Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

ਹਰਸਿਮਰਤ ਬਾਦਲ ਦੀ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅਪੀਲ, ਫ਼ਸਲਾਂ ਦੇ ਖ਼ਰਾਬੇ ਲਈ ਮੰਗਿਆ ਵਿਸ਼ੇਸ਼ ਪੈਕਜ

06 ਅਪ੍ਰੈਲ, 2026 06:45 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਪੀਲ ਕੀਤੀ ਕਿ ਉਹ ਸੂਬੇ 'ਚ ਗੜ੍ਹੇਮਾਰੀ ਨਾਲ ਕਣਕ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਇੱਕ ਵਿਸ਼ੇਸ਼ ਮੁਆਵਜ਼ਾ ਪੈਕੇਜ ਜਾਰੀ ਕਰਨ ਲਈ ਇੱਕ ਵਿਸ਼ੇਸ਼ ਟੀਮ ਪੰਜਾਬ ਭੇਜਣ। ਇਸ ਸਬੰਧ 'ਚ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖਦਿਆਂ ਬਠਿੰਡਾ ਤੋਂ ਸੰਸਦ ਮੈਂਬਰ ਨੇ ਉਨ੍ਹਾਂ ਨੂੰ ਸਹਿਕਾਰੀ ਸਭਾਵਾਂ ਤੋਂ ਪ੍ਰਭਾਵਿਤ ਕਿਸਾਨਾਂ ਵਲੋਂ ਲਏ ਗਏ ਕਰਜ਼ਿਆਂ 'ਤੇ ਵਿਆਜ ਇੱਕ ਸਾਲ ਲਈ ਮੁਲਤਵੀ ਕਰਨ ਦੇ ਨਿਰਦੇਸ਼ ਜਾਰੀ ਕਰਨ ਦੀ ਵੀ ਅਪੀਲ ਕੀਤੀ। ਨਾਲ ਹੀ ਇਨ੍ਹਾਂ ਕਿਸਾਨਾਂ ਨੂੰ ਰਿਆਇਤੀ ਦਰਾਂ 'ਤੇ ਖਾਦ ਜਾਰੀ ਕਰਨ ਦੀ ਵੀ ਬੇਨਤੀ ਕੀਤੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰਭਾਵਿਤ ਕਿਸਾਨਾਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਵਿੱਚ ਸਹਾਇਤਾ ਕਰੇਗਾ। ਜਾਣਕਾਰੀ ਦਿੰਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਤਿੰਨ ਦਿਨ ਪਹਿਲਾਂ ਪੰਜਾਬ ਦਾ ਇੱਕ ਵੱਡਾ ਹਿੱਸਾ ਬੇਮੌਸਮੇ ਮੀਂਹ, ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਨਾਲ ਪ੍ਰਭਾਵਿਤ ਹੋਇਆ। ਇਸ ਕਾਰਨ ਕਈ ਹਜ਼ਾਰ ਏਕੜ ਤੋਂ ਵੱਧ ਕਣਕ ਦੀ ਫ਼ਸਲ ਖ਼ਰਾਬ ਹੋ ਗਈ ਅਤੇ ਬਾਕੀ ਬਚੀ ਕਣਕ ਦੇ ਦਾਣਿਆਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ। ਨਤੀਜਾ ਇਹ ਫ਼ਸਲ ਵਾਢੀ ਦੇ ਯੋਗ ਨਹੀਂ ਬਚੀ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਾਲਵਾ ਖੇਤਰ ਦੇ ਬਠਿੰਡਾ, ਮਾਨਸਾ, ਫਾਜ਼ਿਲਕਾ, ਮੋਗਾ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਕੁਝ ਹਿੱਸਿਆਂ ਵਿੱਚ ਭਾਰੀ ਗੜ੍ਹੇਮਾਰੀ ਹੋਈ, ਜਿਸ ਨਾਲ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ ਅਤੇ ਫ਼ਤਿਹਗੜ੍ਹ ਸਾਹਿਬ ਦੇ ਕੁੱਝ ਹਿੱਸਿਆਂ 'ਚ ਵੀ ਤਬਾਹੀ ਹੋਈ। ਬੀਬਾ ਬਾਦਲ ਨੇ ਮੰਤਰੀ ਨੂੰ ਦੱਸਿਆ ਕਿ ਵੱਡੇ ਪੱਧਰ 'ਤੇ ਕਣਕ ਦੀ ਫ਼ਸਲ ਨੂੰ ਤਬਾਹ ਕਰਨ ਤੋਂ ਇਲਾਵਾ ਗੜ੍ਹੇਮਾਰੀ ਨੇ ਕਈ ਥਾਵਾਂ 'ਤੇ ਮੱਕੀ ਦੀ ਫ਼ਸਲ ਨੂੰ ਵੀ ਨੁਕਸਾਨ ਪਹੁੰਚਾਇਆ ਹੈ। ਕੇਂਦਰ ਤੋਂ ਮਦਦ ਦੀ ਮੰਗ ਕਰਦੇ ਹੋਏ ਸੰਸਦ ਮੈਂਬਰ ਨੇ ਕਿਹਾ ਕਿ ਸੂਬੇ ਦੇ ਕਿਸਾਨ ਪੂਰੀ ਤਰ੍ਹਾਂ ਨਿਰਾਸ਼ਾ 'ਚ ਹਨ ਕਿਉਂਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇਕੱਲਿਆਂ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਕਣਕ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਨਾ ਕੋਈ ਸਰਵੇਖਣ, ਨਾ ਹੀ ਕੋਈ ਮੁਆਵਜ਼ੇ ਦਾ ਐਲਾਨ ਕੀਤ ਅਤੇ ਨਾ ਹੀ ਕਿਸਾਨਾਂ ਨੂੰ ਕੋਈ ਮੁਆਵਜ਼ਾ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ 50,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੇ ਵਾਅਦੇ ਦੇ ਬਾਵਜੂਦ ਕਿਸਾਨਾਂ ਨੂੰ ਕੁੱਝ ਵੀ ਨਹੀਂ ਮਿਲਿਆ।

ਬੀਬਾ ਹਰਸਿਮਰਤ ਕੌਰ ਬਾਦਲ ਨੇ ਇਹ ਵੀ ਵਿਸਥਾਰ ਵਿੱਚ ਦੱਸਿਆ ਕਿ ਕਿਵੇਂ ‘ਆਪ’ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਦੇ ਨਾਲ-ਨਾਲ ਕੁਦਰਤੀ ਆਫ਼ਤਾਂ ਲਈ ਵੀ ਕੋਈ ਮੁਆਵਜ਼ਾ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਰਾਜ ਨੇ ਭਿਆਨਕ ਹੜ੍ਹਾਂ ਦੀ ਮਾਰ ਝੱਲੀ ਪਰ ਕੇਂਦਰ ਅਤੇ ਰਾਜ ਸਰਕਾਰਾਂ ਦੋਵਾਂ ਵੱਲੋਂ ਐਲਾਨ ਕੀਤੇ ਜਾਣ ਦੇ ਬਾਵਜੂਦ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲਿਆ। ਕੇਂਦਰ ਨੇ ਦਾਅਵਾ ਕੀਤਾ ਕਿ ਰਾਜ ਆਫ਼ਤ ਪ੍ਰਤੀਕਿਰਿਆ ਫੰਡ (SDRF) ਤਹਿਤ ਰਾਜ ਕੋਲ 12,500 ਕਰੋੜ ਰੁਪਏ ਉਪਲੱਬਧ ਹਨ ਪਰ ਆਮ ਆਦਮੀ ਪਾਰਟੀ ਸਰਕਾਰ ਨੇ ਕਿਹਾ ਹੈ ਕਿ ਅਪ੍ਰੈਲ 2022 ਤੋਂ ਐੱਸ. ਡੀ. ਆਰ. ਐਫ. ਤਹਿਤ ਕੇਂਦਰ ਤੋਂ ਸਿਰਫ਼ 1,582 ਕਰੋੜ ਰੁਪਏ ਹੀ ਪ੍ਰਾਪਤ ਹੋਏ ਹਨ। ਬੀਬਾ ਬਾਦਲ ਨੇ ਕਿਹਾ ਕਿ ਇਸ ਰੱਸਾਕਸ਼ੀ ਵਿਚਾਲੇ ਪੰਜਾਬ ਦੇ ਕਿਸਾਨ ਪਿਸ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੈਂ ਪਹਿਲਾਂ ਵੀ ਇਹ ਮੁੱਦਾ ਸੰਸਦ ਵਿੱਚ ਚੁੱਕਿਆ ਹੈ ਅਤੇ ਅਪੀਲ ਕੀਤੀ ਹੈ ਕਿ ਇਨ੍ਹਾਂ ਫੰਡਾਂ ਬਾਰੇ ਪਤਾ ਲਗਾਉਣ ਲਈ ਕੇਂਦਰੀ ਜਾਂਚ ਦਾ ਹੁਕਮ ਦਿੱਤਾ ਜਾਵੇ ਅਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰਨ ਲਈ ਇਹ ਰਕਮ ਜਲਦ ਤੋਂ ਜਲਦ ਜਾਰੀ ਕੀਤੀ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ