Friday, November 13, 2026
BREAKING
• ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ • UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ • ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ • PM ਮੋਦੀ ਨੇ ਛਠ ਪੂਜਾ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ • ਲੱਦਾਖ 'ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ 'ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਗਾਇਆ • ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ • ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ  • ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ • ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ • ਕੁਲਦੀਪ ਚੰਦ, ਪੀ.ਸੀ.ਐਸ. ਨੇ ਨਵਾਂ ਸ਼ਹਿਰ ਦੇ ਐਸ.ਡੀ.ਐਮ. ਵਜੋਂ ਅਹੁਦਾ ਸੰਭਾਲਿਆ

ਪੰਜਾਬ

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

13 ਨਵੰਬਰ, 2026 04:52 PM

 

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਹਤ ਵਿਭਾਗ ਵੱਲੋਂ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਹੋਰ ਬਿਹਤਰ, ਮਿਆਰੀ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਦਫ਼ਤਰ ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹੇ ਦੇ ਸਮੂਹ ਆਮ ਆਦਮੀ ਕਲੀਨਿਕਾਂ ਦੇ ਫਾਰਮੇਸੀ ਅਫ਼ਸਰਾਂ ਅਤੇ ਕਲੀਨੀਕਲ ਅਸਿਸਟੈਂਟਾਂ ਲਈ ਕਪੈਸਿਟੀ ਬਿਲਡਿੰਗ ਟ੍ਰੇਨਿੰਗ ਕਰਵਾਈ ਗਈ।
 
ਇਸ ਮੌਕੇ ਸਿਵਲ ਸਰਜਨ ਡਾ ਗੀਤਾਂਜਲੀ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਉਦੇਸ਼ ਅਜਿਹੀਆਂ ਸਿਖਲਾਈ ਗਤੀਵਿਧੀਆਂ ਰਾਹੀਂ ਸਿਹਤ ਕਰਮਚਾਰੀਆਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨਾ ਅਤੇ ਆਮ ਲੋਕਾਂ ਤੱਕ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਮੁੱਢਲੀ ਇਕਾਈ ਹਨ ਅਤੇ ਇੱਥੇ ਆਉਣ ਵਾਲੇ ਹਰੇਕ ਮਰੀਜ਼ ਨੂੰ ਸੁਚੱਜੀਆਂ, ਸਮੇਂ ਸਿਰ ਅਤੇ ਮਿਆਰੀ ਸੇਵਾਵਾਂ ਦੇਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
 
ਟ੍ਰੇਨਿੰਗ ਦੌਰਾਨ ਐੱਨ.ਸੀ.ਡੀ. (ਗੈਰ-ਸੰਚਾਰੀ ਬਿਮਾਰੀਆਂ), ਜੱਚਾ-ਬੱਚਾ ਸਿਹਤ ਸੇਵਾਵਾਂ, ਕੈਂਸਰ ਸਕਰੀਨਿੰਗ, ਐਂਟੀ ਰੇਬੀਜ਼ ਵੈਕਸੀਨੇਸ਼ਨ, ਨਿਯਮਤ ਟੀਕਾਕਰਨ ਪ੍ਰੋਗਰਾਮ ਅਤੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ (ਏ.ਬੀ.ਡੀ.ਐੱਮ.) ਆਦਿ ਮਹੱਤਵਪੂਰਨ ਸਿਹਤ ਪ੍ਰੋਗਰਾਮਾਂ ਬਾਰੇ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ। ਸਿਖਲਾਈ ਦੌਰਾਨ ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ, ਮਰੀਜ਼ਾਂ ਦੀ ਸਹੀ ਕਾਊਂਸਲਿੰਗ, ਸਮੇਂ ਸਿਰ ਸਕਰੀਨਿੰਗ, ਰਿਕਾਰਡ ਦੀ ਸਹੀ ਸਾਂਭ-ਸੰਭਾਲ ਅਤੇ ਡਿਜੀਟਲ ਸਿਹਤ ਸੇਵਾਵਾਂ ਦੀ ਵਰਤੋਂ ਸਬੰਧੀ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ।
 
ਟ੍ਰੇਨਿੰਗ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਹਰੀਸ਼ ਕਿਰਪਾਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ ਰਾਜ ਕੁਮਾਰੀ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਡੀ.ਸੀ ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼

ਡੀ.ਸੀ ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼

ਪਿੰਡ ਮੋਜੋਵਾਲ ਵਿਖੇ 37.50 ਲੱਖ ਦੀ ਲਾਗਤ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ

ਪਿੰਡ ਮੋਜੋਵਾਲ ਵਿਖੇ 37.50 ਲੱਖ ਦੀ ਲਾਗਤ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ

MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ

MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ