Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਹਰੀਸ਼ ਰਾਣਾ ਦੀ ਇੱਛਾ ਮੌਤ ਦੀ ਪ੍ਰਕਿਰਿਆ ਹੋਈ ਸ਼ੁਰੂ ! ਪਰਿਵਾਰਕ ਮੈਂਬਰਾਂ ਦੀਆਂ ਅੱਖਾਂ ਹੋਈਆਂ ਨਮ

16 ਮਾਰਚ, 2026 06:35 PM

ਗਾਜ਼ੀਆਬਾਦ : ਭਾਰਤ 'ਚ ਮਨੁੱਖੀ ਮਰਿਆਦਾ ਅਤੇ ਕਾਨੂੰਨ ਨਾਲ ਜੁੜਿਆ ਇਕ ਬਹੁਤ ਹੀ ਭਾਵੁਕ ਮਾਮਲਾ ਸਾਹਮਣੇ ਆਇਆ ਹੈ। ਸੁਪਰੀਮ ਕੋਰਟ ਵੱਲੋਂ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ 31 ਸਾਲਾ ਹਰੀਸ਼ ਰਾਣਾ ਨੂੰ 'ਨਿਸ਼ਕਿਰਿਆ ਇੱਛਾ ਮੌਤ' (Passive Euthanasia) ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਹਰੀਸ਼ ਪਿਛਲੇ 13 ਸਾਲਾਂ ਤੋਂ ਕੋਮਾ 'ਚ ਹੈ ਅਤੇ ਭਾਰਤ 'ਚ ਇਸ ਤਰ੍ਹਾਂ ਦੀ ਇਜਾਜ਼ਤ ਪਾਉਣ ਵਾਲਾ ਉਹ ਪਹਿਲਾ ਵਿਅਕਤੀ ਬਣ ਗਿਆ ਹੈ। ਹਰੀਸ਼ ਰਾਣਾ 2013 'ਚ ਆਪਣੇ ਪੇਇੰਗ ਗੈਸਟ (PG) ਦੀ ਚੌਥੀ ਮੰਜ਼ਿਲ ਦੀ ਬਾਲਕਨੀ ਤੋਂ ਡਿੱਗ ਗਿਆ ਸੀ, ਜਿਸ ਕਾਰਨ ਉਸ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਸਨ। ਉਦੋਂ ਤੋਂ ਹੀ ਉਹ ਸਥਾਈ ਤੌਰ 'ਤੇ ਕੋਮਾ 'ਚ ਹੈ। ਮੈਡੀਕਲ ਬੋਰਡ ਨੇ ਸਪੱਸ਼ਟ ਕੀਤਾ ਸੀ ਕਿ ਉਸ ਦੀ ਸਥਿਤੀ 'ਚ ਸੁਧਾਰ ਦੀ ਕੋਈ ਗੁੰਜਾਇਸ਼ ਨਹੀਂ ਹੈ, ਜਿਸ ਤੋਂ ਬਾਅਦ ਅਦਾਲਤ ਨੇ ਉਸ ਦੀ ਜੀਵਨ ਰੱਖਿਅਕ ਪ੍ਰਣਾਲੀ (ਲਾਈਫ ਸਪੋਰਟ) ਨੂੰ ਹਟਾਉਣ ਦਾ ਫੈਸਲਾ ਸੁਣਾਇਆ।

ਸੁਪਰੀਮ ਕੋਰਟ ਨੇ ਦਿੱਲੀ ਦੇ ਏਮਜ਼ (AIIMS) ਹਸਪਤਾਲ ਨੂੰ ਨਿਰਦੇਸ਼ ਦਿੱਤੇ ਹਨ ਕਿ ਹਰੀਸ਼ ਦੀ ਫੀਡਿੰਗ ਟਿਊਬ ਨੂੰ ਇਕ ਸੁਚੱਜੇ ਅਤੇ ਯੋਜਨਾਬੱਧ ਤਰੀਕੇ ਨਾਲ ਹਟਾਇਆ ਜਾਵੇ ਤਾਂ ਜੋ ਉਸ ਦੀ ਮੌਤ ਦੀ ਪ੍ਰਕਿਰਿਆ ਕੁਦਰਤੀ ਅਤੇ ਸਨਮਾਨਜਨਕ ਹੋ ਸਕੇ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਇਹ 'ਸਰਗਰਮ ਇੱਛਾ ਮੌਤ' ਨਹੀਂ ਹੈ, ਸਗੋਂ ਕੇਵਲ ਇਲਾਜ ਬੰਦ ਕਰਨਾ ਹੈ। ਹਰੀਸ਼ ਦੇ ਪਰਿਵਾਰ ਨੇ ਉਸ ਨੂੰ ਅੰਤਿਮ ਵਿਦਾਈ ਦੇਣ ਲਈ ਡਾਕਟਰੀ ਸਲਾਹ ਦੇ ਨਾਲ-ਨਾਲ ਅਧਿਆਤਮਿਕ ਮਾਰਗਦਰਸ਼ਨ ਦਾ ਵੀ ਸਹਾਰਾ ਲਿਆ ਹੈ। ਸੋਸ਼ਲ ਮੀਡੀਆ 'ਤੇ ਇਕ ਦਿਲ ਕੰਬਾਊ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਪ੍ਰਜਾਪਿਤਾ ਬ੍ਰਹਮਾ ਕੁਮਾਰੀ ਈਸ਼ਵਰੀ ਯੂਨੀਵਰਸਿਟੀ ਦੀ ਮੈਂਬਰ 'ਭੈਣ ਲਵਲੀ' ਹਰੀਸ਼ ਦੇ ਮੱਥੇ 'ਤੇ ਤਿਲਕ ਲਗਾਉਂਦੇ ਹੋਏ ਅਤੇ ਇਹ ਕਹਿੰਦੇ ਹੋਏ ਦਿਖਾਈ ਦੇ ਰਹੀ ਹੈ ਕਿ 'ਸਾਰਿਆਂ ਨੂੰ ਮੁਆਫ਼ ਕਰਦੇ ਹੋਏ, ਸਭ ਤੋਂ ਮੁਆਫ਼ੀ ਮੰਗਦੇ ਹੋਏ, ਸੌਂ ਜਾਓ... ਠੀਕ ਹੈ...।'' ਸੰਸਥਾ ਮੁਤਾਬਕ ਇਹ 'ਧਿਆਨ ਮੰਤਰ' ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰਨ ਲਈ ਦਿੱਤਾ ਗਿਆ ਹੈ।

ਹਰੀਸ਼ ਦੇ ਪਿਤਾ ਅਸ਼ੋਕ ਰਾਣਾ ਨੇ ਇਸ ਫੈਸਲੇ ਨੂੰ ਬੇਹੱਦ ਦਰਦਨਾਕ ਪਰ ਜ਼ਰੂਰੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਹੋਰਾਂ ਪਰਿਵਾਰਾਂ ਲਈ ਵੀ ਮਦਦਗਾਰ ਸਾਬਤ ਹੋਵੇਗਾ ਜੋ ਅਜਿਹੀ ਨਾ-ਉਮੀਦ ਸਥਿਤੀ 'ਚ ਫਸੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਬੇਟੇ ਦੇ ਇਲਾਜ ਲਈ ਇਸ ਬਜ਼ੁਰਗ ਜੋੜੇ ਨੇ ਆਪਣਾ ਦਿੱਲੀ ਵਾਲਾ ਘਰ ਤੱਕ ਵੇਚ ਦਿੱਤਾ ਸੀ। ਸਰਕਾਰ ਵੱਲੋਂ ਮਦਦ ਦਾ ਹੱਥ ਗਾਜ਼ੀਆਬਾਦ ਦੇ ਜ਼ਿਲ੍ਹਾ ਅਧਿਕਾਰੀਆਂ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ। ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਮਨਜ਼ੂਰ ਕੀਤੀ ਗਈ ਹੈ। ਇਸ ਤੋਂ ਇਲਾਵਾ, ਪਰਿਵਾਰ ਦੇ ਗੁਜ਼ਾਰੇ ਲਈ ਪ੍ਰਸ਼ਾਸਨ ਵੱਲੋਂ ਇਕ ਦੁਕਾਨ ਵੀ ਮੁਫ਼ਤ ਅਲਾਟ ਕੀਤੀ ਜਾਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ