Tuesday, June 16, 2026
BREAKING
ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਵਿੱਖੇ ਸੰਗਰਾਂਦ ਦਾ ਦਿਹਾੜਾ ਮਨਾਇਆ  ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ ਸਟਾਪ ਡਾਇਰੀਆ ਮੁਹਿੰਮ’ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਡਾਇਰੀਆ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ 'ਤੇ ਲਿਆਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਅਗਰਵਾਲ ਸਭਾ ਵੱਲੋਂ ਏਕਮ ਦੇ ਦਿਹਾੜੇ ਤੇ ਨਗਰ ਕੌਂਸਲਰ ਸਨਮਾਨਿਤ  ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ, ਕਿਹਾ- ਸੱਚ ਨੂੰ ਹਰਾਇਆ ਨਹੀਂ ਜਾ ਸਕਦਾ ਦੋ ਵੱਡੀਆਂ ਗਲੋਬਲ ਖ਼ਬਰਾਂ ਨੇ ਸ਼ੇਅਰ ਬਾਜ਼ਾਰਾਂ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ ਕੈਬ ਡਰਾਈਵਰਾਂ ਦਾ ਚੰਡੀਗੜ੍ਹ ਪੁਲਸ ਨਾਲ ਪਿਆ ਪੰਗਾ! ਯੂਨੀਅਨ ਪ੍ਰਧਾਨ ਨੂੰ ਲਿਆ ਹਿਰਾਸਤ 'ਚ ਘਰੋਂ ਭੱਜ ਕੇ ਲਿਵ-ਇਨ 'ਚ ਰਹਿਣ ਵਾਲਿਆਂ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ਪੰਜਾਬ 'ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ ਮੋਟੇ-ਮੋਟੇ ਬਿੱਲ! ਲੱਖਾਂ ਖ਼ਪਤਕਾਰ ਹੁਣ

ਪੰਜਾਬ

ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

16 ਜੂਨ, 2026 06:24 PM

ਚੰਡੀਗੜ੍ਹ/ਨਵੀਂ ਦਿੱਲੀ : ਦਿੱਲੀ 'ਚ ਕਾਂਗਰਸ ਹਾਈਕਮਾਨ ਨਾਲ ਮੀਟਿੰਗ ਮਗਰੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਈਕਮਾਨ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਗੰਭੀਰ ਮੁੱਦਿਆਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਗਈ, ਜਿਸ 'ਚ ਗੈਂਗਸਟਰਵਾਦ ਦਾ ਮੁੱਦਾ ਵੀ ਸ਼ਾਮਲ ਹੈ। ਰੰਧਾਵਾ ਨੇ ਕਿਹਾ ਕਿ ਕਾਂਗਰਸ ਨੂੰ ਚੋਣਾਂ 'ਚ ਕਿਵੇਂ ਅੱਗੇ ਲੈ ਕੇ ਜਾਣਾ ਹੈ, ਇਸ ਨੂੰ ਲੈ ਕੇ ਵੀ ਚਰਚਾ ਕੀਤੀ ਗਈ। ਰੰਧਾਵਾ ਨੇ ਦੱਸਿਆ ਕਿ ਮੀਟਿੰਗ 'ਚ ਸੀਨੀਅਰ ਆਗੂਆਂ ਸਮੇਤ ਕਈ ਵਿਧਾਇਕ ਅਤੇ ਪਾਰਟੀ ਅਹੁਦੇਦਾਰ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪੰਜਾਬ 'ਚ ਵੱਧ ਰਹੇ ਗੈਂਗਸਟਰਵਾਦ, ਭ੍ਰਿਸ਼ਟਾਚਾਰ ਅਤੇ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਤੋਂ ਇਲਾਵਾ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਅਤੇ ਕਾਂਗਰਸ ਦੀ ਕਾਰਗੁਜ਼ਾਰੀ ਦੀ ਵੀ ਸਮੀਖਿਆ ਕੀਤੀ ਗਈ। ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਨੂੰ ਵੱਖ-ਵੱਖ ਹਲਕਿਆਂ ਦੇ ਹਾਲਾਤ, ਲੋਕਾਂ ਦੇ ਮੁੱਖ ਮੁੱਦਿਆਂ ਅਤੇ ਵਰਕਰਾਂ ਦੀ ਰਾਏ ਬਾਰੇ ਪੁੱਛਿਆ ਗਿਆ। ਨਾਲ ਹੀ ਪਾਰਟੀ ਵਰਕਰਾਂ ਦੀ ਟ੍ਰੇਨਿੰਗ ਅਤੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ ਕੀਤਾ ਗਿਆ। ਰਾਹੁਲ ਗਾਂਧੀ ਦੀ ਸੰਭਾਵਿਤ ਪੰਜਾਬ ਯਾਤਰਾ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ 'ਚ ਰੰਧਾਵਾ ਨੇ ਕਿਹਾ ਕਿ ਮੀਟਿੰਗ 'ਚ ਕਿਸੇ ਬੱਸ ਯਾਤਰਾ ਜਾਂ ਖ਼ਾਸ ਪ੍ਰੋਗਰਾਮ ਬਾਰੇ ਕੋਈ ਚਰਚਾ ਨਹੀਂ ਹੋਈ। ਉਨ੍ਹਾਂ ਕਿਹਾ ਕਿ ਧਿਆਨ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਅਤੇ ਕਾਂਗਰਸ ਦੀ ਭਵਿੱਖੀ ਰਣਨੀਤੀ 'ਤੇ ਕੇਂਦਰਿਤ ਰਿਹਾ। ਇਸ ਦੌਰਾਨ ਰੰਧਾਵਾ ਨੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਬੰਧਿਤ ਸਾਹਮਣੇ ਆਏ ਇੱਕ ਵਿਵਾਦਤ ਵੀਡੀਓ ਮਾਮਲੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਵੀਡੀਓ ਦੀ ਜਾਂਚ ਕੇਂਦਰੀ ਫਾਰੈਂਸਿਕ ਲੈਬ 'ਚ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਵੀਡੀਓ ਅਸਲੀ ਹੈ ਜਾਂ ਕਿਸੇ ਤਕਨੀਕੀ ਤਰੀਕੇ ਨਾਲ ਤਿਆਰ ਕੀਤੀ ਗਈ ਹੈ।

ਰੰਧਾਵਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਵਿੱਚ ਬੇਕਸੂਰ ਹਨ ਤਾਂ ਉਨ੍ਹਾਂ ਨੂੰ ਖ਼ੁਦ ਸਾਹਮਣੇ ਆ ਕੇ ਆਪਣਾ ਪੱਖ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਸਰਕਾਰੀ ਬੁਲਾਰਿਆਂ ਦੇ ਬਿਆਨਾਂ ਨਾਲ ਮਾਮਲਾ ਖ਼ਤਮ ਨਹੀਂ ਹੁੰਦਾ ਅਤੇ ਲੋਕ ਸੱਚਾਈ ਜਾਣਨਾ ਚਾਹੁੰਦੇ ਹਨ। ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਧਾਰਮਿਕ ਸੰਸਥਾਵਾਂ ਅਤੇ ਸਰਕਾਰ ਵਿਚਕਾਰ ਟਕਰਾਅ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਹਰ ਸਿੱਖ ਇਹੀ ਚਾਹੁੰਦਾ ਹੈ ਕਿ ਧਾਰਮਿਕ ਸੰਸਥਾਵਾਂ ਦੀ ਮਰਿਆਦਾ ਅਤੇ ਸਨਮਾਨ ਬਣਿਆ ਰਹੇ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਆਉਣ ਵਾਲੇ ਹੁਕਮਾਂ ਅਤੇ ਫ਼ੈਸਲਿਆਂ ਦਾ ਸਤਿਕਾਰ ਕਰਨਾ ਹਰ ਸਿੱਖ ਦਾ ਫਰਜ਼ ਹੈ। ਰੰਧਾਵਾ ਨੇ ਕਿਹਾ ਕਿ ਜੇਕਰ ਇਸ ਮਾਮਲੇ 'ਚ ਲਗਾਏ ਗਏ ਦੋਸ਼ ਗਲਤ ਸਾਬਤ ਹੁੰਦੇ ਹਨ ਤਾਂ ਇਸ ਨਾਲ ਸਿੱਖ ਕੌਮ ਦੀ ਸਾਖ ਨੂੰ ਠੇਸ ਪਹੁੰਚੇਗੀ, ਪਰ ਜੇਕਰ ਦੋਸ਼ ਸਹੀ ਨਿਕਲਦੇ ਹਨ ਤਾਂ ਮੁੱਖ ਮੰਤਰੀ ਨੂੰ ਆਪਣੀ ਸਫ਼ਾਈ ਦੇਣੀ ਪਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੱਚਾਈ ਸਾਹਮਣੇ ਆਉਣੀ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਵਿੱਖੇ ਸੰਗਰਾਂਦ ਦਾ ਦਿਹਾੜਾ ਮਨਾਇਆ 

ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਵਿੱਖੇ ਸੰਗਰਾਂਦ ਦਾ ਦਿਹਾੜਾ ਮਨਾਇਆ 

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

ਸਟਾਪ ਡਾਇਰੀਆ ਮੁਹਿੰਮ’ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਡਾਇਰੀਆ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ 'ਤੇ ਲਿਆਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਸਟਾਪ ਡਾਇਰੀਆ ਮੁਹਿੰਮ’ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਡਾਇਰੀਆ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ 'ਤੇ ਲਿਆਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਅਗਰਵਾਲ ਸਭਾ ਵੱਲੋਂ ਏਕਮ ਦੇ ਦਿਹਾੜੇ ਤੇ ਨਗਰ ਕੌਂਸਲਰ ਸਨਮਾਨਿਤ 

ਅਗਰਵਾਲ ਸਭਾ ਵੱਲੋਂ ਏਕਮ ਦੇ ਦਿਹਾੜੇ ਤੇ ਨਗਰ ਕੌਂਸਲਰ ਸਨਮਾਨਿਤ 

ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ, ਕਿਹਾ- ਸੱਚ ਨੂੰ ਹਰਾਇਆ ਨਹੀਂ ਜਾ ਸਕਦਾ

ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ, ਕਿਹਾ- ਸੱਚ ਨੂੰ ਹਰਾਇਆ ਨਹੀਂ ਜਾ ਸਕਦਾ

ਘਰੋਂ ਭੱਜ ਕੇ ਲਿਵ-ਇਨ 'ਚ ਰਹਿਣ ਵਾਲਿਆਂ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ

ਘਰੋਂ ਭੱਜ ਕੇ ਲਿਵ-ਇਨ 'ਚ ਰਹਿਣ ਵਾਲਿਆਂ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ 'ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ ਮੋਟੇ-ਮੋਟੇ ਬਿੱਲ! ਲੱਖਾਂ ਖ਼ਪਤਕਾਰ ਹੁਣ

ਪੰਜਾਬ 'ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ ਮੋਟੇ-ਮੋਟੇ ਬਿੱਲ! ਲੱਖਾਂ ਖ਼ਪਤਕਾਰ ਹੁਣ

SIR ਲਈ ਬੀ. ਐੱਲ. ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

SIR ਲਈ ਬੀ. ਐੱਲ. ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

ਪੰਜਾਬ: ਸਹੇਲੀ ਨੇ ਅੱਧੀ ਰਾਤ ਨੂੰ ਮਿਲਣ ਆਏ ਆਸ਼ਿਕ ਦੇ ਮਾਰਿਆ ਚਾਕੂ!

ਪੰਜਾਬ: ਸਹੇਲੀ ਨੇ ਅੱਧੀ ਰਾਤ ਨੂੰ ਮਿਲਣ ਆਏ ਆਸ਼ਿਕ ਦੇ ਮਾਰਿਆ ਚਾਕੂ!

ਪੰਜਾਬ ਦੀਆਂ ਨਹਿਰਾਂ 'ਚ ਵਧਿਆ ਪਾਣੀ ਦਾ ਪੱਧਰ! ਫ਼ਿਲਹਾਲ ਸਥਿਤੀ ਕਾਬੂ ਹੇਠ

ਪੰਜਾਬ ਦੀਆਂ ਨਹਿਰਾਂ 'ਚ ਵਧਿਆ ਪਾਣੀ ਦਾ ਪੱਧਰ! ਫ਼ਿਲਹਾਲ ਸਥਿਤੀ ਕਾਬੂ ਹੇਠ