ਨੂੰ ਸੰਗਠਨ ਦਾ ਮੁੱਖ ਪ੍ਰਚਾਰਕ ਅਤੇ ਲੇਖਕ ਮੰਨਿਆ ਜਾਂਦਾ ਹੈ। ਅਮਰੀਕਾ ਨੇ 2012 ਵਿੱਚ ਉਸ ਨੂੰ ਇੱਕ ਗਲੋਬਲ ਅੱਤਵਾਦੀ ਐਲਾਨ ਦਿੱਤਾ ਸੀ। ਉਹ 2005 ਵਿੱਚ ਬੇਂਗਲੁਰੂ ਦੇ ਇੰਡੀਅਨ ਇੰਸਟੀਚਿਊਟ ਆਫ ਸਾਇੰਸ (IISc) 'ਤੇ ਹੋਏ ਹਮਲੇ ਸਮੇਤ ਭਾਰਤ ਵਿੱਚ ਕਈ ਹੋਰ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ।


ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨ ਵਿੱਚ ਲਸ਼ਕਰ ਅਤੇ ਹੋਰ ਅੱਤਵਾਦੀ ਸੰਗਠਨਾਂ ਦੇ ਕਈ ਮੁਖੀ ਅਣਪਛਾਤੇ ਹਮਲਾਵਰਾਂ ਦਾ ਨਿਸ਼ਾਨਾ ਬਣ ਰਹੇ ਹਨ। ਅਜਿਹੇ 'ਚ ਹਮਜ਼ਾ 'ਤੇ ਹੋਇਆ ਹਮਲਾ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਇਹ ਜਾਂ ਤਾਂ ਗੁੱਟਬਾਜ਼ੀ ਦੀ ਕਾਰਵਾਈ ਹੋ ਸਕਦੀ ਹੈ, ਜਾਂ ਫ਼ਿਰ ਕੋਈ ਖੁਫ਼ੀਆ ਤਾਕਤ ਪਾਕਿਸਤਾਨ 'ਚ ਅੱਤਵਾਦੀਆਂ ਨੂੰ ਖ਼ਤਮ ਕਰਨ ਲਈ ਅਜਿਹੀਆਂ ਕਾਰਵਾਈਆਂ ਕਰ ਰਹੀ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ