Friday, November 13, 2026
BREAKING
• ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ • PM ਮੋਦੀ ਨੇ ਛਠ ਪੂਜਾ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ • ਲੱਦਾਖ 'ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ 'ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਗਾਇਆ • ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ • ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ  • ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ • ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ • ਕੁਲਦੀਪ ਚੰਦ, ਪੀ.ਸੀ.ਐਸ. ਨੇ ਨਵਾਂ ਸ਼ਹਿਰ ਦੇ ਐਸ.ਡੀ.ਐਮ. ਵਜੋਂ ਅਹੁਦਾ ਸੰਭਾਲਿਆ • ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ • ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

13 ਨਵੰਬਰ, 2026 04:47 PM

 

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਆਮ ਲੋਕਾਂ ਨੂੰ ਮਿਆਰੀ ਜੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਜੱਚਾ ਅਤੇ ਬੱਚਾ ਦੀ ਸਿਹਤ ਸੁਰੱਖਿਆ ਸਿਹਤ ਵਿਭਾਗ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ ਅਤੇ ਹਰੇਕ ਗਰਭਵਤੀ ਔਰਤ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਹ ਨਿਰਦੇਸ਼ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਸਿਹਤ ਵਿਭਾਗ ਦੀਆਂ ਐੱਲ.ਐੱਚ.ਵੀਜ ਤੇ ਏ.ਐੱਨ.ਐੱਮਜ ਨਾਲ ਮੀਟਿੰਗ ਦੌਰਾਨ ਦਿੱਤੇ।
 
ਉਨ੍ਹਾਂ ਕਿਹਾ ਕਿ ਹਰੇਕ ਗਰਭਵਤੀ ਔਰਤ ਦੀ ਗਰਭ ਅਵਸਥਾ ਦੇ ਪਹਿਲੇ 12 ਹਫ਼ਤਿਆਂ ਅੰਦਰ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ, ਤਾਂ ਜੋ ਗਰਭ ਅਵਸਥਾ ਦੌਰਾਨ ਨਿਰਧਾਰਿਤ ਚਾਰ ਐਂਟੀਨੇਟਲ ਕੇਅਰ (ਏ.ਐੱਨ.ਸੀ.) ਚੈੱਕਅੱਪ ਸਮੇਂ ਸਿਰ ਕਰਵਾਏ ਜਾ ਸਕਣ। ਇਨ੍ਹਾਂ ਚੈੱਕਅੱਪਾਂ ਰਾਹੀਂ ਮਾਂ ਅਤੇ ਬੱਚੇ ਦੀ ਸਿਹਤ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਸੰਭਾਵੀ ਖ਼ਤਰਿਆਂ ਦੀ ਮੁੱਢਲੇ ਪੜਾਅ 'ਤੇ ਪਛਾਣ ਕਰਕੇ ਲੋੜੀਂਦਾ ਇਲਾਜ ਯਕੀਨੀ ਬਣਾਇਆ ਜਾ ਸਕਦਾ ਹੈ।
 
ਉਨ੍ਹਾਂ ਸਿਹਤ ਕਰਮਚਾਰਣਾਂ ਨੂੰ ਹਦਾਇਤ ਕੀਤੀ ਕਿ ਹਾਈ ਰਿਸਕ ਗਰਭਵਤੀ ਔਰਤਾਂ ਦੀ ਵੱਖਰੀ ਸੂਚੀ ਤਿਆਰ ਕਰਕੇ ਨਿਯਮਿਤ ਫਾਲੋਅੱਪ ਕੀਤਾ ਜਾਵੇ। ਅਜਿਹੇ ਕੇਸਾਂ ਵਿੱਚ ਵਿਸ਼ੇਸ਼ ਧਿਆਨ ਦਿੰਦਿਆਂ ਲੋੜ ਅਨੁਸਾਰ ਮਾਹਿਰ ਡਾਕਟਰਾਂ ਦੀ ਸਲਾਹ ਅਤੇ ਇਲਾਜ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਮਾਤਰੀ ਮੌਤ ਦਰ ਅਤੇ ਜਣੇਪੇ ਦੌਰਾਨ ਹੋਣ ਵਾਲੀਆਂ ਪੇਚੀਦਗੀਆਂ ਨੂੰ ਘਟਾਇਆ ਜਾ ਸਕੇ।
 
ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹਰੇਕ ਗਰਭਵਤੀ ਔਰਤ ਨੂੰ ਮਿਆਰੀ ਜਣੇਪਾ-ਪੂਰਵ ਸਿਹਤ ਸੇਵਾਵਾਂ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ, ਲੋੜੀਂਦੇ ਟੈਸਟ, ਸਿਹਤ ਸਲਾਹ ਅਤੇ ਉੱਚਿਤ ਡਾਕਟਰੀ ਦੇਖਭਾਲ ਸੁਰੱਖਿਅਤ ਜਣੇਪੇ ਲਈ ਬੇਹੱਦ ਮਹੱਤਵਪੂਰਨ ਹਨ।
 
ਆਭਾ ਕਾਰਡਾਂ ਦੀ ਮਹੱਤਤਾ ਬਾਰੇ ਉਨ੍ਹਾਂ ਕਿਹਾ ਕਿ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਤਹਿਤ ਆਭਾ ਆਈ.ਡੀ. ਸਿਹਤ ਰਿਕਾਰਡਾਂ ਨੂੰ ਡਿਜੀਟਲ ਰੂਪ ਵਿੱਚ ਸੰਭਾਲਣ ਅਤੇ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਸੁਖਾਲਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਲਈ ਯੋਗ ਲਾਭਪਾਤਰੀਆਂ ਦੇ ਆਭਾ ਕਾਰਡ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇ।
 
ਉਨ੍ਹਾਂ ਸਪੱਸ਼ਟ ਕੀਤਾ ਕਿ ਸਿਹਤ ਵਿਭਾਗ ਦੇ ਸਮੂਹ ਫੀਲਡ ਕਰਮਚਾਰੀ ਜੱਚਾ-ਬੱਚਾ ਸਿਹਤ ਸੇਵਾਵਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਹਰ ਗਰਭਵਤੀ ਔਰਤ ਤੱਕ ਸਿਹਤ ਵਿਭਾਗ ਦੀਆਂ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ, ਤਾਂ ਜੋ ਹਰ ਮਾਂ ਅਤੇ ਬੱਚੇ ਨੂੰ ਸੁਰੱਖਿਅਤ ਤੇ ਸਿਹਤਮੰਦ ਭਵਿੱਖ ਦਿੱਤਾ ਜਾ ਸਕੇ।
 
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਡੀ.ਸੀ ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼

ਡੀ.ਸੀ ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼

ਪਿੰਡ ਮੋਜੋਵਾਲ ਵਿਖੇ 37.50 ਲੱਖ ਦੀ ਲਾਗਤ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ

ਪਿੰਡ ਮੋਜੋਵਾਲ ਵਿਖੇ 37.50 ਲੱਖ ਦੀ ਲਾਗਤ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ

MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ

MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ

ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ 'ਚ ਮੀਟਿੰਗ

ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ 'ਚ ਮੀਟਿੰਗ