ਮਨਾਲੀ : ਮਨਾਲੀ ਪੁਲਸ ਟੀਮ ਨੇ ਮਨਾਲੀ 'ਚ ਪੰਜਾਬ ਦੇ ਇੱਕ ਨੌਜਵਾਨ ਤੋਂ 44.920 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਦੀਪ ਸਿੰਘ (26) ਵਾਸੀ ਜ਼ਿਲ੍ਹਾ ਕਪੂਰਥਲਾ ਪੰਜਾਬ ਵਜੋਂ ਹੋਈ ਹੈ। ਪੁਲਸ ਅਨੁਸਾਰ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਨਿਯਮਾਂ ਅਨੁਸਾਰ ਇੱਕ ਵੱਡੀ ਕਾਰਵਾਈ ਕੀਤੀ। ਪੁਲਸ ਟੀਮ ਨੇ ਮਨਾਲੀ ਕੋਰਟ ਕੰਪਲੈਕਸ ਦੇ ਪਿੱਛੇ ਗੋਂਪਾ ਰੋਡ 'ਤੇ ਸਥਿਤ ਇੱਕ ਘਰ 'ਤੇ ਛਾਪਾ ਮਾਰਿਆ। ਜਿੱਥੇ ਨੌਜਵਾਨ ਕਿਰਾਏ ਦੇ ਕਮਰੇ 'ਚ ਰਹਿ ਰਿਹਾ ਸੀ।
ਇਸ ਛਾਪੇਮਾਰੀ ਦੌਰਾਨ ਨੌਜਵਾਨ ਦੇ ਕਬਜ਼ੇ ਵਿੱਚੋਂ 44.920 ਗ੍ਰਾਮ ਚਿੱਟਾ (ਹੈਰੋਇਨ) ਬਰਾਮਦ ਕੀਤਾ ਗਿਆ। ਡੀਐੱਸਪੀ ਮਨਾਲੀ ਕੇਡੀ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਮਨਾਲੀ ਵਿਖੇ ਨਾਰਕੋਟਿਕਸ ਐਕਟ ਦੀ ਧਾਰਾ 21 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।