Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਹਿੰਦੁਸਤਾਨ ਪੈਟਰੋਲੀਅਮ ਪਲਾਂਟ 'ਚ ਦਾਖਲ ਹੋ ਕੇ ਮੈਨੇਜਰ ਤੇ ਡਿਪਟੀ ਮੈਨੇਜਰ ਦਾ ਗੋਲੀਆਂ ਮਾਰ ਕੇ ਕਤਲ

12 ਮਾਰਚ, 2026 05:27 PM

ਬੰਦਾਯੂ (ਉੱਤਰ ਪ੍ਰਦੇਸ਼) : ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਤੋਂ ਇੱਕ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ, ਜਿੱਥੇ ਵੀਰਵਾਰ ਦੁਪਹਿਰ ਨੂੰ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (HPCL) ਦੇ ਪਲਾਂਟ 'ਚ ਹਥਿਆਰਬੰਦ ਹਮਲਾਵਰਾਂ ਨੇ ਖ਼ੂਨੀ ਖੇਡ ਖੇਡੀ। ਹਮਲਾਵਰਾਂ ਨੇ ਪਲਾਂਟ ਦੇ ਅੰਦਰ ਦਾਖਲ ਹੋ ਕੇ ਮੈਨੇਜਰ ਅਤੇ ਡਿਪਟੀ ਮੈਨੇਜਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੋਹਰੇ ਕਤਲ ਕਾਂਡ ਤੋਂ ਬਾਅਦ ਪੂਰੇ ਉਦਯੋਗਿਕ ਖੇਤਰ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਅੰਨ੍ਹੇਵਾਹ ਫਾਇਰਿੰਗ ਨਾਲ ਦਹਿਲਿਆ ਪਲਾਂਟ
ਇਹ ਸਾਰੀ ਘਟਨਾ ਮੂਸਾਝਾਗ ਥਾਣਾ ਖੇਤਰ ਦੇ ਪਿੰਡ ਸੇਂਜਨੀ ਸਥਿਤ HPCL ਪਲਾਂਟ ਦੀ ਹੈ। ਜਾਣਕਾਰੀ ਮੁਤਾਬਕ ਹਮਲਾਵਰ ਦੁਪਹਿਰ ਵੇਲੇ ਪਲਾਂਟ 'ਚ ਦਾਖਲ ਹੋਏ ਤੇ ਸਿੱਧਾ ਅਧਿਕਾਰੀਆਂ ਦੇ ਦਫ਼ਤਰ ਵੱਲ ਵਧੇ। ਉਨ੍ਹਾਂ ਨੇ ਮੈਨੇਜਰ ਸੁਧੀਰ ਗੁਪਤਾ ਤੇ ਡਿਪਟੀ ਮੈਨੇਜਰ ਹਰਸ਼ਿਤ ਮਿਸ਼ਰਾ 'ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਚਸ਼ਮਦੀਦਾਂ ਅਨੁਸਾਰ ਹਮਲਾ ਇੰਨਾ ਭਿਆਨਕ ਸੀ ਕਿ ਦੋਵਾਂ ਅਧਿਕਾਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਬੜੀ ਆਸਾਨੀ ਨਾਲ ਉਥੋਂ ਫ਼ਰਾਰ ਹੋ ਗਏ।

ਪੁਲਸ ਅਤੇ ਪ੍ਰਸ਼ਾਸਨ ਵਲੋਂ ਜਾਂਚ ਤੇਜ਼
ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਮੈਜਿਸਟਰੇਟ (DM) ਤੇ ਸੀਨੀਅਰ ਪੁਲਸ ਕਪਤਾਨ (SSP) ਭਾਰੀ ਪੁਲਸ ਫੋਰਸ ਸਮੇਤ ਮੌਕੇ 'ਤੇ ਪਹੁੰਚ ਗਏ। ਪੁਲਸ ਨੇ ਦੋਵਾਂ ਅਧਿਕਾਰੀਆਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੌਕੇ ਤੋਂ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਟੀਮ ਨੂੰ ਵੀ ਸੱਦਿਆ ਗਿਆ ਹੈ। ਪੁਲਸ ਵਲੋਂ ਹਮਲਾਵਰਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਤੇ ਇਲਾਕੇ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ