Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਹਿੰਸਾ ਦਾ ਰਸਤਾ ਛੱਡ ਕੇ ਵਿਕਾਸ ਦੀ ਮੁੱਖ ਧਾਰਾ ’ਚ ਸ਼ਾਮਲ ਹੋ ਰਹੇ ਨਕਸਲੀ : ਰਾਸ਼ਟਰਪਤੀ ਮੁਰਮੂ

21 ਨਵੰਬਰ, 2025 06:17 PM

ਅੰਬਿਕਾਪੁਰ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਵੀਰਵਾਰ ਨੂੰ ਕਿਹਾ ਕਿ ਦੇਸ਼ ਭਰ ਦੇ ਨਕਸਲੀ ਹਿੰਸਾ ਦਾ ਰਸਤਾ ਛੱਡ ਕੇ ਮੁੱਖ ਧਾਰਾ ਵਿਚ ਸ਼ਾਮਲ ਹੋ ਰਹੇ ਹਨ ਅਤੇ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਕੋਸ਼ਿਸ਼ਾਂ ਨਾਲ ਨੇੜ ਭਵਿੱਖ ’ਚ ਵੀ ਖੱਬੇਪੱਖੀ ਅੱਤਵਾਦ ਦਾ ਖਾਤਮਾ ਸੰਭਵ ਹੋ ਸਕੇਗਾ। ਛੱਤੀਸਗੜ੍ਹ ਦੇ ਸਰਗੁਜਾ ਜ਼ਿਲ੍ਹੇ ਦੇ ਹੈੱਡਕੁਆਰਟਰ ਅੰਬਿਕਾਪੁਰ ਵਿਚ ਜਨਜਾਤੀ ਗੌਰਵ ਦਿਵਸ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਮੁਰਮੂ ਨੇ ਕਿਹਾ ਕਿ ਆਦਿਵਾਸੀ ਸਮਾਜ ਨੂੰ ਦੂਜੇ ਹੋਰ ਸਮਾਜਾਂ ਨਾਲ ਕਦਮ ਨਾਲ ਕਦਮ ਮਿਲਾ ਕੇ ਅੱਗੇ ਵਧਣਾ ਚਾਹੀਦਾ ਹੈ।

 

ਰਾਸ਼ਟਰਪਤੀ ਨੇ ਕਿਹਾ ਕਿ 1.65 ਲੱਖ ਤੋਂ ਵੱਧ ਭਾਗੀਦਾਰਾਂ ਨੇ ਹਾਲ ਹੀ ਵਿਚ ਆਯੋਜਿਤ ‘ਬਸਤਰ ਓਲੰਪਿਕ’ ਵਿਚ ਹਿੱਸਾ ਲਿਆ। ਇਹ ਬਹੁਤ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਜਨਜਾਤੀ ਮਹਾਨਾਇਕਾਂ ਦੇ ਆਦਰਸ਼ਾਂ ’ਤੇ ਤੁਰਦੇ ਹੋਏ ਛੱਤੀਸਗੜ੍ਹ ਦੇ ਨਿਵਾਸੀ ਸਸ਼ਕਤ, ਆਤਮਨਿਰਭਰ ਅਤੇ ਵਿਕਸਤ ਭਾਰਤ ਦੇ ਨਿਰਮਾਣ ਵਿਚ ਵਡਮੁੱਲਾ ਯੋਗਦਾਨ ਪਾਉਣਗੇ। ਮੁਰਮੂ ਨੇ ਕਿਹਾ ਕਿ ਔਰਤਾਂ ਸਮਾਜ ਦੀ ਵਿਰਾਸਤ ਹਨ ਅਤੇ ਜਦੋਂ ਔਰਤਾਂ ਅੱਗੇ ਵਧਦੀਆਂ ਹਨ ਤਾਂ ਸਮਾਜ ਅੱਗੇ ਵਧਦਾ ਹੈ।

 

ਰਾਸ਼ਟਰਪਤੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਭਾਰਤੀ ਮਹਿਲਾ ਵਿਸ਼ਵ ਕੱਪ ਜੇਤੂ ਕ੍ਰਿਕਟ ਟੀਮ ਨਾਲ ਆਪਣੀ ਹਾਲੀਆ ਮੁਲਾਕਾਤ ਨੂੰ ਯਾਦ ਕਰਦੇ ਹੋਏ ਆਦਿਵਾਸੀ ਮਹਿਲਾ ਕ੍ਰਿਕਟਰ ਕ੍ਰਾਂਤੀ ਗੌਰ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਮਾਂ ਬਣਨ ਦੀ ਸ਼ਕਤੀ ਜਾਂ ਮਹਿਲਾ-ਸ਼ਕਤੀ ਨੂੰ ਯਾਦ ਕਰ ਕੇ ਮੈਨੂੰ ਦੁਨੀਆ ਦੀ ਸਭ ਤੋਂ ਵੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਯਾਦ ਆ ਗਈ। ਮੈਂ ਹਾਲ ਹੀ ਵਿਚ ਰਾਸ਼ਟਰਪਤੀ ਭਵਨ ਵਿਚ ਉਨ੍ਹਾਂ ਸਾਰੀਆਂ ਧੀਆਂ ਨੂੰ ਮਿਲੀ ਸੀ। ਜਨਜਾਤੀ ਸਮਾਜ ਦੀ ਧੀ ਕ੍ਰਾਂਤੀ ਗੌਰ ਨੇ ਉਸ ਟੀਮ ਵਿਚ ਆਪਣਾ ਵਿਸ਼ੇਸ਼ ਸਥਾਨ ਬਣਾਇਆ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ