Thursday, September 03, 2026
BREAKING
ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਚੰਡੀਗੜ੍ਹ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

15 ਜੁਲਾਈ, 2026 07:22 PM

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਹੋਣ ਵਾਲੇ ਚੰਡੀਗੜ੍ਹ ਦੌਰੇ ਨੂੰ ਲੈ ਕੇ ਪੂਰਾ ਸ਼ਹਿਰ ਹਾਈ ਅਲਰਟ ’ਤੇ ਹੈ। ਪੰਜਾਬ ਇੰਜੀਨੀਅਰਿੰਗ ਕਾਲਜ (ਪੀ. ਈ. ਸੀ.) ਵਿਖੇ ਹੋਣ ਵਾਲੇ ਜਨਤਕ ਸਮਾਗਮ ਲਈ ਚੰਡੀਗੜ੍ਹ ਪੁਲਸ, ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐੱਸ. ਪੀ. ਜੀ.) ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਬਹੁ-ਪੱਧਰੀ ਸੁਰੱਖਿਆ ਯੋਜਨਾ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਮੰਗਲਵਾਰ ਨੂੰ ਐੱਸ. ਐੱਸ. ਪੀ. ਕੰਵਰਦੀਪ ਕੌਰ ਨੇ ਸਾਰੇ ਡੀ. ਐੱਸ. ਪੀ. ਤੇ ਇੰਸਪੈਕਟਰਾਂ ਨਾਲ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ। ਸਮਾਗਮ ਨੂੰ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੰਡੀਗੜ੍ਹ ਪੁਲਸ ਨੇ ਸੀ.ਆਰ.ਪੀ.ਐੱਫ. ਦੀਆਂ 12 ਬਟਾਲੀਅਨਾਂ ਦੀ ਮੰਗ ਵੀ ਕੀਤੀ ਹੈ। ਪੀ.ਈ.ਸੀ. ਵਿਖੇ ਕਰੀਬ 6,000 ਵਰਗ ਮੀਟਰ ਖੇਤਰ ’ਚ ਜਰਮਨ ਹੈਂਗਰ ਸ਼ੈਲੀ ਦਾ ਵਿਸ਼ਾਲ ਮਾਰਕੀ ਤਿਆਰ ਕੀਤਾ ਜਾ ਰਿਹਾ ਹੈ। ਸਮਾਗਮ ਸਥਾਨ ਦੇ ਨਾਲ-ਨਾਲ ਆਲੇ-ਦੁਆਲੇ ਦੀਆਂ ਸੜਕਾਂ ਦੀ ਮੁਰੰਮਤ, ਸਫ਼ਾਈ ਅਤੇ ਹੋਰ ਬੁਨਿਆਦੀ ਪ੍ਰਬੰਧਾਂ ਨੂੰ ਜੰਗੀ ਪੱਧਰ ’ਤੇ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ 16 ਅਤੇ 17 ਜੁਲਾਈ ਨੂੰ ਚੰਡੀਗੜ੍ਹ ਨੂੰ ‘ਨੋ-ਫਲਾਈਂਗ ਜ਼ੋਨ’ ਐਲਾਨਿਆ ਗਿਆ ਹੈ। ਇਸ ਦੌਰਾਨ ਡਰੋਨ ਅਤੇ ਹੋਰ ਮਨੁੱਖ ਰਹਿਤ ਉਡਾਣ ਯੰਤਰਾਂ ਦੇ ਸੰਚਾਲਨ ’ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੇ ਰਾਜੇਂਦਰ ਪਾਰਕ ਵਿਖੇ ਉਤਰਨ ਦੀਆਂ ਤਿਆਰੀਆਂ ਮੁਕੰਮਲ ਹੋਣ ਦੇ ਨੇੜੇ ਹਨ। ਹੈਲੀਪੈਡ ਅਤੇ ਵੀ.ਵੀ.ਆਈ.ਪੀ. ਰੂਟ ’ਤੇ ਸੀ. ਸੀ. ਟੀ. ਵੀ. ਨਿਗਰਾਨੀ, ਵਾਧੂ ਸੁਰੱਖਿਆ ਬਲਾਂ ਦੀ ਤਾਇਨਾਤੀ ਤੇ ਸਖ਼ਤ ਚੈਕਿੰਗ ਦੇ ਪ੍ਰਬੰਧ ਕੀਤੇ ਗਏ ਹਨ। ਐੱਸ. ਪੀ. ਜੀ. ਟੀਮ ਨੇ ਸਮਾਗਮ ਸਥਾਨ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਵੀ ਕਰ ਲਈ ਹੈ। ਸੁਰੱਖਿਆ ਪ੍ਰਬੰਧਾਂ ਤਹਿਤ ਕਰੀਬ 3,000 ਪੁਲਸ ਮੁਲਾਜ਼ਮ ਡਿਊਟੀ ’ਤੇ ਰਹਿਣਗੇ, ਜਦਕਿ ਸ਼ਹਿਰ ਦੇ ਪ੍ਰਵੇਸ਼ ਦੁਆਰਾਂ ਤੇ ਅਹਿਮ ਚੌਰਾਹਿਆਂ ’ਤੇ 1,200 ਤੋਂ ਵੱਧ ਪੁਲਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਪ੍ਰਧਾਨ ਮੰਤਰੀ ਦੇ ਰੂਟ ’ਤੇ ਟ੍ਰੈਫਿਕ ਡਾਇਵਰਸ਼ਨ, ਬੈਰੀਕੇਡਿੰਗ ਅਤੇ ਵਿਸ਼ੇਸ਼ ਚੈਕਿੰਗ ਕੀਤੀ ਜਾਵੇਗੀ। ਐਂਬੂਲੈਂਸ, ਫਾਇਰ ਬ੍ਰਿਗੇਡ ਅਤੇ ਹੋਰ ਐਮਰਜੈਂਸੀ ਸੇਵਾਵਾਂ ਨੂੰ ਵੀ ਅਲਰਟ ’ਤੇ ਰੱਖਿਆ ਗਿਆ ਹੈ। ਹਾਲ ਹੀ ਵਿੱਚ ਮਿਲੀਆਂ ਬੰਬ ਧਮਕੀਆਂ ਨੂੰ ਧਿਆਨ ਵਿੱਚ ਰੱਖਦਿਆਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਨਿਗਰਾਨੀ ਹੋਰ ਸਖ਼ਤ ਕਰ ਦਿੱਤੀ ਗਈ ਹੈ।

ਪੀ.ਐੱਮ. ਕਰਨਗੇ ਇਨ੍ਹਾਂ ਪ੍ਰਾਜੈਕਟਾਂ ਦਾ ਉਦਘਾਟਨ
ਪੀ.ਜੀ.ਆਈ. ਦਾ ਐਡਵਾਂਸਡ ਮਦਰ ਐਂਡ ਚਾਈਲਡ ਸੈਂਟਰ – 435 ਕਰੋੜ ਰੁਪਏ
ਪੀ.ਜੀ.ਆਈ. ਦਾ ਐਡਵਾਂਸਡ ਨਿਊਰੋਸਾਇੰਸ ਸੈਂਟਰ - ਕਰੀਬ 440 ਕਰੋੜ ਰੁਪਏ
ਪੰਜਾਬ ਯੂਨੀਵਰਸਿਟੀ ਦਾ ਮਲਟੀਪਰਪਜ਼ ਆਡੀਟੋਰੀਅਮ
ਪੀ.ਈ.ਸੀ. ਦਾ ਕੁਰੂਕਸ਼ੇਤਰ ਬੁਆਏਜ਼ ਹੋਸਟਲ - 35 ਕਰੋੜ ਰੁਪਏ
ਪੀ.ਈ.ਸੀ. ਦਾ ਨਵਾਂ ਮੇਸ ਭਵਨ - 4.50 ਕਰੋੜ ਰੁਪਏ
ਸਰਕਾਰੀ ਕਾਲਜ, ਸੈਕਟਰ-46 ਦਾ ਹੋਸਟਲ ਬਲਾਕ - 16.60 ਕਰੋੜ ਰੁਪਏ

ਇਨ੍ਹਾਂ ਪ੍ਰਾਜੈਕਟਾਂ ਦਾ ਰੱਖਣਗੇ ਨੀਂਹ ਪੱਥਰ
ਪੀ.ਜੀ.ਆਈ. ਦਾ 150 ਬੈੱਡਾਂ ਵਾਲਾ ਕ੍ਰਿਟੀਕਲ ਕੇਅਰ ਬਲਾਕ
ਜ਼ੀਰਕਪੁਰ ਬਾਈਪਾਸ ਪ੍ਰਾਜੈਕਟ - 1,878 ਕਰੋੜ ਰੁਪਏ
ਮੋਹਾਲੀ ਆਈ.ਟੀ. ਸਿਟੀ-ਕੁਰਾਲੀ ਐਕਸਪ੍ਰੈੱਸਵੇਅ - 1,525.30 ਕਰੋੜ ਰੁਪਏ
ਪੀ.ਈ.ਸੀ. ਦਾ ਰਿਸਰਚ ਸਕਾਲਰਜ਼ ਹੋਸਟਲ - 26.39 ਕਰੋੜ ਰੁਪਏ

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ