Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਹਾਈ ਅਲਰਟ 'ਤੇ ਪੂਰਾ Chandigarh, ਰਾਤ ਨੂੰ ਘਰ ਨਹੀਂ ਜਾਣਗੇ ਥਾਣਾ ਇੰਚਾਰਜ, ਹੋਰ ਵੀ ਸਖ਼ਤ ਹੁਕਮ ਜਾਰੀ

17 ਜਨਵਰੀ, 2025 04:31 PM

ਚੰਡੀਗੜ੍ਹ : ਸਾਊਥ ਡਵੀਜ਼ਨ ਦੇ ਪੁਲਸ ਥਾਣੇ ’ਚ ਬੰਬ ਧਮਾਕਾ ਹੋਵੇਗਾ। ਅਟੈਕ ਰਾਤ 12 ਵਜੇ ਤੋਂ ਸਵੇਰੇ 4 ਵਜੇ ਦੇ ਵਿਚਕਾਰ ਕੀਤਾ ਜਾਵੇਗਾ। ਇਹ ਧਮਕੀ ਵਿਦੇਸ਼ ’ਚ ਬੈਠੇ ਅੱਤਵਾਦੀ ਸੰਗਠਨ ਬੱਬਰ ਖ਼ਾਲਸਾ ਦੇ ਅੱਤਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸ਼ੀਆ ਨੇ ਚੰਡੀਗੜ੍ਹ ਪੁਲਸ ਨੂੰ ਦਿੱਤੀ ਹੈ। ਸਾਊਥ ਡਵੀਜ਼ਨ ਥਾਣੇ ਬੰਬ ਨਾਲ ਉਡਾਉਣ ਸਬੰਧੀ ਆਈ. ਬੀ. ਨੇ ਵੀ ਚੰਡੀਗੜ੍ਹ ਪੁਲਸ ਨੂੰ ਅਲਰਟ ਕੀਤਾ ਹੈ। ਅੱਤਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸ਼ੀਆ ਚੰਡੀਗੜ੍ਹ ਦੇ ਸੈਕਟਰ-10 ਸਥਿਤ ਕੋਠੀ ’ਤੇ ਹੈਂਡ ਗ੍ਰਨੇਡ ਨਾਲ ਹਮਲਾ ਕਰਵਾ ਚੁੱਕਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਾਊਥ ਡਵੀਜ਼ਨ ਦੇ ਸਾਰੇ ਥਾਣਿਆਂ ਦੇ ਬਾਹਰ ਨਾਕੇਬੰਦੀ ਕਰ ਦਿੱਤੀ ਗਈ ਹੈ। ਥਾਣਿਆਂ ਦੇ ਬਾਹਰ ਲੱਗੇ ਨਾਕਿਆਂ ’ਤੇ ਪੁਲਸ ਸ਼ੱਕੀ ਵਿਅਕਤੀਆਂ ਨੂੰ ਰੁਕਣ ਨਹੀਂ ਦੇ ਰਹੀ। ਪੁਲਸ ਦੋਪਹੀਆ ਵਾਹਨ ਸਵਾਰਾਂ ’ਤੇ ਖ਼ਾਸ ਨਜ਼ਰ ਰੱਖ ਰਹੀ ਹੈ। ਅੱਤਵਾਦੀ ਨੇ 26 ਜਨਵਰੀ ਤੋਂ ਪਹਿਲਾਂ ਇਸ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ ਹੈ। ਉੱਚ ਅਧਿਕਾਰੀਆਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਥਾਣਾ ਇੰਚਾਰਜਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਸਾਊਥ ਡਵੀਜ਼ਨ ’ਚ ਸੈਕਟਰ-31, 34, 36, 39, 49 ਅਤੇ ਮਲੋਆ ਥਾਣਾ ਆਉਂਦੇ ਹਨ। ਇਨ੍ਹਾਂ ਥਾਣਿਆਂ ਦੇ ਗੇਟਾਂ ਕੋਲ ਸੜਕ ਦੇ ਦੋਵੇਂ ਪਾਸੇ ਬੈਰੀਕੇਡ ਲਗਾ ਕੇ ਨਾਕੇ ਲਗਾਏ ਗਏ ਹਨ। ਇਸ ਤੋਂ ਇਲਾਵਾ ਪੀ. ਸੀ. ਆਰ. ਅਤੇ ਥਾਣਾ ਇੰਚਾਰਜ ਦੀ ਗੱਡੀ ਤਾਇਨਾਤ ਕੀਤੀ ਜਾਵੇਗੀ। ਐੱਸ. ਐੱਸ. ਪੀ. ਕੰਵਰਦੀਪ ਕੌਰ ਨੇ ਰਾਤ 10 ਵਜੇ ਤੋਂ ਸਵੇਰੇ 7 ਵਜੇ ਤੱਕ ਸਾਊਥ ਡਵੀਜ਼ਨ ਦੇ ਸਾਰੇ ਨਾਕਿਆਂ ’ਤੇ 10-10 ਪੁਲਸ ਮੁਲਾਜ਼ਮ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਥਾਣੇ ਦੇ ਅੰਦਰ 10-10 ਪੁਲਸ ਮੁਲਾਜ਼ਮ ਚੌਕਸ ਰਹਿਣਗੇ। ਥਾਣਿਆਂ ਦੇ ਬਾਹਰ ਨਾਕੇ ’ਤੇ ਸਾਰੇ ਜਵਾਨ ਹਥਿਆਰਾਂ ਨਾਲ ਲੈਸ ਹੋਣਗੇ।

ਸਾਰੇ ਥਾਣਾ ਅਤੇ ਚੌਂਕੀ ਇੰਚਾਰਜ ਰਾਤ ਨੂੰ ਰਹਿਣਗੇ ਥਾਣਿਆਂ ’ਚ
ਅੱਤਵਾਦੀ ਸੰਗਠਨ ਬੱਬਰ ਖਾਲਸਾ ਨਾਲ ਜੁੜੇ ਅੱਤਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸ਼ੀਆ ਵੱਲੋਂ ਥਾਣਿਆਂ ’ਚ ਬੰਬ ਧਮਾਕੇ ਦੀ ਧਮਕੀ ਮਿਲਣ ਤੋਂ ਬਾਅਦ ਪੁਲਸ ਚੌਕਸ ਹੋ ਗਈ ਹੈ। ਡੀ. ਜੀ. ਪੀ. ਸੁਰਿੰਦਰ ਸਿੰਘ ਯਾਦਵ ਨੇ ਸਾਰੇ ਥਾਣਾ ਇੰਚਾਰਜਾਂ ਨੂੰ ਰਾਤ ਸਮੇਂ ਇਲਾਕੇ ’ਚ ਅਤੇ ਥਾਣੇ ’ਚ ਰਹਿਣ ਦੇ ਹੁਕਮ ਦਿੱਤੇ ਹਨ। ਕੋਈ ਵੀ ਥਾਣਾ ਜਾਂ ਚੌਂਕੀ ਇੰਚਾਰਜ ਰਾਤ ਨੂੰ ਆਪਣੇ ਘਰ ਨਹੀਂ ਜਾਵੇਗਾ। ਥਾਣਾ ਇੰਚਾਰਜ ਘਰ ਜਾ ਕੇ ਰਾਤ ਦਾ ਖਾਣਾ ਖਾ ਸਕਣਗੇ। ਇਸ ਤੋਂ ਇਲਾਵਾ ਸਵੇਰੇ ਘਰ ਜਾ ਕੇ ਖਾਣਾ ਖਾ ਕੇ ਵਾਪਸ ਥਾਣੇ ’ਚ ਰਿਪੋਰਟ ਕਰਨੀ ਹੋਵੇਗੀ।

ਐੱਨ. ਆਈ. ਏ. ਦੀ ਜਾਂਚ ’ਚ ਹੈਪੀ ਪਾਸ਼ੀਆ ਦੀ ਭੂਮਿਕਾ ਉਜਾਗਰ
ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਪਿਛਲੇ ਸਾਲ ਚੰਡੀਗੜ੍ਹ ਦੇ ਸੈਕਟਰ-10 ਵਿਚ ਹੋਏ ਹੈਂਡ ਗ੍ਰਨੇਡ ਧਮਾਕੇ ਦੇ ਮਾਮਲੇ ’ਚ ਹੈਪੀ ਪਾਸ਼ੀਆ ’ਤੇ 5 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। 11 ਸਤੰਬਰ 2024 ਨੂੰ ਸੈਕਟਰ-10 ਦੀ ਕੋਠੀ ਨੰਬਰ 575 ਵਿਚ ਹੈਂਡ ਗ੍ਰਨੇਡ ਨਾਲ ਧਮਾਕਾ ਹੋਇਆ ਸੀ। ਇਸ ਘਟਨਾ ਤੋਂ ਬਾਅਦ ਹੈਪੀ ਪਾਸ਼ੀਆ ਨੇ ਸੋਸ਼ਲ ਮੀਡੀਆ ’ਤੇ ਇਸ ਦੀ ਜ਼ਿੰਮੇਵਾਰੀ ਲਈ ਸੀ। ਇਹ ਅੱਤਵਾਦੀ ਮੂਲ ਰੂਪ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੀ ਅਜਨਾਲਾ ਤਹਿਸੀਲ ਦੇ ਪਿੰਡ ਪਾਸ਼ੀਆ ਦਾ ਵਸਨੀਕ ਹੈ ਅਤੇ ਮੌਜੂਦਾ ਸਮੇਂ ’ਚ ਅਮਰੀਕਾ ਵਿਚ ਰਹਿ ਰਿਹਾ ਹੈ।
ਪੰਜਾਬ ’ਚ ਪੁਲਸ ਥਾਣਿਆਂ ’ਚ ਧਮਾਕੇ ਤੋਂ ਬਾਅਦ ਥਾਣਿਆਂ ਦੇ ਗੇਟਾਂ ’ਤੇ ਬਣਾਈ ਸੀ ਪੋਸਟ
ਹੈਪੀ ਪਾਸ਼ੀਆ ਨੇ ਪੰਜਾਬ ਦੇ ਵੱਖ-ਵੱਖ ਪੁਲਸ ਥਾਣਿਆਂ ’ਚ ਬੰਬ ਧਮਾਕੇ ਕਰਵਾਏ ਸਨ। ਇਸ ਤੋਂ ਬਾਅਦ ਚੰਡੀਗੜ੍ਹ ਪੁਲਸ ਨੇ ਹਰ ਥਾਣੇ ਦੇ ਗੇਟ ’ਤੇ ਸਪੈਸ਼ਲ ਸੰਤਰੀ ਪੋਸਟ ਬਣਵਾਈ ਸੀ। ਇਸ ਤੋਂ ਇਲਾਵਾ ਰੇਤ ਦੀਆਂ ਬੋਰੀਆਂ ਵੀ ਰੱਖੀਆਂ ਸਨ। ਉਸ ਸਮੇਂ ਵੀ ਪੁਲਸ ਨੂੰ ਬੰਬ ਧਮਾਕੇ ਹੋਣ ਸਬੰਧੀ ਅਲਰਟ ਮਿਲਿਆ ਸੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ