Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਚੰਡੀਗੜ੍ਹ

ਹਾਰਟ ਅਟੈਕ ਅਤੇ ਸਟਰੋਕ ਮਰੀਜ਼ਾਂ ਲਈ ਰਾਹਤ, ਹੁਣ ਨੇੜੇ ਹੀ ਮਿਲੇਗਾ ਐਡਵਾਂਸ ਇਲਾਜ

15 ਜੂਨ, 2026 06:33 PM

ਚੰਡੀਗੜ੍ਹ : ਮਨੀਮਾਜਰਾ ਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕਾਂ ਲਈ ਵੱਡੀ ਰਾਹਤ ਵਾਲੀ ਖ਼ਬਰ ਹੈ। ਪ੍ਰਸ਼ਾਸਨ ਨੇ ਮਨੀਮਾਜਰਾ ਹਸਪਤਾਲ ’ਚ 50 ਬਿਸਤਰਿਆਂ ਵਾਲੇ ਆਧੁਨਿਕ ਕ੍ਰਿਟੀਕਲ ਕੇਅਰ ਬਲਾਕ ਦੀ ਉਸਾਰੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਕਰੀਬ 82 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਪ੍ਰਾਜੈਕਟ ਗੰਭੀਰ ਮਰੀਜ਼ਾਂ ਲਈ ਜੀਵਨਦਾਨ ਸਾਬਤ ਹੋ ਸਕਦਾ ਹੈ, ਕਿਉਂਕਿ ਹਾਰਟ ਅਟੈਕ, ਸਟਰੋਕ, ਸੜਕ ਹਾਦਸਿਆਂ ਤੇ ਸਾਹ ਨਾਲ ਜੁੜੀਆਂ ਗੰਭੀਰ ਬੀਮਾਰੀਆਂ ਦੇ ਮਾਮਲਿਆਂ ’ਚ ਇਲਾਜ ਦੇ ਸ਼ੁਰੂਆਤੀ ਮਿੰਟ ਸਭ ਤੋਂ ਅਹਿਮ ਮੰਨੇ ਜਾਂਦੇ ਹਨ। ਫਿਲਹਾਲ ਮਨੀਮਾਜਰਾ, ਮੌਲੀਜਾਗਰਾਂ, ਕਿਸ਼ਨਗੜ੍ਹ, ਆਈ. ਟੀ. ਪਾਰਕ, ਰਾਏਪੁਰ ਕਲਾਂ ਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਗੰਭੀਰ ਮਰੀਜ਼ਾਂ ਨੂੰ ਪੀ. ਜੀ. ਆਈ., ਜੀ. ਐੱਮ. ਸੀ. ਐੱਚ.-32 ਜਾਂ ਜੀ. ਐੱਮ. ਐੱਸ. ਐੱਚ.-16 ਵਰਗੇ ਵੱਡੇ ਹਸਪਤਾਲਾਂ ’ਚ ਲਿਜਾਣਾ ਪੈਂਦਾ ਹੈ।

ਕਈ ਵਾਰ ਹਸਪਤਾਲ ਤੱਕ ਪਹੁੰਚਣ ’ਚ ਹੋਣ ਵਾਲੀ ਦੇਰੀ ਮਰੀਜ਼ ਦੀ ਜਾਨ ਲਈ ਖ਼ਤਰਾ ਬਣ ਜਾਂਦੀ ਹੈ। ਨਵੇਂ ਕ੍ਰਿਟੀਕਲ ਕੇਅਰ ਬਲਾਕ ਸ਼ੁਰੂ ਹੋਣ ਨਾਲ ਮਰੀਜ਼ਾਂ ਨੂੰ ਆਪਣੇ ਖੇਤਰ ਨੇੜੇ ਹੀ ਉੱਚ ਪੱਧਰੀ ਇਲਾਜ ਮਿਲ ਸਕੇਗਾ। ਪ੍ਰਸ਼ਾਸਨ ਦੀ ਪ੍ਰਾਜੈਕਟ ਅਪ੍ਰੇਜ਼ਲ ਐਂਡ ਅਪਰੂਵਲ ਕਮੇਟੀ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਇਸ ਮਹੱਤਵਪੂਰਨ ਪ੍ਰਾਜੈਕਟ ਦੀ ਉਸਾਰੀ ਦਾ ਰਸਤਾ ਸਾਫ਼ ਹੋ ਗਿਆ ਹੈ। ਇਹ ਸਹੂਲਤ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਮਿਸ਼ਨ ਤਹਿਤ ਵਿਕਸਤ ਕੀਤੀ ਜਾਵੇਗੀ। ਕੇਂਦਰ ਸਰਕਾਰ ਵੱਲੋਂ ਇਸ ਲਈ 16.63 ਕਰੋੜ ਰੁਪਏ ਦੀ ਮਦਦ ਵੀ ਮਨਜ਼ੂਰ ਕੀਤੀ ਜਾ ਚੁੱਕੀ ਹੈ। ਇਹ ਪ੍ਰਾਜੈਕਟ ਮਨੀਮਾਜਰਾ ਸਥਿਤ ਉਪ-ਜ਼ਿਲ੍ਹਾ ਹਸਪਤਾਲ ਦੀ 2.88 ਏਕੜ ਜ਼ਮੀਨ ’ਤੇ ਤਿਆਰ ਕੀਤਾ ਜਾਵੇਗਾ।

ਗੰਭੀਰ ਮਰੀਜ਼ਾਂ ਲਈ ਬਣੇਗਾ ਜੀਵਨ ਰੱਖਿਅਕ
ਨਵੇਂ ਕ੍ਰਿਟੀਕਲ ਕੇਅਰ ਬਲਾਕ ਵਿੱਚ ਆਈ. ਸੀ. ਯੂ., ਹਾਈ ਡਿਪੈਂਡੈਂਸੀ ਯੂਨਿਟ (ਐੱਚ. ਡੀ. ਯੂ.), ਐਡਵਾਂਸ ਮਾਨੀਟਰਿੰਗ ਸਿਸਟਮ, ਵੈਂਟੀਲੇਟਰ ਸਹੂਲਤਾਂ ਤੇ ਗੰਭੀਰ ਮਰੀਜ਼ਾਂ ਲਈ ਵਿਸ਼ੇਸ਼ ਬਿਸਤਰੇ ਉਪਲੱਬਧ ਹੋਣਗੇ। ਇਸ ਨਾਲ ਦਿਲ ਦੇ ਦੌਰੇ, ਸਟਰੋਕ, ਗੰਭੀਰ ਇਨਫੈਕਸ਼ਨ, ਸਾਹ ਦੀਆਂ ਬੀਮਾਰੀਆਂ ਤੇ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਸਮੇਂ ਸਿਰ ਇਲਾਜ ਮਿਲ ਸਕੇਗਾ। ਇਸ ਨਾਲ ਪੀ.ਜੀ.ਆਈ., ਜੀ.ਐੱਮ.ਸੀ.ਐੱਚ.-32 ਤੇ ਜੀ.ਐੱਮ.ਐੱਸ.ਐੱਚ.-16 ’ਚ ਮਰੀਜ਼ਾਂ ਦੀ ਭੀੜ ਘਟੇਗੀ।

ਤੇਜ਼ੀ ਨਾਲ ਵੱਧ ਰਹੀ ਹੈ ਲੋੜ
ਪਿਛਲੇ ਕੁੱਝ ਸਾਲਾਂ ਦੌਰਾਨ ਮਨੀਮਾਜਰਾ, ਆਈ. ਟੀ. ਪਾਰਕ ਤੇ ਇਸ ਨਾਲ ਲੱਗਦੇ ਖੇਤਰਾਂ ਦੀ ਆਬਾਦੀ ’ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਪੰਚਕੂਲਾ ਤੇ ਆਲੇ-ਦੁਆਲੇ ਦੇ ਕਈ ਇਲਾਕਿਆਂ ਦੇ ਲੋਕ ਵੀ ਇਲਾਜ ਲਈ ਮਨੀਮਾਜਰਾ ਹਸਪਤਾਲ ’ਤੇ ਨਿਰਭਰ ਹਨ। ਅਜਿਹੇ ’ਚ ਆਧੁਨਿਕ ਕ੍ਰਿਟੀਕਲ ਕੇਅਰ ਸਹੂਲਤ ਦੀ ਲੋੜ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ। ਸਿਹਤ ਮਾਹਰਾਂ ਦਾ ਮੰਨਣਾ ਹੈ ਕਿ ਪ੍ਰਾਜੈਕਟ ਸਿਰਫ਼ ਨਵੀਂ ਇਮਾਰਤ ਨਹੀਂ, ਸਗੋਂ ਚੰਡੀਗੜ੍ਹ ਦੇ ਪੂਰਬੀ ਹਿੱਸੇ ਲਈ ਵੱਡਾ ਸਿਹਤ ਕੇਂਦਰ ਸਾਬਤ ਹੋਵੇਗਾ, ਜੋ ਐਮਰਜੈਂਸੀ ਹਾਲਾਤਾਂ ’ਚ ਹਜ਼ਾਰਾਂ ਲੋਕਾਂ ਲਈ ਜੀਵਨ ਰੇਖਾ ਬਣ ਸਕਦਾ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ